15.23C Vancouver
ADS

Mar 9, 2026 11:16 AM - Connect Newsroom - Jasmine Singh

ਗੋਵਿੰਦਾ ਨੇ ਆਪਣੇ ਤਲਾਕ ਦੀਆਂ ਅਫਵਾਹਾਂ ਬਾਰੇ ਤੋੜੀ ਚੁੱਪ

Share On
govinda-breaks-silence-on-controversy-says-he-wont-embarrass-anyone
Responding to the controversy during a conversation with Siddharth Kannan, Govinda said he does not want to make anyone “sharminda” or embarrassed by discussing personal matters publicly.

ਬਾਲੀਵੁੱਡ ਅਦਾਕਾਰ ਗੋਵਿੰਦਾ ਨੇ ਆਖਰਕਾਰ ਆਪਣੇ ਤਲਾਕ ਬਾਰੇ ਚੱਲ ਰਹੀਆਂ ਅਫਵਾਹਾਂ ਦੇ ਮਾਮਲੇ ਵਿਚ ਚੁੱਪ ਤੋੜਦਿਆਂ ਕਿਹਾ ਹੈ ਕਿ ਅਜਿਹਾ ਕੁਝ ਵੀ ਨਹੀਂ ਹੈ। ਇਹ ਸਭ ਅਰਥਹੀਣ ਗੱਲਾਂ ਹੈ। ਜ਼ਿਕਰਯੋਗ ਹੈ ਕਿ ਗੋਵਿੰਦਾ ਅਤੇ ਉਨ੍ਹਾਂ ਦੀ ਪਤਨੀ ਸੁਨੀਤਾ ਆਹੁਜਾ ਦਰਮਿਆਨ ਤਲਾਕ ਹੋਣ ਦੇ ਮਾਮਲੇ ਵਿੱਚ ਕਈ ਤਰ੍ਹਾਂ ਦੇ ਚਰਚੇ ਛਿੜ ਰਹੇ ਸਨ ਅਤੇ ਮੀਡੀਆ ਵਿੱਚ ਵੀ ਇਸ ਬਾਰੇ ਜ਼ਿਕਰ ਹੋਣ ਲੱਗਾ ਸੀ।

ਅਸਲ ਵਿਚ ਇਹ ਮਾਮਲੇ ਉਦੋਂ ਜ਼ਿਆਦਾ ਵਿਗੜ ਗਿਆ ਸੀ ਜਦੋਂ ਸੁਨੀਤਾ ਨੇ ਆਪਣੇ ਪਤੀ ਤੇ ਧੋਖਾਧੜੀ ਦਾ ਦੋਸ਼ ਲਗਾ ਦਿੱਤਾ ਅਤੇ ਕਿਹਾ ਕਿ ਉਹ ਇਕ ਅਜਿਹੇ ਵਿਅਕਤੀ ਨਾਲ ਜੁੜਿਆ ਹੋਇਆ ਹੈ ਜਿਸ ਨੇ ਉਸ ਨੂੰ ਬਲੈਕ ਮੇਲ ਕਰਨ ਦੀ ਕੋਸ਼ਿਸ਼ ਕੀਤੀ ਸੀ। ਇਸ ਦੌਰਾਨ ਗੋਵਿੰਦਾ ਨੇ ਸਿਧਾਰਥ ਕੰਨਣ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਉਹ ਆਪਣੇ ਨਿੱਜੀ ਮਾਮਲਿਆਂ ਬਾਰੇ ਜਨਤਕ ਤੌਰ 'ਤੇ ਕਿਸੇ ਨੂੰ ਸ਼ਰਮਿੰਦਾ ਨਹੀਂ ਕਰਨਾ ਚਾਹੁੰਦਾ। ਉਸ ਨੇ ਕਿਹਾ ਕਿ ਕਈ ਵਾਰ ਲੋਕ ਸ਼ਰੇਆਮ ਦੁਖ ਦਰਦ ਦਾ ਪ੍ਰਗਟਾਵਾ ਕਰਦੇ ਹਨ ਪਰ ਸੱਚਾਈ ਕਈ ਵਾਰ ਵੱਖਰੀ ਹੁੰਦੀ ਹੈ।

ਗੋਵਿੰਦਾ ਨੇ ਕਿਹਾ ਕਿ ਉਹ ਕਿਸੇ ਨੂੰ ਦੁਖੀ ਕਰਨ ਤੋਂ ਬਚਣਾ ਪਸੰਦ ਕਰਦੇ ਹਨ। ਉਸ ਨੇ ਕਿਹਾ ਕਿ ਸਾਡਾ ਜੀਵਨ ਤਾਂ ਵਿਕਾਸ ਖੁਸ਼ਹਾਲੀ ਚੰਗੇ ਕੰਮਾਂ ਅਤੇ ਦਿਆਲੂਪੁਣੇ 'ਤੇ ਕੇਂਦਰਿਤ ਹੋਣਾ ਚਾਹੀਦਾ ਹੈ। ਕਿਸੇ ਦੂਜੇ ਦਾ ਅਪਮਾਨ ਕਰਨ ਨਾਲ ਆਪਣਾ ਸਤਿਕਾਰ ਕਦੇ ਨਹੀਂ ਵੱਧਦਾ।ਜ਼ਿਕਰਯੋਗ ਹੈ ਕਿ ਸੁਨੀਤਾ ਨੇ ਇਸ ਤੋਂ ਪਹਿਲਾਂ 2025 ਨੂੰ ਆਪਣੇ ਪਰਿਵਾਰ ਲਈ ਮੁਸ਼ਕਲ ਵਾਲਾ ਦੱਸਿਆ ਅਤੇ ਕਿਹਾ ਕਿ ਗੋਵਿੰਦਾ ਬਾਰੇ ਫੈਲ ਰਹੀਆਂ ਅਫਵਾਹਾਂ ਨੇ ਉਸ ਨੂੰ ਬੜਾ ਪਰੇਸ਼ਾਨ ਕੀਤਾ।

Latest news

film-fraternity-mourns-at-kuku-kohlis-funeral-aruna-irani-gets-emotional
Punjabi

ਕੁੱਕੂ ਕੋਹਲੀ ਦੇ ਅੰਤਿਮ ਸੰਸਕਾਰ ਮੌਕੇ ਗਮਗੀਨ ਹੋਇਆ ਫਿਲਮੀ ਜਗਤ, ਅਰੁਣਾ ਇਰਾਨੀ ਭਾਵੁਕ

ਦਿੱਗਜ ਅਦਾਕਾਰਾ ਅਰੁਣਾ ਇਰਾਨੀ ਦੇ ਪਤੀ ਅਤੇ ਮਸ਼ਹੂਰ ਫਿਲਮ ਨਿਰਮਾਤਾ ਕੁੱਕੂ ਕੋਹਲੀ ਦਾ ਅੱਜ ਮੁੰਬਈ ਦੇ ਓਸ਼ੀਵਾਰਾ ਸ਼ਮਸ਼ਾਨਘਾਟ ਵਿਖੇ ਅੰਤਿਮ ਸੰਸਕਾਰ ਕੀਤਾ ਗਿਆ। ਦੱਸ ਦੇਈਏ ਕਿ ਮੰਗਲਵਾਰ ਨੂੰ ਮੁੰਬਈ ਦੇ ਕੋਕੀਲਾਬੇਨ ਧੀਰੂਭਾਈ ਅੰਬਾਨੀ ਹਸਪਤਾਲ ਵਿੱਚ ਦਿਲ ਦਾ ਦੌਰਾ ਪੈਣ ਕਾਰਨ 77 ਸਾਲ ਦੀ ਉਮਰ ਵਿੱਚ ਉਨ੍ਹਾਂ ਦੇਹਾਂਤ ਹੋ ਗਿਆ ਸੀ।
ankit-balyan-shot-dead-outside-gym-after-gunmen-open-fire
Punjabi

ਜਿਮ ਦੇ ਬਾਹਰ ਅੰਕਿਤ ਬਾਲਿਆਨ ’ਤੇ ਅੰਨ੍ਹੇਵਾਹ ਫਾਇਰਿੰਗ, ਮੌਕੇ ’ਤੇ ਤੋੜਿਆ ਦਮ

ਉੱਤਰ ਪ੍ਰਦੇਸ਼ ਦੇ ਸ਼ਾਮਲੀ ਕੋਤਵਾਲੀ ਖੇਤਰ ਵਿੱਚ ਬੁੱਧਵਾਰ ਸ਼ਾਮ ਨੂੰ ਇੱਕ ਸਨਸਨੀਖੇਜ਼ ਵਾਰਦਾਤ ਸਾਹਮਣੇ ਆਈ ਹੈ, ਜਿੱਥੇ ਮਸ਼ਹੂਰ ਯੂਟਿਊਬਰ ਅਤੇ ਹਰਿਆਣਵੀ ਅਦਾਕਾਰ ਅੰਕਿਤ ਬਾਲਿਆਨ ਦਾ ਦਿਨ-ਦਿਹਾੜੇ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ।
fake-plot-to-threaten-salman-khan-exposed-mumbai-police-uncover-the-truth
Punjabi

ਸਲਮਾਨ ਖਾਨ ਨੂੰ ਧਮਕੀ ਦੇਣ ਦੀ ਸਾਜ਼ਿਸ਼ ਨਿਕਲੀ ਫਰਜ਼ੀ, ਮੁੰਬਈ ਪੁਲਿਸ ਨੇ ਖੋਲ੍ਹਿਆ ਰਾਜ਼

ਮੁੰਬਈ ਪੁਲਿਸ ਨੇ ਅਦਾਕਾਰ ਸਲਮਾਨ ਖਾਨ ਵਿਰੁੱਧ ਜਬਰਨ ਵਸੂਲੀ ਦੀ ਧਮਕੀ ਦੇ ਮਾਮਲੇ ਵਿੱਚ ਫਰਜ਼ੀ ਸਾਜ਼ਿਸ਼ ਦਾ ਪਰਦਾਫਾਸ਼ ਕੀਤਾ ਹੈ। ਪੁਲਿਸ ਜਾਂਚ ਵਿੱਚ ਸਾਹਮਣੇ ਆਇਆ ਹੈ ਕਿ ਦੋਸ਼ੀ ਨੇ ਸਲਮਾਨ ਖਾਨ ਤੋਂ ਪੈਸੇ ਵਸੂਲਣ ਲਈ ਇੱਕ ਗੈਂਗਸਟਰ ਗਿਰੋਹ ਦੇ ਨਾਮ 'ਤੇ ਜਾਅਲੀ ਵਟਸਐਪ ਚੈਟ ਅਤੇ ਇੱਕ ਜਾਅਲੀ ਪਛਾਣ ਬਣਾਈ ਸੀ।
bobby-deols-bandar-to-premiere-on-zee5-on-august-28
Punjabi

ਬੌਬੀ ਦਿਓਲ ਦੀ ਫਿਲਮ ‘ਬੰਦਰ’ 28 ਅਗਸਤ ਨੂੰ ZEE5 ’ਤੇ ਹੋਵੇਗੀ ਰਿਲੀਜ਼

ਥੀਏਟਰ ਵਿੱਚ ਰਿਲੀਜ਼ ਹੋਣ ਤੋਂ ਬਾਅਦ ਚਰਚਾ ਵਿੱਚ ਰਹੀ ਅਨੁਰਾਗ ਕਸ਼ਯਪ ਦੀ ਫਿਲਮ “ਬੰਦਰ”, ਜਿਸ ਵਿੱਚ ਬੌਬੀ ਦਿਓਲ ਮੁੱਖ ਭੂਮਿਕਾ ਵਿੱਚ ਹਨ, ਹੁਣ ਡਿਜੀਟਲ ਪ੍ਰੀਮੀਅਰ ਦੇ ਲਈ ਤਿਆਰ ਹੈ। ਸਟ੍ਰੀਮਿੰਗ ਪਲੇਟਫਾਰਮ ਜ਼ੀ5 ਨੇ ਬੀਤੇ ਦਿਨ ਐਲਾਨ ਕੀਤਾ ਕਿ ਇਹ ਫਿਲਮ ਇਸ ਮਹੀਨੇ ਦੇ ਅੰਤ ਵਿੱਚ ਰਿਲੀਜ਼ ਹੋਵੇਗੀ।
taapsee-pannus-gandhari-to-release-on-netflix-on-september-3
Punjabi

ਤਾਪਸੀ ਪੰਨੂ ਦੀ 'ਗਾਂਧਾਰੀ' 3 ਸਤੰਬਰ ਨੂੰ ਨੈੱਟਫਲਿਕਸ 'ਤੇ ਹੋਵੇਗੀ ਰਿਲੀਜ਼

ਤਾਪਸੀ ਪੰਨੂ ਸਟਾਰਰ ਫਿਲਮ 'ਗਾਂਧਾਰੀ' 3 ਸਤੰਬਰ ਨੂੰ ਨੈੱਟਫਲਿਕਸ 'ਤੇ ਰਿਲੀਜ਼ ਹੋਵੇਗੀ। ਦੇਵਾਸ਼ੀਸ਼ ਮਖੀਜਾ ਵਲੋਂ ਨਿਰਦੇਸ਼ਤ, ਇਹ ਫਿਲਮ ਕਨਿਕਾ ਢਿੱਲੋਂ ਦੁਆਰਾ ਬਣਾਈ ਗਈ ਹੈ। ਇਸ ਫਿਲਮ ਵਿੱਚ ਇਸ਼ਵਾਕ ਸਿੰਘ, ਛਾਇਆ ਕਦਮ, ਸਵਾਸਤਿਕਾ ਮੁਖਰਜੀ, ਮੀਤਾ ਵਸ਼ਿਸ਼ਟ ਅਤੇ ਜਤਿਨ ਸਰਨਾ ਵੀ ਮੁੱਖ ਭੂਮਿਕਾਵਾਂ ਵਿੱਚ ਹਨ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link