16.05C Vancouver
ADS

Apr 15, 2025 12:07 PM - Connect Newsroom

ਗਿੱਪੀ ਗਰੇਵਾਲ ਦੀ 'ਅਕਾਲ' ਵਿਵਾਦਾਂ 'ਚ

Share On
gippy-grewals-akaal-lands-into-controversy
Patiala police have taken into custody religious leader Baba Bakshish Singh, who spearheaded protests against the film.(Photo: Instagram/gippygrewal)

ਪੰਜਾਬੀ ਗਾਇਕ ਅਤੇ ਅਦਾਕਾਰ ਨਿਰਮਾਤਾ ਗਿੱਪੀ ਗਰੇਵਾਲ ਦੀ ਐਕਸ਼ਨ ਭਰਪੂਰ ਫ਼ਿਲਮ 'ਅਕਾਲ' ਵਿਵਾਦਾਂ 'ਚ ਘਿਰੀ ਹੋਈ ਹੈ। ਇਸ ਤਰ੍ਰਾਂ ਦੇ ਚਰਚੇ ਹਨ ਕਿ ਫ਼ਿਲਮ 'ਚ ਸਿੱਖ ਕਿਰਦਾਰਾਂ ਨੂੰ ਗਲਤ ਰੰਗਤ ਦੇ ਕੇ ਪੇਸ਼ ਕੀਤਾ ਗਿਆ ਹੈ। ਨਤੀਜੇ ਵਜੋਂ ਅਜਿਹੇ ਦੋਸ਼ਾਂ ਦੇ ਨਾਲ-ਨਾਲ ਫ਼ਿਲਮ ਵਿਰੁੱਧ ਤਿੱਖੀ ਪ੍ਰਤੀਕਿਰਿਆ ਵੀ ਹੋ ਰਹੀ ਹੈ।

ਪਟਿਆਲਾ 'ਚ ਬੀਤੇ ਦਿਨੀਂ ਇਸ ਫ਼ਿਲਮ ਖ਼ਿਲਾਫ਼ ਭਾਰੀ ਵਿਰੋਧ ਪ੍ਰਦਰਸ਼ਨ ਹੋਇਆ ਸੀ ਅਤੇ ਉਸ ਪ੍ਰਦਰਸ਼ਨ 'ਚ ਸ਼ਾਮਲ ਧਾਰਮਿਕ ਆਗੂ ਬਾਬਾ ਬਖਸ਼ੀਸ਼ ਸਿੰਘ ਨੂੰ ਪੁਲਿਸ ਨੇ ਹਿਰਾਸਤ 'ਚ ਲੈ ਲਿਆ ਸੀ। ਬਾਬਾ ਬਖਸ਼ੀਸ਼ ਸਿੰਘ ਦਾ ਕਹਿਣਾ ਹੈ ਕਿ 'ਅਕਾਲ' 'ਚ ਸਿੱਖ ਕਿਰਦਾਰਾਂ ਨੂੰ ਸ਼ਰਾਬ ਪੀਣ ਅਤੇ ਸਿਗਰਟਨੋਸ਼ੀ ਵਰਗੀਆਂ ਗਤੀਵਿਧੀਆਂ ਨਾਲ ਜੁੜੇ ਦਰਸਾਇਆ ਗਿਆ ਹੈ।

ਉਨ੍ਹਾਂ ਦਾਅਵਾ ਕੀਤਾ ਕਿ ਫ਼ਿਲਮ 'ਚ ਸਿੱਖ ਕਦਰਾਂ ਕੀਮਤਾਂ ਦੇ ਨਾਲ-ਨਾਲ ਇਤਿਹਾਸ ਨੂੰ ਵਿਗਾੜਣ ਅਤੇ ਉਸ ਦਾ ਨਿਰਾਦਰ ਕਰਨ ਦੀ ਕੋਸ਼ਿਸ਼ ਕੀਤੀ ਗਈ ਹੈ। ਸਿੱਖ ਪਾਤਰਾਂ ਨੂੰ ਕਲੀਨ ਸ਼ੇਫ ਦਿਖਾਉਣ ਤੇ ਵੀ ਬਾਬਾ ਜੀ ਨੇ ਗੁੱਸਾ ਜ਼ਾਹਰ ਕੀਤਾ ਹੈ। ਉਨ੍ਹਾਂ ਕਿਹਾ ਕਿ ਜਦੋਂ ਹਰੀ ਸਿੰਘ ਨਲੂਆ ਤੇ ਜੱਸਾ ਸਿੰਘ ਆਹਲੂਵਾਲੀਆ ਵਰਗੀਆਂ ਇਤਿਹਾਸਕ ਸਿੱਖ ਸ਼ਖਸੀਅਤਾਂ ਦੇ ਸਤਿਕਾਰ ਨੂੰ ਠੇਸ ਲੱਗਦੀ ਦਿਖਾਈ ਗਈ ਹੋਵੇ ਤਾਂ ਇਸ ਖ਼ਿਲਾਫ ਰੋਹ ਭੜਕਣਾ ਜਾਇਜ਼ ਹੈ।

Latest news

bollywood-actor-dev-anands-son-suniel-anand-dies-at-70-in-london
Punjabi

ਬਾਲੀਵੁੱਡ ਦੇ ਦਿੱਗਜ ਅਦਾਕਾਰ ਦੇਵ ਆਨੰਦ ਦੇ ਪੁੱਤਰ ਸੁਨੀਲ ਆਨੰਦ ਦਾ ਲੰਡਨ ਵਿੱਚ ਦਿਹਾਂਤ

ਮਸ਼ਹੂਰ ਬਾਲੀਵੁੱਡ ਅਦਾਕਾਰ ਦੇਵ ਆਨੰਦ ਦੇ ਪੁੱਤਰ ਅਦਾਕਾਰ ਸੁਨੀਲ ਆਨੰਦ ਦਾ ਲੰਡਨ ਵਿੱਚ ਦਿਲ ਦਾ ਦੌਰਾ ਪੈਣ ਕਾਰਨ ਦੇਹਾਂਤ ਹੋ ਗਿਆ। ਉਹ 70 ਸਾਲ ਦੇ ਸਨ। ਇਸ ਖ਼ਬਰ ਦੀ ਪੁਸ਼ਟੀ ਦੇਵ ਆਨੰਦ ਦੀ ਪੋਤੀ ਅਤੇ ਸੁਨੀਲ ਆਨੰਦ ਦੀ ਭਤੀਜੀ ਜ਼ੀਨਾ ਨਾਰੰਗ ਨੇ ਕੀਤੀ।
sunny-deol-dedicates-batwara-1947-to-mothers-ahead-of-trailer-release
Punjabi

ਫਿਲਮ 'ਬਟਵਾਰਾ 1947' ਨੂੰ ਲੈ ਕੇ ਸੰਨੀ ਦਿਓਲ ਹੋਏ ਭਾਵੁਕ

ਇਸ ਸਾਲ ਦੀਆਂ ਸਭ ਤੋਂ ਵੱਧ ਉਡੀਕੀਆਂ ਜਾਣ ਵਾਲੀਆਂ ਫਿਲਮਾਂ ਵਿੱਚੋਂ ਇੱਕ 'ਬਟਵਾਰਾ 1947' ਆਮਿਰ ਖਾਨ ਪ੍ਰੋਡਕਸ਼ਨ ਵਲੋਂ ਨਿਰਮਿਤ ਤੇ ਰਾਜਕੁਮਾਰ ਸੰਤੋਸ਼ੀ ਦੁਆਰਾ ਨਿਰਦੇਸ਼ਤ ਹੈ। ਇਹ ਫਿਲਮ 14 ਅਗਸਤ, 2026 ਨੂੰ ਸਿਨੇਮਾਘਰਾਂ ਵਿੱਚ ਰਿਲੀਜ਼ ਹੋਣ ਲਈ ਤਿਆਰ ਹੈ।ਇਸ ਫਿਲਮ ਨੇ ਆਪਣੀ ਘੋਸ਼ਣਾ ਤੋਂ ਬਾਅਦ ਤੋਂ ਹੀ ਬਹੁਤ ਚਰਚਾ ਪੈਦਾ ਕੀਤੀ ਹੈ।
arshdeep-singh-confirms-relationship-with-samreen-kaur
Punjabi

ਕ੍ਰਿਕਟਰ ਅਰਸ਼ਦੀਪ ਸਿੰਘ ਵੱਲੋਂ ਸਮਰੀਨ ਨਾਲ ਰਿਸ਼ਤੇ ’ਤੇ ਮੋਹਰ

ਭਾਰਤੀ ਕ੍ਰਿਕਟ ਟੀਮ ਦੇ ਤੇਜ਼ ਗੇਂਦਬਾਜ਼ ਅਰਸ਼ਦੀਪ ਸਿੰਘ ਨੇ ਆਖ਼ਰਕਾਰ ਮਾਡਲ ਤੇ ਅਦਾਕਾਰਾ ਸਮਰੀਨ ਕੌਰ ਨਾਲ ਆਪਣੇ ਰਿਸ਼ਤੇ ਨੂੰ ਜਨਤਕ ਕਰ ਦਿੱਤਾ ਹੈ। ਅਰਸ਼ਦੀਪ ਨੇ ਆਪਣੇ ਅਧਿਕਾਰਤ ਇੰਸਟਾਗ੍ਰਾਮ ਅਕਾਊਂਟ 'ਤੇ ਸਮਰੀਨ ਕੌਰ ਨਾਲ ਦੋ ਤਸਵੀਰਾਂ ਸ਼ੇਅਰ ਕੀਤੀਆਂ ਹਨ, ਜਿਸ ਵਿੱਚ ਦੋਵੇਂ ਇਕੱਠੇ ਨਜ਼ਰ ਆ ਰਹੇ ਹਨ। ਅਰਸ਼ਦੀਪ ਨੇ ਇਨ੍ਹਾਂ ਤਸਵੀਰਾਂ ਦਾ ਕੈਪਸ਼ਨ "My Person" (ਮਾਈ ਪਰਸਨ) ਲਿਖਿਆ ਹੈ, ਜਿਸ ਤੋਂ ਬਾਅਦ ਉਨ੍ਹਾਂ ਦੇ ਰਿਸ਼ਤੇ ’ਤੇ ਅਧਿਕਾਰਤ ਤੌਰ ’ਤੇ ਮੋਹਰ ਲੱਗ ਗਈ ਹੈ।
punjabi-singer-and-actor-jassie-gills-mother-ravinder-kaur-dies-after-brief-illness
Punjabi

ਪ੍ਰਸਿੱਧ ਪੰਜਾਬੀ ਗਾਇਕ ਤੇ ਅਦਾਕਾਰ ਜੱਸੀ ਗਿੱਲ ਦੇ ਮਾਤਾ ਦਾ ਦਿਹਾਂਤ

ਪ੍ਰਸਿੱਧ ਪੰਜਾਬੀ ਗਾਇਕ ਤੇ ਪਾਲੀਵੁੱਡ-ਬਾਲੀਵੁੱਡ ਫਿਲਮਾਂ ਦੇ ਚਰਚਿਤ ਅਦਾਕਾਰ ਜੱਸੀ ਗਿੱਲ ਵਾਸੀ ਪਿੰਡ ਜੰਡਾਲੀ ਨੂੰ ਉਸ ਸਮੇਂ ਗਹਿਰਾ ਸਦਮਾ ਲੱਗਾ ਜਦੋਂ ਉਨ੍ਹਾਂ ਦੇ ਸਤਿਕਾਰਤ ਮਾਤਾ ਰਵਿੰਦਰ ਕੌਰ ਪਤਨੀ ਗੁਰਮਿੰਦਰ ਸਿੰਘ ਗਿੱਲ ਦਾ ਸੰਖੇਪ ਬਿਮਾਰੀ ਉਪਰੰਤ ਅਚਨਚੇਤ ਦਿਹਾਂਤ ਹੋ ਗਿਆ। ਮਾਤਾ ਰਵਿੰਦਰ ਕੌਰ ਆਪਣੇ ਪਿੱਛੇ 3 ਲੜਕੀਆਂ ਤੇ 1 ਲੜਕਾ ਜਸਦੀਪ ਸਿੰਘ ਉਰਫ ਜੱਸੀ ਗਿੱਲ ਨੂੰ ਛੱਡ ਗਏ ਹਨ।
jennifer-winget-says-she-has-married-businessman-william-ishmael
Punjabi

ਅਦਾਕਾਰਾ ਜੈਨੀਫਰ ਨੇ ਕਾਰੋਬਾਰੀ ਵਿਲੀਅਮ ਇਸ਼ਮੇਲ ਨਾਲ ਰਚਾਇਆ ਵਿਆਹ

ਮਸ਼ਹੂਰ ਟੈਲੀਵਿਜ਼ਨ ਅਤੇ ਫਿਲਮ ਅਦਾਕਾਰਾ ਜੈਨੀਫਰ ਵਿੰਗਟ ਨੇ ਮਸ਼ਹੂਰ ਕਾਰੋਬਾਰੀ ਵਿਲੀਅਮ ਇਸ਼ਮੇਲ ਨਾਲ ਵਿਆਹ ਕਰਵਾ ਲਿਆ ਹੈ। ‘ਬੇਹੱਦ’ ਅਤੇ ‘ਸਰਸਵਤੀਚੰਦਰ’ ਵਰਗੇ ਸੁਪਰਹਿੱਟ ਡਰਾਮਾ ਲੜੀਵਾਰਾਂ ਰਾਹੀਂ ਘਰ-ਘਰ ਆਪਣੀ ਪਛਾਣ ਬਣਾਉਣ ਵਾਲੀ ਅਦਾਕਾਰਾ ਨੇ ਬੀਤੇ ਦਿਨੀਂ ਆਪਣੇ ਅਧਿਕਾਰਤ ਇੰਸਟਾਗ੍ਰਾਮ ਹੈਂਡਲ ’ਤੇ ਇੱਕ ਵੀਡੀਓ ਪੋਸਟ ਸਾਂਝੀ ਕਰਕੇ ਪ੍ਰਸ਼ੰਸਕਾਂ ਨਾਲ ਇਹ ਖ਼ੁਸ਼ਖ਼ਬਰੀ ਸਾਂਝੀ ਕੀਤੀ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link