15.34C Vancouver
ADS

Mar 3, 2025 1:00 PM - Connect Newsroom

ਹਨੀ ਸਿੰਘ ਨੇ ਬਾਦਸ਼ਾਹ 'ਤੇ ਕੱਸਿਆ ਵਿਅੰਗ

Share On
honey-singh-takes-a-dig-at-badshah
It was during this performance that Honey Singh took a subtle yet sharp jab at fellow rappers Badshah and Raftaar.(Photo: Facebook/Yo! Yo! Honey Singh)

ਵੱਖਰੇ ਅੰਦਾਜ਼ ਵਾਲੇ ਗਾਇਕ ਹਨੀ ਸਿੰਘ ਨੇ ਮੁੰਬਈ ਸ਼ੋਅ ਨਾਲ ਆਪਣੇ ਮਿਲੀਅਨ ਏਅਰ ਇੰਡੀਆ ਟੂਰ ਦੀ ਸ਼ੁਰੂਆਤ ਕਰ ਦਿੱਤੀ ਅਤੇ ਇਹ ਸ਼ੋਅ ਕਈ ਕਾਰਨਾਂ ਕਰਕੇ ਸੁਰਖੀਆਂ 'ਚ ਰਿਹਾ। ਇਸ ਪ੍ਰਦਰਸ਼ਨ ਦੌਰਾਨ ਹੀ ਹਨੀ ਸਿੰਘ ਨੇ ਆਪਣੇ ਸਾਥੀ ਰੈਪਰ ਬਾਦਸ਼ਾਹ ਅਤੇ ਰਫ਼ਤਾਰ ਨੂੰ ਇਕ ਮੱਠਾ ਅਤੇ ਤਿੱਖਾ ਝਟਕਾ ਵੀ ਲਾਇਆ। ਇਸ ਬਾਰੇ ਇਕ ਵੀਡੀਓ ਕਲਿਪ ਵਾਇਰਲ ਹੋਇਆ ਹੈ,ਜਿਸ 'ਚ ਹਨੀ ਸਿੰਘ ਨੇ ਟਿੱਪਣੀ ਕੀਤੀ ਕਿ ਕੁਝ ਅਜਿਹੇ ਹਨ ਜਿਹੜੇ ਕਹਿੰਦੇ ਹਨ ਕਿ ਉਹ ਮੇਰੇ ਭਰਾ ਹਨ ਅਤੇ ਕੁਝ ਹਨ ਜਿਹੜੇ ਦਾਅਵਾ ਕਰਦੇ ਹਨ ਕਿ ਮੇਰੀ ਵਾਪਸੀ ਨਹੀਂ ਹੋ ਰਹੀ,ਕੁਝ ਅਜਿਹੇ ਵੀ ਹਨ,ਜਿਹੜੇ ਇਹ ਕਹਿੰਦੇ ਹਨ ਕਿ ਉਨ੍ਹਾਂ ਨੇ ਮੇਰੇ ਗੀਤ ਲਿਖੇ ਅਤੇ ਉਨ੍ਹਾਂ ਦਾ ਇਹ ਵੀ ਦਾਅਵਾ ਹੈ ਕਿ ਉਹ ਮੇਰੇ ਮੁਕੱਦਰ ਨੂੰ ਦੁਬਾਰਾ ਲਿਖਣਗੇ।

ਉਸ ਨੇ ਵੱਡੇ ਭਰੋਸੇ ਨਾਲ ਆਪਣੀ ਗੱਲ ਜਾਰੀ ਰੱਖਦਿਆਂ ਆਖਿਆ ਕਿ ਮੈਨੂੰ ਇਕ ਛੋਟੀ ਜਿਹੀ ਕਵਿਤਾ ਸ਼ੇਅਰ ਕਰਨੀ ਚਾਹੀਦੀ ਹੈ,'ਉਸ ਨੇ ਕਿਹਾ ਆਓ ਇਸ ਬਾਰੇ ਇਕ ਵੀਡੀਓ ਬਣਾਓ ਅਤੇ ਉਨ੍ਹਾਂ ਨੂੰ ਟੈਗ ਕਰੋ'। ਹਨੀ ਸਿੰਘ ਨੇ ਕਿਹਾ ਪਿਛਲੇ ਸਾਲ ਮੇਰੀ ਕਿਸਮਤ ਨੇ ਮੇਰੇ ਹੰਕਾਰ ਨੂੰ ਝਟਕਾ ਦਿੱਤਾ ਸੀ,ਜਿਸ ਦਾ ਇਹ ਵੀ ਸੰਦੇਸ਼ ਸੀ ਕਿ ਵਾਪਸੀ ਲਈ ਸਖ਼ਤ ਮਿਹਨਤ ਕਰਨੀ ਪਵੇਗੀ।

ਜ਼ਿਕਰਯੋਗ ਹੈ ਕਿ ਇਕ ਸਮੇਂ ਹਨੀ ਸਿੰਘ ਅਤੇ ਬਾਦਸ਼ਾਹ ਜਾਣੀ ਪਛਾਣੀ ਰੈਪ ਮਾਫੀਆ ਮੰਡੀਰ ਦਾ ਹਿੱਸਾ ਸਨ ਅਤੇ ਇੱਕਾ ਲਿਲ ਗੋਲੂ ਅਤੇ ਰਫ਼ਤਾਰ ਵੀ ਉਨ੍ਹਾਂ ਦੇ ਨਾਲ ਸਨ ਅਤੇ ਫਿਰ ਇਹ ਗਰੁੱਪ ਕੁਝ ਕਾਰਨਾਂ ਕਰਕੇ ਖ਼ਿਲਰ ਗਿਆ। ਜਦੋਂਕਿ ਹਨੀ ਸਿੰਘ ਅਤੇ ਬਾਦਸ਼ਾਹ ਨੇ ਸਮੇਂ ਦੇ ਨਾਲ-ਨਾਲ ਇਸ ਘੁੰਮਣ ਘੇਰੀ 'ਚੋਂ ਨਿਕਲਣ ਦੀ ਕੋਸ਼ਿਸ਼ ਕੀਤੀ। ਉਨ੍ਹਾਂ ਦਰਮਿਆਨ ਚੱਲ ਰਹੀਆਂ ਮੀਡੀਆ ਪੋਸਟਾਂ ਦੇ ਨਿੱਜੀ ਕੈਰੀਅਰ ਦੁਆਲੇ ਚੱਲ ਰਹੇ ਡਰਾਮੇ ਨੂੰ ਹੋਰ ਰਫ਼ਤਾਰ ਦੇ ਦਿੱਤੀ।

Latest news

sidhu-moosewala-murder-case-punjab-and-haryana-high-court-rejects-joginder-singhs-bail-plea
Punjabi

ਸਿੱਧੂ ਮੂਸੇਵਾਲਾ ਕਤਲ ਕਾਂਡ: ਮੁਲਜ਼ਮ ਜੋਗਾ ਦੀ ਜ਼ਮਾਨਤ ਅਰਜ਼ੀ ਰੱਦ

ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਕਤਲ ਕਾਂਡ ਮਾਮਲੇ ਦੇ ਮੁਲਜ਼ਮ ਜੋਗਿੰਦਰ ਸਿੰਘ ਉਰਫ਼ ਜੋਗਾ ਦੀ ਨਿਯਮਤ ਜ਼ਮਾਨਤ ਦੀ ਅਰਜ਼ੀ ਨੂੰ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਰੱਦ ਕਰ ਦਿੱਤਾ ਹੈ। ਜੋਗਿੰਦਰ ਸਿੰਘ ਮੁੱਖ ਸਾਜ਼ਿਸ਼ ਘੜਨ ਵਾਲਿਆਂ ਵਿੱਚੋਂ ਇੱਕ ਹੈ ਅਤੇ ਉਸ ਦਾ ਪੁਰਾਣਾ ਅਪਰਾਧਿਕ ਰਿਕਾਰਡ ਹੈ।
rapper-badshah-and-punjabi-actress-isha-rikhi-separate-after-just-five-months-of-marriage
Punjabi

5 ਮਹੀਨੇ ਬਾਅਦ ਹੀ ਟੁੱਟ ਗਿਆ ਰੈਪਰ ਬਾਦਸ਼ਾਹ ਦਾ ਵਿਆਹ, ਪੋਸਟ ਸ਼ੇਅਰ ਕਰ ਦਿੱਤੀ ਜਾਣਕਾਰੀ

ਰੈਪਰ ਬਾਦਸ਼ਾਹ ਅਤੇ ਪੰਜਾਬੀ ਅਦਾਕਾਰਾ ਈਸ਼ਾ ਰਿਖੀ ਆਪਣੇ ਵਿਆਹ ਦੇ ਸਿਰਫ਼ ਪੰਜ ਮਹੀਨੇ ਬਾਅਦ ਵੱਖ ਹੋ ਗਏ ਹਨ। ਰੈਪਰ ਬਾਦਸ਼ਾਹ ਨੇ ਆਪਣੀ ਦੂਜੀ ਪਤਨੀ ਤੋਂ ਤਲਾਕ ਲੈਣ ਦਾ ਐਲਾਨ ਕਰ ਦਿੱਤਾ ਹੈ। ਸੋਮਵਾਰ ਨੂੰ ਦੋਵਾਂ ਨੇ ਸੋਸ਼ਲ ਮੀਡੀਆ 'ਤੇ ਇੱਕ ਸਾਂਝਾ ਬਿਆਨ ਜਾਰੀ ਕਰਕੇ ਆਪਣੇ ਤਲਾਕ ਦੀ ਪੁਸ਼ਟੀ ਕਰ ਦਿੱਤੀ ਹੈ।
kangana-ranaut-defamation-case-government-witness-cross-examined
Punjabi

ਕੰਗਨਾ ਰਣੌਤ ਮਾਣਹਾਨੀ ਮਾਮਲਾ: ਸਰਕਾਰੀ ਗਵਾਹ ਦੀ ਹੋਈ Cross-Examination

ਪੰਜਾਬ ਦੇ ਬਠਿੰਡਾ ਦੀ ਇੱਕ ਅਦਾਲਤ ਵਿੱਚ ਅੱਜ ਭਾਜਪਾ ਦੀ ਮੰਡੀ ਤੋਂ ਸੰਸਦ ਮੈਂਬਰ ਅਤੇ ਬਾਲੀਵੁੱਡ ਅਦਾਕਾਰਾ ਕੰਗਨਾ ਰਣੌਤ ਵਿਰੁੱਧ ਅਪਰਾਧਿਕ ਮਾਣਹਾਨੀ ਦੇ ਕੇਸ ਵਿੱਚ ਇੱਕ ਸਰਕਾਰੀ ਗਵਾਹ ਦੀ cross-examination ਕੀਤੀ ਗਈ। ਗਵਾਹ ਗੁਰਪ੍ਰੀਤ ਸਿੰਘ ਸ਼ਿਕਾਇਤਕਰਤਾ ਮਹਿੰਦਰ ਕੌਰ ਦਾ ਰਿਸ਼ਤੇਦਾਰ ਹੈ।
the-great-khali-shares-health-update-after-accident-video-goes-viral
Punjabi

ਹਾਦਸੇ ਦੀ ਵੀਡੀਓ ਵਾਇਰਲ ਹੋਣ ਮਗਰੋਂ ‘ਦਿ ਗ੍ਰੇਟ ਖਲੀ’ ਨੇ ਸਿਹਤ ਸੰਬੰਧੀ ਦਿੱਤੀ ਜਾਣਕਾਰੀ

ਸਾਬਕਾ ਪੇਸ਼ੇਵਰ ਪਹਿਲਵਾਨ 'ਦਿ ਗ੍ਰੇਟ ਖਲੀ' ਦੇ ਹਾਦਸੇ ਦਾ ਸ਼ਿਕਾਰ ਹੋਣ ਦਾ ਵੀਡੀਓ ਸੋਸ਼ਲ ਮੀਡੀਆ 'ਤੇ ਵਾਇਰਲ ਹੋਣ ਤੋਂ ਕੁਝ ਘੰਟਿਆਂ ਬਾਅਦ ਪਹਿਲਵਾਨ ਨੇ ਇੱਕ ਵੀਡੀਓ ਸਾਂਝਾ ਕੀਤਾ, ਜਿਸ ਵਿੱਚ ਪ੍ਰਸ਼ੰਸਕਾਂ ਨੂੰ ਭਰੋਸਾ ਦਿੱਤਾ ਗਿਆ ਕਿ ਉਹ ਸੁਰੱਖਿਅਤ ਹਨ ਅਤੇ ਠੀਕ ਹਨ।
film-fraternity-mourns-at-kuku-kohlis-funeral-aruna-irani-gets-emotional
Punjabi

ਕੁੱਕੂ ਕੋਹਲੀ ਦੇ ਅੰਤਿਮ ਸੰਸਕਾਰ ਮੌਕੇ ਗਮਗੀਨ ਹੋਇਆ ਫਿਲਮੀ ਜਗਤ, ਅਰੁਣਾ ਇਰਾਨੀ ਭਾਵੁਕ

ਦਿੱਗਜ ਅਦਾਕਾਰਾ ਅਰੁਣਾ ਇਰਾਨੀ ਦੇ ਪਤੀ ਅਤੇ ਮਸ਼ਹੂਰ ਫਿਲਮ ਨਿਰਮਾਤਾ ਕੁੱਕੂ ਕੋਹਲੀ ਦਾ ਅੱਜ ਮੁੰਬਈ ਦੇ ਓਸ਼ੀਵਾਰਾ ਸ਼ਮਸ਼ਾਨਘਾਟ ਵਿਖੇ ਅੰਤਿਮ ਸੰਸਕਾਰ ਕੀਤਾ ਗਿਆ। ਦੱਸ ਦੇਈਏ ਕਿ ਮੰਗਲਵਾਰ ਨੂੰ ਮੁੰਬਈ ਦੇ ਕੋਕੀਲਾਬੇਨ ਧੀਰੂਭਾਈ ਅੰਬਾਨੀ ਹਸਪਤਾਲ ਵਿੱਚ ਦਿਲ ਦਾ ਦੌਰਾ ਪੈਣ ਕਾਰਨ 77 ਸਾਲ ਦੀ ਉਮਰ ਵਿੱਚ ਉਨ੍ਹਾਂ ਦੇਹਾਂਤ ਹੋ ਗਿਆ ਸੀ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link