15.28C Vancouver
ADS

Aug 21, 2024 6:20 PM - Connect Newsroom

‘ਫ੍ਰੈਂਡਜ਼’ ਸਟਾਰ ਮੈਥਿਊ ਪੈਰੀ ਦੀ ਮੌਤ ਸੰਬੰਧੀ 5 ਲੋਕਾਂ ’ਤੇ ਲੱਗੇ ਦੋਸ਼

Share On
five-charged-in-matthew-perrys-death
The case also involves co-conspirators including Perry’s live-in assistant Kenneth Iwamasa, 59; Dr. Mark Chavez, 54; and Erik Fleming, 54, described as an acquaintance of Perry.(Photo: Instagram/mattyperry4)

‘ਫ੍ਰੈਂਡਜ਼’ ਦੇ ਸਟਾਰ ਮੈਥਿਊ ਪੈਰੀ ਦੀ ਮੌਤ ਦੇ ਸੰਬੰਧ ’ਚ ਪੁਲਿਸ ਨੇ 5 ਲੋਕਾਂ ਨੂੰ ਦੋਸ਼ਾਂ ਦੇ ਘੇਰੇ ’ਚ ਲਿਆ ਹੈ। ਮੈਥਿਊ ਪੈਰੀ ਦੀ ਮੌਤ ਅਕਤੂਬਰ 2023 ’ਚ ਕੇਟਾਮਾਈਨ (ਦਰਦ ਨਿਵਾਰਕ ਅਤੇ ਬੇਹੋਸ਼ੀ ਦੀ ਦਵਾ) ਦੇ ਵਧੇਰੇ ਮਾਤਰਾ ’ਚ ਸੇਵਨ ਦੇ ਗੰਭੀਰ ਨਤੀਜਿਆਂ ਵਜੋਂ ਹੋ ਗਈ। ਅਮਰੀਕਾ ਦੇ ਇਕ ਉੱਘੇ ਅਟਾਰਨੀ ਮਾਰਟਿਨ ਐਕਸਟਾਡਾ ਨੇ ਇਕ ਪ੍ਰੈਸ ਕਾਨਫਰੰਸ ਦੌਰਾਨ ਇਨ੍ਹਾਂ 5 ਵਿਅਕਤੀਆਂ ਖ਼ਿਲਾਫ਼ ਦੋਸ਼ਾਂ ਦਾ ਹੈਰਾਨੀਜਨਕ ਖ਼ੁਲਾਸਾ ਕੀਤਾ ਹੈ।

ਇਨ੍ਹਾਂ ਪੰਜਾਂ ’ਚ ਇਕ ਡਾਕਟਰ ਸਲਵਾਡੋਰ ਪਲਾਸੇਂਸੀਆ ਅਤੇ 41 ਸਾਲਾ ਦੀ ਪੰਜਾਬੀ ਮੂਲ ਦੀ ਔਰਤ ਜਸਵੀਨ ਸੰਘਾ ਵੀ ਸ਼ਾਮਲ ਸੀ। ਜਿਸ ਨੂੰ ਉੱਤਰੀ ਹਾਲੀਵੁੱਡ ਦੀ ਕੇਟਾਮੀਈਨ ਕਵੀਨ ਵਜੋਂ ਜਾਣਿਆ ਜਾਂਦਾ ਹੈ।

ਇਨ੍ਹਾਂ ਸਾਰਿਆਂ ਨੂੰ ਅਭਿਨੇਤਾ ਦੀ ਮੌਤ ਤੋਂ ਪਹਿਲਾਂ ਦੇ ਆਖ਼ਰੀ ਦਿਨਾਂ ’ਚ ਉਸ ਨੂੰ ਕੇਟਾਮਾਈਨ ਦੀ ਬਹੁਤ ਜ਼ਿਆਦਾ ਮਾਤਰਾ ਦੇਣ ਸੰਬੰਧੀ 18 ਅਪਰਾਧਿਕ ਦੋਸ਼ਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ।

ਦੋਸ਼ੀਆਂ ’ਚ ਮੈਥਿਊ ਪੈਰੀ ਦਾ ਸਹਾਇਕ ਅਸਿਟੈਟ ਕੇਨੇਥ ਇਵਾਮਾਸਾ ਦੇ ਨਾਲ-ਨਾਲ ਡਾ. ਮਾਰਕ ਸ਼ਾਵੇਜ਼ ਅਤੇ ਏਰਿਕ ਫਲੇਮਿੰਗ ਦੇ ਨਾਂ ਵੀ ਸ਼ਾਮਲ ਹਨ। ਫਲੇਮਿੰਗ ਨੂੰ ਪੈਰੀ ਦਾ ਜਾਣਕਾਰ ਦੱਸਿਆ ਜਾ ਰਿਹਾ ਹੈ।

Latest news

gippy-grewal-and-sargun-mehta-bring-laughter-to-connedia-media-network-studio
Punjabi

ਫਿਲਮ ਦੀ ਰਿਲੀਜ਼ ਤੋਂ ਪਹਿਲਾਂ 'ਕੈਰੀ ਆਨ ਜੱਟਾ 4' ਦੀ ਟੀਮ ਨੇ ਸਰੀ ਸਟੂਡੀਓ ਦਾ ਕੀਤਾ ਦੌਰਾ

ਪੰਜਾਬੀ ਅਦਾਕਾਰ ਅਤੇ ਨਿਰਮਾਤਾ ਗਿੱਪੀ ਗਰੇਵਾਲ, ਅਦਾਕਾਰਾ ਸਰਗੁਣ ਮਹਿਤਾ ਅਤੇ ਫ਼ਿਲਮ 'ਕੈਰੀ ਆਨ ਜੱਟਾ 4' ਦੀ ਸਟਾਰ ਕਾਸਟ ਅਤੇ ਮੈਂਬਰਾਂ ਨੇ ਫ਼ਿਲਮ ਦੇ ਪ੍ਰਚਾਰ ਦੌਰੇ ਦੌਰਾਨ ਸਰੀ ਸਥਿਤ ਕਨੈਕਟ ਮੀਡੀਆ ਨੈੱਟਵਰਕ ਸਟੂਡੀਓ ਦਾ ਦੌਰਾ ਕੀਤਾ।
delhi-high-court-reviews-salman-khans-plea-against-kala-hiran-film-release
Punjabi

Delhi High Court Reviews Salman Khan's Plea Against "Kala Hiran" Film Release

The Delhi High Court requested a response from the creators of the film "Kala Hiran: The Battle for Legal" concerning actor Salman Khan's request for a release stay. Khan's legal team argued that the movie is allegedly based on the blackbuck poaching incident linked to him, infringing upon a court order safeguarding his personality rights.
tv-actress-sanchita-ugle-found-dead-at-mumbai-home-police-investigating
Punjabi

'ਕੁਮਕੁਮ ਭਾਗਿਆ' ਦੀ ਅਦਾਕਾਰਾ ਸੰਚਿਤਾ ਉਗਲੇ ਨੇ ਕੀਤੀ ਖੁਦਕੁਸ਼ੀ

ਟੀਵੀ ਅਦਾਕਾਰਾ ਸੰਚਿਤਾ ਉਗਾਲੇ ਦਾ ਸੋਮਵਾਰ ਸਵੇਰੇ ਦੇਹਾਂਤ ਹੋ ਗਿਆ। ਸ਼ੁਰੂਆਤੀ ਜਾਂਚ ਤੋਂ ਪਤਾ ਚੱਲਿਆ ਹੈ ਕਿ ਇਹ ਖੁਦਕੁਸ਼ੀ ਹੈ। ਪੁਲਿਸ ਨੇ ਲਾਸ਼ ਨੂੰ ਪੋਸਟਮਾਰਟਮ ਲਈ ਭੇਜ ਦਿੱਤਾ ਹੈ ਤੇ ਮਾਮਲੇ ਦੀ ਜਾਂਚ ਚੱਲ ਰਹੀ ਹੈ।
spiritual-awakening-takes-center-stage-in-tarnvir-singh-jagpals-groundbreaking-film-chaali-din
Punjabi

ਵਿਲੱਖਣ ਰੰਗ ਵਾਲੀ ਫਿਲਮ ਹੈ ਤਰਨਵੀਰ ਜਗਪਾਲ ਦੀ ਫਿਲਮ ‘ਚਾਲੀ ਦਿਨ’

ਪੰਜਾਬੀ ਸਿਨੇਮਾ ਵਿੱਚ ਇੱਕ ਵੱਖਰੇ ਵਿਸ਼ੇ ਨਾਲ ਆ ਰਹੀ ਨਿਰਦੇਸ਼ਕ ਤਰਨਵੀਰ ਸਿੰਘ ਜਗਪਾਲ ਦੀ ਫ਼ਿਲਮ ‘ਚਾਲੀ ਦਿਨ’ ਰਿਲੀਜ਼ ਤੋਂ ਪਹਿਲਾਂ ਹੀ ਚਰਚਾ ਦਾ ਕੇਂਦਰ ਬਣ ਰਹੀ ਹੈ। ਡਾ.ਗੁਰਪ੍ਰੀਤ ਧੁੱਗਾ ਦੀ ਕਿਤਾਬ 'ਤੇ ਆਧਾਰਿਤ ਇਹ ਫ਼ਿਲਮ ਜ਼ਿੰਦਗੀ ਦੇ ਮਕਸਦ,ਆਤਮਿਕ ਜਾਗਰੂਕਤਾ ਅਤੇ ਸਹੀ ਰਾਹ ਦੀ ਖੋਜ ਨੂੰ ਉਜਾਗਰ ਕਰਦੀ ਹੈ।
comedian-pranit-more-faces-backlash-after-controversial-audience-comments
Punjabi

ਦਰਸ਼ਕਾਂ ਦੀਆਂ ਵਿਵਾਦਪੂਰਨ ਟਿੱਪਣੀਆਂ ਤੋਂ ਬਾਅਦ ਕਾਮੇਡੀਅਨ ਪ੍ਰਣਿਤ ਮੋਰੇ ਦਾ ਹੋਇਆ ਸਖਤ ਵਿਰੋਧ

ਪ੍ਰਣਿਤ ਮੋਰੇ ਦੇ ਹਾਲ ਹੀ ਦੇ ਇਕ ਸਟੈਂਡਅੱਪ ਸ਼ੋਅ ਦੀ ਇਕ ਕੜੀ ਵਿਚ ਦਰਸ਼ਕ ਮੈਂਬਰਾਂ ਵਲੋਂ ਕੀਤੀਆਂ ਟਿੱਪਣੀਆਂ ਕਾਰਨ ਅਜੀਬ ਸਥਿਤੀ ਪੈਦਾ ਹੋ ਗਈ। ਨਤੀਜੇ ਵਜੋਂ ਕਾਮੇਡੀਅਨ ਮੋਰੇ ਨੂੰ ਸਖਤ ਵਿਰੋਧ ਦਾ ਸਾਹਮਣਾ ਕਰਨਾ ਪਿਆ। ਐਪੀਸੋਡ ਦੌਰਾਨ ਇਕ ਔਰਤ ਬਾਰੇ ਦਰਸ਼ਕ ਦੀਆਂ ਇਤਰਾਜ਼ਯੋਗ ਟਿੱਪਣੀਆਂ ਨੇ ਸੋਸ਼ਲ ਮੀਡੀਆ ਤੇ ਕਾਫੀ ਰੋਸ ਪੈਦਾ ਕਰ ਦਿੱਤਾ ਹੈ। ਇਹ ਅਜਿਹੀ ਘਟਨਾ ਸੀ ਜਿਸ ਨੂੰ 370 ਰੁਪਏ ਦੀ ਬਰਿਆਨੀ ਕਲਿੱਪ ਕਿਹਾ ਜਾਂਦਾ ਹੈ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link