Feb 26, 2024 5:40 PM - The Connect News

ਉੱਘੇ ਗ਼ਜ਼ਲ ਗਾਇਕ ਪੰਕਜ ਉਧਾਸ ਦਾ ਲੰਬੀ ਬਿਮਾਰੀ ਤੋਂ ਬਾਅਦ ਅੱਜ 72 ਸਾਲ ਦੀ ਉਮਰ ਵਿੱਚ ਦਿਹਾਂਤ ਹੋ ਗਿਆ ਹੈ, ਜਿਸ ਦੀ ਪੁਸ਼ਟੀ ਉਨ੍ਹਾਂ ਦੇ ਪਰਿਵਾਰ ਨੇ ਕੀਤੀ ਹੈ। ਗਾਇਕ ਦੇ ਪਰਿਵਾਰ ਨੇ ਇੱਕ ਬਿਆਨ ਜਾਰੀ ਕਰਕੇ ਗ਼ਜ਼ਲ ਗਾਇਕ ਦੀ ਮੌਤ ਦੀ ਪੁਸ਼ਟੀ ਕੀਤੀ ਹੈ।
ਬਿਆਨ ਵਿੱਚ ਲਿਖਿਆ ਹੈ ਕਿ ਬਹੁਤ ਹੀ ਦੁਖੀ ਹਿਰਦੇ ਨਾਲ, ਅਸੀਂ ਤੁਹਾਨੂੰ ਪਦਮਸ਼੍ਰੀ ਪੰਕਜ ਉਧਾਸ ਦੇ 26 ਫਰਵਰੀ ਨੂੰ ਲੰਬੀ ਬਿਮਾਰੀ ਕਾਰਨ ਦਿਹਾਂਤ ਬਾਰੇ ਸੂਚਿਤ ਕਰਦੇ ਹੋਏ ਦੁਖੀ ਹਾਂ। ਉਧਾਸ ਪਰਿਵਾਰ।
ਗਾਇਕ ਦਾ ਅੱਜ ਸਵੇਰੇ 11 ਵਜੇ ਮੁੰਬਈ ਦੇ ਬ੍ਰੀਚ ਕੈਂਡੀ ਹਸਪਤਾਲ ਵਿੱਚ ਦਿਹਾਂਤ ਹੋ ਗਿਆ। ਖਬਰਾਂ ਮੁਤਾਬਕ ਕੁਝ ਮਹੀਨੇ ਪਹਿਲਾਂ ਉਸ ਨੂੰ ਕੈਂਸਰ ਦਾ ਪਤਾ ਲੱਗਾ ਸੀ ਅਤੇ ਉਹ ਕਿਸੇ ਨੂੰ ਵੀ ਨਹੀਂ ਮਿਲ ਰਹੇ ਸਨ।
ਗਾਇਕ ਦਾ ਅੰਤਿਮ ਸੰਸਕਾਰ ਮੰਗਲਵਾਰ (27 ਫਰਵਰੀ) ਨੂੰ ਕੀਤਾ ਜਾਵੇਗਾ।
ਪੰਕਜ ਉਧਾਸ ਦੀ ਬੇਟੀ ਨਯਾਬ ਨੇ ਵੀ ਆਪਣੇ ਪਿਤਾ ਦੇ ਦਿਹਾਂਤ ਦੀ ਖਬਰ ਸੋਸ਼ਲ ਮੀਡੀਆ ’ਤੇ ਸਾਂਝੀ ਕੀਤੀ ਹੈ।




