Oct 11, 2023 8:16 PM - CONNECT NEWS

ਪੰਜਾਬੀ ਗਾਇਕ ਗੁਰਦਾਸ ਮਾਨ ਨੇ ਅਕਤੂਬਰ ਮਹੀਨੇ ਹੋਣ ਵਾਲੇ ਆਪਣੇ ਕੈਨੇਡਾ ਟੂਰ ਨੂੰ ਰੱਦ ਕਰ ਦਿੱਤਾ ਹੈ।
ਮਾਨ ਨੇ ਕਿਹਾ ਕਿ ਇਹ ਸਮਾਂ ਜ਼ਰੂਰੀ ਕਦਮ ਚੁੱਕਣ ਦਾ ਹੈ।
ਇਸ ਟੂਰ ਦੇ ਪ੍ਰੋਡਕਸ਼ਨ ਹਾਊਸ ਨੇ ਸੋਸ਼ਲ ਮੀਡੀਆ 'ਤੇ ਇਸ ਦੀ ਜਾਣਕਾਰੀ ਦਿੱਤੀ।
ਪ੍ਰੋਡਕਸ਼ਨ ਹਾਊਸ ਮੁਤਾਬਕ ਕੈਨੇਡਾ ਅਤੇ ਭਾਰਤ ਵਿਚਕਾਰ ਤਾਜ਼ਾ ਡਿਪਲੋਮੈਟਿਕ ਖਿੱਚੋਤਾਣ ਦੇ ਮੱਦੇਨਜ਼ਰ ਟੂਰ ਕੈਂਸਲ ਕਰਨ ਦਾ ਫੈਸਲਾ ਲਿਆ ਗਿਆ ਹੈ।




