16.3C Vancouver
ADS

Apr 18, 2025 2:29 PM - Connect Newsroom

ਆ ਰਿਹਾ ਹੈ 'ਡਾਕੂਆਂ ਦਾ ਮੁੰਡਾ 3'

Share On
here-comes-daakuan-da-munda-3
This time, the stakes are higher, the emotions deeper, and the action more raw than ever before.(Photo: Instagram/dev_kharoud)

Jasmine Singh

ਜਦੋਂ ਤੁਸੀਂ ਇਹ ਸੋਚਦੇ ਹੋ ਪੰਜਾਬੀ ਸਿਨੇਮਾ ਨੇ ਐਕਸ਼ਨ ਅਤੇ ਡਰਾਮੇ ਦੀਆਂ ਹੱਦਾਂ ਪਾਰ ਕਰ ਲਈਆਂ ਹਨ ਤਾਂ ਤੁਹਾਨੂੰ ਇਸ ਸਬੰਧ 'ਚ ਹੋਰ ਧਮਾਕਾਖੇਜ ਲਈ ਵੀ ਤਿਆਰ ਰਹਿਣਾ ਚਾਹੀਦਾ ਹੈ। ਇਸ ਤਰ੍ਰਾਂ ਦੇ ਸਨਸਨੀ ਖੇਜ਼ ਦ੍ਰਿਸ਼ ਅਤੇ ਐਕਸ਼ਨ ਤੁਹਾਨੂੰ ਅਭਿਨੇਤਾ ਦੇਵ ਖਰੋੜ ਦੀ ਆਉਣ ਵਾਲੀ ਫ਼ਿਲਮ 'ਡਾਕੂਆਂ ਦਾ ਮੁੰਡਾ 3' 'ਚ ਦਿਖਾਈ ਦੇਣਗੇ। ਇਹ ਫ਼ਿਲਮ 13 ਜੂਨ ਨੂੰ ਸਿਨੇਮਾ ਘਰਾਂ ਦਾ ਸ਼ਿੰਗਾਰ ਬਣੇਗੀ। ਦੇਵ ਖਰੋੜ ਦਾ ਕਹਿਣਾ ਹੈ ਕਿ ਇਸ ਵਾਰ ਦਾਅ ਬਹੁਤ ਵੱਡੇ ਹਨ ਅਤੇ ਭਾਵਨਾਵਾਂ ਡੂੰਘੀਆਂ ਹਨ ਅਤੇ ਐਕਸ਼ਨ ਪਹਿਲਾਂ ਨਾਲੋਂ ਵਧੇਰੇ ਕੱਚਾ ਹੈ।

ਦੇਵ ਆਪਣੇ ਗੰਭੀਰ ਪ੍ਰਦਰਸ਼ਨ ਅਤੇ ਸ਼ਕਤੀਸ਼ਾਲੀ ਸ੍ਰਕੀਨ ਮੌਜੂਦਗੀ ਲਈ ਜਾਣਿਆ ਜਾਂਦਾ ਹੈ ਅਤੇ ਇਸ ਤਰ੍ਰਾਂ ਭਿਸ਼ਾਟਾਚਾਰ ਬੇਇਨਸਾਫ਼ੀ ਅਤੇ ਸਿਸਟਮ ਦੇ ਖ਼ਿਲਾਫ ਇਕ ਭਿਆਨਕ ਲੜਾਈ ਦਾ ਮਾਹੌਲ ਸਿਰਜਿਆ ਜਾਂਦਾ ਹੈ।

ਇਸ ਐਕਸ਼ਨ ਭਰਪੂਰ ਡਰਾਮੇ 'ਚ ਉਸ ਨਾਲ ਪਰਦੇ 'ਤੇ ਉਤਰ ਰਹੀ ਹੈ ਪੰਜਾਬੀ ਸੰਗੀਤ ਦੀ ਚਰਚਿਤ ਆਵਾਜ਼ ਬਾਣੀ ਸੰਧੂ ਫਿਲਮ 'ਚ ਕਬੀਰ ਦੋਹਾਨ ਵੀ ਹੈ। ਜਿਸ ਨੇ ਮਾਰਕੋ 'ਚ ਆਪਣੇ ਪ੍ਰਭਾਵਸ਼ਾਲੀ ਪ੍ਰਦਰਸ਼ਨ ਨਾਲ ਪ੍ਰਸਿੱਧੀ ਹਾਸਲ ਕੀਤੀ ਸੀ ਉਹ ਵੀ ਇਸ ਫ਼ਿਲਮ 'ਚ ਇਕ ਪ੍ਰਮੁੱਖ ਕਿਰਦਾਰ ਨਿਭਾਅ ਰਿਹਾ ਹੈ ਜਿਸ ਨਾਲ ਕਹਾਣੀ ਵਧੇਰੇ ਵਜ਼ਨਦਾਰ ਬਣਦੀ ਹੈ। ਦਰਸ਼ਕ ਇਸ ਫ਼ਿਲਮ ਨੂੰ ਬੜੀ ਬੇਸਬਰੀ ਨਾਲ ਉਡੀਕ ਰਹੇ ਹਨ।

Latest news

sidhu-moosewala-murder-case-punjab-and-haryana-high-court-rejects-joginder-singhs-bail-plea
Punjabi

ਸਿੱਧੂ ਮੂਸੇਵਾਲਾ ਕਤਲ ਕਾਂਡ: ਮੁਲਜ਼ਮ ਜੋਗਾ ਦੀ ਜ਼ਮਾਨਤ ਅਰਜ਼ੀ ਰੱਦ

ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਕਤਲ ਕਾਂਡ ਮਾਮਲੇ ਦੇ ਮੁਲਜ਼ਮ ਜੋਗਿੰਦਰ ਸਿੰਘ ਉਰਫ਼ ਜੋਗਾ ਦੀ ਨਿਯਮਤ ਜ਼ਮਾਨਤ ਦੀ ਅਰਜ਼ੀ ਨੂੰ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਰੱਦ ਕਰ ਦਿੱਤਾ ਹੈ। ਜੋਗਿੰਦਰ ਸਿੰਘ ਮੁੱਖ ਸਾਜ਼ਿਸ਼ ਘੜਨ ਵਾਲਿਆਂ ਵਿੱਚੋਂ ਇੱਕ ਹੈ ਅਤੇ ਉਸ ਦਾ ਪੁਰਾਣਾ ਅਪਰਾਧਿਕ ਰਿਕਾਰਡ ਹੈ।
rapper-badshah-and-punjabi-actress-isha-rikhi-separate-after-just-five-months-of-marriage
Punjabi

5 ਮਹੀਨੇ ਬਾਅਦ ਹੀ ਟੁੱਟ ਗਿਆ ਰੈਪਰ ਬਾਦਸ਼ਾਹ ਦਾ ਵਿਆਹ, ਪੋਸਟ ਸ਼ੇਅਰ ਕਰ ਦਿੱਤੀ ਜਾਣਕਾਰੀ

ਰੈਪਰ ਬਾਦਸ਼ਾਹ ਅਤੇ ਪੰਜਾਬੀ ਅਦਾਕਾਰਾ ਈਸ਼ਾ ਰਿਖੀ ਆਪਣੇ ਵਿਆਹ ਦੇ ਸਿਰਫ਼ ਪੰਜ ਮਹੀਨੇ ਬਾਅਦ ਵੱਖ ਹੋ ਗਏ ਹਨ। ਰੈਪਰ ਬਾਦਸ਼ਾਹ ਨੇ ਆਪਣੀ ਦੂਜੀ ਪਤਨੀ ਤੋਂ ਤਲਾਕ ਲੈਣ ਦਾ ਐਲਾਨ ਕਰ ਦਿੱਤਾ ਹੈ। ਸੋਮਵਾਰ ਨੂੰ ਦੋਵਾਂ ਨੇ ਸੋਸ਼ਲ ਮੀਡੀਆ 'ਤੇ ਇੱਕ ਸਾਂਝਾ ਬਿਆਨ ਜਾਰੀ ਕਰਕੇ ਆਪਣੇ ਤਲਾਕ ਦੀ ਪੁਸ਼ਟੀ ਕਰ ਦਿੱਤੀ ਹੈ।
kangana-ranaut-defamation-case-government-witness-cross-examined
Punjabi

ਕੰਗਨਾ ਰਣੌਤ ਮਾਣਹਾਨੀ ਮਾਮਲਾ: ਸਰਕਾਰੀ ਗਵਾਹ ਦੀ ਹੋਈ Cross-Examination

ਪੰਜਾਬ ਦੇ ਬਠਿੰਡਾ ਦੀ ਇੱਕ ਅਦਾਲਤ ਵਿੱਚ ਅੱਜ ਭਾਜਪਾ ਦੀ ਮੰਡੀ ਤੋਂ ਸੰਸਦ ਮੈਂਬਰ ਅਤੇ ਬਾਲੀਵੁੱਡ ਅਦਾਕਾਰਾ ਕੰਗਨਾ ਰਣੌਤ ਵਿਰੁੱਧ ਅਪਰਾਧਿਕ ਮਾਣਹਾਨੀ ਦੇ ਕੇਸ ਵਿੱਚ ਇੱਕ ਸਰਕਾਰੀ ਗਵਾਹ ਦੀ cross-examination ਕੀਤੀ ਗਈ। ਗਵਾਹ ਗੁਰਪ੍ਰੀਤ ਸਿੰਘ ਸ਼ਿਕਾਇਤਕਰਤਾ ਮਹਿੰਦਰ ਕੌਰ ਦਾ ਰਿਸ਼ਤੇਦਾਰ ਹੈ।
the-great-khali-shares-health-update-after-accident-video-goes-viral
Punjabi

ਹਾਦਸੇ ਦੀ ਵੀਡੀਓ ਵਾਇਰਲ ਹੋਣ ਮਗਰੋਂ ‘ਦਿ ਗ੍ਰੇਟ ਖਲੀ’ ਨੇ ਸਿਹਤ ਸੰਬੰਧੀ ਦਿੱਤੀ ਜਾਣਕਾਰੀ

ਸਾਬਕਾ ਪੇਸ਼ੇਵਰ ਪਹਿਲਵਾਨ 'ਦਿ ਗ੍ਰੇਟ ਖਲੀ' ਦੇ ਹਾਦਸੇ ਦਾ ਸ਼ਿਕਾਰ ਹੋਣ ਦਾ ਵੀਡੀਓ ਸੋਸ਼ਲ ਮੀਡੀਆ 'ਤੇ ਵਾਇਰਲ ਹੋਣ ਤੋਂ ਕੁਝ ਘੰਟਿਆਂ ਬਾਅਦ ਪਹਿਲਵਾਨ ਨੇ ਇੱਕ ਵੀਡੀਓ ਸਾਂਝਾ ਕੀਤਾ, ਜਿਸ ਵਿੱਚ ਪ੍ਰਸ਼ੰਸਕਾਂ ਨੂੰ ਭਰੋਸਾ ਦਿੱਤਾ ਗਿਆ ਕਿ ਉਹ ਸੁਰੱਖਿਅਤ ਹਨ ਅਤੇ ਠੀਕ ਹਨ।
film-fraternity-mourns-at-kuku-kohlis-funeral-aruna-irani-gets-emotional
Punjabi

ਕੁੱਕੂ ਕੋਹਲੀ ਦੇ ਅੰਤਿਮ ਸੰਸਕਾਰ ਮੌਕੇ ਗਮਗੀਨ ਹੋਇਆ ਫਿਲਮੀ ਜਗਤ, ਅਰੁਣਾ ਇਰਾਨੀ ਭਾਵੁਕ

ਦਿੱਗਜ ਅਦਾਕਾਰਾ ਅਰੁਣਾ ਇਰਾਨੀ ਦੇ ਪਤੀ ਅਤੇ ਮਸ਼ਹੂਰ ਫਿਲਮ ਨਿਰਮਾਤਾ ਕੁੱਕੂ ਕੋਹਲੀ ਦਾ ਅੱਜ ਮੁੰਬਈ ਦੇ ਓਸ਼ੀਵਾਰਾ ਸ਼ਮਸ਼ਾਨਘਾਟ ਵਿਖੇ ਅੰਤਿਮ ਸੰਸਕਾਰ ਕੀਤਾ ਗਿਆ। ਦੱਸ ਦੇਈਏ ਕਿ ਮੰਗਲਵਾਰ ਨੂੰ ਮੁੰਬਈ ਦੇ ਕੋਕੀਲਾਬੇਨ ਧੀਰੂਭਾਈ ਅੰਬਾਨੀ ਹਸਪਤਾਲ ਵਿੱਚ ਦਿਲ ਦਾ ਦੌਰਾ ਪੈਣ ਕਾਰਨ 77 ਸਾਲ ਦੀ ਉਮਰ ਵਿੱਚ ਉਨ੍ਹਾਂ ਦੇਹਾਂਤ ਹੋ ਗਿਆ ਸੀ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link