13.93C Vancouver
ADS

Jan 22, 2025 4:31 PM - Connect Newsroom

‘ਹੇਰਾ ਫੇਰੀ 3’ 2025 ’ਚ ਸ਼ੁਰੂ ਹੋਣ ਦੀ ਉਮੀਦ!

Share On
hera-pheri-3-expected-to-kickstart-in-2025
Akshay said, “Even I am waiting to start Hera Pheri 3. I don’t know, but if everything goes well, it will start this year.”

‘ਹੇਰਾ ਫੇਰੀ’ ਫਰੈਂਚਾਇਜ਼ੀ ਦੇ ਪ੍ਰਸ਼ੰਸਕਾਂ ਲਈ ਚੰਗੀ ਖ਼ਬਰ ਹੈ। ਸੁਪਰਹਿੱਟ ਫਰੈਂਚਾਇਜ਼ੀ ਦੀ ਤੀਜੀ ਫਿਲਮ ‘ਹੇਰਾ ਫੇਰੀ’ 3 ਦੇ 2025 ’ਚ ਸ਼ੁਰੂ ਹੋਣ ਦੀ ਉਮੀਦ ਹੈ। ਪਿੰਕਵਿਲਾ ਨਾਲ ਗੱਲਬਾਤ ਦੌਰਾਨ ਅਕਸ਼ੈ ਕੁਮਾਰ ਨੇ ਇਸ ਬਾਰੇ ’ਚ ਗੱਲ ਕੀਤੀ ਅਤੇ ਇਸ ਪ੍ਰਾਜੈਕਟ ਦੇ ਲਈ ਆਪਣੀ ਉਤਸੁਕਤਾ ਜ਼ਾਹਰ ਕੀਤੀ।

ਅਕਸ਼ੈ ਨੇ ਕਿਹਾ ਕਿ, ਮੈਂ ਵੀ ‘ਹੇਰਾ ਫੇਰੀ 3’ ਸ਼ੁਰੂ ਕਰਨ ਦਾ ਇੰਤਜ਼ਾਰ ਕਰ ਰਿਹਾ ਹਾਂ। ਮੈਨੂੰ ਨਹੀਂ ਪਤਾ, ਪਰ ਜੇਕਰ ਸਭ ਕੁਝ ਠੀਕ ਰਿਹਾ ਤਾਂ ਇਹ ਇਸ ਸਾਲ ਸ਼ੁਰੂ ਹੋ ਜਾਵੇਗੀ। ਅਦਾਕਾਰ ਨੇ ਕਿਹਾ ਕਿ ਜਦੋਂ ਅਸੀਂ ਹੇਰਾ ਫੇਰੀ ਸ਼ੁਰੂ ਕੀਤੀ ਸੀ, ਤਾਂ ਸਾਨੂੰ ਨਹੀਂ ਪਤਾ ਸੀ ਕਿ ਇਹ ਇੰਨੀ ਲੋਕਪਿ੍ਰਅ ਹੋ ਜਾਵੇਗੀ। ਜਦੋਂ ਮੈਂ ਫ਼ਿਲਮ ਦੇਖੀ ਤਾਂ ਵੀ ਮੈਨੂੰ ਸਮਝ ਨਹੀਂ ਆਇਆ। ਹਾਂ ਇਹ ਮਜ਼ੇਦਾਰ ਸੀ ਪਰ ਸਾਡੇ ’ਚੋਂ ਕਿਸੇ ਨੇ ਵੀ ਉਮੀਦ ਨਹੀਂ ਕੀਤੀ ਕਿ ‘ਬਾਬੂ ਬਈਆ’, ਰਾਜੂ ਅਤੇ ਸ਼ਾਮ ਦੇ ਕਿਰਦਾਰ ਇੰਨੇ ਲੋਕਪਿ੍ਰਅ ਹੋ ਜਾਣਗੇ।

ਇਸ ਖ਼ਬਰ ਨੇ ‘ਹੇਰਾ ਫੇਰੀ’ ਦੇ ਪ੍ਰਸ਼ੰਸਕਾਂ ਦੇ ’ਚ ਖ਼ੁਸ਼ੀ ਦੀ ਲਹਿਰ ਫੈਲਾਅ ਦਿੱਤੀ ਹੈ ਅਤੇ ਚੱਲ ਰਹੀ ਉਮੀਦ ’ਚ ਵੀ ਵਾਧਾ ਕੀਤਾ ਹੈ। ਫ਼ਿਲਹਾਲ ਅਜੇ ਤੱਕ ਫ਼ਿਲਮ ਦੀ ਸ਼ੂਟਿੰਗ ਅਤੇ ਰਿਲੀਜ਼ ਦਾ ਸ਼ੈਡਿਊਲ ਅਧਿਕਾਰਤ ਤੌਰ ’ਤੇ ਤੈਅ ਨਹੀਂ ਹੋਇਆ ਹੈ।

Latest news

sidhu-moosewala-murder-case-punjab-and-haryana-high-court-rejects-joginder-singhs-bail-plea
Punjabi

ਸਿੱਧੂ ਮੂਸੇਵਾਲਾ ਕਤਲ ਕਾਂਡ: ਮੁਲਜ਼ਮ ਜੋਗਾ ਦੀ ਜ਼ਮਾਨਤ ਅਰਜ਼ੀ ਰੱਦ

ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਕਤਲ ਕਾਂਡ ਮਾਮਲੇ ਦੇ ਮੁਲਜ਼ਮ ਜੋਗਿੰਦਰ ਸਿੰਘ ਉਰਫ਼ ਜੋਗਾ ਦੀ ਨਿਯਮਤ ਜ਼ਮਾਨਤ ਦੀ ਅਰਜ਼ੀ ਨੂੰ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਰੱਦ ਕਰ ਦਿੱਤਾ ਹੈ। ਜੋਗਿੰਦਰ ਸਿੰਘ ਮੁੱਖ ਸਾਜ਼ਿਸ਼ ਘੜਨ ਵਾਲਿਆਂ ਵਿੱਚੋਂ ਇੱਕ ਹੈ ਅਤੇ ਉਸ ਦਾ ਪੁਰਾਣਾ ਅਪਰਾਧਿਕ ਰਿਕਾਰਡ ਹੈ।
rapper-badshah-and-punjabi-actress-isha-rikhi-separate-after-just-five-months-of-marriage
Punjabi

5 ਮਹੀਨੇ ਬਾਅਦ ਹੀ ਟੁੱਟ ਗਿਆ ਰੈਪਰ ਬਾਦਸ਼ਾਹ ਦਾ ਵਿਆਹ, ਪੋਸਟ ਸ਼ੇਅਰ ਕਰ ਦਿੱਤੀ ਜਾਣਕਾਰੀ

ਰੈਪਰ ਬਾਦਸ਼ਾਹ ਅਤੇ ਪੰਜਾਬੀ ਅਦਾਕਾਰਾ ਈਸ਼ਾ ਰਿਖੀ ਆਪਣੇ ਵਿਆਹ ਦੇ ਸਿਰਫ਼ ਪੰਜ ਮਹੀਨੇ ਬਾਅਦ ਵੱਖ ਹੋ ਗਏ ਹਨ। ਰੈਪਰ ਬਾਦਸ਼ਾਹ ਨੇ ਆਪਣੀ ਦੂਜੀ ਪਤਨੀ ਤੋਂ ਤਲਾਕ ਲੈਣ ਦਾ ਐਲਾਨ ਕਰ ਦਿੱਤਾ ਹੈ। ਸੋਮਵਾਰ ਨੂੰ ਦੋਵਾਂ ਨੇ ਸੋਸ਼ਲ ਮੀਡੀਆ 'ਤੇ ਇੱਕ ਸਾਂਝਾ ਬਿਆਨ ਜਾਰੀ ਕਰਕੇ ਆਪਣੇ ਤਲਾਕ ਦੀ ਪੁਸ਼ਟੀ ਕਰ ਦਿੱਤੀ ਹੈ।
kangana-ranaut-defamation-case-government-witness-cross-examined
Punjabi

ਕੰਗਨਾ ਰਣੌਤ ਮਾਣਹਾਨੀ ਮਾਮਲਾ: ਸਰਕਾਰੀ ਗਵਾਹ ਦੀ ਹੋਈ Cross-Examination

ਪੰਜਾਬ ਦੇ ਬਠਿੰਡਾ ਦੀ ਇੱਕ ਅਦਾਲਤ ਵਿੱਚ ਅੱਜ ਭਾਜਪਾ ਦੀ ਮੰਡੀ ਤੋਂ ਸੰਸਦ ਮੈਂਬਰ ਅਤੇ ਬਾਲੀਵੁੱਡ ਅਦਾਕਾਰਾ ਕੰਗਨਾ ਰਣੌਤ ਵਿਰੁੱਧ ਅਪਰਾਧਿਕ ਮਾਣਹਾਨੀ ਦੇ ਕੇਸ ਵਿੱਚ ਇੱਕ ਸਰਕਾਰੀ ਗਵਾਹ ਦੀ cross-examination ਕੀਤੀ ਗਈ। ਗਵਾਹ ਗੁਰਪ੍ਰੀਤ ਸਿੰਘ ਸ਼ਿਕਾਇਤਕਰਤਾ ਮਹਿੰਦਰ ਕੌਰ ਦਾ ਰਿਸ਼ਤੇਦਾਰ ਹੈ।
the-great-khali-shares-health-update-after-accident-video-goes-viral
Punjabi

ਹਾਦਸੇ ਦੀ ਵੀਡੀਓ ਵਾਇਰਲ ਹੋਣ ਮਗਰੋਂ ‘ਦਿ ਗ੍ਰੇਟ ਖਲੀ’ ਨੇ ਸਿਹਤ ਸੰਬੰਧੀ ਦਿੱਤੀ ਜਾਣਕਾਰੀ

ਸਾਬਕਾ ਪੇਸ਼ੇਵਰ ਪਹਿਲਵਾਨ 'ਦਿ ਗ੍ਰੇਟ ਖਲੀ' ਦੇ ਹਾਦਸੇ ਦਾ ਸ਼ਿਕਾਰ ਹੋਣ ਦਾ ਵੀਡੀਓ ਸੋਸ਼ਲ ਮੀਡੀਆ 'ਤੇ ਵਾਇਰਲ ਹੋਣ ਤੋਂ ਕੁਝ ਘੰਟਿਆਂ ਬਾਅਦ ਪਹਿਲਵਾਨ ਨੇ ਇੱਕ ਵੀਡੀਓ ਸਾਂਝਾ ਕੀਤਾ, ਜਿਸ ਵਿੱਚ ਪ੍ਰਸ਼ੰਸਕਾਂ ਨੂੰ ਭਰੋਸਾ ਦਿੱਤਾ ਗਿਆ ਕਿ ਉਹ ਸੁਰੱਖਿਅਤ ਹਨ ਅਤੇ ਠੀਕ ਹਨ।
film-fraternity-mourns-at-kuku-kohlis-funeral-aruna-irani-gets-emotional
Punjabi

ਕੁੱਕੂ ਕੋਹਲੀ ਦੇ ਅੰਤਿਮ ਸੰਸਕਾਰ ਮੌਕੇ ਗਮਗੀਨ ਹੋਇਆ ਫਿਲਮੀ ਜਗਤ, ਅਰੁਣਾ ਇਰਾਨੀ ਭਾਵੁਕ

ਦਿੱਗਜ ਅਦਾਕਾਰਾ ਅਰੁਣਾ ਇਰਾਨੀ ਦੇ ਪਤੀ ਅਤੇ ਮਸ਼ਹੂਰ ਫਿਲਮ ਨਿਰਮਾਤਾ ਕੁੱਕੂ ਕੋਹਲੀ ਦਾ ਅੱਜ ਮੁੰਬਈ ਦੇ ਓਸ਼ੀਵਾਰਾ ਸ਼ਮਸ਼ਾਨਘਾਟ ਵਿਖੇ ਅੰਤਿਮ ਸੰਸਕਾਰ ਕੀਤਾ ਗਿਆ। ਦੱਸ ਦੇਈਏ ਕਿ ਮੰਗਲਵਾਰ ਨੂੰ ਮੁੰਬਈ ਦੇ ਕੋਕੀਲਾਬੇਨ ਧੀਰੂਭਾਈ ਅੰਬਾਨੀ ਹਸਪਤਾਲ ਵਿੱਚ ਦਿਲ ਦਾ ਦੌਰਾ ਪੈਣ ਕਾਰਨ 77 ਸਾਲ ਦੀ ਉਮਰ ਵਿੱਚ ਉਨ੍ਹਾਂ ਦੇਹਾਂਤ ਹੋ ਗਿਆ ਸੀ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link