12.47C Vancouver
ADS

Aug 31, 2023 8:49 PM - CONNECT NEWS

ਗਲੋਬਲ ਆਰਟਿਸਟ ਕੈਮੀਲੋ ਨੇ ਦਿਲਜੀਤ ਦੋਸਾਂਝ ਨਾਲ ਗਾਇਆ “ਪਲਪਿਟਾ” ਟ੍ਰੈਕ

Share On
global-artist-camilo-teams-up-with-diljit-dosanjh-for-track-palpita
Camilo has collaborated with Diljit Dosanjh. (PHOTO: INSTAGRAM/Camilo)

ਕੋਲੰਬੀਆ ਦੇ ਗਾਇਕ ਕੈਮੀਲੋ ਨੇ ਦਿਲਜੀਤ ਦੋਸਾਂਝ ਨਾਲ ਆਪਣੇ ਨਵੇਂ ਗੀਤ “ਪਲਪਿਟਾ” ਲਈ ਕਲੈਬੋਰੇਸ਼ਨ ਕੀਤਾ ਹੈ।

ਇਕ ਪ੍ਰੈੱਸ ਰਿਲੀਜ਼ ਅਨੁਸਾਰ ਇਹ ਟ੍ਰੈਕ ਕੋਕੋ ਕੋਲਾ ਦੀ ਗਲੋਬਲ ਮਿਊਜ਼ਕ ਕੰਪੇਨ ਕੋਕ ਸਟੂਡੀਓ ਦੇ ਦੂਸਰੇ ਸੀਜ਼ਨ ਲਈ ਰਿਲੀਜ਼ ਕੀਤਾ ਗਿਆ ਜਿਸ ਵਿਚ ਕੈਮੀਲੋ ਸਪੈਨਿਸ਼ ਵਿਚ ਅਤੇ ਦਲਜੀਤ ਪੰਜਾਬੀ ਵਿਚ ਗਾ ਰਹੇ ਹਨ। "Tutu", "Vida de Rico", ਅਤੇ "Índigo ਵਰਗੇ ਗਾਣਿਆਂ ਲਈ ਜਾਣੇ ਜਾਂਦੇ ਕੈਮੀਲੋ ਨੇ ਕਿਹਾ ਕਿ ਉਹ ਹਮੇਸ਼ਾਂ ਤੋਂ ਭਾਰਤੀ ਸੰਸਕ੍ਰਿਤੀ ਅਤੇ ਇਸ ਦੀਆਂ ਪਰੰਪਰਾਵਾਂ ਤੋਂ ਪ੍ਰਭਾਵਿਤ ਰਿਹਾ ਹੈ।

29 ਸਾਲਾ ਸਿੰਗਰ ਨੇ ਕਿਹਾ ਕਿ ਉਸ ਨੂੰ ਇੱਕ ਵਾਰ ਉਥੇ ਜਾਣ ਦਾ ਮੌਕਾ ਮਿਲਿਆ ਅਤੇ ਉਥੇ ਨਾਲ ਪਿਆਰ ਹੋ ਗਿਆ।

ਕੈਮੀਲੋ ਨੇ ਕਿਹਾ ਕਿ ਉਹਨਾਂ ਸਾਲਾਂ ਮਗਰੋਂ ਪੰਜਾਬੀ ਮਿਊਜ਼ਿਕ ਨੂੰ ਨੋਟਿਸ ਕੀਤਾ ਅਤੇ ਦੇਖਿਆ ਕਿ ਕਿਵੇਂ ਦਿਲਜੀਤ ਵਰਗੇ ਕਲਾਕਾਰ ਆਪਣੇ ਸੰਗੀਤ, ਸੱਭਿਆਚਾਰ ਅਤੇ ਆਵਾਜ਼ ਨੂੰ ਦੁਨੀਆ ਭਰ ਵਿਚ ਪਹੁੰਚਾ ਰਹੇ ਹਨ।

ਕੋਲੰਬੀਆ ਦੇ ਸਿੰਗਰ ਨੇ ਕਿਹਾ ਕਿ ਉਹ ਇਸ ਕੌਲੈਬਰੇਸ਼ਨ ਤੋਂ ਪਹਿਲਾਂ ਹੀ ਦਲਜੀਤ ਦਾ ਪ੍ਰਸੰਸਕ ਰਿਹਾ ਹੈ। ਕੈਮੀਲੋ ਵਲੋਂ ਦੋਸਾਂਝ ਨਾਲ ਕੌਲੈਬਰੇਸ਼ਨ ਨੂੰ 'ਵੈਲੂਏਬਲ ਲਰਨਿੰਗ ਐਕਸਪੀਰੀਅੰਸ' ਦੱਸਿਆ ਜਾ ਰਿਹਾ ਹੈ।

Latest news

7-dogs-trailer-released-salman-khan-and-sanjay-dutts-action-packed-reunion-raises-excitement
Punjabi

'7 ਡੌਗਜ਼': ਸਲਮਾਨ ਖਾਨ ਅਤੇ ਸੰਜੈ ਦੱਤ ਦੀ ਐਕਸ਼ਨ ਫਿਲਮ ਦਾ ਧਮਾਕੇਦਾਰ ਟ੍ਰੇਲਰ ਰਿਲੀਜ਼

ਗਲੋਬਲ ਐਕਸ਼ਨ-ਥ੍ਰਿਲਰ ਫਿਲਮ '7 ਡੌਗਜ਼' ਦਾ ਭਾਰਤੀ ਰਿਲੀਜ਼ ਟ੍ਰੇਲਰ ਵੀਰਵਾਰ ਨੂੰ ਅਦਾਕਾਰ ਸਲਮਾਨ ਖਾਨ ਵੱਲੋਂ ਜਾਰੀ ਕਰ ਦਿੱਤਾ ਗਿਆ ਹੈ। ਇਹ ਫਿਲਮ ਇਸ ਸਾਲ 21 ਅਗਸਤ ਨੂੰ ਭਾਰਤ ਵਿੱਚ ਸਿਨੇਮਾਘਰਾਂ ਵਿੱਚ ਰਿਲੀਜ਼ ਹੋਣ ਲਈ ਤਿਆਰ ਹੈ।ਇਸ ਟ੍ਰੇਲਰ ਵਿੱਚ ਸਲਮਾਨ ਖਾਨ ਅਤੇ ਸੰਜੇ ਦੱਤ ਦੀਆਂ ਖਾਸ ਐਕਸ਼ਨ ਪੇਸ਼ਕਾਰੀਆਂ ਦੇਖਣ ਨੂੰ ਮਿਲਦੀਆਂ ਹਨ, ਜਿਸ ਨਾਲ ਬਾਲੀਵੁੱਡ ਦੇ ਇਨ੍ਹਾਂ ਦਿੱਗਜ ਸਿਤਾਰਿਆਂ ਦਾ ਲੰਬੇ ਸਮੇਂ ਬਾਅਦ ਪਰਦੇ 'ਤੇ ਮੁੜ ਮਿਲਾਪ ਹੋਇਆ ਹੈ।
mithun-chakraborty-undergoes-successful-surgery-suvendu-adhikari-visits-him-in-kolkata-hospital
Punjabi

ਮਿਥੁਨ ਚੱਕਰਵਰਤੀ ਦੀ ਸਰਜਰੀ ਸਫਲ, ਸ਼ੁਭੇਂਦੂ ਅਧਿਕਾਰੀ ਨੇ ਹਸਪਤਾਲ ਪਹੁੰਚ ਕੇ ਕੀਤੀ ਮੁਲਾਕਾਤ

ਸੀਨੀਅਰ ਅਦਾਕਾਰ ਅਤੇ ਭਾਜਪਾ ਨੇਤਾ ਮਿਥੁਨ ਚੱਕਰਵਰਤੀ ਦੀ ਵੀਰਵਾਰ ਨੂੰ ਸਰਜਰੀ ਹੋਈ। ਇਸ ਤੋਂ ਬਾਅਦ ਪੱਛਮੀ ਬੰਗਾਲ ਦੇ ਮੁੱਖ ਮੰਤਰੀ ਸੁਵੇਂਦੂ ਅਧਿਕਾਰੀ ਸ਼ੁੱਕਰਵਾਰ ਸਵੇਰੇ ਕੋਲਕਾਤਾ ਦੇ ਇੱਕ ਨਿੱਜੀ ਹਸਪਤਾਲ ਵਿੱਚ ਉਨ੍ਹਾਂ ਨੂੰ ਮਿਲਣ ਗਏ।
bigg-boss-season-20-teaser-released-premiere-set-for-sept-6
Punjabi

‘ਬਿੱਗ ਬੌਸ’ ਦੇ 20ਵੇਂ ਸੀਜ਼ਨ ਦਾ ਟੀਜ਼ਰ ਜਾਰੀ, ਛੇ ਸਤੰਬਰ ਤੋਂ ਹੋਵੇਗਾ ਪ੍ਰਸਾਰਨ

ਰਿਐਲਿਟੀ ਸ਼ੋਅ 'ਬਿੱਗ ਬੌਸ' ਦੇ 20ਵੇਂ ਸੀਜ਼ਨ ਦਾ ਪਹਿਲਾ 'ਟੀਜ਼ਰ' ਮੰਗਲਵਾਰ ਨੂੰ ਜਾਰੀ ਕਰ ਦਿੱਤਾ ਗਿਆ ਹੈ।ਜਿਓ ਹੌਟਸਟਾਰ ਅਤੇ ਕਲਰਜ਼ ਚੈਨਲ ਨੇ ਮੰਗਲਵਾਰ ਨੂੰ ਇਹ ਟੀਜ਼ਰ ਜਾਰੀ ਕੀਤਾ ਜਿਸ ਵਿੱਚ ਸ਼ੋਅ ਦੀ ਮੇਜ਼ਬਾਨੀ ਇੱਕ ਵਾਰ ਫਿਰ ਉੱਘੇ ਅਦਾਕਾਰ ਸਲਮਾਨ ਖ਼ਾਨ ਕਰਨਗੇ ਅਤੇ ਇਸ ਦਾ ਪ੍ਰਸਾਰਨ ਛੇ ਸਤੰਬਰ ਤੋਂ ਸ਼ੁਰੂ ਹੋਵੇਗਾ।
mahabharat-actor-pradeep-rawat-cremated-in-mumbai-film-fraternity-pays-final-respects
Punjabi

ਮਹਾਭਾਰਤ ਦੇ ਅਦਾਕਾਰ ਪ੍ਰਦੀਪ ਰਾਵਤ ਦਾ ਮੁੰਬਈ ਵਿੱਚ ਹੋਇਆ ਅੰਤਿਮ ਸੰਸਕਾਰ

ਅਦਾਕਾਰ ਪ੍ਰਦੀਪ ਰਾਵਤ ਦਾ ਅੰਤਿਮ ਸੰਸਕਾਰ ਅੱਜ ਮੁੰਬਈ ਦੇ ਬੈਸਟ ਕਲੋਨੀ ਨੇੜੇ ਗੋਰੇਗਾਓਂ ਵਿੱਚ ਕੀਤਾ ਗਿਆ। ਉਨ੍ਹਾਂ ਦਾ ਪੁੱਤਰ ਵਿਕਰਮਾਦਿਤਿਆ ਆਪਣੇ ਪਿਤਾ ਦੀ ਦੇਹ ਦੇਖ ਕੇ ਭਾਵੁਕ ਹੋ ਗਏ।'ਲਗਾਨ' ਅਤੇ 'ਗਜਨੀ' ਵਰਗੀਆਂ ਫਿਲਮਾਂ ਵਿੱਚ ਨਜ਼ਰ ਆਏ ਪ੍ਰਦੀਪ ਰਾਵਤ ਦਾ ਮੰਗਲਵਾਰ ਸ਼ਾਮ 74 ਸਾਲ ਦੀ ਉਮਰ ਵਿੱਚ ਦੇਹਾਂਤ ਹੋ ਗਿਆ।
punjab-born-pallavi-mukhija-crowned-mrs-canada-world-2026
Punjabi

ਪੰਜਾਬ ਦੀ ਧੀ ਪੱਲਵੀ ਮੁਖੀਜਾ ਬਣੀ ਮਿਸਿਜ਼ ਕੈਨੇਡਾ ਵਰਲਡ 2026

ਪੱਲਵੀ ਮੁਖੀਜਾ,ਜੋ ਕਿ ਮੂਲ ਰੂਪ ਵਿੱਚ ਪੰਜਾਬ ਦੇ ਜਲੰਧਰ ਜ਼ਿਲ੍ਹੇ ਦੇ ਗੁਰਾਇਆ ਦੀ ਰਹਿਣ ਵਾਲੀ ਹੈ ਅਤੇ ਹੁਣ ਕੈਨੇਡਾ ਵਿੱਚ ਵਸ ਗਈ ਹੈ, ਨੂੰ 25 ਜੁਲਾਈ ਨੂੰ ਬ੍ਰਿਟਿਸ਼ ਕੋਲੰਬੀਆ ਦੇ ਸਰੀ ਦੇ ਬੈੱਲ ਪਰਫਾਰਮਿੰਗ ਆਰਟਸ ਸੈਂਟਰ ਵਿਖੇ ਹੋਏ ਰਾਸ਼ਟਰੀ ਮੁਕਾਬਲੇ ਵਿੱਚ ਮਿਸਿਜ਼ ਕੈਨੇਡਾ ਵਰਲਡ 2026 ਦਾ ਤਾਜ ਪਹਿਨਾਇਆ ਗਿਆ ਹੈ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link