Sep 6, 2023 9:05 PM - CONNECT NEWS

ਪੰਜਾਬੀ ਫ਼ਿਲਮ ‘ਗੱਡੀ ਜਾਂਦੀ ਐ ਛਲਾਂਗਾਂ ਮਾਰਦੀ’ 28 ਸਤੰਬਰ ਨੂੰ ਦੁਨੀਆ ਭਰ ’ਚ ਰਿਲੀਜ਼ ਹੋ ਰਹੀ ਹੈ। ਹਾਲ ਹੀ ’ਚ ਫ਼ਿਲਮ ਦਾ ਪਹਿਲਾ ਗੀਤ ‘ਨੀ ਕੁੜੇ’ ਰਿਲੀਜ਼ ਹੋਇਆ ਹੈ, ਜਿਸ ਨੂੰ ਦਰਸ਼ਕਾਂ ਵਲੋਂ ਬੇਹੱਦ ਪਸੰਦ ਕੀਤਾ ਜਾ ਰਿਹਾ ਹੈ।
ਫਿਲਮ ਦੇ ਨਿਰਮਾਤਾ ਹੁਣ ਇਸੇ ਦਾ ਦੂਜਾ ਗੀਤ ਰਿਲੀਜ਼ ਕਰਨ ਜਾ ਰਹੇ ਹਨ, ਜਿਸ ਦਾ ਟਾਈਟਲ ‘ਦਾਰੂ ਦੇ ਡਰੱਮ’ ਹੈ।
ਇਹ ਗੀਤ 7 ਸਤੰਬਰ ਨੂੰ ਰਿਲੀਜ਼ ਹੋਣ ਜਾ ਰਿਹਾ ਹੈ। ਗੀਤ ਨੂੰ ਐਮੀ ਵਿਰਕ ਨੇ ਗਾਇਆ ਹੈ। ਇਸ ਦੇ ਬੋਲ ਵਿੰਦਰ ਨੱਥੂਮਾਜਰਾ ਨੇ ਲਿਖੇ ਹਨ, ਜਦੋਂ ਕਿ ਸੰਗੀਤ ਗੁਰਮੀਤ ਸਿੰਘ ਨੇ ਦਿੱਤਾ ਹੈ।
ਫਿਲਮ ਵਿਚ ਐਮੀ ਵਿਰਕ, ਬੀਨੂੰ ਢਿੱਲੋਂ, ਜਸਵਿੰਦਰ ਭੱਲਾ, ਜੈਸਮੀਨ ਬਾਜਵਾ, ਮਾਹੀ ਸ਼ਰਮਾ, ਬੀ. ਐੱਨ. ਸ਼ਰਮਾ ਅਤੇ ਹੋਰ ਬਹੁਤ ਸਾਰੇ ਸਿਤਾਰੇ ਮੁੱਖ ਭੂਮਿਕਾਵਾਂ ਵਿਚ ਹਨ।




