17.31C Vancouver
ADS

Feb 3, 2026 2:31 PM - Connect Newsroom - Jasmine Singh

ਰੋਹਿਤ ਸ਼ੈਟੀ ਦੇ ਘਰ ਦੇ ਬਾਹਰ ਚੱਲੀਆਂ ਗੋਲੀਆਂ, 4 ਸ਼ੱਕੀਆਂ ਨੂੰ ਕੀਤਾ ਗਿਆ ਗ੍ਰਿਫ਼ਤਾਰ

Share On
gunshots-fired-at-rohit-shettys-home-suspects-caught
The incident took place around 12:45 a.m. on February 1, when at least five bullets were fired at the first floor of Shetty’s nine-storey building.(Photo: Facebook/Rohit Shetty)

ਮੁੰਬਈ ਪੁਲਿਸ ਰੋਹਿਤ ਸ਼ੈਟੀ ਦੇ ਜੁਹੂ ਘਰ ਦੇ ਬਾਹਰ ਰਾਤ ਦੇ ਸਮੇਂ ਗੋਲੀਆਂ ਚਲਾਉਣ ਦੀ ਘਟਨਾ ਦੀ ਜਾਂਚ ਕਰ ਰਹੀ ਹੈ। ਪੁਲਿਸ ਨੇ ਕਿਹਾ ਕਿ ਘਟਨਾ ਹੋਣ ਤੋਂ ਬਾਅਦ ਸੁਰੱਖਿਆ ਵਧਾ ਦਿੱਤੀ ਗਈ ਹੈ ਅਤੇ ਚਾਰ ਸ਼ੱਕੀ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ।

ਪੁਲਿਸ ਦੇ ਅਨੁਸਾਰ, ਇਹ ਘਟਨਾ 1 ਫਰਵਰੀ ਨੂੰ ਰਾਤ 12:45 ਵਜੇ ਦੇ ਕਰੀਬ ਵਾਪਰੀ, ਜਦ ਘੱਟੋ-ਘੱਟ ਪੰਜ ਗੋਲੀਆਂ ਸ਼ੈਟੀ ਦੇ ਨੌ ਮੰਜ਼ਿਲਾ ਅਪਾਰਟਮੈਂਟ ਦੀ ਪਹਿਲੀ ਮੰਜ਼ਿਲ ਵੱਲ ਚਲਾਈਆਂ ਗਈਆਂ। ਦੱਸਿਆ ਜਾ ਰਿਹਾ ਹੈ ਕਿ ਜਾਨੀ ਨੁਕਸਾਨ ਤੋਂ ਬਚਾਅ ਰਿਹਾ ਅਤੇ ਪੁਲਿਸ ਨੇ ਇਸ ਗੱਲ ਦੀ ਪੁਸ਼ਟੀ ਨਹੀਂ ਕੀਤੀ ਕਿ ਸ਼ੈਟੀ ਘਰ ਵਿੱਚ ਮੌਜੂਦ ਸਨ ਜਾਂ ਨਹੀਂ।

ਘਟਨਾ ਤੋਂ ਕੁਝ ਘੰਟਿਆਂ ਦੇ ਅੰਦਰ ਹੀ ਪੁਲਿਸ ਨੇ ਪੁਣੇ ਤੋਂ ਪੰਜ ਲੋਕਾਂ ਨੂੰ ਗ੍ਰਿਫ਼ਤਾਰ ਕੀਤਾ। ਉਨ੍ਹਾਂ ਵਿੱਚੋਂ ਚਾਰ ਨੂੰ ਮੁੰਬਈ ਕ੍ਰਾਈਮ ਬ੍ਰਾਂਚ ਦੇ ਐਂਟੀ-ਇਕਸਟੋਰਸ਼ਨ ਸੈੱਲ ਨੇ ਅਧਿਕਾਰਕ ਤੌਰ ‘ਤੇ ਗ੍ਰਿਫ਼ਤਾਰ ਕੀਤਾ।ਜਾਂਚਕਰਤਾ ਦਾ ਕਹਿਣਾ ਹੈ ਕਿ ਇਹ ਸ਼ੱਕੀ ਵਿਅਕਤੀ ਸ਼ੁਭਮ ਲੋਂਕਾਰ ਨਾਲ ਸੰਬੰਧਿਤ ਹਨ, ਜੋ ਲਾਰੈਂਸ ਬਿਸ਼ਨੋਈ ਗੈਂਗ ਨਾਲ ਜੁੜਿਆ ਮੰਨਿਆ ਜਾਂਦਾ ਹੈ ਅਤੇ ਬਾਬਾ ਸਿੱਦੀਕੀ ਕਤਲ ਕੇਸ ਦਾ ਇੱਕ ਮੁੱਖ ਦੋਸ਼ੀ ਹੈ।

ਪੁਲਿਸ ਨੇ ਇਹ ਵੀ ਦੱਸਿਆ ਕਿ ਗੋਲੀਆਂ ਚੱਲਣ ਤੋਂ ਬਾਅਦ ਸੋਸ਼ਲ ਮੀਡੀਆ ’ਤੇ ਧਮਕੀ ਭਰੀਆਂ ਪੋਸਟ ਵੀ ਸਾਹਮਣੇ ਆਇਆ, ਜਿਸ ਨੂੰ ਜਾਂਚ ਵਿਚ ਜੋੜਿਆ ਜਾ ਰਿਹਾ ਹੈ। ਘਟਨਾ ਤੋਂ ਬਾਅਦ ਫਿਲਮਮੇਕਰ ਦੇ ਘਰ ਦੇ ਆਸ-ਪਾਸ ਸੁਰੱਖਿਆ ਵਧਾ ਦਿੱਤੀ ਗਈ ਹੈ।ਚਾਰ ਗ੍ਰਿਫ਼ਤਾਰ ਸ਼ੱਕੀ ਵਿਅਕਤੀਆਂ ਨੂੰ 5 ਫਰਵਰੀ ਤੱਕ ਪੁਲਿਸ ਹਿਰਾਸਤ ਵਿੱਚ ਰੱਖਿਆ ਗਿਆ ਹੈ।

Latest news

sidhu-moosewala-murder-case-punjab-and-haryana-high-court-rejects-joginder-singhs-bail-plea
Punjabi

ਸਿੱਧੂ ਮੂਸੇਵਾਲਾ ਕਤਲ ਕਾਂਡ: ਮੁਲਜ਼ਮ ਜੋਗਾ ਦੀ ਜ਼ਮਾਨਤ ਅਰਜ਼ੀ ਰੱਦ

ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਕਤਲ ਕਾਂਡ ਮਾਮਲੇ ਦੇ ਮੁਲਜ਼ਮ ਜੋਗਿੰਦਰ ਸਿੰਘ ਉਰਫ਼ ਜੋਗਾ ਦੀ ਨਿਯਮਤ ਜ਼ਮਾਨਤ ਦੀ ਅਰਜ਼ੀ ਨੂੰ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਰੱਦ ਕਰ ਦਿੱਤਾ ਹੈ। ਜੋਗਿੰਦਰ ਸਿੰਘ ਮੁੱਖ ਸਾਜ਼ਿਸ਼ ਘੜਨ ਵਾਲਿਆਂ ਵਿੱਚੋਂ ਇੱਕ ਹੈ ਅਤੇ ਉਸ ਦਾ ਪੁਰਾਣਾ ਅਪਰਾਧਿਕ ਰਿਕਾਰਡ ਹੈ।
rapper-badshah-and-punjabi-actress-isha-rikhi-separate-after-just-five-months-of-marriage
Punjabi

5 ਮਹੀਨੇ ਬਾਅਦ ਹੀ ਟੁੱਟ ਗਿਆ ਰੈਪਰ ਬਾਦਸ਼ਾਹ ਦਾ ਵਿਆਹ, ਪੋਸਟ ਸ਼ੇਅਰ ਕਰ ਦਿੱਤੀ ਜਾਣਕਾਰੀ

ਰੈਪਰ ਬਾਦਸ਼ਾਹ ਅਤੇ ਪੰਜਾਬੀ ਅਦਾਕਾਰਾ ਈਸ਼ਾ ਰਿਖੀ ਆਪਣੇ ਵਿਆਹ ਦੇ ਸਿਰਫ਼ ਪੰਜ ਮਹੀਨੇ ਬਾਅਦ ਵੱਖ ਹੋ ਗਏ ਹਨ। ਰੈਪਰ ਬਾਦਸ਼ਾਹ ਨੇ ਆਪਣੀ ਦੂਜੀ ਪਤਨੀ ਤੋਂ ਤਲਾਕ ਲੈਣ ਦਾ ਐਲਾਨ ਕਰ ਦਿੱਤਾ ਹੈ। ਸੋਮਵਾਰ ਨੂੰ ਦੋਵਾਂ ਨੇ ਸੋਸ਼ਲ ਮੀਡੀਆ 'ਤੇ ਇੱਕ ਸਾਂਝਾ ਬਿਆਨ ਜਾਰੀ ਕਰਕੇ ਆਪਣੇ ਤਲਾਕ ਦੀ ਪੁਸ਼ਟੀ ਕਰ ਦਿੱਤੀ ਹੈ।
kangana-ranaut-defamation-case-government-witness-cross-examined
Punjabi

ਕੰਗਨਾ ਰਣੌਤ ਮਾਣਹਾਨੀ ਮਾਮਲਾ: ਸਰਕਾਰੀ ਗਵਾਹ ਦੀ ਹੋਈ Cross-Examination

ਪੰਜਾਬ ਦੇ ਬਠਿੰਡਾ ਦੀ ਇੱਕ ਅਦਾਲਤ ਵਿੱਚ ਅੱਜ ਭਾਜਪਾ ਦੀ ਮੰਡੀ ਤੋਂ ਸੰਸਦ ਮੈਂਬਰ ਅਤੇ ਬਾਲੀਵੁੱਡ ਅਦਾਕਾਰਾ ਕੰਗਨਾ ਰਣੌਤ ਵਿਰੁੱਧ ਅਪਰਾਧਿਕ ਮਾਣਹਾਨੀ ਦੇ ਕੇਸ ਵਿੱਚ ਇੱਕ ਸਰਕਾਰੀ ਗਵਾਹ ਦੀ cross-examination ਕੀਤੀ ਗਈ। ਗਵਾਹ ਗੁਰਪ੍ਰੀਤ ਸਿੰਘ ਸ਼ਿਕਾਇਤਕਰਤਾ ਮਹਿੰਦਰ ਕੌਰ ਦਾ ਰਿਸ਼ਤੇਦਾਰ ਹੈ।
the-great-khali-shares-health-update-after-accident-video-goes-viral
Punjabi

ਹਾਦਸੇ ਦੀ ਵੀਡੀਓ ਵਾਇਰਲ ਹੋਣ ਮਗਰੋਂ ‘ਦਿ ਗ੍ਰੇਟ ਖਲੀ’ ਨੇ ਸਿਹਤ ਸੰਬੰਧੀ ਦਿੱਤੀ ਜਾਣਕਾਰੀ

ਸਾਬਕਾ ਪੇਸ਼ੇਵਰ ਪਹਿਲਵਾਨ 'ਦਿ ਗ੍ਰੇਟ ਖਲੀ' ਦੇ ਹਾਦਸੇ ਦਾ ਸ਼ਿਕਾਰ ਹੋਣ ਦਾ ਵੀਡੀਓ ਸੋਸ਼ਲ ਮੀਡੀਆ 'ਤੇ ਵਾਇਰਲ ਹੋਣ ਤੋਂ ਕੁਝ ਘੰਟਿਆਂ ਬਾਅਦ ਪਹਿਲਵਾਨ ਨੇ ਇੱਕ ਵੀਡੀਓ ਸਾਂਝਾ ਕੀਤਾ, ਜਿਸ ਵਿੱਚ ਪ੍ਰਸ਼ੰਸਕਾਂ ਨੂੰ ਭਰੋਸਾ ਦਿੱਤਾ ਗਿਆ ਕਿ ਉਹ ਸੁਰੱਖਿਅਤ ਹਨ ਅਤੇ ਠੀਕ ਹਨ।
film-fraternity-mourns-at-kuku-kohlis-funeral-aruna-irani-gets-emotional
Punjabi

ਕੁੱਕੂ ਕੋਹਲੀ ਦੇ ਅੰਤਿਮ ਸੰਸਕਾਰ ਮੌਕੇ ਗਮਗੀਨ ਹੋਇਆ ਫਿਲਮੀ ਜਗਤ, ਅਰੁਣਾ ਇਰਾਨੀ ਭਾਵੁਕ

ਦਿੱਗਜ ਅਦਾਕਾਰਾ ਅਰੁਣਾ ਇਰਾਨੀ ਦੇ ਪਤੀ ਅਤੇ ਮਸ਼ਹੂਰ ਫਿਲਮ ਨਿਰਮਾਤਾ ਕੁੱਕੂ ਕੋਹਲੀ ਦਾ ਅੱਜ ਮੁੰਬਈ ਦੇ ਓਸ਼ੀਵਾਰਾ ਸ਼ਮਸ਼ਾਨਘਾਟ ਵਿਖੇ ਅੰਤਿਮ ਸੰਸਕਾਰ ਕੀਤਾ ਗਿਆ। ਦੱਸ ਦੇਈਏ ਕਿ ਮੰਗਲਵਾਰ ਨੂੰ ਮੁੰਬਈ ਦੇ ਕੋਕੀਲਾਬੇਨ ਧੀਰੂਭਾਈ ਅੰਬਾਨੀ ਹਸਪਤਾਲ ਵਿੱਚ ਦਿਲ ਦਾ ਦੌਰਾ ਪੈਣ ਕਾਰਨ 77 ਸਾਲ ਦੀ ਉਮਰ ਵਿੱਚ ਉਨ੍ਹਾਂ ਦੇਹਾਂਤ ਹੋ ਗਿਆ ਸੀ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link