14.23C Vancouver
ADS

Nov 22, 2024 7:32 PM - Connect Newsroom

ਪ੍ਰਸ਼ੰਸਕਾਂ ਨੇ ਦੇਖੀ ‘ਮਝੈਲ’ ਦੀ ਪਹਿਲੀ ਝਲਕ

Share On
first-look-of-majhail-is-out
Directed by the renowned Dheeraj Kedarnath Rattan, a prominent name in Punjabi filmmaking, Majhail promises a gripping narrative that has struck a chord with moviegoers. (Photo:Instagram/dev_kharoud)

ਹਾਲ ਹੀ ਵਿੱਚ ਰਿਲੀਜ਼ ਹੋਈਆਂ ਕਈ ਵੱਡੀਆਂ ਫਿਲਮਾਂ ਦਾ ਸ਼ਾਨਦਾਰ ਹਿੱਸਾ ਰਹੇ ਹਨ ਡੈਸ਼ਿੰਗ ਅਦਾਕਾਰ ਦੇਵ ਖਰੌੜ, ਜਿੰਨ੍ਹਾਂ ਵੱਲੋਂ ਅੱਜ ਅਪਣੀ ਆਉਣ ਵਾਲੀ ਅਤੇ ਬਹੁ-ਚਰਚਿਤ ਪੰਜਾਬੀ ਫਿਲਮ ’ਮਝੈਲ’ ਦੀ ਨਵੀਂ ਝਲਕ ਸਿਨੇਮਾ ਪ੍ਰੇਮੀਆਂ ਦੇ ਸਨਮੁੱਖ ਕੀਤੀ ਗਈ ਹੈ, ਜੋ 2025 ਨੂੰ ਦੇਸ਼-ਵਿਦੇਸ਼ ਦੇ ਸਿਨੇਮਾਘਰਾਂ ਦਾ ਸ਼ਿੰਗਾਰ ਬਣਨ ਜਾ ਰਹੀ ਹੈ।

’ਗੀਤ ਐਮਪੀ3’ ਅਤੇ ’ਜੇਬੀਸੀਓ ਫਿਲਮਜ਼’ ਵੱਲੋਂ ਸੁਯੰਕਤ ਰੂਪ ਵਿੱਚ ਬਣਾਈ ਅਤੇ ਪੇਸ਼ ਕੀਤੀ ਜਾ ਰਹੀ ਇਸ ਮਲਟੀ-ਸਟਾਰਰ ਫਿਲਮ ਦੇ ਨਿਰਮਾਤਾ ਕੇਵੀ ਢਿੱਲੋਂ ਅਤੇ ਅਨਮੋਲ ਸਾਹਨੀ ਹਨ, ਜਿੰਨ੍ਹਾਂ ਦੁਆਰਾ ਵਿਸ਼ਾਲ ਕੈਨਵਸ ਅਧੀਨ ਬਣਾਈ ਗਈ ਇਸ ਫਿਲਮ ਦੀ ਸਟਾਰ-ਕਾਸਟ ਵਿੱਚ ਦੇਵ ਖਰੌੜ, ਗੁੱਗੂ ਗਿੱਲ, ਰੂਪੀ ਗਿੱਲ, ਧੀਰਜ ਕੁਮਾਰ, ਕੁੱਲ ਸਿੱਧੂ, ਹੋਬੀ ਧਾਲੀਵਾਲ, ਮਾਰਕ ਰੰਧਾਵਾ, ਵੱਡਾ ਗਰੇਵਾਲ ਆਦਿ ਸ਼ੁਮਾਰ ਹਨ।

ਐਕਸ਼ਨ ਡਰਾਮਾ ਕਹਾਣੀ-ਸਾਰ ਅਧਾਰਿਤ ਉਕਤ ਫਿਲਮ ਨਾਲ ਜੁੜੇ ਕੁਝ ਹੋਰ ਅਹਿਮ ਪਹਿਲੂਆਂ ਦੀ ਗੱਲ ਕਰੀਏ ਤਾਂ ਬਾਲੀਵੁੱਡ ਪੱਧਰੀ ਤਕਨੀਕੀ ਤਾਣੇ ਬਾਣੇ ਵਿੱਚ ਬੁਣੀ ਗਈ ਇਸ ਫਿਲਮ ਦਾ ਸਟੋਰੀ, ਸਕ੍ਰੀਨ ਪਲੇਅ ਅਤੇ ਨਿਰਦੇਸ਼ਨ ਤਿੰਨੋਂ ਜ਼ਿੰਮੇਵਾਰੀਆਂ ਨੂੰ ਧੀਰਜ ਕੇਦਾਰਨਾਥ ਰਤਨ ਦੁਆਰਾ ਅੰਜ਼ਾਮ ਦਿੱਤਾ ਗਿਆ ਹੈ, ਜਿੰਨ੍ਹਾਂ ਨਾਲ ਸਹਿ ਲੇਖਕ ਦੇ ਰੂਪ ਵਿੱਚ ਮਨਾਲਿਆ ਰਤਨ ਵੱਲੋਂ ਵੀ ਇਸ ਫਿਲਮ ਨੂੰ ਪ੍ਰਭਾਵਪੂਰਨ ਮੁਹਾਂਦਰਾ ਦੇਣ ਵਿੱਚ ਅਹਿਮ ਭੂਮਿਕਾ ਨਿਭਾਈ ਗਈ ਹੈ।

ਪਾਲੀਵੁੱਡ ਗਲਿਆਰਿਆਂ ਵਿੱਚ ਨਿਰਮਾਣ ਪੜ੍ਹਾਅ ਤੋਂ ਹੀ ਖਿੱਚ ਅਤੇ ਚਰਚਾ ਦਾ ਕੇਂਦਰ-ਬਿੰਦੂ ਬਣਦੀ ਆ ਰਹੀ ਉਕਤ ਫਿਲਮ ਦੇ ਐਕਸ਼ਨ ਡਾਇਰੈਕਟਰ ਸ਼ਾਮ ਕੌਸ਼ਲ, ਡਾਇਲਾਗ ਲੇਖਕ ਗੁਰਪ੍ਰੀਤ ਭੁੱਲਰ, ਸਿਨੇਮਾਟੋਗ੍ਰਾਫ਼ਰ ਸਪਨ ਨਰੂਲਾ, ਸੰਗੀਤ ਸੰਯੋਜਨ ਕਰਤਾ ਗੀਤ ਐਮਪੀ3, ਕਾਸਟਿਊਮ ਡਿਜ਼ਾਈਨਰ ਅਮਨ ਸੇਖੋਂ, ਪ੍ਰੋਡੋਕਸ਼ਨ ਡਿਜ਼ਾਈਨਰ ਰੋਮੀ ਆਰਟਸ, ਲਾਈਨ ਪ੍ਰੋਡਿਊਸਰ ਕੇਟੂ ਫਿਲਮਜ਼, ਐਸੋਸੀਏਟ ਨਿਰਦੇਸ਼ਕ ਜਿੰਮੀ ਰਾਮਪਾਲ, ਸੱਤੀ ਢਿੱਲੋਂ, ਬੈਕਗਰਾਊਂਡ ਸਕੋਰਰ ਅਮਰ ਮੋਹਲੇ ਹਨ।

Latest news

bobby-deols-bandar-to-premiere-on-zee5-on-august-28
Punjabi

ਬੌਬੀ ਦਿਓਲ ਦੀ ਫਿਲਮ ‘ਬੰਦਰ’ 28 ਅਗਸਤ ਨੂੰ ZEE5 ’ਤੇ ਹੋਵੇਗੀ ਰਿਲੀਜ਼

ਥੀਏਟਰ ਵਿੱਚ ਰਿਲੀਜ਼ ਹੋਣ ਤੋਂ ਬਾਅਦ ਚਰਚਾ ਵਿੱਚ ਰਹੀ ਅਨੁਰਾਗ ਕਸ਼ਯਪ ਦੀ ਫਿਲਮ “ਬੰਦਰ”, ਜਿਸ ਵਿੱਚ ਬੌਬੀ ਦਿਓਲ ਮੁੱਖ ਭੂਮਿਕਾ ਵਿੱਚ ਹਨ, ਹੁਣ ਡਿਜੀਟਲ ਪ੍ਰੀਮੀਅਰ ਦੇ ਲਈ ਤਿਆਰ ਹੈ। ਸਟ੍ਰੀਮਿੰਗ ਪਲੇਟਫਾਰਮ ਜ਼ੀ5 ਨੇ ਬੀਤੇ ਦਿਨ ਐਲਾਨ ਕੀਤਾ ਕਿ ਇਹ ਫਿਲਮ ਇਸ ਮਹੀਨੇ ਦੇ ਅੰਤ ਵਿੱਚ ਰਿਲੀਜ਼ ਹੋਵੇਗੀ।
taapsee-pannus-gandhari-to-release-on-netflix-on-september-3
Punjabi

ਤਾਪਸੀ ਪੰਨੂ ਦੀ 'ਗਾਂਧਾਰੀ' 3 ਸਤੰਬਰ ਨੂੰ ਨੈੱਟਫਲਿਕਸ 'ਤੇ ਹੋਵੇਗੀ ਰਿਲੀਜ਼

ਤਾਪਸੀ ਪੰਨੂ ਸਟਾਰਰ ਫਿਲਮ 'ਗਾਂਧਾਰੀ' 3 ਸਤੰਬਰ ਨੂੰ ਨੈੱਟਫਲਿਕਸ 'ਤੇ ਰਿਲੀਜ਼ ਹੋਵੇਗੀ। ਦੇਵਾਸ਼ੀਸ਼ ਮਖੀਜਾ ਵਲੋਂ ਨਿਰਦੇਸ਼ਤ, ਇਹ ਫਿਲਮ ਕਨਿਕਾ ਢਿੱਲੋਂ ਦੁਆਰਾ ਬਣਾਈ ਗਈ ਹੈ। ਇਸ ਫਿਲਮ ਵਿੱਚ ਇਸ਼ਵਾਕ ਸਿੰਘ, ਛਾਇਆ ਕਦਮ, ਸਵਾਸਤਿਕਾ ਮੁਖਰਜੀ, ਮੀਤਾ ਵਸ਼ਿਸ਼ਟ ਅਤੇ ਜਤਿਨ ਸਰਨਾ ਵੀ ਮੁੱਖ ਭੂਮਿਕਾਵਾਂ ਵਿੱਚ ਹਨ।
karan-aujla-gets-angry-at-fan-during-australia-concert
Punjabi

ਕਰਨ ਔਜਲਾ ਆਸਟ੍ਰੇਲੀਆ ’ਚ ਫੈਨ ’ਤੇ ਭੜਕੇ, ਸਟੇਜ ’ਤੇ ਜੈਕੇਟ ਸੁੱਟਣ ਤੋਂ ਬਾਅਦ ਰੋਕਿਆ ਸ਼ੋਅ

ਪੰਜਾਬੀ ਗਾਇਕ ਕਰਨ ਔਜਲਾ ਆਸਟ੍ਰੇਲੀਆ ਵਿੱਚ ਇੱਕ ਸੰਗੀਤ ਸਮਾਰੋਹ ਦੌਰਾਨ ਇੱਕ ਪ੍ਰਸ਼ੰਸਕ ਤੇ ਭੜਕ ਗਏ। ਐਡੀਲੇਡ ਵਿੱਚ ਆਪਣੇ ਲਾਈਵ ਸ਼ੋਅ ਦੌਰਾਨ, ਇੱਕ ਪ੍ਰਸ਼ੰਸਕ ਨੇ ਸਟੇਜ 'ਤੇ ਇੱਕ ਜੈਕੇਟ ਸੁੱਟ ਦਿੱਤੀ।
7-dogs-trailer-released-salman-khan-and-sanjay-dutts-action-packed-reunion-raises-excitement
Punjabi

'7 ਡੌਗਜ਼': ਸਲਮਾਨ ਖਾਨ ਅਤੇ ਸੰਜੈ ਦੱਤ ਦੀ ਐਕਸ਼ਨ ਫਿਲਮ ਦਾ ਧਮਾਕੇਦਾਰ ਟ੍ਰੇਲਰ ਰਿਲੀਜ਼

ਗਲੋਬਲ ਐਕਸ਼ਨ-ਥ੍ਰਿਲਰ ਫਿਲਮ '7 ਡੌਗਜ਼' ਦਾ ਭਾਰਤੀ ਰਿਲੀਜ਼ ਟ੍ਰੇਲਰ ਵੀਰਵਾਰ ਨੂੰ ਅਦਾਕਾਰ ਸਲਮਾਨ ਖਾਨ ਵੱਲੋਂ ਜਾਰੀ ਕਰ ਦਿੱਤਾ ਗਿਆ ਹੈ। ਇਹ ਫਿਲਮ ਇਸ ਸਾਲ 21 ਅਗਸਤ ਨੂੰ ਭਾਰਤ ਵਿੱਚ ਸਿਨੇਮਾਘਰਾਂ ਵਿੱਚ ਰਿਲੀਜ਼ ਹੋਣ ਲਈ ਤਿਆਰ ਹੈ।ਇਸ ਟ੍ਰੇਲਰ ਵਿੱਚ ਸਲਮਾਨ ਖਾਨ ਅਤੇ ਸੰਜੇ ਦੱਤ ਦੀਆਂ ਖਾਸ ਐਕਸ਼ਨ ਪੇਸ਼ਕਾਰੀਆਂ ਦੇਖਣ ਨੂੰ ਮਿਲਦੀਆਂ ਹਨ, ਜਿਸ ਨਾਲ ਬਾਲੀਵੁੱਡ ਦੇ ਇਨ੍ਹਾਂ ਦਿੱਗਜ ਸਿਤਾਰਿਆਂ ਦਾ ਲੰਬੇ ਸਮੇਂ ਬਾਅਦ ਪਰਦੇ 'ਤੇ ਮੁੜ ਮਿਲਾਪ ਹੋਇਆ ਹੈ।
mithun-chakraborty-undergoes-successful-surgery-suvendu-adhikari-visits-him-in-kolkata-hospital
Punjabi

ਮਿਥੁਨ ਚੱਕਰਵਰਤੀ ਦੀ ਸਰਜਰੀ ਸਫਲ, ਸ਼ੁਭੇਂਦੂ ਅਧਿਕਾਰੀ ਨੇ ਹਸਪਤਾਲ ਪਹੁੰਚ ਕੇ ਕੀਤੀ ਮੁਲਾਕਾਤ

ਸੀਨੀਅਰ ਅਦਾਕਾਰ ਅਤੇ ਭਾਜਪਾ ਨੇਤਾ ਮਿਥੁਨ ਚੱਕਰਵਰਤੀ ਦੀ ਵੀਰਵਾਰ ਨੂੰ ਸਰਜਰੀ ਹੋਈ। ਇਸ ਤੋਂ ਬਾਅਦ ਪੱਛਮੀ ਬੰਗਾਲ ਦੇ ਮੁੱਖ ਮੰਤਰੀ ਸੁਵੇਂਦੂ ਅਧਿਕਾਰੀ ਸ਼ੁੱਕਰਵਾਰ ਸਵੇਰੇ ਕੋਲਕਾਤਾ ਦੇ ਇੱਕ ਨਿੱਜੀ ਹਸਪਤਾਲ ਵਿੱਚ ਉਨ੍ਹਾਂ ਨੂੰ ਮਿਲਣ ਗਏ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link