14.56C Vancouver
ADS

Dec 2, 2024 2:59 PM - Connect Newsroom

ਗੁਰੂ ਰੰਧਾਵਾ ਹੈ ‘ਸ਼ੌਂਕੀ ਸਰਦਾਰ’

Share On
guru-randhawa-is-the-shaunki-sardar
The actress has just wrapped up the first schedule of her highly anticipated debut Punjabi film, Shaunki Sardar.(Photo: Facebook/Randhawa)

ਗੁਰੂ ਰੰਧਾਵਾ ਅਦਾਕਾਰੀ ਅਤੇ ਸੰਗੀਤ ਦੀ ਦੁਨੀਆ ’ਚ ਬਹੁਪੱਖੀ ਸ਼ਖਸੀਅਤ ਵਜੋਂ ਜਾਣਿਆ ਪਛਾਇਆ ਨਾਂਅ ਹੈ। ਗੁਰੂ ਰੰਧਾਵਾ ਹੁਣ ਸ਼ੌਂਕੀ ਸਰਦਾਰ ਬਣ ਕੇ ਪੰਜਾਬੀ ਸਿਨੇਮਾ ਦੇ ਖੇਤਰ ’ਚ ਨਵੀਂ ਹਲਚਲ ਮਚਾਉਣ ਆ ਰਿਹਾ ਹੈ। ਸ਼ੌਂਕੀ ਸਰਦਾਰ ਫਿਲਮ ਦੀ ਇਕ ਖਾਸੀਅਤ ਇਹ ਵੀ ਹੈ ਕਿ ਇਸ ਵਿੱਚ ਰਿਐਲਟੀ ਟੀ.ਵੀ. ਸਟਾਰ ਅਤੇ ਬਿੱਗ ਬਾਸ ਦੇ 16ਵੇਂ ਅਡੀਸ਼ਨ ਦੀ ਚਰਚਿਤ ਅਭਿਨੇਤਰੀ ਨਿਮਰਤ ਕੌਰ ਆਹਲੂਵਾਲੀਆ ਵੀ ਆਪਣੀ ਅਦਾਕਾਰੀ ਦੇ ਜਲਵੇ ਦਿਖਾਉਣ ਆ ਰਹੀ ਹੈ।

ਇਸ ਫਿਲਮ ’ਚ ਨਿਮਰਤ ਦਾ ਰੋਲ ਬੇਹੱਦ ਜਾਨਦਾਰ ਅਤੇ ਲੋਕਾਂ ਵਲੋਂ ਸਲਾਹੇ ਜਾਣ ਦੀ ਯੋਗਤਾ ਰੱਖਦਾ ਹੈ। ਨਿਮਰਤ ਦਾ ਕਹਿਣਾ ਹੈ ਕਿ ਇਸ ਫਿਲਮ ਨੇ ਮੇਰਾ ਸੁਪਨਾ ਸੱਚ ਕਰ ਦਿਖਾਇਆ ਹੈ।

ਗੁਰੂ ਰੰਧਾਵਾ ਨਾਲ ਕੰਮ ਕਰਨਾ ਮੇਰੇ ਲਈ ਬਹੁਤ ਰੋਮਾਂਚ ਭਰਪੂਰ ਰਿਹਾ। ਸ਼ੂਟਿੰਗ ਦੌਰਾਨ ਸਾਡਾ ਸਮਾਂ ਬਾੜਾ ਸੁਖਾਵਾਂ ਗੁਜਰਦਾ ਸੀ। ਉਸ ਨੇ ਕਿਹਾ ਕਿ ਫਿਲਮ ਦੀ ਅਗਲੀ ਸ਼ੂਟਿੰਗ ਕੁਝ ਦਿਨਾਂ ਤੱਕ ਆਸਟ੍ਰੇਲੀਆ ਦੇ ਸ਼ਹਿਰ ਮੈਲਬੋਰਨ ’ਚ ਹੋਵੇਗੀ। ਬਸ ਮੇਰੀਆਂ ਨਜ਼ਰ ਉਸ ’ਤੇ ਲੱਗੀਆਂ ਹੋਈਆਂ ਹਨ।

Latest news

bobby-deols-bandar-to-premiere-on-zee5-on-august-28
Punjabi

ਬੌਬੀ ਦਿਓਲ ਦੀ ਫਿਲਮ ‘ਬੰਦਰ’ 28 ਅਗਸਤ ਨੂੰ ZEE5 ’ਤੇ ਹੋਵੇਗੀ ਰਿਲੀਜ਼

ਥੀਏਟਰ ਵਿੱਚ ਰਿਲੀਜ਼ ਹੋਣ ਤੋਂ ਬਾਅਦ ਚਰਚਾ ਵਿੱਚ ਰਹੀ ਅਨੁਰਾਗ ਕਸ਼ਯਪ ਦੀ ਫਿਲਮ “ਬੰਦਰ”, ਜਿਸ ਵਿੱਚ ਬੌਬੀ ਦਿਓਲ ਮੁੱਖ ਭੂਮਿਕਾ ਵਿੱਚ ਹਨ, ਹੁਣ ਡਿਜੀਟਲ ਪ੍ਰੀਮੀਅਰ ਦੇ ਲਈ ਤਿਆਰ ਹੈ। ਸਟ੍ਰੀਮਿੰਗ ਪਲੇਟਫਾਰਮ ਜ਼ੀ5 ਨੇ ਬੀਤੇ ਦਿਨ ਐਲਾਨ ਕੀਤਾ ਕਿ ਇਹ ਫਿਲਮ ਇਸ ਮਹੀਨੇ ਦੇ ਅੰਤ ਵਿੱਚ ਰਿਲੀਜ਼ ਹੋਵੇਗੀ।
taapsee-pannus-gandhari-to-release-on-netflix-on-september-3
Punjabi

ਤਾਪਸੀ ਪੰਨੂ ਦੀ 'ਗਾਂਧਾਰੀ' 3 ਸਤੰਬਰ ਨੂੰ ਨੈੱਟਫਲਿਕਸ 'ਤੇ ਹੋਵੇਗੀ ਰਿਲੀਜ਼

ਤਾਪਸੀ ਪੰਨੂ ਸਟਾਰਰ ਫਿਲਮ 'ਗਾਂਧਾਰੀ' 3 ਸਤੰਬਰ ਨੂੰ ਨੈੱਟਫਲਿਕਸ 'ਤੇ ਰਿਲੀਜ਼ ਹੋਵੇਗੀ। ਦੇਵਾਸ਼ੀਸ਼ ਮਖੀਜਾ ਵਲੋਂ ਨਿਰਦੇਸ਼ਤ, ਇਹ ਫਿਲਮ ਕਨਿਕਾ ਢਿੱਲੋਂ ਦੁਆਰਾ ਬਣਾਈ ਗਈ ਹੈ। ਇਸ ਫਿਲਮ ਵਿੱਚ ਇਸ਼ਵਾਕ ਸਿੰਘ, ਛਾਇਆ ਕਦਮ, ਸਵਾਸਤਿਕਾ ਮੁਖਰਜੀ, ਮੀਤਾ ਵਸ਼ਿਸ਼ਟ ਅਤੇ ਜਤਿਨ ਸਰਨਾ ਵੀ ਮੁੱਖ ਭੂਮਿਕਾਵਾਂ ਵਿੱਚ ਹਨ।
karan-aujla-gets-angry-at-fan-during-australia-concert
Punjabi

ਕਰਨ ਔਜਲਾ ਆਸਟ੍ਰੇਲੀਆ ’ਚ ਫੈਨ ’ਤੇ ਭੜਕੇ, ਸਟੇਜ ’ਤੇ ਜੈਕੇਟ ਸੁੱਟਣ ਤੋਂ ਬਾਅਦ ਰੋਕਿਆ ਸ਼ੋਅ

ਪੰਜਾਬੀ ਗਾਇਕ ਕਰਨ ਔਜਲਾ ਆਸਟ੍ਰੇਲੀਆ ਵਿੱਚ ਇੱਕ ਸੰਗੀਤ ਸਮਾਰੋਹ ਦੌਰਾਨ ਇੱਕ ਪ੍ਰਸ਼ੰਸਕ ਤੇ ਭੜਕ ਗਏ। ਐਡੀਲੇਡ ਵਿੱਚ ਆਪਣੇ ਲਾਈਵ ਸ਼ੋਅ ਦੌਰਾਨ, ਇੱਕ ਪ੍ਰਸ਼ੰਸਕ ਨੇ ਸਟੇਜ 'ਤੇ ਇੱਕ ਜੈਕੇਟ ਸੁੱਟ ਦਿੱਤੀ।
7-dogs-trailer-released-salman-khan-and-sanjay-dutts-action-packed-reunion-raises-excitement
Punjabi

'7 ਡੌਗਜ਼': ਸਲਮਾਨ ਖਾਨ ਅਤੇ ਸੰਜੈ ਦੱਤ ਦੀ ਐਕਸ਼ਨ ਫਿਲਮ ਦਾ ਧਮਾਕੇਦਾਰ ਟ੍ਰੇਲਰ ਰਿਲੀਜ਼

ਗਲੋਬਲ ਐਕਸ਼ਨ-ਥ੍ਰਿਲਰ ਫਿਲਮ '7 ਡੌਗਜ਼' ਦਾ ਭਾਰਤੀ ਰਿਲੀਜ਼ ਟ੍ਰੇਲਰ ਵੀਰਵਾਰ ਨੂੰ ਅਦਾਕਾਰ ਸਲਮਾਨ ਖਾਨ ਵੱਲੋਂ ਜਾਰੀ ਕਰ ਦਿੱਤਾ ਗਿਆ ਹੈ। ਇਹ ਫਿਲਮ ਇਸ ਸਾਲ 21 ਅਗਸਤ ਨੂੰ ਭਾਰਤ ਵਿੱਚ ਸਿਨੇਮਾਘਰਾਂ ਵਿੱਚ ਰਿਲੀਜ਼ ਹੋਣ ਲਈ ਤਿਆਰ ਹੈ।ਇਸ ਟ੍ਰੇਲਰ ਵਿੱਚ ਸਲਮਾਨ ਖਾਨ ਅਤੇ ਸੰਜੇ ਦੱਤ ਦੀਆਂ ਖਾਸ ਐਕਸ਼ਨ ਪੇਸ਼ਕਾਰੀਆਂ ਦੇਖਣ ਨੂੰ ਮਿਲਦੀਆਂ ਹਨ, ਜਿਸ ਨਾਲ ਬਾਲੀਵੁੱਡ ਦੇ ਇਨ੍ਹਾਂ ਦਿੱਗਜ ਸਿਤਾਰਿਆਂ ਦਾ ਲੰਬੇ ਸਮੇਂ ਬਾਅਦ ਪਰਦੇ 'ਤੇ ਮੁੜ ਮਿਲਾਪ ਹੋਇਆ ਹੈ।
mithun-chakraborty-undergoes-successful-surgery-suvendu-adhikari-visits-him-in-kolkata-hospital
Punjabi

ਮਿਥੁਨ ਚੱਕਰਵਰਤੀ ਦੀ ਸਰਜਰੀ ਸਫਲ, ਸ਼ੁਭੇਂਦੂ ਅਧਿਕਾਰੀ ਨੇ ਹਸਪਤਾਲ ਪਹੁੰਚ ਕੇ ਕੀਤੀ ਮੁਲਾਕਾਤ

ਸੀਨੀਅਰ ਅਦਾਕਾਰ ਅਤੇ ਭਾਜਪਾ ਨੇਤਾ ਮਿਥੁਨ ਚੱਕਰਵਰਤੀ ਦੀ ਵੀਰਵਾਰ ਨੂੰ ਸਰਜਰੀ ਹੋਈ। ਇਸ ਤੋਂ ਬਾਅਦ ਪੱਛਮੀ ਬੰਗਾਲ ਦੇ ਮੁੱਖ ਮੰਤਰੀ ਸੁਵੇਂਦੂ ਅਧਿਕਾਰੀ ਸ਼ੁੱਕਰਵਾਰ ਸਵੇਰੇ ਕੋਲਕਾਤਾ ਦੇ ਇੱਕ ਨਿੱਜੀ ਹਸਪਤਾਲ ਵਿੱਚ ਉਨ੍ਹਾਂ ਨੂੰ ਮਿਲਣ ਗਏ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link