14.8C Vancouver
ADS

Feb 3, 2025 1:25 PM - Connect Newsroom

ਮਰਹੂਮ ਸਿੱਧੂ ਮੂਸੇਵਾਲਾ ਦੇ ਕਰੀਬੀ ਦੋਸਤ ਦੇ ਘਰ 'ਤੇ ਫਾਇਰਿੰਗ

Share On
firing-incident-at-the-house-of-sidhu-moosewalas-close-associate-pargat-singh
Pargat, a transporter who has also appeared in various songs of Sidhu Moosewala, is currently shaken by the attack. The incident has created an atmosphere of fear in the village.

ਮਰਹੂਮ ਗਾਇਕ ਸਿੱਧੂ ਮੂਸੇਵਾਲਾ ਦੇ ਕਰੀਬੀ ਸਾਥੀ ਪ੍ਰਗਟ ਸਿੰਘ ਦੇ ਘਰ 'ਤੇ ਫਾਇਰਿੰਗ ਹੋਈ ਹੈ। ਇਸ ਨਾਲ ਪਿੰਡ ਦੇ ਲੋਕਾਂ 'ਚ ਦਹਿਸ਼ਤ ਦਾ ਮਾਹੌਲ ਬਣਿਆ ਹੋਇਆ ਹੈ। ਦੱਸਿਆ ਜਾ ਰਿਹਾ ਹੈ ਕਿ ਮੋਟਰਸਾਈਕਲ 'ਤੇ ਸਵਾਰ ਨੌਜਵਾਨ ਰਾਤ ਨੂੰ ਫਾਇਰ ਕਰਕੇ ਫ਼ਰਾਰ ਹੋ ਗਏ।

ਇਸ ਤੋਂ ਬਾਅਦ ਪ੍ਰਗਟ ਸਿੰਘ ਨੂੰ ਇੰਗਲੈਡ ਤੋਂ ਫੋਨ ਆਇਆ ਪਰ ਉਨ੍ਹਾਂ ਨੇ ਫੋਨ ਨਹੀਂ ਚੁੱਕਿਆ। ਹਾਲਾਂਕਿ ਬਾਅਦ 'ਚ ਮੈਸੇਜ ਕੀਤਾ ਗਿਆ ਤੇ ਉਨ੍ਹਾਂ ਨੂੰ 30 ਲੱਖ ਰੁਪਏ ਦੀ ਫਿਰੌਤੀ ਦੇਣ ਦੀ ਧਮਕੀ ਦਿੱਤੀ ਗਈ। ਮੈਸੇਜ 'ਚ ਲਿਖਿਆ ਗਿਆ ਹੈ ਕਿ ਜੇਕਰ ਫਿਰੌਤੀ ਨਾ ਦਿੱਤੀ ਗਈ ਤਾਂ ਬੇਸ਼ੱਕ ਗਨਮੈਨ ਲੈ ਲਵੋ ਅਗਲਾ ਨੰਬਰ ਉਸ ਦਾ ਹੋਵੇਗਾ। ਚਾਹੇ ਗੱਡੀ ਬੁਲੇਟਪਰੂਫ ਕਰਵਾ ਲਵੋ। ਇਹ ਪੂਰੀ ਘਟਨਾ CCTV 'ਚ ਕੈਦ ਹੋ ਗਈ ਹੈ।

ਪ੍ਰਗਟ ਸਿੰਘ ਮੂਸੇਵਾਲਾ ਦੇ ਕਈ ਗੀਤਾਂ 'ਚ ਕੰਮ ਕਰ ਚੁੱਕੇ ਪੁਲਸ ਮਾਮਲੇ ਦੀ ਜਾਂਚ ਕਰ ਰਹੀ ਹੈ ਪ੍ਰਗਟ ਸਿੰਘ ਮੂਸੇਵਾਲਾ ਦੇ ਗੀਤਾਂ 'ਚ ਵੀ ਕੰਮ ਕਰ ਚੁੱਕੇ ਹਨ। ਉਂਝ ਪ੍ਰਗਟ ਸਿੰਘ ਟਰਾਂਸਪੋਰਟ ਦਾ ਕੰਮ ਕਰਦਾ ਹੈ। ਪਤਾ ਲੱਗਾ ਹੈ ਕਿ ਹਮਲਾਵਰਾਂ ਨੇ 30 ਲੱਖ ਰੁਪਏ ਦੀ ਫਿਰੌਤੀ ਦੀ ਮੰਗ ਕੀਤੀ ਹੈ।

Latest news

ranveer-singh-and-deepika-padukone-share-adorable-photos-of-daughter-dua-await-second-child
Punjabi

ਰਣਵੀਰ-ਦੀਪਿਕਾ ਨੇ ਸਾਂਝੀਆਂ ਕੀਤੀਆਂ ਧੀ ਦੁਆ ਦੀਆਂ ਪਿਆਰੀਆਂ ਤਸਵੀਰਾਂ, ਦੂਜੇ ਬੱਚੇ ਦੀ ਕਰ ਰਹੇ ਉਡੀਕ

ਬਾਲੀਵੁੱਡ ਦੇ ਪਾਵਰ ਕਪਲ, ਰਣਵੀਰ ਸਿੰਘ ਅਤੇ ਦੀਪਿਕਾ ਪਾਦੂਕੋਣ, ਆਪਣੇ ਦੂਜੇ ਬੱਚੇ ਦੇ ਆਉਣ ਦੀ ਉਡੀਕ ਕਰ ਰਹੇ ਹਨ। ਇਸ ਦੌਰਾਨ, ਉਸ ਨੇ ਆਪਣੇ ਇੰਸਟਾਗ੍ਰਾਮ ਪਰਿਵਾਰ ਨਾਲ ਦੁਆ ਦੀਆਂ ਕੁਝ ਪਿਆਰੀਆਂ ਤਸਵੀਰਾਂ ਸਾਂਝੀਆਂ ਕੀਤੀਆਂ। ਮੰਗਲਵਾਰ ਨੂੰ, ਰਣਵੀਰ ਅਤੇ ਦੀਪਿਕਾ ਨੇ ਇਕ ਸਾਂਝੀ ਪੋਸਟ ਸਾਂਝੀ ਕੀਤੀ, ਜਿਸ 'ਚ ਕੈਪਸ਼ਨ ਦਿੱਤਾ ਗਿਆ ਸੀ: "ਬੇਬੀ ਦੁਆ ਅਤੇ ਸਾਡੇ ਦਿਲ ਵੱਡੇ ਹੋ ਰਹੇ ਹਨ! ਤੁਹਾਡੇ ਆਸ਼ੀਰਵਾਦ ਲਈ ਧੰਨਵਾਦ! (ਬੁਰੀ ਨਜ਼ਰ ਅਤੇ ਹੱਥ ਜੋੜਨ ਵਾਲਾ ਇਮੋਜੀ) @deepikapadukone।"
sidhu-moosewala-murder-case-punjab-and-haryana-high-court-rejects-joginder-singhs-bail-plea
Punjabi

ਸਿੱਧੂ ਮੂਸੇਵਾਲਾ ਕਤਲ ਕਾਂਡ: ਮੁਲਜ਼ਮ ਜੋਗਾ ਦੀ ਜ਼ਮਾਨਤ ਅਰਜ਼ੀ ਰੱਦ

ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਕਤਲ ਕਾਂਡ ਮਾਮਲੇ ਦੇ ਮੁਲਜ਼ਮ ਜੋਗਿੰਦਰ ਸਿੰਘ ਉਰਫ਼ ਜੋਗਾ ਦੀ ਨਿਯਮਤ ਜ਼ਮਾਨਤ ਦੀ ਅਰਜ਼ੀ ਨੂੰ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਰੱਦ ਕਰ ਦਿੱਤਾ ਹੈ। ਜੋਗਿੰਦਰ ਸਿੰਘ ਮੁੱਖ ਸਾਜ਼ਿਸ਼ ਘੜਨ ਵਾਲਿਆਂ ਵਿੱਚੋਂ ਇੱਕ ਹੈ ਅਤੇ ਉਸ ਦਾ ਪੁਰਾਣਾ ਅਪਰਾਧਿਕ ਰਿਕਾਰਡ ਹੈ।
rapper-badshah-and-punjabi-actress-isha-rikhi-separate-after-just-five-months-of-marriage
Punjabi

5 ਮਹੀਨੇ ਬਾਅਦ ਹੀ ਟੁੱਟ ਗਿਆ ਰੈਪਰ ਬਾਦਸ਼ਾਹ ਦਾ ਵਿਆਹ, ਪੋਸਟ ਸ਼ੇਅਰ ਕਰ ਦਿੱਤੀ ਜਾਣਕਾਰੀ

ਰੈਪਰ ਬਾਦਸ਼ਾਹ ਅਤੇ ਪੰਜਾਬੀ ਅਦਾਕਾਰਾ ਈਸ਼ਾ ਰਿਖੀ ਆਪਣੇ ਵਿਆਹ ਦੇ ਸਿਰਫ਼ ਪੰਜ ਮਹੀਨੇ ਬਾਅਦ ਵੱਖ ਹੋ ਗਏ ਹਨ। ਰੈਪਰ ਬਾਦਸ਼ਾਹ ਨੇ ਆਪਣੀ ਦੂਜੀ ਪਤਨੀ ਤੋਂ ਤਲਾਕ ਲੈਣ ਦਾ ਐਲਾਨ ਕਰ ਦਿੱਤਾ ਹੈ। ਸੋਮਵਾਰ ਨੂੰ ਦੋਵਾਂ ਨੇ ਸੋਸ਼ਲ ਮੀਡੀਆ 'ਤੇ ਇੱਕ ਸਾਂਝਾ ਬਿਆਨ ਜਾਰੀ ਕਰਕੇ ਆਪਣੇ ਤਲਾਕ ਦੀ ਪੁਸ਼ਟੀ ਕਰ ਦਿੱਤੀ ਹੈ।
kangana-ranaut-defamation-case-government-witness-cross-examined
Punjabi

ਕੰਗਨਾ ਰਣੌਤ ਮਾਣਹਾਨੀ ਮਾਮਲਾ: ਸਰਕਾਰੀ ਗਵਾਹ ਦੀ ਹੋਈ Cross-Examination

ਪੰਜਾਬ ਦੇ ਬਠਿੰਡਾ ਦੀ ਇੱਕ ਅਦਾਲਤ ਵਿੱਚ ਅੱਜ ਭਾਜਪਾ ਦੀ ਮੰਡੀ ਤੋਂ ਸੰਸਦ ਮੈਂਬਰ ਅਤੇ ਬਾਲੀਵੁੱਡ ਅਦਾਕਾਰਾ ਕੰਗਨਾ ਰਣੌਤ ਵਿਰੁੱਧ ਅਪਰਾਧਿਕ ਮਾਣਹਾਨੀ ਦੇ ਕੇਸ ਵਿੱਚ ਇੱਕ ਸਰਕਾਰੀ ਗਵਾਹ ਦੀ cross-examination ਕੀਤੀ ਗਈ। ਗਵਾਹ ਗੁਰਪ੍ਰੀਤ ਸਿੰਘ ਸ਼ਿਕਾਇਤਕਰਤਾ ਮਹਿੰਦਰ ਕੌਰ ਦਾ ਰਿਸ਼ਤੇਦਾਰ ਹੈ।
the-great-khali-shares-health-update-after-accident-video-goes-viral
Punjabi

ਹਾਦਸੇ ਦੀ ਵੀਡੀਓ ਵਾਇਰਲ ਹੋਣ ਮਗਰੋਂ ‘ਦਿ ਗ੍ਰੇਟ ਖਲੀ’ ਨੇ ਸਿਹਤ ਸੰਬੰਧੀ ਦਿੱਤੀ ਜਾਣਕਾਰੀ

ਸਾਬਕਾ ਪੇਸ਼ੇਵਰ ਪਹਿਲਵਾਨ 'ਦਿ ਗ੍ਰੇਟ ਖਲੀ' ਦੇ ਹਾਦਸੇ ਦਾ ਸ਼ਿਕਾਰ ਹੋਣ ਦਾ ਵੀਡੀਓ ਸੋਸ਼ਲ ਮੀਡੀਆ 'ਤੇ ਵਾਇਰਲ ਹੋਣ ਤੋਂ ਕੁਝ ਘੰਟਿਆਂ ਬਾਅਦ ਪਹਿਲਵਾਨ ਨੇ ਇੱਕ ਵੀਡੀਓ ਸਾਂਝਾ ਕੀਤਾ, ਜਿਸ ਵਿੱਚ ਪ੍ਰਸ਼ੰਸਕਾਂ ਨੂੰ ਭਰੋਸਾ ਦਿੱਤਾ ਗਿਆ ਕਿ ਉਹ ਸੁਰੱਖਿਅਤ ਹਨ ਅਤੇ ਠੀਕ ਹਨ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link