14.23C Vancouver
ADS

Nov 20, 2024 4:17 PM - Connect Newsroom

ਗੈਰੀ ਸੰਧੂ 'ਤੇ ਫੈਨ ਨੇ ਕੀਤੀ ਕੁੱਟਮਾਰ!

Share On
garry-sandhu-assaulted-by-a-fan
The attack occurred while Garry Sandhu was performing in New South Wales as part of his ongoing Australian tour.(Photo: Facebook/GarrySandhu)

ਮਸ਼ਹੂਰ ਪੰਜਾਬੀ ਗਾਇਕ ਗੈਰੀ ਸੰਧੂ ਅਕਸਰ ਵਿਵਾਦਾਂ ਨਾਲ ਜੁੜੇ ਰਹਿੰਦੇ ਹਨ, ਕਦੇ ਆਪਣੀ ਨਿੱਜੀ ਜ਼ਿੰਦਗੀ। ਪ੍ਰੇਮ ਪਿਆਰ ਨੂੰ ਲੈਕੇ ਤਾਂ ਕਦੇ ਦੂਜੇ ਗਾਇਕਾਂ ਨਾਲ ਟਸਲ ਨੂੰ ਲੈਕੇ। ਉਨ੍ਹਾਂ ਨੇ ਪੰਜਾਬੀ ਮਿਊਜ਼ਿਕ ਇੰਡਸਟਰੀ ਨੂੰ ਬਹੁਤ ਸਾਰੇ ਹਿੱਟ ਗੀਤ ਦਿੱਤੇ। ਉਨ੍ਹਾਂ ਨੂੰ ਅਕਸਰ ਲਾਈਵ ਸਟੇਜ ਸ਼ੋਅ ਕਰਦੇ ਹੋਏ ਵੀ ਵੇਖਿਆ ਜਾਂਦਾ ਹੈ।

ਇਸ ਵਿਚਾਲੇ ਕਲਾਕਾਰ ਦਾ ਇੱਕ ਅਜਿਹਾ ਵੀਡੀਓ ਸਾਹਮਣੇ ਆਇਆ ਹੈ, ਜਿਸ ਨੇ ਹਰ ਕਿਸੇ ਦੇ ਹੋਸ਼ ਉੱਡਾ ਦਿੱਤੇ ਹਨ। ਇਸ ਵੀਡੀਓ ਨੂੰ ਵੇਖਣ ਤੋਂ ਬਾਅਦ ਪ੍ਰਸ਼ੰਸਕ ਦੁਖੀ ਹੋ ਗਏ ਹਨ। ਦਰਅਸਲ, ਹਾਲ ਹੀ ਵਿੱਚ ਗੈਰੀ ਸੰਧੂ ‘ਤੇ ਆਸਟ੍ਰੇਲੀਆ ‘ਚ ਲਾਈਵ ਸ਼ੋਅ ਦੌਰਾਨ ਜ਼ੁਬਾਨੀ ਬਹਿਸ ਤੋਂ ਬਾਅਦ ਇਕ ਵਿਅਕਤੀ ਨੇ ਹਮਲਾ ਕਰ ਦਿੱਤਾ। ਇਸ ਵੀਡੀਓ ਦੇ ਵਾਇਰਲ ਹੋਣ ਤੋਂ ਬਾਅਦ ਲੋਕਾਂ ਦੀਆਂ ਪ੍ਰਤੀਕਿਰਿਆਵਾਂ ਵੀ ਸਾਹਮਣੇ ਆ ਰਹੀਆਂ ਹਨ।

ਹਾਲਾਂਕਿ ਇਸ ਦੀ ਪੁਸ਼ਟੀ ਨਹੀਂ ਕੀਤੀ ਗਈ ਕਿ ਇਹ ਹਮਲਾ ਹੈ ਜਾਂ ਫੈਨਜ਼ ਵੱਲੋਂ ਜੱਫੀ ਪਾਉਣ ਦੀ ਕੋਸ਼ਿਸ਼। ਇਹ ਵੀਡੀਓ ਇਕ ਇੰਸਟਾਗ੍ਰਾਮ ਹੈਂਡਲ ਉੱਪਰ ਸ਼ੇਅਰ ਕੀਤੀ ਗਈ ਹੈ। ਜਿਸ ਨੇ ਹਰ ਪਾਸੇ ਤੜਥੱਲੀ ਮਚਾ ਦਿੱਤੀ ਹੈ। ਨਿਊ ਸਾਊਥ ਵੇਲਜ਼ ਦੀ ਪੁਲਿਸ ਮੌਕੇ ‘ਤੇ ਮੌਜੂਦ ਸੀ ਅਤੇ ਸ਼ੱਕੀ ਨੂੰ ਜਲਦੀ ਹੀ ਕਾਬੂ ਕਰ ਲਿਆ। ਇਸ ਘਟਨਾ ਬਾਰੇ ਨਾ ਤਾਂ ਕਲਾਕਾਰ ਅਤੇ ਨਾ ਹੀ ਉਨ੍ਹਾਂ ਦੀ ਟੀਮ ਨੇ ਕੋਈ ਬਿਆਨ ਜਾਰੀ ਕੀਤਾ ਹੈ। ਇੰਟਰਨੈੱਟ ਉੱਪਰ ਅਜਿਹੇ ਕਈ ਵੀਡੀਓ ਵਾਇਰਲ ਹੋ ਰਹੇ ਹਨ, ਪਰ ਕੋਈ ਸਪੱਸ਼ਟ ਬਿਆਨ ਸਾਹਮਣੇ ਨਹੀਂ ਆਇਆ ਹੈ।

Latest news

bobby-deols-bandar-to-premiere-on-zee5-on-august-28
Punjabi

ਬੌਬੀ ਦਿਓਲ ਦੀ ਫਿਲਮ ‘ਬੰਦਰ’ 28 ਅਗਸਤ ਨੂੰ ZEE5 ’ਤੇ ਹੋਵੇਗੀ ਰਿਲੀਜ਼

ਥੀਏਟਰ ਵਿੱਚ ਰਿਲੀਜ਼ ਹੋਣ ਤੋਂ ਬਾਅਦ ਚਰਚਾ ਵਿੱਚ ਰਹੀ ਅਨੁਰਾਗ ਕਸ਼ਯਪ ਦੀ ਫਿਲਮ “ਬੰਦਰ”, ਜਿਸ ਵਿੱਚ ਬੌਬੀ ਦਿਓਲ ਮੁੱਖ ਭੂਮਿਕਾ ਵਿੱਚ ਹਨ, ਹੁਣ ਡਿਜੀਟਲ ਪ੍ਰੀਮੀਅਰ ਦੇ ਲਈ ਤਿਆਰ ਹੈ। ਸਟ੍ਰੀਮਿੰਗ ਪਲੇਟਫਾਰਮ ਜ਼ੀ5 ਨੇ ਬੀਤੇ ਦਿਨ ਐਲਾਨ ਕੀਤਾ ਕਿ ਇਹ ਫਿਲਮ ਇਸ ਮਹੀਨੇ ਦੇ ਅੰਤ ਵਿੱਚ ਰਿਲੀਜ਼ ਹੋਵੇਗੀ।
taapsee-pannus-gandhari-to-release-on-netflix-on-september-3
Punjabi

ਤਾਪਸੀ ਪੰਨੂ ਦੀ 'ਗਾਂਧਾਰੀ' 3 ਸਤੰਬਰ ਨੂੰ ਨੈੱਟਫਲਿਕਸ 'ਤੇ ਹੋਵੇਗੀ ਰਿਲੀਜ਼

ਤਾਪਸੀ ਪੰਨੂ ਸਟਾਰਰ ਫਿਲਮ 'ਗਾਂਧਾਰੀ' 3 ਸਤੰਬਰ ਨੂੰ ਨੈੱਟਫਲਿਕਸ 'ਤੇ ਰਿਲੀਜ਼ ਹੋਵੇਗੀ। ਦੇਵਾਸ਼ੀਸ਼ ਮਖੀਜਾ ਵਲੋਂ ਨਿਰਦੇਸ਼ਤ, ਇਹ ਫਿਲਮ ਕਨਿਕਾ ਢਿੱਲੋਂ ਦੁਆਰਾ ਬਣਾਈ ਗਈ ਹੈ। ਇਸ ਫਿਲਮ ਵਿੱਚ ਇਸ਼ਵਾਕ ਸਿੰਘ, ਛਾਇਆ ਕਦਮ, ਸਵਾਸਤਿਕਾ ਮੁਖਰਜੀ, ਮੀਤਾ ਵਸ਼ਿਸ਼ਟ ਅਤੇ ਜਤਿਨ ਸਰਨਾ ਵੀ ਮੁੱਖ ਭੂਮਿਕਾਵਾਂ ਵਿੱਚ ਹਨ।
karan-aujla-gets-angry-at-fan-during-australia-concert
Punjabi

ਕਰਨ ਔਜਲਾ ਆਸਟ੍ਰੇਲੀਆ ’ਚ ਫੈਨ ’ਤੇ ਭੜਕੇ, ਸਟੇਜ ’ਤੇ ਜੈਕੇਟ ਸੁੱਟਣ ਤੋਂ ਬਾਅਦ ਰੋਕਿਆ ਸ਼ੋਅ

ਪੰਜਾਬੀ ਗਾਇਕ ਕਰਨ ਔਜਲਾ ਆਸਟ੍ਰੇਲੀਆ ਵਿੱਚ ਇੱਕ ਸੰਗੀਤ ਸਮਾਰੋਹ ਦੌਰਾਨ ਇੱਕ ਪ੍ਰਸ਼ੰਸਕ ਤੇ ਭੜਕ ਗਏ। ਐਡੀਲੇਡ ਵਿੱਚ ਆਪਣੇ ਲਾਈਵ ਸ਼ੋਅ ਦੌਰਾਨ, ਇੱਕ ਪ੍ਰਸ਼ੰਸਕ ਨੇ ਸਟੇਜ 'ਤੇ ਇੱਕ ਜੈਕੇਟ ਸੁੱਟ ਦਿੱਤੀ।
7-dogs-trailer-released-salman-khan-and-sanjay-dutts-action-packed-reunion-raises-excitement
Punjabi

'7 ਡੌਗਜ਼': ਸਲਮਾਨ ਖਾਨ ਅਤੇ ਸੰਜੈ ਦੱਤ ਦੀ ਐਕਸ਼ਨ ਫਿਲਮ ਦਾ ਧਮਾਕੇਦਾਰ ਟ੍ਰੇਲਰ ਰਿਲੀਜ਼

ਗਲੋਬਲ ਐਕਸ਼ਨ-ਥ੍ਰਿਲਰ ਫਿਲਮ '7 ਡੌਗਜ਼' ਦਾ ਭਾਰਤੀ ਰਿਲੀਜ਼ ਟ੍ਰੇਲਰ ਵੀਰਵਾਰ ਨੂੰ ਅਦਾਕਾਰ ਸਲਮਾਨ ਖਾਨ ਵੱਲੋਂ ਜਾਰੀ ਕਰ ਦਿੱਤਾ ਗਿਆ ਹੈ। ਇਹ ਫਿਲਮ ਇਸ ਸਾਲ 21 ਅਗਸਤ ਨੂੰ ਭਾਰਤ ਵਿੱਚ ਸਿਨੇਮਾਘਰਾਂ ਵਿੱਚ ਰਿਲੀਜ਼ ਹੋਣ ਲਈ ਤਿਆਰ ਹੈ।ਇਸ ਟ੍ਰੇਲਰ ਵਿੱਚ ਸਲਮਾਨ ਖਾਨ ਅਤੇ ਸੰਜੇ ਦੱਤ ਦੀਆਂ ਖਾਸ ਐਕਸ਼ਨ ਪੇਸ਼ਕਾਰੀਆਂ ਦੇਖਣ ਨੂੰ ਮਿਲਦੀਆਂ ਹਨ, ਜਿਸ ਨਾਲ ਬਾਲੀਵੁੱਡ ਦੇ ਇਨ੍ਹਾਂ ਦਿੱਗਜ ਸਿਤਾਰਿਆਂ ਦਾ ਲੰਬੇ ਸਮੇਂ ਬਾਅਦ ਪਰਦੇ 'ਤੇ ਮੁੜ ਮਿਲਾਪ ਹੋਇਆ ਹੈ।
mithun-chakraborty-undergoes-successful-surgery-suvendu-adhikari-visits-him-in-kolkata-hospital
Punjabi

ਮਿਥੁਨ ਚੱਕਰਵਰਤੀ ਦੀ ਸਰਜਰੀ ਸਫਲ, ਸ਼ੁਭੇਂਦੂ ਅਧਿਕਾਰੀ ਨੇ ਹਸਪਤਾਲ ਪਹੁੰਚ ਕੇ ਕੀਤੀ ਮੁਲਾਕਾਤ

ਸੀਨੀਅਰ ਅਦਾਕਾਰ ਅਤੇ ਭਾਜਪਾ ਨੇਤਾ ਮਿਥੁਨ ਚੱਕਰਵਰਤੀ ਦੀ ਵੀਰਵਾਰ ਨੂੰ ਸਰਜਰੀ ਹੋਈ। ਇਸ ਤੋਂ ਬਾਅਦ ਪੱਛਮੀ ਬੰਗਾਲ ਦੇ ਮੁੱਖ ਮੰਤਰੀ ਸੁਵੇਂਦੂ ਅਧਿਕਾਰੀ ਸ਼ੁੱਕਰਵਾਰ ਸਵੇਰੇ ਕੋਲਕਾਤਾ ਦੇ ਇੱਕ ਨਿੱਜੀ ਹਸਪਤਾਲ ਵਿੱਚ ਉਨ੍ਹਾਂ ਨੂੰ ਮਿਲਣ ਗਏ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link