14.2C Vancouver
ADS

Aug 2, 2024 6:04 PM - Connect Newsroom

ਅਦਾਕਾਰਾ ਰੁਬੀਨਾ ਬਾਜਵਾ ਦੇ ਘਰ ਜਲਦ ਹੀ ਗੂੰਜਣਗੀਆਂ ਕਿਲਕਾਰੀਆਂ

Share On
good-newz-for-rubina-gurbakhsh-chahal
This exciting development marks the beginning of a new and thrilling chapter for Rubina and Gurbaksh. Rubina is the middle sister of renowned Punjabi actress Neeru Bajwa.(Photo: Instagram/rubina.bajwa)

ਪੰਜਾਬੀ ਫ਼ਿਲਮ ਇੰਡਸਟਰੀ ਦੀ ਮਸ਼ਹੂਰ ਅਦਾਕਾਰਾ ਰੁਬੀਨਾ ਬਾਜਵਾ ਇੰਨੀਂ ਦਿਨੀਂ ਖੂਬ ਸੁਰਖੀਆਂ ਬਟੋਰ ਰਹੀ ਹੈ। ਅਦਾਕਾਰਾ ਦੀ ਭੈਣ ਰੁਬੀਨਾ ਬਾਜਵਾ ਮਾਂ ਬਣਨ ਵਾਲੀ ਹੈ। ਇਸ ਦੀ ਜਾਣਕਾਰੀ ਰੁਬੀਨਾ ਬਾਜਵਾ ਦੇ ਪਤੀ ਗੁਰਬਖਸ਼ ਚਾਹਲ ਨੇ ਆਪਣੇ ਸੋਸ਼ਲ ਮੀਡੀਆ ਹੈਂਡਲ ਉੱਪਰ ਖਾਸ ਪੋਸਟ ਸ਼ੇਅਰ ਕਰ ਦਿੱਤੀ ਹੈ। ਪੋਸਟ ਨੂੰ ਦੇਖ ਕੇ ਫੈਨਜ਼ ਖੁਸ਼ ਹੋ ਰਹੇ ਹਨ ਅਤੇ ਕੁਮੈਂਟ ਰਾਹੀਂ ਅਦਾਕਾਰਾ ਨੂੰ ਵਧਾਈਆਂ ਦੇ ਰਹੇ ਹਨ।

ਦੱਸ ਦੇਈਏ ਕਿ ਨੀਰੂ ਬਾਜਵਾ ਜਲਦ ਹੀ ਮਾਸੀ ਬਣਨ ਵਾਲੀ ਹੈ। ਖਾਸ ਗੱਲ ਇਹ ਹੈ ਕਿ ਰੁਬੀਨਾ ਬਾਜਵਾ ਅਤੇ ਗੁਰਬਖਸ਼ ਆਪਣੇ ਪਹਿਲੇ ਬੱਚੇ ਦਾ ਸਵਾਗਤ ਕਰਨ ਵਾਲੇ ਹਨ। ਗੁਰਬਖਸ਼ ਚਾਹਲ ਨੇ ਇਹ ਖੁਸ਼ਖਬਰੀ 17 ਜੁਲਾਈ ਦੇ ਦਿਨ ਇਸ ਲਈ ਸੁਣਾਈ ਸੀ, ਕਿਉਂਕਿ ਅਦਾਕਾਰਾ ਦਾ ਪਤੀ ਦਾ ਉਸ ਦਿਨ ਜਨਮ ਦਿਨ ਸੀ। ਉਨ੍ਹਾਂ ਪੋਸਟ ਸ਼ੇਅਰ ਕਰਦੇ ਹੋਏ ਲਿਖਿਆ, 2024 ਉਹ ਸਾਲ ਹੈ ਜਿਸ ਨੇ ਸਾਡਾ ਸਭ ਕੁਝ ਬਦਲ ਦਿੱਤਾ ਹੈ। ਉਸ ਦੇ ਪਤੀ ਨੇ ਪੋਸਟ ਦੀ ਕੈਪਸ਼ਨ ’ਚ ਲਿਖਿਆ ’ਰੁਬੀਨਾ, ਮਾਈ ਲਵ ਤੁਸੀਂ ਮੈਨੂੰ ਜਨਮਦਿਨ ਦਾ ਸਭ ਤੋਂ ਵੱਡਾ ਤੋਹਫ਼ਾ ਦਿੱਤਾ ਹੈ ਜਿਸ ਦੀ ਮੈਂ ਕਦੇ ਕਲਪਨਾ ਵੀ ਨਹੀਂ ਕਰ ਸਕਦਾ ਸੀ।’

ਵਰਕਫਰੰਟ ਦੀ ਗੱਲ ਕਰੀਏ ਤਾਂ ਰੁਬੀਨਾ ਬਾਜਵਾ ਨੇ ਕਈ ਪੰਜਾਬੀ ਫਿਲਮਾਂ ’ਚ ਕੰਮ ਕੀਤਾ ਹੈ। ਉਨ੍ਹਾਂ ਦੀ ਅਦਾਕਾਰੀ ਨੂੰ ਪ੍ਰਸ਼ੰਸਕਾਂ ਵੱਲ਼ੋਂ ਬੇਹੱਦ ਪਸੰਦ ਕੀਤਾ ਜਾਂਦਾ ਹੈ। ਇਸ ਤੋਂ ਇਲਾਵਾ ਅਦਾਕਾਰਾ ਆਪਣੇ ਸੋਸ਼ਲ ਮੀਡੀਆ ਹੈਂਡਲ ਰਾਹੀਂ ਪ੍ਰਸ਼ੰਸਕਾਂ ਵਿਚਾਲੇ ਹਮੇਸ਼ਾ ਐਕਟਿਵ ਨਜ਼ਰ ਆਉਂਦੀ ਹੈ।

Latest news

gippy-grewal-and-sargun-mehta-bring-laughter-to-connedia-media-network-studio
Punjabi

ਫਿਲਮ ਦੀ ਰਿਲੀਜ਼ ਤੋਂ ਪਹਿਲਾਂ 'ਕੈਰੀ ਆਨ ਜੱਟਾ 4' ਦੀ ਟੀਮ ਨੇ ਸਰੀ ਸਟੂਡੀਓ ਦਾ ਕੀਤਾ ਦੌਰਾ

ਪੰਜਾਬੀ ਅਦਾਕਾਰ ਅਤੇ ਨਿਰਮਾਤਾ ਗਿੱਪੀ ਗਰੇਵਾਲ, ਅਦਾਕਾਰਾ ਸਰਗੁਣ ਮਹਿਤਾ ਅਤੇ ਫ਼ਿਲਮ 'ਕੈਰੀ ਆਨ ਜੱਟਾ 4' ਦੀ ਸਟਾਰ ਕਾਸਟ ਅਤੇ ਮੈਂਬਰਾਂ ਨੇ ਫ਼ਿਲਮ ਦੇ ਪ੍ਰਚਾਰ ਦੌਰੇ ਦੌਰਾਨ ਸਰੀ ਸਥਿਤ ਕਨੈਕਟ ਮੀਡੀਆ ਨੈੱਟਵਰਕ ਸਟੂਡੀਓ ਦਾ ਦੌਰਾ ਕੀਤਾ।
delhi-high-court-reviews-salman-khans-plea-against-kala-hiran-film-release
Punjabi

Delhi High Court Reviews Salman Khan's Plea Against "Kala Hiran" Film Release

The Delhi High Court requested a response from the creators of the film "Kala Hiran: The Battle for Legal" concerning actor Salman Khan's request for a release stay. Khan's legal team argued that the movie is allegedly based on the blackbuck poaching incident linked to him, infringing upon a court order safeguarding his personality rights.
tv-actress-sanchita-ugle-found-dead-at-mumbai-home-police-investigating
Punjabi

'ਕੁਮਕੁਮ ਭਾਗਿਆ' ਦੀ ਅਦਾਕਾਰਾ ਸੰਚਿਤਾ ਉਗਲੇ ਨੇ ਕੀਤੀ ਖੁਦਕੁਸ਼ੀ

ਟੀਵੀ ਅਦਾਕਾਰਾ ਸੰਚਿਤਾ ਉਗਾਲੇ ਦਾ ਸੋਮਵਾਰ ਸਵੇਰੇ ਦੇਹਾਂਤ ਹੋ ਗਿਆ। ਸ਼ੁਰੂਆਤੀ ਜਾਂਚ ਤੋਂ ਪਤਾ ਚੱਲਿਆ ਹੈ ਕਿ ਇਹ ਖੁਦਕੁਸ਼ੀ ਹੈ। ਪੁਲਿਸ ਨੇ ਲਾਸ਼ ਨੂੰ ਪੋਸਟਮਾਰਟਮ ਲਈ ਭੇਜ ਦਿੱਤਾ ਹੈ ਤੇ ਮਾਮਲੇ ਦੀ ਜਾਂਚ ਚੱਲ ਰਹੀ ਹੈ।
spiritual-awakening-takes-center-stage-in-tarnvir-singh-jagpals-groundbreaking-film-chaali-din
Punjabi

ਵਿਲੱਖਣ ਰੰਗ ਵਾਲੀ ਫਿਲਮ ਹੈ ਤਰਨਵੀਰ ਜਗਪਾਲ ਦੀ ਫਿਲਮ ‘ਚਾਲੀ ਦਿਨ’

ਪੰਜਾਬੀ ਸਿਨੇਮਾ ਵਿੱਚ ਇੱਕ ਵੱਖਰੇ ਵਿਸ਼ੇ ਨਾਲ ਆ ਰਹੀ ਨਿਰਦੇਸ਼ਕ ਤਰਨਵੀਰ ਸਿੰਘ ਜਗਪਾਲ ਦੀ ਫ਼ਿਲਮ ‘ਚਾਲੀ ਦਿਨ’ ਰਿਲੀਜ਼ ਤੋਂ ਪਹਿਲਾਂ ਹੀ ਚਰਚਾ ਦਾ ਕੇਂਦਰ ਬਣ ਰਹੀ ਹੈ। ਡਾ.ਗੁਰਪ੍ਰੀਤ ਧੁੱਗਾ ਦੀ ਕਿਤਾਬ 'ਤੇ ਆਧਾਰਿਤ ਇਹ ਫ਼ਿਲਮ ਜ਼ਿੰਦਗੀ ਦੇ ਮਕਸਦ,ਆਤਮਿਕ ਜਾਗਰੂਕਤਾ ਅਤੇ ਸਹੀ ਰਾਹ ਦੀ ਖੋਜ ਨੂੰ ਉਜਾਗਰ ਕਰਦੀ ਹੈ।
comedian-pranit-more-faces-backlash-after-controversial-audience-comments
Punjabi

ਦਰਸ਼ਕਾਂ ਦੀਆਂ ਵਿਵਾਦਪੂਰਨ ਟਿੱਪਣੀਆਂ ਤੋਂ ਬਾਅਦ ਕਾਮੇਡੀਅਨ ਪ੍ਰਣਿਤ ਮੋਰੇ ਦਾ ਹੋਇਆ ਸਖਤ ਵਿਰੋਧ

ਪ੍ਰਣਿਤ ਮੋਰੇ ਦੇ ਹਾਲ ਹੀ ਦੇ ਇਕ ਸਟੈਂਡਅੱਪ ਸ਼ੋਅ ਦੀ ਇਕ ਕੜੀ ਵਿਚ ਦਰਸ਼ਕ ਮੈਂਬਰਾਂ ਵਲੋਂ ਕੀਤੀਆਂ ਟਿੱਪਣੀਆਂ ਕਾਰਨ ਅਜੀਬ ਸਥਿਤੀ ਪੈਦਾ ਹੋ ਗਈ। ਨਤੀਜੇ ਵਜੋਂ ਕਾਮੇਡੀਅਨ ਮੋਰੇ ਨੂੰ ਸਖਤ ਵਿਰੋਧ ਦਾ ਸਾਹਮਣਾ ਕਰਨਾ ਪਿਆ। ਐਪੀਸੋਡ ਦੌਰਾਨ ਇਕ ਔਰਤ ਬਾਰੇ ਦਰਸ਼ਕ ਦੀਆਂ ਇਤਰਾਜ਼ਯੋਗ ਟਿੱਪਣੀਆਂ ਨੇ ਸੋਸ਼ਲ ਮੀਡੀਆ ਤੇ ਕਾਫੀ ਰੋਸ ਪੈਦਾ ਕਰ ਦਿੱਤਾ ਹੈ। ਇਹ ਅਜਿਹੀ ਘਟਨਾ ਸੀ ਜਿਸ ਨੂੰ 370 ਰੁਪਏ ਦੀ ਬਰਿਆਨੀ ਕਲਿੱਪ ਕਿਹਾ ਜਾਂਦਾ ਹੈ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link