15.34C Vancouver
ADS

Mar 3, 2025 12:49 PM - Connect Newsroom

ਹਰਦੀਪ ਗਰੇਵਾਲ ਨੇ ਜਤਾਈ ਆਪਣੀ ਨਾਰਾਜ਼ਗੀ

Share On
hardeep-grewal-expresses-anger-over-release-date-clash
The actor expressed his displeasure, claiming that the Punjabi film industry is being "bullied" by larger production houses that are not respecting scheduled release dates.(Photo: Facebook/Hardeep grewal)

ਪੰਜਾਬੀ ਅਦਾਕਾਰ ਹਰਦੀਪ ਗਰੇਵਾਲ ਨੇ ਪਿਛਲੇ ਦਿਨੀਂ ਇੰਸਟਾਗ੍ਰਾਮ ਲਾਈਵ 'ਤੇ ਪੰਜਾਬੀ ਫਿਲਮ ਉਦਯੋਗ 'ਚ ਰਿਲੀਜ਼ ਤਾਰੀਕਾਂ ਦੇ ਵਿਵਾਦ ਸੰਬੰਧੀ ਛਿੜੇ ਮੁੱਦੇ 'ਤੇ ਆਪਣੀ ਭਾਰੀ ਨਾਰਾਜ਼ਗੀ ਪ੍ਰਗਟਾਈ ਹੈ। ਹਰਦੀਪ ਗਰੇਵਾਲ ਜੋ ਕਿ ਆਪਣੀ ਆਉਣ ਵਾਲੀ ਫਿਲਮ ਜੋ ਕਿ ਸੁਪਰਸਿਕਸ ਦੀ ਰਿਲੀਜ਼ ਦੀਆਂ ਤਿਆਰੀਆਂ ਕਰ ਰਿਹਾ ਹੈ ਨੇ ਦੱਸਿਆ ਕਿ ਉਸ ਨੇ ਫ਼ਿਲਮ ਨੂੰ ਵੱਡੇ ਪਰਦੇ 'ਤੇ ਉਤਾਰਨ ਲਈ 14 ਮਾਰਚ ਦੀ ਤਾਰੀਕ ਨਿਸ਼ਚਿਤ ਕਰ ਲਈ ਹੈ। ਜਿਸ ਨਾਲ ਉਹ ਇਹ ਯਕੀਨੀ ਬਣਾਉਣ ਚਾਹੁੰਦਾ ਹੈ ਕਿ ਕੋਈ ਹੋਰ ਪੰਜਾਬੀ ਫ਼ਿਲਮ ਇਸੇ ਦਿਨ ਰਿਲੀਜ਼ ਨਹੀਂ ਹੋਵੇਗੀ। ਆਪਣੇ ਭਾਵੁਕਤਾ ਭਰੇ ਅਤੇ ਗੁੱਸੇ ਭਰੇ ਅੰਦਾਜ਼ 'ਚ ਅਭਿਨੇਤਾ ਨੇ ਕਿਹਾ ਕਿ ਰਿਲੀਜ਼ ਸੰਬੰਧੀ ਤਾਰੀਕ ਬੁੱਕ ਕਰਨ ਦੇ ਬਾਵਜੂਦ ਉਸੇ ਦਿਨ ਇਕ ਹੋਰ ਉੱਘੇ ਨਿਰਦੇਸ਼ਕ ਅਤੇ ਨਿਰਮਾਤਾ ਦੀ ਫ਼ਿਲਮ ਰਿਲੀਜ਼ ਕਰਨ ਦਾ ਐਲਾਨ ਕੀਤਾ ਗਿਆ ਸੀ।

ਉਸ ਨੇ ਕਿਹਾ ਕਿ ਪੰਜਾਬੀ ਫ਼ਿਲਮ ਇੰਡਸਟਰੀ 'ਚ ਵੱਡੇ ਨਿਰਮਾਤਾਵਾਂ ਵਲੋਂ ਧੱਕੇਸ਼ਾਹੀ ਕੀਤੀ ਜਾ ਰਹੀ ਹੈ,ਜਿਹੜੇ ਪਹਿਲਾਂ ਨਿਰਧਾਰਤ ਕੀਤੀਆਂ ਰਿਲੀਜ਼ ਤਾਰੀਕਾਂ ਦਾ ਸਨਮਾਨ ਨਹੀਂ ਕਰਦੇ। ਉਸ ਨੇ ਕਿਹਾ ਕਿ ਪਿਛਲੇ ਸਾਲ ਵੀ ਉਸ ਨੂੰ ਕਿਸੇ ਹੋਰ ਪ੍ਰੋਡਕਸ਼ਨ ਹਾਊਸ ਦੀ ਯੋਜਨਾ ਕਾਰਨ ਆਪਣੀ ਫਿਲਮ ਦੀ ਰਿਲੀਜ਼ ਤਾਰੀਕ ਨੂੰ ਬਦਲਣ ਲਈ ਮਜ਼ਬੂਰ ਹੋਣਾ ਪਿਆ ਸੀ ਪਰ ਇਸ ਵਾਰ ਉਹ ਪਿੱਛੇ ਨਹੀਂ ਹਟੇਗਾ। ਉਸ ਨੇ ਕਿਹਾ ਕਿ ਸੁਪਰਸਿਕਸ 14 ਮਾਰਚ ਨੂੰ ਹੀ ਰਿਲੀਜ਼ ਹੋਵੇਗੀ। ਹਰਦੀਪ ਨੇ ਕਿਹਾ ਕਿ ਉਹ ਇੰਡਸਟਰੀ ਚ ਦੂਜਿਆਂ ਦੀ ਕਾਰਵਾਈ ਤੋਂ ਪ੍ਰਭਾਵਿਤ ਨਹੀਂ ਹੋਵੇਗਾ।

Latest news

sidhu-moosewala-murder-case-punjab-and-haryana-high-court-rejects-joginder-singhs-bail-plea
Punjabi

ਸਿੱਧੂ ਮੂਸੇਵਾਲਾ ਕਤਲ ਕਾਂਡ: ਮੁਲਜ਼ਮ ਜੋਗਾ ਦੀ ਜ਼ਮਾਨਤ ਅਰਜ਼ੀ ਰੱਦ

ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਕਤਲ ਕਾਂਡ ਮਾਮਲੇ ਦੇ ਮੁਲਜ਼ਮ ਜੋਗਿੰਦਰ ਸਿੰਘ ਉਰਫ਼ ਜੋਗਾ ਦੀ ਨਿਯਮਤ ਜ਼ਮਾਨਤ ਦੀ ਅਰਜ਼ੀ ਨੂੰ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਰੱਦ ਕਰ ਦਿੱਤਾ ਹੈ। ਜੋਗਿੰਦਰ ਸਿੰਘ ਮੁੱਖ ਸਾਜ਼ਿਸ਼ ਘੜਨ ਵਾਲਿਆਂ ਵਿੱਚੋਂ ਇੱਕ ਹੈ ਅਤੇ ਉਸ ਦਾ ਪੁਰਾਣਾ ਅਪਰਾਧਿਕ ਰਿਕਾਰਡ ਹੈ।
rapper-badshah-and-punjabi-actress-isha-rikhi-separate-after-just-five-months-of-marriage
Punjabi

5 ਮਹੀਨੇ ਬਾਅਦ ਹੀ ਟੁੱਟ ਗਿਆ ਰੈਪਰ ਬਾਦਸ਼ਾਹ ਦਾ ਵਿਆਹ, ਪੋਸਟ ਸ਼ੇਅਰ ਕਰ ਦਿੱਤੀ ਜਾਣਕਾਰੀ

ਰੈਪਰ ਬਾਦਸ਼ਾਹ ਅਤੇ ਪੰਜਾਬੀ ਅਦਾਕਾਰਾ ਈਸ਼ਾ ਰਿਖੀ ਆਪਣੇ ਵਿਆਹ ਦੇ ਸਿਰਫ਼ ਪੰਜ ਮਹੀਨੇ ਬਾਅਦ ਵੱਖ ਹੋ ਗਏ ਹਨ। ਰੈਪਰ ਬਾਦਸ਼ਾਹ ਨੇ ਆਪਣੀ ਦੂਜੀ ਪਤਨੀ ਤੋਂ ਤਲਾਕ ਲੈਣ ਦਾ ਐਲਾਨ ਕਰ ਦਿੱਤਾ ਹੈ। ਸੋਮਵਾਰ ਨੂੰ ਦੋਵਾਂ ਨੇ ਸੋਸ਼ਲ ਮੀਡੀਆ 'ਤੇ ਇੱਕ ਸਾਂਝਾ ਬਿਆਨ ਜਾਰੀ ਕਰਕੇ ਆਪਣੇ ਤਲਾਕ ਦੀ ਪੁਸ਼ਟੀ ਕਰ ਦਿੱਤੀ ਹੈ।
kangana-ranaut-defamation-case-government-witness-cross-examined
Punjabi

ਕੰਗਨਾ ਰਣੌਤ ਮਾਣਹਾਨੀ ਮਾਮਲਾ: ਸਰਕਾਰੀ ਗਵਾਹ ਦੀ ਹੋਈ Cross-Examination

ਪੰਜਾਬ ਦੇ ਬਠਿੰਡਾ ਦੀ ਇੱਕ ਅਦਾਲਤ ਵਿੱਚ ਅੱਜ ਭਾਜਪਾ ਦੀ ਮੰਡੀ ਤੋਂ ਸੰਸਦ ਮੈਂਬਰ ਅਤੇ ਬਾਲੀਵੁੱਡ ਅਦਾਕਾਰਾ ਕੰਗਨਾ ਰਣੌਤ ਵਿਰੁੱਧ ਅਪਰਾਧਿਕ ਮਾਣਹਾਨੀ ਦੇ ਕੇਸ ਵਿੱਚ ਇੱਕ ਸਰਕਾਰੀ ਗਵਾਹ ਦੀ cross-examination ਕੀਤੀ ਗਈ। ਗਵਾਹ ਗੁਰਪ੍ਰੀਤ ਸਿੰਘ ਸ਼ਿਕਾਇਤਕਰਤਾ ਮਹਿੰਦਰ ਕੌਰ ਦਾ ਰਿਸ਼ਤੇਦਾਰ ਹੈ।
the-great-khali-shares-health-update-after-accident-video-goes-viral
Punjabi

ਹਾਦਸੇ ਦੀ ਵੀਡੀਓ ਵਾਇਰਲ ਹੋਣ ਮਗਰੋਂ ‘ਦਿ ਗ੍ਰੇਟ ਖਲੀ’ ਨੇ ਸਿਹਤ ਸੰਬੰਧੀ ਦਿੱਤੀ ਜਾਣਕਾਰੀ

ਸਾਬਕਾ ਪੇਸ਼ੇਵਰ ਪਹਿਲਵਾਨ 'ਦਿ ਗ੍ਰੇਟ ਖਲੀ' ਦੇ ਹਾਦਸੇ ਦਾ ਸ਼ਿਕਾਰ ਹੋਣ ਦਾ ਵੀਡੀਓ ਸੋਸ਼ਲ ਮੀਡੀਆ 'ਤੇ ਵਾਇਰਲ ਹੋਣ ਤੋਂ ਕੁਝ ਘੰਟਿਆਂ ਬਾਅਦ ਪਹਿਲਵਾਨ ਨੇ ਇੱਕ ਵੀਡੀਓ ਸਾਂਝਾ ਕੀਤਾ, ਜਿਸ ਵਿੱਚ ਪ੍ਰਸ਼ੰਸਕਾਂ ਨੂੰ ਭਰੋਸਾ ਦਿੱਤਾ ਗਿਆ ਕਿ ਉਹ ਸੁਰੱਖਿਅਤ ਹਨ ਅਤੇ ਠੀਕ ਹਨ।
film-fraternity-mourns-at-kuku-kohlis-funeral-aruna-irani-gets-emotional
Punjabi

ਕੁੱਕੂ ਕੋਹਲੀ ਦੇ ਅੰਤਿਮ ਸੰਸਕਾਰ ਮੌਕੇ ਗਮਗੀਨ ਹੋਇਆ ਫਿਲਮੀ ਜਗਤ, ਅਰੁਣਾ ਇਰਾਨੀ ਭਾਵੁਕ

ਦਿੱਗਜ ਅਦਾਕਾਰਾ ਅਰੁਣਾ ਇਰਾਨੀ ਦੇ ਪਤੀ ਅਤੇ ਮਸ਼ਹੂਰ ਫਿਲਮ ਨਿਰਮਾਤਾ ਕੁੱਕੂ ਕੋਹਲੀ ਦਾ ਅੱਜ ਮੁੰਬਈ ਦੇ ਓਸ਼ੀਵਾਰਾ ਸ਼ਮਸ਼ਾਨਘਾਟ ਵਿਖੇ ਅੰਤਿਮ ਸੰਸਕਾਰ ਕੀਤਾ ਗਿਆ। ਦੱਸ ਦੇਈਏ ਕਿ ਮੰਗਲਵਾਰ ਨੂੰ ਮੁੰਬਈ ਦੇ ਕੋਕੀਲਾਬੇਨ ਧੀਰੂਭਾਈ ਅੰਬਾਨੀ ਹਸਪਤਾਲ ਵਿੱਚ ਦਿਲ ਦਾ ਦੌਰਾ ਪੈਣ ਕਾਰਨ 77 ਸਾਲ ਦੀ ਉਮਰ ਵਿੱਚ ਉਨ੍ਹਾਂ ਦੇਹਾਂਤ ਹੋ ਗਿਆ ਸੀ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link