15.53C Vancouver
ADS

Mar 12, 2025 12:23 PM - Connect Newsroom

ਆ ਰਿਹਾ ਹੈ 'ਸ਼ੌਕੀ ਸਰਦਾਰ'

Share On
here-comes-shaunki-sardar
Directed by Dheeraj Kedarnath Rattan, this action-packed thriller is set to release in theatres on May 16, 2025.(Photo: Instagram/babbumaaninsta)

ਪੰਜਾਬੀ ਫ਼ਿਲਮ 'ਸ਼ੌਕੀ ਸਰਦਾਰ' ਦਾ ਟੀਜ਼ਰ ਆਖਰਕਾਰ ਰਿਲੀਜ਼ ਹੋ ਗਿਆ ਹੈ ਅਤੇ ਇਸ ਨਾਲ ਪੰਜਾਬੀ ਸਿਨੇਮਾ ਦੇ ਦਰਸ਼ਕਾਂ 'ਚ ਜ਼ੋਸ਼ ਦੀ ਲਹਿਰ ਦੌੜ ਗਈ ਹੈ। ਜੀ ਸਟੂਡੀਓ ਦਾ ਸਹਿਯੋਗ ਪ੍ਰਾਪਤ ਇਸ ਫ਼ਿਲਮ 'ਚ ਗਾਇਕ ਅਤੇ ਅਭਿਨੇਤਾ ਮਾਨ ਦੇ ਨਾਲ ਬੜੇ ਤਜ਼ਰਬੇਕਾਰ ਅਤੇ ਉਘੇ ਅਭਿਨੇਤਾ ਗੁੱਗੂ ਗਿੱਲ ਤੋਂ ਇਲਾਵਾ ਸੰਗੀਤ ਦੀ ਦੁਨੀਆ 'ਚ ਜਾਦੂ ਬਿਖੇਰਨ ਵਾਲੇ ਗੁਰੂ ਰੰਧਾਵਾ ਅਤੇ ਨਿਮਰਤ ਕੌਰ ਆਹਲੂਵਾਲੀਆ ਪਰਦੇ 'ਤੇ ਨਜ਼ਰ ਆਉਣਗੇ। ਨਿਮਰਤ ਇਸ ਫ਼ਿਲਮ ਨਾਲ ਪੰਜਾਬੀ ਸਿਨੇਮਾ 'ਚ ਸ਼ੁਰੂਆਤ ਕਰ ਰਹੀ ਹੈ। ਫ਼ਿਲਮ ਦਾ ਨਿਰਦੇਸ਼ਨ ਧੀਰਜ ਕੇਦਾਰਨਾਥ ਰਤਨ ਵਲੋਂ ਕੀਤਾ ਗਿਆ ਹੈ ਅਤੇ ਇਸ 'ਚ ਐਕਸ਼ਨ ਅਤੇ ਰੋਮਾਂਸ ਦਾ ਸੁਮੇਲ ਦੇਖਣ ਨੂੰ ਮਿਲੇਗਾ।

ਫ਼ਿਲਮ 16 ਮਈ ਨੂੰ ਵੱਡੇ ਪਰਦੇ ਦਾ ਸ਼ਿੰਗਾਰ ਬਣੇਗੀ। ਟੀਜ਼ਰ ਤੋਂ ਇਸ ਗੱਲ ਦੀ ਝਲਕ ਮਿਲਦੀ ਹੈ ਕਿ ਫ਼ਿਲਮ 'ਚ ਨਾਟਕੀ ਅੰਦਾਜ਼ ਸ਼ਕਤੀ ਦਰਮਿਆਨ ਤਿੱਖਾ ਸੰਘਰਸ਼ ਅਤੇ ਐਕਸ਼ਨ ਨੂੰ ਕਹਾਣੀ ਵਿੱਚ ਗੁੰਦਿਆ ਗਿਆ ਹੈ। 'ਸ਼ੌਕੀ ਸਰਦਾਰ' 'ਚ ਆਪਣੀ ਵਿਰਾਸਤ ਨੂੰ ਸੰਭਾਲਣ ਲਈ ਲੜਨ ਵਾਲੇ ਯੋਧਿਆਂ ਲਈ ਮਹਾਨ ਗਾਥਾ ਦੀ ਗੱਲ ਵੀ ਕਰੇਗੀ।

Latest news

sidhu-moosewala-murder-case-punjab-and-haryana-high-court-rejects-joginder-singhs-bail-plea
Punjabi

ਸਿੱਧੂ ਮੂਸੇਵਾਲਾ ਕਤਲ ਕਾਂਡ: ਮੁਲਜ਼ਮ ਜੋਗਾ ਦੀ ਜ਼ਮਾਨਤ ਅਰਜ਼ੀ ਰੱਦ

ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਕਤਲ ਕਾਂਡ ਮਾਮਲੇ ਦੇ ਮੁਲਜ਼ਮ ਜੋਗਿੰਦਰ ਸਿੰਘ ਉਰਫ਼ ਜੋਗਾ ਦੀ ਨਿਯਮਤ ਜ਼ਮਾਨਤ ਦੀ ਅਰਜ਼ੀ ਨੂੰ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਰੱਦ ਕਰ ਦਿੱਤਾ ਹੈ। ਜੋਗਿੰਦਰ ਸਿੰਘ ਮੁੱਖ ਸਾਜ਼ਿਸ਼ ਘੜਨ ਵਾਲਿਆਂ ਵਿੱਚੋਂ ਇੱਕ ਹੈ ਅਤੇ ਉਸ ਦਾ ਪੁਰਾਣਾ ਅਪਰਾਧਿਕ ਰਿਕਾਰਡ ਹੈ।
rapper-badshah-and-punjabi-actress-isha-rikhi-separate-after-just-five-months-of-marriage
Punjabi

5 ਮਹੀਨੇ ਬਾਅਦ ਹੀ ਟੁੱਟ ਗਿਆ ਰੈਪਰ ਬਾਦਸ਼ਾਹ ਦਾ ਵਿਆਹ, ਪੋਸਟ ਸ਼ੇਅਰ ਕਰ ਦਿੱਤੀ ਜਾਣਕਾਰੀ

ਰੈਪਰ ਬਾਦਸ਼ਾਹ ਅਤੇ ਪੰਜਾਬੀ ਅਦਾਕਾਰਾ ਈਸ਼ਾ ਰਿਖੀ ਆਪਣੇ ਵਿਆਹ ਦੇ ਸਿਰਫ਼ ਪੰਜ ਮਹੀਨੇ ਬਾਅਦ ਵੱਖ ਹੋ ਗਏ ਹਨ। ਰੈਪਰ ਬਾਦਸ਼ਾਹ ਨੇ ਆਪਣੀ ਦੂਜੀ ਪਤਨੀ ਤੋਂ ਤਲਾਕ ਲੈਣ ਦਾ ਐਲਾਨ ਕਰ ਦਿੱਤਾ ਹੈ। ਸੋਮਵਾਰ ਨੂੰ ਦੋਵਾਂ ਨੇ ਸੋਸ਼ਲ ਮੀਡੀਆ 'ਤੇ ਇੱਕ ਸਾਂਝਾ ਬਿਆਨ ਜਾਰੀ ਕਰਕੇ ਆਪਣੇ ਤਲਾਕ ਦੀ ਪੁਸ਼ਟੀ ਕਰ ਦਿੱਤੀ ਹੈ।
kangana-ranaut-defamation-case-government-witness-cross-examined
Punjabi

ਕੰਗਨਾ ਰਣੌਤ ਮਾਣਹਾਨੀ ਮਾਮਲਾ: ਸਰਕਾਰੀ ਗਵਾਹ ਦੀ ਹੋਈ Cross-Examination

ਪੰਜਾਬ ਦੇ ਬਠਿੰਡਾ ਦੀ ਇੱਕ ਅਦਾਲਤ ਵਿੱਚ ਅੱਜ ਭਾਜਪਾ ਦੀ ਮੰਡੀ ਤੋਂ ਸੰਸਦ ਮੈਂਬਰ ਅਤੇ ਬਾਲੀਵੁੱਡ ਅਦਾਕਾਰਾ ਕੰਗਨਾ ਰਣੌਤ ਵਿਰੁੱਧ ਅਪਰਾਧਿਕ ਮਾਣਹਾਨੀ ਦੇ ਕੇਸ ਵਿੱਚ ਇੱਕ ਸਰਕਾਰੀ ਗਵਾਹ ਦੀ cross-examination ਕੀਤੀ ਗਈ। ਗਵਾਹ ਗੁਰਪ੍ਰੀਤ ਸਿੰਘ ਸ਼ਿਕਾਇਤਕਰਤਾ ਮਹਿੰਦਰ ਕੌਰ ਦਾ ਰਿਸ਼ਤੇਦਾਰ ਹੈ।
the-great-khali-shares-health-update-after-accident-video-goes-viral
Punjabi

ਹਾਦਸੇ ਦੀ ਵੀਡੀਓ ਵਾਇਰਲ ਹੋਣ ਮਗਰੋਂ ‘ਦਿ ਗ੍ਰੇਟ ਖਲੀ’ ਨੇ ਸਿਹਤ ਸੰਬੰਧੀ ਦਿੱਤੀ ਜਾਣਕਾਰੀ

ਸਾਬਕਾ ਪੇਸ਼ੇਵਰ ਪਹਿਲਵਾਨ 'ਦਿ ਗ੍ਰੇਟ ਖਲੀ' ਦੇ ਹਾਦਸੇ ਦਾ ਸ਼ਿਕਾਰ ਹੋਣ ਦਾ ਵੀਡੀਓ ਸੋਸ਼ਲ ਮੀਡੀਆ 'ਤੇ ਵਾਇਰਲ ਹੋਣ ਤੋਂ ਕੁਝ ਘੰਟਿਆਂ ਬਾਅਦ ਪਹਿਲਵਾਨ ਨੇ ਇੱਕ ਵੀਡੀਓ ਸਾਂਝਾ ਕੀਤਾ, ਜਿਸ ਵਿੱਚ ਪ੍ਰਸ਼ੰਸਕਾਂ ਨੂੰ ਭਰੋਸਾ ਦਿੱਤਾ ਗਿਆ ਕਿ ਉਹ ਸੁਰੱਖਿਅਤ ਹਨ ਅਤੇ ਠੀਕ ਹਨ।
film-fraternity-mourns-at-kuku-kohlis-funeral-aruna-irani-gets-emotional
Punjabi

ਕੁੱਕੂ ਕੋਹਲੀ ਦੇ ਅੰਤਿਮ ਸੰਸਕਾਰ ਮੌਕੇ ਗਮਗੀਨ ਹੋਇਆ ਫਿਲਮੀ ਜਗਤ, ਅਰੁਣਾ ਇਰਾਨੀ ਭਾਵੁਕ

ਦਿੱਗਜ ਅਦਾਕਾਰਾ ਅਰੁਣਾ ਇਰਾਨੀ ਦੇ ਪਤੀ ਅਤੇ ਮਸ਼ਹੂਰ ਫਿਲਮ ਨਿਰਮਾਤਾ ਕੁੱਕੂ ਕੋਹਲੀ ਦਾ ਅੱਜ ਮੁੰਬਈ ਦੇ ਓਸ਼ੀਵਾਰਾ ਸ਼ਮਸ਼ਾਨਘਾਟ ਵਿਖੇ ਅੰਤਿਮ ਸੰਸਕਾਰ ਕੀਤਾ ਗਿਆ। ਦੱਸ ਦੇਈਏ ਕਿ ਮੰਗਲਵਾਰ ਨੂੰ ਮੁੰਬਈ ਦੇ ਕੋਕੀਲਾਬੇਨ ਧੀਰੂਭਾਈ ਅੰਬਾਨੀ ਹਸਪਤਾਲ ਵਿੱਚ ਦਿਲ ਦਾ ਦੌਰਾ ਪੈਣ ਕਾਰਨ 77 ਸਾਲ ਦੀ ਉਮਰ ਵਿੱਚ ਉਨ੍ਹਾਂ ਦੇਹਾਂਤ ਹੋ ਗਿਆ ਸੀ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link