16.43C Vancouver
ADS

Dec 16, 2025 1:02 PM - Connect Newsroom - Jasmine Singh

ਪਟਿਆਲਾ ਤੋਂ ਸਰੀ ਤੱਕ ਗੱਲਾਂ ਛਿੜੀਆਂ ਦਿਲਜੀਤ ਦੀਆਂ

Share On
from-patiala-to-surrey-everyones-talking
During his recent visit to the city for a film shoot, Diljit slipped away from the cameras long enough to meet a warm group of elderly women. (Photo: Facebook/Diljit Dosanjh)

ਸੰਗੀਤ ਅਤੇ ਅਦਾਕਾਰੀ ਦੀ ਦੁਨੀਆ ਵਿੱਚ ਦਿਲਜੀਤ ਦੋਸਾਂਝ ਇਕ ਅਜਿਹਾ ਨਾਂਅ ਹੈ, ਜਿਸ ਦੇ ਚਰਚੇ ਚੁਫੇਰੇ ਛਿੜਦੇ ਹਨ। ਪੰਜਾਬ ਦੇ ਪਿੰਡਾਂ ਦੀਆਂ ਗਲੀਆਂ ਤੋਂ ਲੈ ਕੇ ਕੈਨੇਡਾ ਅਮਰੀਕਾ ਆਸਟ੍ਰੇਲੀਆ ਇਟਲੀ ਅਤੇ ਇੱਥੋਂ ਤੱਕ ਕਿ ਜਿੱਥੇ ਵੀ ਵਾਈ ਫਾਈ ਮੌਜੂਦ ਹੈ, ਇਕ ਵਾਰ ਫਿਰ ਉਸ ਨੇ ਆਪਣੇ ਨਾਂਅ ਦਾ ਡੰਕਾ ਵਜਾਇਆ। ਸਰੀ ਵਿੱਚ ਉਸ ਦੇ ਇਕ ਤਾਜ਼ਾ ਦੌਰੇ ਨੂੰ ਦਿਲਜੀਤ ਦੋਸਾਂਝ ਦੀ ਇਕ ਛੋਟੀ ਜਿਹੀ ਹਰਕਤ ਨੇ ਖਾਸ ਬਣਾ ਦਿੱਤਾ।

ਉਹ ਫਿਲਮ ਦੀ ਸ਼ੂਟਿੰਗ ਤੋਂ ਪਾਸੇ ਖਿਸਕ ਗਿਆ ਅਤੇ ਕੁਝ ਬਜ਼ੁਰਗ ਔਰਤਾਂ ਦੇ ਝੁੰਡ ਵਿੱਚ ਜਾ ਕੇ ਨਾ ਸਿਰਫ ਗੱਲੀ ਜੁੱਟ ਗਿਆ ਸਗੋਂ ਉਨ੍ਹਾਂ ਦਾ ਆਸ਼ੀਰਵਾਦ ਅਤੇ ਇੱਛਾਵਾਂ ਵੀ ਝੋਲੀ ਪਵਾਈਆਂ। ਕਿੰਨਾ ਚਿਰ ਮਗਰੋਂ ਵੀ ਉਹ ਬਜ਼ੁਰਗ ਔਰਤਾਂ ਖੁਸਰ ਮੁਸਰ ਕਰਦੀਆਂ ਰਹੀਆਂ ,'ਹਾਏ ਨੀ ਮੁੰਡਾ ਕਿੰਨੀਆਂ ਸੋਹਣੀਆਂ ਗੱਲਾਂ ਕਰਦਾ'।

ਉਸ ਦੇ ਇਸ ਦੌਰੇ ਦੀਆਂ ਗੱਲਾਂ ਇੰਸਟਾਗ੍ਰਾਮ ਦੀਆਂ ਰੀਲਾਂ ਨਾਲੋਂ ਵੀ ਤੇਜ਼ੀ ਨਾਲ ਫੈਲੀਆਂ। ਉਹ ਲੋਕ ਜਿਨ੍ਹਾਂ ਦੀਆਂ ਜੜ੍ਹਾਂ ਪਟਿਆਲਾ ਵਿਚ ਹਨ,ਪਰ ਹੁਣ ਸਰੀ ਅਤੇ ਐਡਮਿੰਟਨ ਵਰਗੇ ਸ਼ਹਿਰਾਂ ਵਿੱਚ ਮਿੰਨੀ ਪੰਜਾਬ ਵਸਾਈ ਬੈਠੇ ਹਨ। ਅਕਸਰ ਦਿਲਚਸਪੀ ਨਾਲ ਉਸ ਦੀ ਚਰਚਾ ਕਰਦੇ ਹਨ। ਦਿਲਜੀਤ ਦੇ ਇਨ੍ਹਾਂ ਚਰਚਿਆਂ ਨੂੰ ਉਸ ਦੇ ਔਰਾ 2025 ਸ਼ੋਅ ਨੇ ਹੋਰ ਤੇਜ਼ੀ ਨਾਲ ਫੈਲਾਇਆ। ਇਸ ਟੂਰ ਪ੍ਰਤੀ ਲੋਕਾਂ ਦੀ ਖਿੱਚ ਦੇ ਚਰਚੇ ਵੀ ਛਿੜਦੇ ਰਹਿੰਦੇ ਹਨ।

Latest news

sidhu-moosewala-murder-case-punjab-and-haryana-high-court-rejects-joginder-singhs-bail-plea
Punjabi

ਸਿੱਧੂ ਮੂਸੇਵਾਲਾ ਕਤਲ ਕਾਂਡ: ਮੁਲਜ਼ਮ ਜੋਗਾ ਦੀ ਜ਼ਮਾਨਤ ਅਰਜ਼ੀ ਰੱਦ

ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਕਤਲ ਕਾਂਡ ਮਾਮਲੇ ਦੇ ਮੁਲਜ਼ਮ ਜੋਗਿੰਦਰ ਸਿੰਘ ਉਰਫ਼ ਜੋਗਾ ਦੀ ਨਿਯਮਤ ਜ਼ਮਾਨਤ ਦੀ ਅਰਜ਼ੀ ਨੂੰ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਰੱਦ ਕਰ ਦਿੱਤਾ ਹੈ। ਜੋਗਿੰਦਰ ਸਿੰਘ ਮੁੱਖ ਸਾਜ਼ਿਸ਼ ਘੜਨ ਵਾਲਿਆਂ ਵਿੱਚੋਂ ਇੱਕ ਹੈ ਅਤੇ ਉਸ ਦਾ ਪੁਰਾਣਾ ਅਪਰਾਧਿਕ ਰਿਕਾਰਡ ਹੈ।
rapper-badshah-and-punjabi-actress-isha-rikhi-separate-after-just-five-months-of-marriage
Punjabi

5 ਮਹੀਨੇ ਬਾਅਦ ਹੀ ਟੁੱਟ ਗਿਆ ਰੈਪਰ ਬਾਦਸ਼ਾਹ ਦਾ ਵਿਆਹ, ਪੋਸਟ ਸ਼ੇਅਰ ਕਰ ਦਿੱਤੀ ਜਾਣਕਾਰੀ

ਰੈਪਰ ਬਾਦਸ਼ਾਹ ਅਤੇ ਪੰਜਾਬੀ ਅਦਾਕਾਰਾ ਈਸ਼ਾ ਰਿਖੀ ਆਪਣੇ ਵਿਆਹ ਦੇ ਸਿਰਫ਼ ਪੰਜ ਮਹੀਨੇ ਬਾਅਦ ਵੱਖ ਹੋ ਗਏ ਹਨ। ਰੈਪਰ ਬਾਦਸ਼ਾਹ ਨੇ ਆਪਣੀ ਦੂਜੀ ਪਤਨੀ ਤੋਂ ਤਲਾਕ ਲੈਣ ਦਾ ਐਲਾਨ ਕਰ ਦਿੱਤਾ ਹੈ। ਸੋਮਵਾਰ ਨੂੰ ਦੋਵਾਂ ਨੇ ਸੋਸ਼ਲ ਮੀਡੀਆ 'ਤੇ ਇੱਕ ਸਾਂਝਾ ਬਿਆਨ ਜਾਰੀ ਕਰਕੇ ਆਪਣੇ ਤਲਾਕ ਦੀ ਪੁਸ਼ਟੀ ਕਰ ਦਿੱਤੀ ਹੈ।
kangana-ranaut-defamation-case-government-witness-cross-examined
Punjabi

ਕੰਗਨਾ ਰਣੌਤ ਮਾਣਹਾਨੀ ਮਾਮਲਾ: ਸਰਕਾਰੀ ਗਵਾਹ ਦੀ ਹੋਈ Cross-Examination

ਪੰਜਾਬ ਦੇ ਬਠਿੰਡਾ ਦੀ ਇੱਕ ਅਦਾਲਤ ਵਿੱਚ ਅੱਜ ਭਾਜਪਾ ਦੀ ਮੰਡੀ ਤੋਂ ਸੰਸਦ ਮੈਂਬਰ ਅਤੇ ਬਾਲੀਵੁੱਡ ਅਦਾਕਾਰਾ ਕੰਗਨਾ ਰਣੌਤ ਵਿਰੁੱਧ ਅਪਰਾਧਿਕ ਮਾਣਹਾਨੀ ਦੇ ਕੇਸ ਵਿੱਚ ਇੱਕ ਸਰਕਾਰੀ ਗਵਾਹ ਦੀ cross-examination ਕੀਤੀ ਗਈ। ਗਵਾਹ ਗੁਰਪ੍ਰੀਤ ਸਿੰਘ ਸ਼ਿਕਾਇਤਕਰਤਾ ਮਹਿੰਦਰ ਕੌਰ ਦਾ ਰਿਸ਼ਤੇਦਾਰ ਹੈ।
the-great-khali-shares-health-update-after-accident-video-goes-viral
Punjabi

ਹਾਦਸੇ ਦੀ ਵੀਡੀਓ ਵਾਇਰਲ ਹੋਣ ਮਗਰੋਂ ‘ਦਿ ਗ੍ਰੇਟ ਖਲੀ’ ਨੇ ਸਿਹਤ ਸੰਬੰਧੀ ਦਿੱਤੀ ਜਾਣਕਾਰੀ

ਸਾਬਕਾ ਪੇਸ਼ੇਵਰ ਪਹਿਲਵਾਨ 'ਦਿ ਗ੍ਰੇਟ ਖਲੀ' ਦੇ ਹਾਦਸੇ ਦਾ ਸ਼ਿਕਾਰ ਹੋਣ ਦਾ ਵੀਡੀਓ ਸੋਸ਼ਲ ਮੀਡੀਆ 'ਤੇ ਵਾਇਰਲ ਹੋਣ ਤੋਂ ਕੁਝ ਘੰਟਿਆਂ ਬਾਅਦ ਪਹਿਲਵਾਨ ਨੇ ਇੱਕ ਵੀਡੀਓ ਸਾਂਝਾ ਕੀਤਾ, ਜਿਸ ਵਿੱਚ ਪ੍ਰਸ਼ੰਸਕਾਂ ਨੂੰ ਭਰੋਸਾ ਦਿੱਤਾ ਗਿਆ ਕਿ ਉਹ ਸੁਰੱਖਿਅਤ ਹਨ ਅਤੇ ਠੀਕ ਹਨ।
film-fraternity-mourns-at-kuku-kohlis-funeral-aruna-irani-gets-emotional
Punjabi

ਕੁੱਕੂ ਕੋਹਲੀ ਦੇ ਅੰਤਿਮ ਸੰਸਕਾਰ ਮੌਕੇ ਗਮਗੀਨ ਹੋਇਆ ਫਿਲਮੀ ਜਗਤ, ਅਰੁਣਾ ਇਰਾਨੀ ਭਾਵੁਕ

ਦਿੱਗਜ ਅਦਾਕਾਰਾ ਅਰੁਣਾ ਇਰਾਨੀ ਦੇ ਪਤੀ ਅਤੇ ਮਸ਼ਹੂਰ ਫਿਲਮ ਨਿਰਮਾਤਾ ਕੁੱਕੂ ਕੋਹਲੀ ਦਾ ਅੱਜ ਮੁੰਬਈ ਦੇ ਓਸ਼ੀਵਾਰਾ ਸ਼ਮਸ਼ਾਨਘਾਟ ਵਿਖੇ ਅੰਤਿਮ ਸੰਸਕਾਰ ਕੀਤਾ ਗਿਆ। ਦੱਸ ਦੇਈਏ ਕਿ ਮੰਗਲਵਾਰ ਨੂੰ ਮੁੰਬਈ ਦੇ ਕੋਕੀਲਾਬੇਨ ਧੀਰੂਭਾਈ ਅੰਬਾਨੀ ਹਸਪਤਾਲ ਵਿੱਚ ਦਿਲ ਦਾ ਦੌਰਾ ਪੈਣ ਕਾਰਨ 77 ਸਾਲ ਦੀ ਉਮਰ ਵਿੱਚ ਉਨ੍ਹਾਂ ਦੇਹਾਂਤ ਹੋ ਗਿਆ ਸੀ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link