12.81C Vancouver
ADS

May 22, 2024 5:38 PM - Connect Newsroom

ਪੰਜਾਬੀ ਗਾਇਕ ਗੁਰਦਾਸ ਮਾਨ ਨੂੰ ਹਾਈ ਕੋਰਟ ਵਲੋਂ ਨੋਟਿਸ ਜਾਰੀ

Share On
gurdas-maan-in-legal-trouble
According to the notice, Gurdas Maan is accused of causing offense to a community due to a viral video wherein he inaccurately stated that Laddi Shah was a descendant of Guru Amar Dass. (Photo: Instagram/gurdasmaanjeeyo)

ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਅੱਜ ਆਈ.ਪੀ.ਸੀ. ਦੀ ਧਾਰਾ 295-ਏ ਤਹਿਤ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਦੇ ਮਾਮਲੇ ਵਿੱਚ ਪੰਜਾਬੀ ਗਾਇਕ ਗੁਰਦਾਸ ਮਾਨ ਨੂੰ ਨੋਟਿਸ ਜਾਰੀ ਕੀਤਾ ਹੈ। ਜਸਟਿਸ ਸੰਦੀਪ ਮੌਦਗਿਲ ਦਾ ਨੋਟਿਸ ਉਸ ਪਟੀਸ਼ਨ ’ਤੇ ਆਇਆ ਹੈ, ਜਿਸ ’ਚ ਮਾਮਲੇ ਦੀ ਜਾਂਚ ਤੋਂ ਬਾਅਦ ਪੁਲਿਸ ਵੱਲੋਂ ਦਾਇਰ ਕੀਤੀ ਰੱਦ ਰਿਪੋਰਟ ਨੂੰ ਸਵੀਕਾਰ ਕਰਨ ਦੇ ਹੁਕਮ ਨੂੰ ਰੱਦ ਕਰਨ ਦੀ ਮੰਗ ਕੀਤੀ ਗਈ ਸੀ।

ਹੁਣ ਪਟੀਸ਼ਨ ’ਤੇ ਹਾਈਕੋਰਟ ਨੇ ਨਕੋਦਰ ਪੁਲਿਸ ਅਤੇ ਗੁਰਦਾਸ ਮਾਨ ਨੂੰ ਨੋਟਿਸ ਜਾਰੀ ਕਰਕੇ ਜਵਾਬ ਮੰਗਿਆ ਹੈ। ਦਰਅਸਲ ਹਰਜਿੰਦਰ ਸਿੰਘ ਉਰਫ ਜਿੰਦਾ ਨਾਮ ਦੇ ਵਿਅਕਤੀ ਨੇ ਪੰਜਾਬੀ ਗਾਇਕ ਗੁਰਦਾਸ ਮਾਨ ਖਿਲਾਫ਼ ਨਕੋਦਰ ’ਚ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਦੇ ਦੋਸ਼ ’ਚ ਐੱਫ.ਆਈ.ਆਰ. ਦਰਜ ਕਰਵਾਈ ਸੀ ਅਤੇ ਪੁਲਿਸ ਨੇ 26 ਅਗਸਤ 2021 ਨੂੰ ਨਕੋਦਰ ਥਾਣੇ ਵਿਚ ਮਾਮਲਾ ਦਰਜ ਕਰ ਲਿਆ ਸੀ। ਹਾਲਾਂਕਿ ਗੁਰਦਾਸ ਮਾਨ ਨੂੰ ਹਾਈ ਕੋਰਟ ਤੋਂ ਜ਼ਮਾਨਤ ਮਿਲ ਗਈ ਸੀ।

ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਜਸਟਿਸ ਸੰਦੀਪ ਮੌਦਗਿਲ ਨੇ ਪਟੀਸ਼ਨ ਨੂੰ ਸਵੀਕਾਰ ਕਰਦੇ ਹੋਏ ਸਾਰੇ ਬਚਾਅ ਪੱਖ ਨੂੰ ਨੋਟਿਸ ਜਾਰੀ ਕਰਕੇ 13 ਜੂਨ ਤੱਕ ਜਵਾਬ ਮੰਗਿਆ ਹੈ। ਪਟੀਸ਼ਨ ਵਿਚ ਕਿਹਾ ਗਿਆ ਹੈ ਕਿ ਗੁਰਦਾਸ ਮਾਨ ਨੇ ਲਾਡੀ ਸ਼ਾਹ ਨੂੰ ਗੁਰੂ ਅਮਰਦਾਸ ਜੀ ਦਾ ਵੰਸ਼ਜ ਦੱਸਿਆ ਤੇ ਉਨ੍ਹਾਂ ਦੀ ਤੁਲਨਾ ਗੁਰੂਆਂ ਨਾਲ ਕੀਤੀ ਹੈ ਜੋ ਕਿ ਸਿੱਖ ਭਾਵਨਾਵਾਂ ਨੂੰ ਠੇਸ ਪਹੁੰਚਾਉਂਦੀ ਹੈ। ਜਦੋਂ ਇਸ ਦੀ ਵੀਡੀਓ ਵਾਇਰਲ ਹੋਈ ਤਾਂ ਸਿੱਖ ਜਥੇਬੰਦੀਆਂ ਭੜਕ ਗਈਆਂ।

ਪਟੀਸ਼ਨ ਵਿੱਚ ਕਿਹਾ ਗਿਆ ਸੀ ਕਿ ਅਜਿਹੇ ਵਿਅਕਤੀ ਜਾਂ ਡੇਰਾਮੁਖੀ ਨੂੰ ਸਦਗੁਰੂ ਕਹਿਣਾ ਸਿੱਖ ਧਰਮ ਦਾ ਅਪਮਾਨ ਹੈ, ਜੋ ਗੁਰਦਾਸ ਮਾਨ ਨੇ ਕੀਤਾ ਹੈ। ਉਸ ਨੇ ਆਪਣੇ ਫੇਸਬੁੱਕ ਪੇਜ ’ਤੇ ਵੀ ਪੋਸਟ ਕੀਤਾ ਸੀ। ਸਥਿਤੀ ਵਿਗੜਦੀ ਦੇਖ ਕੇ ਉਨ੍ਹਾਂ ਸੋਸ਼ਲ ਮੀਡੀਆ ’ਤੇ ਉਪਰੋਕਤ ਬਿਆਨਾਂ ’ਤੇ ਪਛਤਾਵਾ ਵੀ ਪ੍ਰਗਟਾਇਆ ਸੀ, ਜਿਸ ਨੂੰ ਪਟੀਸ਼ਨ ’ਚ ਨੱਥੀ ਕੀਤਾ ਗਿਆ ਹੈ। ਪਟੀਸ਼ਨਰ ਦਾ ਕਹਿਣਾ ਹੈ ਕਿ ਸੈਸ਼ਨ ਕੋਰਟ ਨੇ ਸਬੂਤਾਂ ਨੂੰ ਨਜ਼ਰਅੰਦਾਜ਼ ਕੀਤਾ ਤੇ ਉਨ੍ਹਾਂ ਦੀ ਸਮੀਖਿਆ ਤੱਕ ਨਹੀਂ ਕੀਤੀ।

Latest news

gippy-grewal-and-sargun-mehta-bring-laughter-to-connedia-media-network-studio
Punjabi

ਫਿਲਮ ਦੀ ਰਿਲੀਜ਼ ਤੋਂ ਪਹਿਲਾਂ 'ਕੈਰੀ ਆਨ ਜੱਟਾ 4' ਦੀ ਟੀਮ ਨੇ ਸਰੀ ਸਟੂਡੀਓ ਦਾ ਕੀਤਾ ਦੌਰਾ

ਪੰਜਾਬੀ ਅਦਾਕਾਰ ਅਤੇ ਨਿਰਮਾਤਾ ਗਿੱਪੀ ਗਰੇਵਾਲ, ਅਦਾਕਾਰਾ ਸਰਗੁਣ ਮਹਿਤਾ ਅਤੇ ਫ਼ਿਲਮ 'ਕੈਰੀ ਆਨ ਜੱਟਾ 4' ਦੀ ਸਟਾਰ ਕਾਸਟ ਅਤੇ ਮੈਂਬਰਾਂ ਨੇ ਫ਼ਿਲਮ ਦੇ ਪ੍ਰਚਾਰ ਦੌਰੇ ਦੌਰਾਨ ਸਰੀ ਸਥਿਤ ਕਨੈਕਟ ਮੀਡੀਆ ਨੈੱਟਵਰਕ ਸਟੂਡੀਓ ਦਾ ਦੌਰਾ ਕੀਤਾ।
delhi-high-court-reviews-salman-khans-plea-against-kala-hiran-film-release
Punjabi

Delhi High Court Reviews Salman Khan's Plea Against "Kala Hiran" Film Release

The Delhi High Court requested a response from the creators of the film "Kala Hiran: The Battle for Legal" concerning actor Salman Khan's request for a release stay. Khan's legal team argued that the movie is allegedly based on the blackbuck poaching incident linked to him, infringing upon a court order safeguarding his personality rights.
tv-actress-sanchita-ugle-found-dead-at-mumbai-home-police-investigating
Punjabi

'ਕੁਮਕੁਮ ਭਾਗਿਆ' ਦੀ ਅਦਾਕਾਰਾ ਸੰਚਿਤਾ ਉਗਲੇ ਨੇ ਕੀਤੀ ਖੁਦਕੁਸ਼ੀ

ਟੀਵੀ ਅਦਾਕਾਰਾ ਸੰਚਿਤਾ ਉਗਾਲੇ ਦਾ ਸੋਮਵਾਰ ਸਵੇਰੇ ਦੇਹਾਂਤ ਹੋ ਗਿਆ। ਸ਼ੁਰੂਆਤੀ ਜਾਂਚ ਤੋਂ ਪਤਾ ਚੱਲਿਆ ਹੈ ਕਿ ਇਹ ਖੁਦਕੁਸ਼ੀ ਹੈ। ਪੁਲਿਸ ਨੇ ਲਾਸ਼ ਨੂੰ ਪੋਸਟਮਾਰਟਮ ਲਈ ਭੇਜ ਦਿੱਤਾ ਹੈ ਤੇ ਮਾਮਲੇ ਦੀ ਜਾਂਚ ਚੱਲ ਰਹੀ ਹੈ।
spiritual-awakening-takes-center-stage-in-tarnvir-singh-jagpals-groundbreaking-film-chaali-din
Punjabi

ਵਿਲੱਖਣ ਰੰਗ ਵਾਲੀ ਫਿਲਮ ਹੈ ਤਰਨਵੀਰ ਜਗਪਾਲ ਦੀ ਫਿਲਮ ‘ਚਾਲੀ ਦਿਨ’

ਪੰਜਾਬੀ ਸਿਨੇਮਾ ਵਿੱਚ ਇੱਕ ਵੱਖਰੇ ਵਿਸ਼ੇ ਨਾਲ ਆ ਰਹੀ ਨਿਰਦੇਸ਼ਕ ਤਰਨਵੀਰ ਸਿੰਘ ਜਗਪਾਲ ਦੀ ਫ਼ਿਲਮ ‘ਚਾਲੀ ਦਿਨ’ ਰਿਲੀਜ਼ ਤੋਂ ਪਹਿਲਾਂ ਹੀ ਚਰਚਾ ਦਾ ਕੇਂਦਰ ਬਣ ਰਹੀ ਹੈ। ਡਾ.ਗੁਰਪ੍ਰੀਤ ਧੁੱਗਾ ਦੀ ਕਿਤਾਬ 'ਤੇ ਆਧਾਰਿਤ ਇਹ ਫ਼ਿਲਮ ਜ਼ਿੰਦਗੀ ਦੇ ਮਕਸਦ,ਆਤਮਿਕ ਜਾਗਰੂਕਤਾ ਅਤੇ ਸਹੀ ਰਾਹ ਦੀ ਖੋਜ ਨੂੰ ਉਜਾਗਰ ਕਰਦੀ ਹੈ।
comedian-pranit-more-faces-backlash-after-controversial-audience-comments
Punjabi

ਦਰਸ਼ਕਾਂ ਦੀਆਂ ਵਿਵਾਦਪੂਰਨ ਟਿੱਪਣੀਆਂ ਤੋਂ ਬਾਅਦ ਕਾਮੇਡੀਅਨ ਪ੍ਰਣਿਤ ਮੋਰੇ ਦਾ ਹੋਇਆ ਸਖਤ ਵਿਰੋਧ

ਪ੍ਰਣਿਤ ਮੋਰੇ ਦੇ ਹਾਲ ਹੀ ਦੇ ਇਕ ਸਟੈਂਡਅੱਪ ਸ਼ੋਅ ਦੀ ਇਕ ਕੜੀ ਵਿਚ ਦਰਸ਼ਕ ਮੈਂਬਰਾਂ ਵਲੋਂ ਕੀਤੀਆਂ ਟਿੱਪਣੀਆਂ ਕਾਰਨ ਅਜੀਬ ਸਥਿਤੀ ਪੈਦਾ ਹੋ ਗਈ। ਨਤੀਜੇ ਵਜੋਂ ਕਾਮੇਡੀਅਨ ਮੋਰੇ ਨੂੰ ਸਖਤ ਵਿਰੋਧ ਦਾ ਸਾਹਮਣਾ ਕਰਨਾ ਪਿਆ। ਐਪੀਸੋਡ ਦੌਰਾਨ ਇਕ ਔਰਤ ਬਾਰੇ ਦਰਸ਼ਕ ਦੀਆਂ ਇਤਰਾਜ਼ਯੋਗ ਟਿੱਪਣੀਆਂ ਨੇ ਸੋਸ਼ਲ ਮੀਡੀਆ ਤੇ ਕਾਫੀ ਰੋਸ ਪੈਦਾ ਕਰ ਦਿੱਤਾ ਹੈ। ਇਹ ਅਜਿਹੀ ਘਟਨਾ ਸੀ ਜਿਸ ਨੂੰ 370 ਰੁਪਏ ਦੀ ਬਰਿਆਨੀ ਕਲਿੱਪ ਕਿਹਾ ਜਾਂਦਾ ਹੈ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link