16.6C Vancouver
ADS

Nov 20, 2025 1:45 PM - Connect Newsroom - Jasmine Singh

ਬਾਲੀਵੁੱਡ ਫਿਲਮ 'ਧੁਰੰਧਰ' ਦੇ ਟ੍ਰੇਲਰ ਨੇ ਕਰਵਾਈ ਧੰਨ-ਧੰਨ

Share On
first-impressions-of-dhurandhar-a-visual-spectacle-that-leaves-you-wanting-more
Ranveer Singh, with his charismatic energy, seems to embody a character that is both larger than life and deeply engaging. (Photo: Instagram/adityadharfilms)

ਦੂਰ ਅੰਦੇਸ਼ੀ ਵਾਲੇ ਬਾਲੀਵੁੱਡ ਨਿਰਦੇਸ਼ਕ ਆਦਿਤਿਆ ਧਰ ਨੇ ਆਪਣੀ ਆਉਣ ਵਾਲੀ ਫਿਲਮ 'ਧੁਰੰਧਰ' ਨਾਲ ਇਕ ਵਾਰ ਫਿਰ ਫਿਲਮੀ ਖੇਤਰਾਂ ਵਿੱਚ ਧੰਨ-ਧੰਨ ਕਰਵਾ ਦਿੱਤੀ ਹੈ। ਅਜਿਹਾ ਇਸ ਫਿਲਮ ਦਾ ਟ੍ਰੇਲਰ ਦੇਖਣ ਤੋਂ ਬਾਅਦ ਸਹਿਜੇ ਹੀ ਅੰਦਾਜ਼ਾ ਹੋ ਜਾਂਦਾ ਹੈ। ਟ੍ਰੇਲਰ ਵਿੱਚ ਪੂਰੀ ਫਿਲਮ ਦੇ ਸਮੁੱਚੇ ਵੇਰਵੇ ਨਹੀਂ ਹੁੰਦੇ ਪਰ ਜਿਹੜਾ ਥੋੜਾ ਬਹੁਤ ਹਿੱਸਾ ਜਾਂ ਮਹੱਤਵਪੂਰਨ ਛੋਟ ਦਿਖਾਏ ਗਏ ਹਨ, ਉਹ ਪੂਰੀ ਤਰ੍ਹਾਂ 'ਧੁਰੰਧਰ' ਦਾ ਸੁਨੇਹਾ ਪ੍ਰਸਾਰਿਤ ਕਰਨ ਵਿੱਚ ਸਫਲ ਹੋਏ ਹਨ।

ਟ੍ਰੇਲਰ ਇਸ ਤਰ੍ਹਾਂ ਦਾ ਸੁਨੇਹਾ ਦੇਣ ਵਿੱਚ ਸਫਲ ਰਿਹਾ ਹੈ ਕਿ ਆਦਿਤਿਆ ਧਰ ਦੀ ਇਹ ਫਿਲਮ ਮਾਸਟਰ ਕਲਾਸ ਹੋ ਨਿਬੜੇਗੀ। ਫਿਲਮ ਵਿੱਚ ਰਣਵੀਰ ਸਿੰਘ ਇਕ ਅਜਿਹੇ ਕਿਰਦਾਰ ਨੂੰ ਸਾਕਾਰ ਕਰਦਾ ਦਿਖਾਈ ਦਿੰਦਾ ਹੈ, ਜਿਹੜਾ ਜ਼ਿੰਦਗੀ ਦੇ ਖੇਤਰ ਵਿੱਚ ਵੱਡੇ ਕੱਦ ਵਾਲਾ ਅਤੇ ਹਰ ਪੱਖ ਨਾਲ ਡੂੰਘਾਈ ਤੋਂ ਜੁੜਿਆ ਹੋਇਆ ਹੈ। ਅਰਜਨ ਰਾਮ ਪਾਲ ਦਾ ਅਭਿਨੈ ਵੀ ਦਰਸ਼ਕਾਂ ਸਾਵੇਂ ਫਿਲਮ ਵਿੱਚ ਇਕ ਵਧੀਆ ਪ੍ਰਦਰਸ਼ਨ ਰੱਖਣ ਦੀ ਹਾਮੀ ਭਰਦਾ ਹੈ।

ਫਿਲਮ ਦਾ ਸੰਗੀਤ ਦਰਸ਼ਕਾਂ ਅਤੇ ਸਰੋਤਿਆਂ ਨੂੰ ਪੂਰਨ ਖਿੱਚ ਪਾਉਣ ਵਿੱਚ ਸਮਰਥ ਹੈ, ਜਿਹੜੀ ਗੱਲ ਸਭ ਤੋਂ ਵਧ ਪ੍ਰਭਾਵਿਤ ਕਰਦੀ ਹੈ ਕਿ ਉਹ ਕਿਸ ਤਰ੍ਹਾਂ ਟ੍ਰੇਲਰ ਸਾਡੀ ਉਤਸੁਕਤਾ ਨੂੰ ਜਗਾਉਂਦਾ ਹੈ ਅਤੇ ਕਹਾਣੀ ਨੂੰ ਵਧੀਆ ਅੰਦਾਜ਼ ਵਿੱਚ ਸਾਡੇ ਸਾਹਮਣੇ ਪੇਸ਼ ਕਰਦਾ ਹੈ।

Latest news

sidhu-moosewala-murder-case-punjab-and-haryana-high-court-rejects-joginder-singhs-bail-plea
Punjabi

ਸਿੱਧੂ ਮੂਸੇਵਾਲਾ ਕਤਲ ਕਾਂਡ: ਮੁਲਜ਼ਮ ਜੋਗਾ ਦੀ ਜ਼ਮਾਨਤ ਅਰਜ਼ੀ ਰੱਦ

ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਕਤਲ ਕਾਂਡ ਮਾਮਲੇ ਦੇ ਮੁਲਜ਼ਮ ਜੋਗਿੰਦਰ ਸਿੰਘ ਉਰਫ਼ ਜੋਗਾ ਦੀ ਨਿਯਮਤ ਜ਼ਮਾਨਤ ਦੀ ਅਰਜ਼ੀ ਨੂੰ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਰੱਦ ਕਰ ਦਿੱਤਾ ਹੈ। ਜੋਗਿੰਦਰ ਸਿੰਘ ਮੁੱਖ ਸਾਜ਼ਿਸ਼ ਘੜਨ ਵਾਲਿਆਂ ਵਿੱਚੋਂ ਇੱਕ ਹੈ ਅਤੇ ਉਸ ਦਾ ਪੁਰਾਣਾ ਅਪਰਾਧਿਕ ਰਿਕਾਰਡ ਹੈ।
rapper-badshah-and-punjabi-actress-isha-rikhi-separate-after-just-five-months-of-marriage
Punjabi

5 ਮਹੀਨੇ ਬਾਅਦ ਹੀ ਟੁੱਟ ਗਿਆ ਰੈਪਰ ਬਾਦਸ਼ਾਹ ਦਾ ਵਿਆਹ, ਪੋਸਟ ਸ਼ੇਅਰ ਕਰ ਦਿੱਤੀ ਜਾਣਕਾਰੀ

ਰੈਪਰ ਬਾਦਸ਼ਾਹ ਅਤੇ ਪੰਜਾਬੀ ਅਦਾਕਾਰਾ ਈਸ਼ਾ ਰਿਖੀ ਆਪਣੇ ਵਿਆਹ ਦੇ ਸਿਰਫ਼ ਪੰਜ ਮਹੀਨੇ ਬਾਅਦ ਵੱਖ ਹੋ ਗਏ ਹਨ। ਰੈਪਰ ਬਾਦਸ਼ਾਹ ਨੇ ਆਪਣੀ ਦੂਜੀ ਪਤਨੀ ਤੋਂ ਤਲਾਕ ਲੈਣ ਦਾ ਐਲਾਨ ਕਰ ਦਿੱਤਾ ਹੈ। ਸੋਮਵਾਰ ਨੂੰ ਦੋਵਾਂ ਨੇ ਸੋਸ਼ਲ ਮੀਡੀਆ 'ਤੇ ਇੱਕ ਸਾਂਝਾ ਬਿਆਨ ਜਾਰੀ ਕਰਕੇ ਆਪਣੇ ਤਲਾਕ ਦੀ ਪੁਸ਼ਟੀ ਕਰ ਦਿੱਤੀ ਹੈ।
kangana-ranaut-defamation-case-government-witness-cross-examined
Punjabi

ਕੰਗਨਾ ਰਣੌਤ ਮਾਣਹਾਨੀ ਮਾਮਲਾ: ਸਰਕਾਰੀ ਗਵਾਹ ਦੀ ਹੋਈ Cross-Examination

ਪੰਜਾਬ ਦੇ ਬਠਿੰਡਾ ਦੀ ਇੱਕ ਅਦਾਲਤ ਵਿੱਚ ਅੱਜ ਭਾਜਪਾ ਦੀ ਮੰਡੀ ਤੋਂ ਸੰਸਦ ਮੈਂਬਰ ਅਤੇ ਬਾਲੀਵੁੱਡ ਅਦਾਕਾਰਾ ਕੰਗਨਾ ਰਣੌਤ ਵਿਰੁੱਧ ਅਪਰਾਧਿਕ ਮਾਣਹਾਨੀ ਦੇ ਕੇਸ ਵਿੱਚ ਇੱਕ ਸਰਕਾਰੀ ਗਵਾਹ ਦੀ cross-examination ਕੀਤੀ ਗਈ। ਗਵਾਹ ਗੁਰਪ੍ਰੀਤ ਸਿੰਘ ਸ਼ਿਕਾਇਤਕਰਤਾ ਮਹਿੰਦਰ ਕੌਰ ਦਾ ਰਿਸ਼ਤੇਦਾਰ ਹੈ।
the-great-khali-shares-health-update-after-accident-video-goes-viral
Punjabi

ਹਾਦਸੇ ਦੀ ਵੀਡੀਓ ਵਾਇਰਲ ਹੋਣ ਮਗਰੋਂ ‘ਦਿ ਗ੍ਰੇਟ ਖਲੀ’ ਨੇ ਸਿਹਤ ਸੰਬੰਧੀ ਦਿੱਤੀ ਜਾਣਕਾਰੀ

ਸਾਬਕਾ ਪੇਸ਼ੇਵਰ ਪਹਿਲਵਾਨ 'ਦਿ ਗ੍ਰੇਟ ਖਲੀ' ਦੇ ਹਾਦਸੇ ਦਾ ਸ਼ਿਕਾਰ ਹੋਣ ਦਾ ਵੀਡੀਓ ਸੋਸ਼ਲ ਮੀਡੀਆ 'ਤੇ ਵਾਇਰਲ ਹੋਣ ਤੋਂ ਕੁਝ ਘੰਟਿਆਂ ਬਾਅਦ ਪਹਿਲਵਾਨ ਨੇ ਇੱਕ ਵੀਡੀਓ ਸਾਂਝਾ ਕੀਤਾ, ਜਿਸ ਵਿੱਚ ਪ੍ਰਸ਼ੰਸਕਾਂ ਨੂੰ ਭਰੋਸਾ ਦਿੱਤਾ ਗਿਆ ਕਿ ਉਹ ਸੁਰੱਖਿਅਤ ਹਨ ਅਤੇ ਠੀਕ ਹਨ।
film-fraternity-mourns-at-kuku-kohlis-funeral-aruna-irani-gets-emotional
Punjabi

ਕੁੱਕੂ ਕੋਹਲੀ ਦੇ ਅੰਤਿਮ ਸੰਸਕਾਰ ਮੌਕੇ ਗਮਗੀਨ ਹੋਇਆ ਫਿਲਮੀ ਜਗਤ, ਅਰੁਣਾ ਇਰਾਨੀ ਭਾਵੁਕ

ਦਿੱਗਜ ਅਦਾਕਾਰਾ ਅਰੁਣਾ ਇਰਾਨੀ ਦੇ ਪਤੀ ਅਤੇ ਮਸ਼ਹੂਰ ਫਿਲਮ ਨਿਰਮਾਤਾ ਕੁੱਕੂ ਕੋਹਲੀ ਦਾ ਅੱਜ ਮੁੰਬਈ ਦੇ ਓਸ਼ੀਵਾਰਾ ਸ਼ਮਸ਼ਾਨਘਾਟ ਵਿਖੇ ਅੰਤਿਮ ਸੰਸਕਾਰ ਕੀਤਾ ਗਿਆ। ਦੱਸ ਦੇਈਏ ਕਿ ਮੰਗਲਵਾਰ ਨੂੰ ਮੁੰਬਈ ਦੇ ਕੋਕੀਲਾਬੇਨ ਧੀਰੂਭਾਈ ਅੰਬਾਨੀ ਹਸਪਤਾਲ ਵਿੱਚ ਦਿਲ ਦਾ ਦੌਰਾ ਪੈਣ ਕਾਰਨ 77 ਸਾਲ ਦੀ ਉਮਰ ਵਿੱਚ ਉਨ੍ਹਾਂ ਦੇਹਾਂਤ ਹੋ ਗਿਆ ਸੀ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link