7.69C Vancouver
ADS

Sep 22, 2026 4:36 PM - Connect Newsroom - Jasmine Singh

ਗੁਲਾਬ ਸਿੱਧੂ ਦੇ ਘਰ 'ਤੇ ਫਾਇਰਿੰਗ ਮਾਮਲੇ ’ਚ ਗਿਰੋਹ ਦੇ ਮੈਂਬਰ ਕਾਬੂ, ਹਥਿਆਰ ਤੇ ਵਾਹਨ ਬਰਾਮਦ

Share On
gang-members-arrested-in-firing-case-at-singer-gulab-sidhus-house
Police arrest gang members linked to firing at Punjabi singer Gulab Sidhu’s house. (Photo: Instagram/gulabsidhu_)

ਪੰਜਾਬੀ ਗਾਇਕ ਗੁਲਾਬ ਸਿੱਧੂ ਦੇ ਘਰ ਉੱਤੇ ਫਾਇਰਿੰਗ ਕਰਨ ਵਾਲੇ ਗਿਰੋਹ ਦੇ ਮੈਂਬਰਾਂ ਨੂੰ ਪੁਲਿਸ ਨੇ ਕਾਬੂ ਕਰ ਲਿਆ ਹੈ। ਦੱਸ ਦੇਈਏ ਕਿ ਪੁਲਿਸ ਟੀਮਾਂ ਨੇ ਮੁਕਾਬਲੇ ਤੋਂ ਬਾਅਦ ਗਿਰੋਹ ਦੇ ਮੈਂਬਰਾਂ ਨੂੰ ਅਸਲੇ ਅਤੇ ਗੱਡੀਆਂ ਸਮੇਤ ਗ੍ਰਿਫ਼ਤਾਰ ਕੀਤਾ ਹੈ। ਇਸ ਮੌਕੇ ਪਟਿਆਲਾ ਰੇਂਜ ਦੇ ਡੀ.ਆਈ.ਜੀ. ਕੁਲਦੀਪ ਸਿੰਘ ਚਹਿਲ ਨੇ ਦੱਸਿਆ ਕਿ ਲੰਘੀ 12-13 ਸਤੰਬਰ 2026 ਦੀ ਦਰਮਿਆਨੀ ਰਾਤ ਨੂੰ ਪਿੰਡ ਛਾਨਣੀ ਵਿਖੇ ਗਾਇਕ ਗੁਲਾਬ ਸਿੱਧੂ ਦੇ ਘਰ ਦੇ ਮੇਨ ਗੇਟ ’ਤੇ ਮੋਟਰਸਾਈਕਲ ਸਵਾਰਾਂ ਵੱਲੋਂ ਫਾਇਰਿੰਗ ਕੀਤੀ ਗਈ ਸੀ।

ਇਸ ਘਟਨਾ ਦੀ ਜ਼ਿੰਮੇਵਾਰੀ ਵਿਦੇਸ਼ ਬੈਠੇ ਅਪਰਾਧੀਆਂ ਵੱਲੋਂ ਸੋਸ਼ਲ ਮੀਡੀਆ ’ਤੇ ਲਈ ਗਈ ਸੀ। ਇਸ ਸਬੰਧੀ ਥਾਣਾ ਬਰਨਾਲਾ ਵਿਖੇ ਮਾਮਲਾ ਦਰਜ ਕੀਤਾ ਗਿਆ ਸੀ। ਪੁਲਿਸ ਦੀ ਇਸ ਕਾਰਵਾਈ ਦੌਰਾਨ ਇੱਕ ਮੁਲਜ਼ਮ ਦੇ ਸੱਜੀ ਲੱਤ ਵਿੱਚ ਗੋਲ਼ੀ ਲੱਗੀ ਅਤੇ ਇੱਕ ਮੁਲਜ਼ਮ ਮੋਟਰਸਾਈਕਲ ਤੋਂ ਡਿੱਗ ਕੇ ਜ਼ਖ਼ਮੀ ਹੋਇਆ ਹੈ।

ਪੁਲਿਸ ਨੇ ਇਸ ਪੂਰੇ ਅਪਰੇਸ਼ਨ ਦੌਰਾਨ 3 ਪਿਸਟਲ ਮੈਗਜ਼ੀਨ ਸਮੇਤ 10 ਜ਼ਿੰਦਾ ਕਾਰਤੂਸ, 5 ਖੋਲ ਕਾਰਤੂਸ, 1 ਅਰਟਿਗਾ ਕਾਰ ਅਤੇ 2 ਬਿਨਾਂ ਨੰਬਰ ਵਾਲੇ ਮੋਟਰਸਾਈਕਲ ਬਰਾਮਦ ਕੀਤੇ ਹਨ।

Latest news

two-more-arrested-in-mad-sandhu-murder-case-in-gujarat
Punjabi

ਮੈਡ ਸੰਧੂ ਕਤਲ ਮਾਮਲੇ ’ਚ ਦੋ ਹੋਰ ਮੁਲਜ਼ਮ ਗੁਜਰਾਤ ਤੋਂ ਗ੍ਰਿਫ਼ਤਾਰ

ਪੰਜਾਬ ਪੁਲਿਸ ਨੇ ਗੁਜਰਾਤ ਏ.ਟੀ.ਐੱਸ. ਦੀ ਮਦਦ ਨਾਲ ਅੰਮ੍ਰਿਤਸਰ ਦੇ ਚਰਚਿਤ ਸੋਸ਼ਲ ਮੀਡੀਆ ਇਨਫਲੂਐਂਸਰ ਅਤੇ ਮੇਕਅੱਪ ਆਰਟਿਸਟ ਮਧੂਸੂਦਨ ਉਰਫ਼ ਮੈਡ ਸੰਧੂ ਦੀ ਹੱਤਿਆ ਦੇ ਮਾਮਲੇ ਵਿਚ ਦੋ ਹੋਰ ਮੁਲਜ਼ਮਾਂ ਹਰਸਿਮਰਨ ਸਿੰਘ ਅਤੇ ਫਤਿਹ ਸਿੰਘ ਨੂੰ ਗੁਜਰਾਤ ਦੇ ਵਲਸਾਡ ਜ਼ਿਲ੍ਹਾ ਤੋਂ ਗ੍ਰਿਫ਼ਤਾਰ ਕੀਤਾ ਹੈ। ਪੁਲਿਸ ਮੁਤਾਬਕ, ਉਨ੍ਹਾਂ ਨੇ ਵਾਰਦਾਤ ਨੂੰ ਅੰਜਾਮ ਦੇਣ ਤੋਂ ਪਹਿਲਾਂ ਇਲਾਕੇ ਦੀ ਰੇਕੀ ਕੀਤੀ ਸੀ।
mad-sandhu-murder-case-solved-six-accused-arrested
Punjabi

ਮੈਡ ਸੰਧੂ ਕਤਲ ਕੇਸ ਸੁਲਝਿਆ, ਮੁੱਖ ਸ਼ੂਟਰ ਸਣੇ 6 ਮੁਲਜ਼ਮ ਗ੍ਰਿਫ਼ਤਾਰ

ਪੰਜਾਬ ਦੀ ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ ਗੁਜਰਾਤ ਪੁਲਿਸ ਨਾਲ ਸਾਂਝੇ ਅਪਰੇਸ਼ਨ ਦੌਰਾਨ ਸੋਸ਼ਲ ਮੀਡੀਆ ਇਨਫਲੂਐਂਸਰ ਮੈਡ ਸੰਧੂ ਦੇ ਕਤਲ ਕੇਸ ਨੂੰ ਸੁਲਝਾਉਂਦਿਆਂ ਛੇ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਪੁਲਿਸ ਕਮਿਸ਼ਨਰ ਹਰਮਨਬੀਰ ਸਿੰਘ ਗਿੱਲ ਨੇ ਦੱਸਿਆ ਕਿ ਗ੍ਰਿਫ਼ਤਾਰ ਕੀਤੇ ਮੁਲਜ਼ਮਾਂ ਵਿੱਚ ਮੁੱਖ ਸ਼ੂਟਰ ਤੇ ਮੁੱਖ ਮੁਲਜ਼ਮ ਪਰਮਿੰਦਰ ਉਰਫ਼ ਕਾਕਾ ਵੀ ਸ਼ਾਮਲ ਹੈ।
nana-patekar-dies-at-the-age-of-75
Punjabi

ਨਾਨਾ ਪਾਟੇਕਰ ਦਾ 75 ਸਾਲ ਦੀ ਉਮਰ ’ਚ ਦੇਹਾਂਤ

ਬਾਲੀਵੁੱਡ ਦੇ ਸੁਪਰਸਟਾਰ ਨਾਨਾ ਪਾਟੇਕਰ ਦਾ ਵੀਰਵਾਰ ਸਵੇਰੇ 75 ਸਾਲ ਦੀ ਉਮਰ ਵਿੱਚ ਦੇਹਾਂਤ ਹੋ ਗਿਆ।ਉਨ੍ਹਾਂ ਨੂੰ ਗੋਆ ਸਥਿਤ ਆਪਣੇ ਘਰ ਵਿੱਚ ਦਿਲ ਦਾ ਦੌਰਾ ਪਿਆ। ਮਨੀਪਾਲ ਹਸਪਤਾਲ ਦੇ ਡਾਕਟਰ ਸ਼ੇਖਰ ਸਾਲਕਰ ਦੇ ਅਨੁਸਾਰ, ਨਾਨਾ ਪਾਟੇਕਰ ਦਾ ਦੇਹਾਂਤ ਸਵੇਰੇ 5:20 ਵਜੇ ਹੋਇਆ।ਘਟਨਾ ਸਮੇਂ ਘਰ ਵਿੱਚ ਨਾਨਾ ਦੇ ਨਾਲ ਕੋਈ ਵੀ ਪਰਿਵਾਰਕ ਮੈਂਬਰ ਨਹੀਂ ਸੀ।
delhi-high-court-issues-notice-to-salman-khan-over-kaala-hiran-film
Punjabi

‘ਕਾਲਾ ਹਿਰਨ’ ਫਿਲਮ ਦੇ ਮਾਮਲੇ ’ਚ ਹਾਈ ਕੋਰਟ ਵੱਲੋਂ ਸਲਮਾਨ ਖਾਨ ਨੂੰ ਨੋਟਿਸ

ਦਿੱਲੀ ਹਾਈ ਕੋਰਟ ਨੇ ‘ਕਾਲਾ ਹਿਰਨ 'ਦਿ ਬੈਟਲ ਫਾਰ ਲੀਗਲ’ ਫਿਲਮ ਦੇ ਨਿਰਮਾਤਾਵਾਂ ਵੱਲੋਂ ਦਾਇਰ ਪਟੀਸ਼ਨ ’ਤੇ ਸਲਮਾਨ ਖਾਨ ਨੂੰ ਨੋਟਿਸ ਜਾਰੀ ਕਰ ਕੇ ਜਵਾਬ ਮੰਗਿਆ ਹੈ। ਜਸਟਿਸ ਅਨੂਪ ਜੈਰਾਮ ਭੰਭਾਨੀ ਨੇ ਨਿਰਮਾਤਾਵਾਂ ਦੀ ਅਰਜ਼ੀ ’ਤੇ ਇਹ ਨੋਟਿਸ ਜਾਰੀ ਕੀਤਾ।
celebrating-cinema-at-isaff-2026-a-showcase-of-bold-expressions
Punjabi

Celebrating Cinema at ISAFF 2026: A Showcase of Bold Expressions

Jasmine Singh
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link