14.89C Vancouver
ADS

Jan 9, 2025 1:31 PM - Connect Newsroom

‘ਗੁਰੂ ਨਾਨਕ ਜਹਾਜ਼’ ਰਵਾਨਾ ਹੋਣ ਲਈ ਤਿਆਰ

Share On
guru-nanak-jahaz-is-all-set-to-sail
The first-look poster offers a realistic glimpse into the film’s characters and promises a compelling visual representation of the story.(Photo: Facebook/Tarsem Singh Jassar)

Jasmine Singh

ਪੰਜਾਬੀ ਗਾਇਕ ਅਤੇ ਅਦਾਕਾਰ ਤਰਸੇਮ ਜੱਸੜ ਨੇ ਆਪਣੀ ਆਉਣ ਵਾਲੀ ਫਿਲਮ ‘ਗੁਰੂ ਨਾਨਕ ਜਹਾਜ਼’ ਦਾ ਪੋਸਟਰ ਜਾਰੀ ਕਰਕੇ ਪੰਜਾਬੀ ਫਿਲਮੀ ਦੁਨੀਆ ’ਚ ਇਕ ਨਵੀਂ ਦਸਤਕ ਦਿੱਤੀ ਹੈ। ਇਸ ਫਿਲਮ ਦੀ ਵਿਸ਼ੇਸ਼ਤਾ ਇਹ ਹੈ ਕਿ ਇਹ 1914 ’ਚ ਵਾਪਰੀ ਕਾਮਾਗਾਟਾਮਾਰੂ ਦੀ ਇਤਿਹਾਸਕ ਘਟਨਾ ਨਾਲ ਸੰਬੰਧਤ ਹੈ। ਜਿਸ ਨੂੰ ਸਿੱਖ ਇਤਿਹਾਸ ਦਾ ਇਕ ਅਹਿਮ ਅਧਿਆਏ ਮੰਨਿਆ ਜਾਂਦਾ ਹੈ।

ਜੱਸੜ ਨੇ 2023 ’ਚ ਆਪਣੀ ਫਿਲਮ ਮਸਤਾਨੇ ਨਾਲ ਕਾਫੀ ਸ਼ਲਾਘਾ ਪ੍ਰਾਪਤ ਕੀਤੀ ਸੀ। ਉਸ ਨੇ ਆਪਣੀ ਨਵੀਂ ਫਿਲ਼ਮ ਦੀ ਪੋਸਟ ਸਾਂਝੀ ਕਰਦਿਆਂ ਕਿਹਾ ਕਿ ਉਹ ਅਤੇ ਉਨ੍ਹਾਂ ਦੀ ਟੀਮ ਇਸ ਮਹੱਤਵਪੂਰਨ ਇਤਿਹਾਸਕ ਘਟਨਾ ਨੂੰ ਸਮਰਪਣ ਦੇ ਭਾਵ ਨਾਲ ਦਰਸਾਉਣ ਲਈ ਵਚਨਬੱਧ ਹਨ ਅਤੇ ਸਮਰਪਿਤ ਹਨ।

ਜ਼ਿਕਰਯੋਗ ਹੈ ਕਿ ਕਾਮਾਗਾਟਾਮਾਰੂ ਘਟਨਾ ’ਚ ਕਈ ਲੋਕਾਂ ਨੇ ਕੁਰਬਾਨੀਆਂ ਵੀ ਦਿੱਤੀਆਂ, ਜਿਨ੍ਹਾਂ ਦਾ ਜੀਵਨ ਵੱਡੇ ਸੰਘਰਸ਼ ’ਚੋਂ ਗੁਜਰਿਆ ਸੀ। ‘ਗੁਰੂ ਨਾਨਕ ਜਹਾਜ਼’ ’ਚ ਜੱਸੜ ਤੋਂ ਇਲਾਵਾ ਗੁਰਪ੍ਰੀਤ ਘੁੱਗੀ ਅਤੇ ਬਰਿੰਦਰ ਬਿਨੀ ਸਮੇਤ ਕਈ ਪ੍ਰਤੀਭਾਸ਼ਾਲੀ ਅਦਾਕਾਰ ਭੂਮਿਕਾਵਾਂ ਨਿਭਾਅ ਰਹੇ ਹਨ। ਜਦੋਂਕਿ ਇਸ ਦਾ ਨਿਰਦੇਸ਼ਨ ਸ਼ਰਨ ਆਰਟ ਵਲੋਂ ਕੀਤਾ ਗਿਆ ਹੈ।

ਵਿਹਲੀ ਜਨਤਾ ਫਿਲਮਜ਼ ਬੈਨਰਜ਼ ਦੀ ਪੇਸ਼ਕਸ਼ ‘ਗੁਰੂ ਨਾਨਕ ਜਹਾਜ਼’ ਦੇ ਨਿਰਮਾਤਾ ਮਨਪ੍ਰੀਤ ਜੋਹਲ ਹਨ ਜਦੋਂਕਿ ਸ੍ਰਕੀਨ ਪਲੇਅ ਸ਼ਰਨ ਆਰਟ ਅਤੇ ਹਰਨਵਬੀਰ ਵਲੋਂ ਲਿਖਿਆ ਗਿਆ ਹੈ।

ਕਾਮਾਗਾਟਾਮਾਰੂ ਦੀ ਮਹਾਨ ਇਤਿਹਾਸਕ ਘਟਨਾ ਅਕਸਰ ਕੈਨੇਡਾ ਅਤੇ ਸੰਸਾਰ ਦੇ ਹੋਰ ਦੇਸ਼ਾਂ ’ਚ ਚਰਚਾ ਦਾ ਵਿਸ਼ਾ ਰਹੀ ਹੈ। 2024 ਵੈਨਕੂਵਰ ਵਿਖੇ 500 ਤੋਂ ਵੱਧ ਲੋਕ ਇਸ ਸੰਬੰਧ ’ਚ ਜੁੜੇ ਹਨ, ਜਿਨ੍ਹਾਂ ’ਚ 14 ਸਥਾਨਕ ਗੁਰਦੁਆਰਾ ਸਾਹਿਬਾਨ ਦੇ ਪ੍ਰਤੀਨਿਧੀਆਂ ਤੋਂ ਇਲਾਵਾ ਸੰਸਦ ਮੈਂਬਰ ਉੱਚ ਅਧਿਕਾਰੀ ਸਮਾਜਿਕ ਕਾਰਕੁੰਨ ਅਤੇ ਭਾਈਚਾਰੇ ਨਾਲ ਸੰਬੰਧਿਤ ਲੋਕ ਵੀ ਸ਼ਾਮਲ ਸਨ। ਇਸ ਮੌਕੇ ’ਤੇ ‘ਗੁਰੂ ਨਾਨਕ ਜਹਾਜ਼’ ਸੰਬੰਧੀ ਅਰਦਾਸ ਉਪਰੰਤ ਇਕ ਮਤਾ ਵੀ ਪਾਸ ਕੀਤਾ ਗਿਆ ਅਤੇ ਕਈ

ਬੁਲਾਰਿਆਂ ਨੇ ਇਸ ਪ੍ਰਾਜੈਕਟ ਲਈ ਜੱਸੜ ਅਤੇ ਉਸ ਦੀ ਟੀਮ ਦੀ ਸ਼ਲਾਘਾ ਕੀਤੀ। ‘ਗੁਰੂ ਨਾਨਕ ਜਹਾਜ਼’ 2025 ਦੀਆਂ ਗਰਮੀਆਂ ’ਚ ਰਿਲੀਜ਼ ਲਈ ਤਿਆਰ ਹੈ।

Latest news

sidhu-moosewala-murder-case-punjab-and-haryana-high-court-rejects-joginder-singhs-bail-plea
Punjabi

ਸਿੱਧੂ ਮੂਸੇਵਾਲਾ ਕਤਲ ਕਾਂਡ: ਮੁਲਜ਼ਮ ਜੋਗਾ ਦੀ ਜ਼ਮਾਨਤ ਅਰਜ਼ੀ ਰੱਦ

ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਕਤਲ ਕਾਂਡ ਮਾਮਲੇ ਦੇ ਮੁਲਜ਼ਮ ਜੋਗਿੰਦਰ ਸਿੰਘ ਉਰਫ਼ ਜੋਗਾ ਦੀ ਨਿਯਮਤ ਜ਼ਮਾਨਤ ਦੀ ਅਰਜ਼ੀ ਨੂੰ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਰੱਦ ਕਰ ਦਿੱਤਾ ਹੈ। ਜੋਗਿੰਦਰ ਸਿੰਘ ਮੁੱਖ ਸਾਜ਼ਿਸ਼ ਘੜਨ ਵਾਲਿਆਂ ਵਿੱਚੋਂ ਇੱਕ ਹੈ ਅਤੇ ਉਸ ਦਾ ਪੁਰਾਣਾ ਅਪਰਾਧਿਕ ਰਿਕਾਰਡ ਹੈ।
rapper-badshah-and-punjabi-actress-isha-rikhi-separate-after-just-five-months-of-marriage
Punjabi

5 ਮਹੀਨੇ ਬਾਅਦ ਹੀ ਟੁੱਟ ਗਿਆ ਰੈਪਰ ਬਾਦਸ਼ਾਹ ਦਾ ਵਿਆਹ, ਪੋਸਟ ਸ਼ੇਅਰ ਕਰ ਦਿੱਤੀ ਜਾਣਕਾਰੀ

ਰੈਪਰ ਬਾਦਸ਼ਾਹ ਅਤੇ ਪੰਜਾਬੀ ਅਦਾਕਾਰਾ ਈਸ਼ਾ ਰਿਖੀ ਆਪਣੇ ਵਿਆਹ ਦੇ ਸਿਰਫ਼ ਪੰਜ ਮਹੀਨੇ ਬਾਅਦ ਵੱਖ ਹੋ ਗਏ ਹਨ। ਰੈਪਰ ਬਾਦਸ਼ਾਹ ਨੇ ਆਪਣੀ ਦੂਜੀ ਪਤਨੀ ਤੋਂ ਤਲਾਕ ਲੈਣ ਦਾ ਐਲਾਨ ਕਰ ਦਿੱਤਾ ਹੈ। ਸੋਮਵਾਰ ਨੂੰ ਦੋਵਾਂ ਨੇ ਸੋਸ਼ਲ ਮੀਡੀਆ 'ਤੇ ਇੱਕ ਸਾਂਝਾ ਬਿਆਨ ਜਾਰੀ ਕਰਕੇ ਆਪਣੇ ਤਲਾਕ ਦੀ ਪੁਸ਼ਟੀ ਕਰ ਦਿੱਤੀ ਹੈ।
kangana-ranaut-defamation-case-government-witness-cross-examined
Punjabi

ਕੰਗਨਾ ਰਣੌਤ ਮਾਣਹਾਨੀ ਮਾਮਲਾ: ਸਰਕਾਰੀ ਗਵਾਹ ਦੀ ਹੋਈ Cross-Examination

ਪੰਜਾਬ ਦੇ ਬਠਿੰਡਾ ਦੀ ਇੱਕ ਅਦਾਲਤ ਵਿੱਚ ਅੱਜ ਭਾਜਪਾ ਦੀ ਮੰਡੀ ਤੋਂ ਸੰਸਦ ਮੈਂਬਰ ਅਤੇ ਬਾਲੀਵੁੱਡ ਅਦਾਕਾਰਾ ਕੰਗਨਾ ਰਣੌਤ ਵਿਰੁੱਧ ਅਪਰਾਧਿਕ ਮਾਣਹਾਨੀ ਦੇ ਕੇਸ ਵਿੱਚ ਇੱਕ ਸਰਕਾਰੀ ਗਵਾਹ ਦੀ cross-examination ਕੀਤੀ ਗਈ। ਗਵਾਹ ਗੁਰਪ੍ਰੀਤ ਸਿੰਘ ਸ਼ਿਕਾਇਤਕਰਤਾ ਮਹਿੰਦਰ ਕੌਰ ਦਾ ਰਿਸ਼ਤੇਦਾਰ ਹੈ।
the-great-khali-shares-health-update-after-accident-video-goes-viral
Punjabi

ਹਾਦਸੇ ਦੀ ਵੀਡੀਓ ਵਾਇਰਲ ਹੋਣ ਮਗਰੋਂ ‘ਦਿ ਗ੍ਰੇਟ ਖਲੀ’ ਨੇ ਸਿਹਤ ਸੰਬੰਧੀ ਦਿੱਤੀ ਜਾਣਕਾਰੀ

ਸਾਬਕਾ ਪੇਸ਼ੇਵਰ ਪਹਿਲਵਾਨ 'ਦਿ ਗ੍ਰੇਟ ਖਲੀ' ਦੇ ਹਾਦਸੇ ਦਾ ਸ਼ਿਕਾਰ ਹੋਣ ਦਾ ਵੀਡੀਓ ਸੋਸ਼ਲ ਮੀਡੀਆ 'ਤੇ ਵਾਇਰਲ ਹੋਣ ਤੋਂ ਕੁਝ ਘੰਟਿਆਂ ਬਾਅਦ ਪਹਿਲਵਾਨ ਨੇ ਇੱਕ ਵੀਡੀਓ ਸਾਂਝਾ ਕੀਤਾ, ਜਿਸ ਵਿੱਚ ਪ੍ਰਸ਼ੰਸਕਾਂ ਨੂੰ ਭਰੋਸਾ ਦਿੱਤਾ ਗਿਆ ਕਿ ਉਹ ਸੁਰੱਖਿਅਤ ਹਨ ਅਤੇ ਠੀਕ ਹਨ।
film-fraternity-mourns-at-kuku-kohlis-funeral-aruna-irani-gets-emotional
Punjabi

ਕੁੱਕੂ ਕੋਹਲੀ ਦੇ ਅੰਤਿਮ ਸੰਸਕਾਰ ਮੌਕੇ ਗਮਗੀਨ ਹੋਇਆ ਫਿਲਮੀ ਜਗਤ, ਅਰੁਣਾ ਇਰਾਨੀ ਭਾਵੁਕ

ਦਿੱਗਜ ਅਦਾਕਾਰਾ ਅਰੁਣਾ ਇਰਾਨੀ ਦੇ ਪਤੀ ਅਤੇ ਮਸ਼ਹੂਰ ਫਿਲਮ ਨਿਰਮਾਤਾ ਕੁੱਕੂ ਕੋਹਲੀ ਦਾ ਅੱਜ ਮੁੰਬਈ ਦੇ ਓਸ਼ੀਵਾਰਾ ਸ਼ਮਸ਼ਾਨਘਾਟ ਵਿਖੇ ਅੰਤਿਮ ਸੰਸਕਾਰ ਕੀਤਾ ਗਿਆ। ਦੱਸ ਦੇਈਏ ਕਿ ਮੰਗਲਵਾਰ ਨੂੰ ਮੁੰਬਈ ਦੇ ਕੋਕੀਲਾਬੇਨ ਧੀਰੂਭਾਈ ਅੰਬਾਨੀ ਹਸਪਤਾਲ ਵਿੱਚ ਦਿਲ ਦਾ ਦੌਰਾ ਪੈਣ ਕਾਰਨ 77 ਸਾਲ ਦੀ ਉਮਰ ਵਿੱਚ ਉਨ੍ਹਾਂ ਦੇਹਾਂਤ ਹੋ ਗਿਆ ਸੀ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link