14.57C Vancouver
ADS

Apr 23, 2025 1:26 PM - Connect Newsroom

ਕ੍ਰਿਕਟਰ ਤੇ ਉਨ੍ਹਾਂ ਦੇ ਰੈਸਟੋਰੈਂਟ

Share On
from-cricket-to-culinary-field
While Yuvraj may be the newest cricketer to join the restaurateur ranks, he’s in good company. (Photo: Instagram/yuvisofficial)

Jasmine Singh

ਕ੍ਰਿਕਟ ਦੇ ਸਟਾਰ ਯੁਵਰਾਜ ਸਿੰਘ ਖੇਡ ਮੈਦਾਨ ਤੋਂ ਬਾਹਰ ਰਸੋਈ ਦੇ ਖੇਤਰ ਵਿੱਚ ਤਹਿਲਕਾ ਮਚਾਉਣ ਲਈ ਉਤਰ ਰਹੇ ਹਨ। ਇਸ ਦੀ ਸ਼ੁਰੂਆਤ ਉਹ ਕੋਕਾ ਨਾਂਅ ਦੇ ਇਕ ਆਧੁਨਿਕ ਸਟਾਈਲਿਸ਼ ਅਤੇ ਆਰਾਮਦਾਇਕ ਰੈਸਟੋਰੈਂਟ ਨਾਲ ਕਰ ਰਹੇ ਹਨ। ਜਿਹੜਾ ਦਿੱਲੀ ਦੇ ਨਾਲ ਲੱਗਦੇ ਗੁਰੂ ਰਾਮ ਵਿੱਚ ਸਥਿਤ ਹੈ। ਇਸ ਸਾਬਕਾ ਕ੍ਰਿਕਟਰ ਨੇ ਆਪਣੇ ਜੋਸ਼ ਅਤੇ ਉਤਸ਼ਾਹ ਨੂੰ ਇਕ ਨਵੇਂ ਜਨੂੰਨ ਅਰਥਾਤ ਭੋਜਨ 'ਚ ਤਬਦੀਲ ਕਰਨ ਦਾ ਫ਼ੈਸਲਾ ਕੀਤਾ ਹੈ।

ਯੁਵਰਾਜ ਦਿਲ ਮਨ ਤੋਂ ਪ੍ਰਾਹੁਣਚਾਰੀ ਦੇ ਇਸ ਖੇਤਰ 'ਚ ਪ੍ਰਵੇਸ਼ ਕਰ ਰਿਹਾ ਹੈ। ਉਸ ਦੇ ਰੈਸਟੋਰੈਂਟ 'ਚ ਕ੍ਰਿਕਟਰ ਦੀ ਇਕ ਨਿੱਜੀ ਯਾਤਰਾ ਦੀ ਝਲਕ ਵੀ ਪੇਸ਼ ਹੋਵੇਗੀ,ਜਿਸ 'ਚ ਬਚਪਨ ਦੇ ਮਨਪਸੰਦ ਖਾਣਿਆਂ ਤੋਂ ਲੈ ਕੇ ਕ੍ਰਿਕਟ ਦੇ ਸੰਘਰਸ਼ਮਈ ਪੜਾਅ ਸਮੇਂ ਦੇ ਪਕਵਾਨ ਸ਼ਾਮਲ ਹੋਣਗੇ। ਇਸ ਤੋਂ ਪਹਿਲਾਂ ਵਿਰਾਟ ਕੋਹਲੀ ਵੀ ਭੋਜਨਸ਼ਾਲਾ ਦੇ ਕਈ ਭਾਰਤੀ ਸ਼ਹਿਰਾਂ 'ਚ ਚਰਚਿਤ ਹੈ ਅਤੇ ਸੁਰੇਸ਼ ਰੈਨਾ ਦਾ ਐਮਸਟਡਮ ਸਥਿਤ ਰੈਸਟੋਰੈਂਟ ਵਿਦੇਸ਼ਾਂ 'ਚ ਭਾਰਤੀ ਸਵਾਦ ਦੀ ਗਵਾਹੀ ਭਰਦਾ ਹੈ। ਸਚਿਨ ਤੇਂਦੁਲਕਰ ਅਤੇ ਜ਼ਹਿਰ ਖਾਨ ਵੀ ਇਸ ਖੇਤਰ 'ਚ ਉੱਦਮ ਕਰ ਚੁੱਕੇ ਹਨ।

Latest news

sidhu-moosewala-murder-case-punjab-and-haryana-high-court-rejects-joginder-singhs-bail-plea
Punjabi

ਸਿੱਧੂ ਮੂਸੇਵਾਲਾ ਕਤਲ ਕਾਂਡ: ਮੁਲਜ਼ਮ ਜੋਗਾ ਦੀ ਜ਼ਮਾਨਤ ਅਰਜ਼ੀ ਰੱਦ

ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਕਤਲ ਕਾਂਡ ਮਾਮਲੇ ਦੇ ਮੁਲਜ਼ਮ ਜੋਗਿੰਦਰ ਸਿੰਘ ਉਰਫ਼ ਜੋਗਾ ਦੀ ਨਿਯਮਤ ਜ਼ਮਾਨਤ ਦੀ ਅਰਜ਼ੀ ਨੂੰ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਰੱਦ ਕਰ ਦਿੱਤਾ ਹੈ। ਜੋਗਿੰਦਰ ਸਿੰਘ ਮੁੱਖ ਸਾਜ਼ਿਸ਼ ਘੜਨ ਵਾਲਿਆਂ ਵਿੱਚੋਂ ਇੱਕ ਹੈ ਅਤੇ ਉਸ ਦਾ ਪੁਰਾਣਾ ਅਪਰਾਧਿਕ ਰਿਕਾਰਡ ਹੈ।
rapper-badshah-and-punjabi-actress-isha-rikhi-separate-after-just-five-months-of-marriage
Punjabi

5 ਮਹੀਨੇ ਬਾਅਦ ਹੀ ਟੁੱਟ ਗਿਆ ਰੈਪਰ ਬਾਦਸ਼ਾਹ ਦਾ ਵਿਆਹ, ਪੋਸਟ ਸ਼ੇਅਰ ਕਰ ਦਿੱਤੀ ਜਾਣਕਾਰੀ

ਰੈਪਰ ਬਾਦਸ਼ਾਹ ਅਤੇ ਪੰਜਾਬੀ ਅਦਾਕਾਰਾ ਈਸ਼ਾ ਰਿਖੀ ਆਪਣੇ ਵਿਆਹ ਦੇ ਸਿਰਫ਼ ਪੰਜ ਮਹੀਨੇ ਬਾਅਦ ਵੱਖ ਹੋ ਗਏ ਹਨ। ਰੈਪਰ ਬਾਦਸ਼ਾਹ ਨੇ ਆਪਣੀ ਦੂਜੀ ਪਤਨੀ ਤੋਂ ਤਲਾਕ ਲੈਣ ਦਾ ਐਲਾਨ ਕਰ ਦਿੱਤਾ ਹੈ। ਸੋਮਵਾਰ ਨੂੰ ਦੋਵਾਂ ਨੇ ਸੋਸ਼ਲ ਮੀਡੀਆ 'ਤੇ ਇੱਕ ਸਾਂਝਾ ਬਿਆਨ ਜਾਰੀ ਕਰਕੇ ਆਪਣੇ ਤਲਾਕ ਦੀ ਪੁਸ਼ਟੀ ਕਰ ਦਿੱਤੀ ਹੈ।
kangana-ranaut-defamation-case-government-witness-cross-examined
Punjabi

ਕੰਗਨਾ ਰਣੌਤ ਮਾਣਹਾਨੀ ਮਾਮਲਾ: ਸਰਕਾਰੀ ਗਵਾਹ ਦੀ ਹੋਈ Cross-Examination

ਪੰਜਾਬ ਦੇ ਬਠਿੰਡਾ ਦੀ ਇੱਕ ਅਦਾਲਤ ਵਿੱਚ ਅੱਜ ਭਾਜਪਾ ਦੀ ਮੰਡੀ ਤੋਂ ਸੰਸਦ ਮੈਂਬਰ ਅਤੇ ਬਾਲੀਵੁੱਡ ਅਦਾਕਾਰਾ ਕੰਗਨਾ ਰਣੌਤ ਵਿਰੁੱਧ ਅਪਰਾਧਿਕ ਮਾਣਹਾਨੀ ਦੇ ਕੇਸ ਵਿੱਚ ਇੱਕ ਸਰਕਾਰੀ ਗਵਾਹ ਦੀ cross-examination ਕੀਤੀ ਗਈ। ਗਵਾਹ ਗੁਰਪ੍ਰੀਤ ਸਿੰਘ ਸ਼ਿਕਾਇਤਕਰਤਾ ਮਹਿੰਦਰ ਕੌਰ ਦਾ ਰਿਸ਼ਤੇਦਾਰ ਹੈ।
the-great-khali-shares-health-update-after-accident-video-goes-viral
Punjabi

ਹਾਦਸੇ ਦੀ ਵੀਡੀਓ ਵਾਇਰਲ ਹੋਣ ਮਗਰੋਂ ‘ਦਿ ਗ੍ਰੇਟ ਖਲੀ’ ਨੇ ਸਿਹਤ ਸੰਬੰਧੀ ਦਿੱਤੀ ਜਾਣਕਾਰੀ

ਸਾਬਕਾ ਪੇਸ਼ੇਵਰ ਪਹਿਲਵਾਨ 'ਦਿ ਗ੍ਰੇਟ ਖਲੀ' ਦੇ ਹਾਦਸੇ ਦਾ ਸ਼ਿਕਾਰ ਹੋਣ ਦਾ ਵੀਡੀਓ ਸੋਸ਼ਲ ਮੀਡੀਆ 'ਤੇ ਵਾਇਰਲ ਹੋਣ ਤੋਂ ਕੁਝ ਘੰਟਿਆਂ ਬਾਅਦ ਪਹਿਲਵਾਨ ਨੇ ਇੱਕ ਵੀਡੀਓ ਸਾਂਝਾ ਕੀਤਾ, ਜਿਸ ਵਿੱਚ ਪ੍ਰਸ਼ੰਸਕਾਂ ਨੂੰ ਭਰੋਸਾ ਦਿੱਤਾ ਗਿਆ ਕਿ ਉਹ ਸੁਰੱਖਿਅਤ ਹਨ ਅਤੇ ਠੀਕ ਹਨ।
film-fraternity-mourns-at-kuku-kohlis-funeral-aruna-irani-gets-emotional
Punjabi

ਕੁੱਕੂ ਕੋਹਲੀ ਦੇ ਅੰਤਿਮ ਸੰਸਕਾਰ ਮੌਕੇ ਗਮਗੀਨ ਹੋਇਆ ਫਿਲਮੀ ਜਗਤ, ਅਰੁਣਾ ਇਰਾਨੀ ਭਾਵੁਕ

ਦਿੱਗਜ ਅਦਾਕਾਰਾ ਅਰੁਣਾ ਇਰਾਨੀ ਦੇ ਪਤੀ ਅਤੇ ਮਸ਼ਹੂਰ ਫਿਲਮ ਨਿਰਮਾਤਾ ਕੁੱਕੂ ਕੋਹਲੀ ਦਾ ਅੱਜ ਮੁੰਬਈ ਦੇ ਓਸ਼ੀਵਾਰਾ ਸ਼ਮਸ਼ਾਨਘਾਟ ਵਿਖੇ ਅੰਤਿਮ ਸੰਸਕਾਰ ਕੀਤਾ ਗਿਆ। ਦੱਸ ਦੇਈਏ ਕਿ ਮੰਗਲਵਾਰ ਨੂੰ ਮੁੰਬਈ ਦੇ ਕੋਕੀਲਾਬੇਨ ਧੀਰੂਭਾਈ ਅੰਬਾਨੀ ਹਸਪਤਾਲ ਵਿੱਚ ਦਿਲ ਦਾ ਦੌਰਾ ਪੈਣ ਕਾਰਨ 77 ਸਾਲ ਦੀ ਉਮਰ ਵਿੱਚ ਉਨ੍ਹਾਂ ਦੇਹਾਂਤ ਹੋ ਗਿਆ ਸੀ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link