11.43C Vancouver
ADS

Mar 21, 2024 1:00 PM - The Connect News

ਰਿਤਿਕ ਰੋਸ਼ਨ ਅਤੇ ਦੀਪਿਕਾ ਪਾਦੁਕੋਣ ਸਟਾਰਰ ਫਿਲਮ ‘Fighter’ OTT ‘ਤੇ ਹੋਈ ਰਿਲੀਜ਼

Share On
hrithik-roshan-deepika-padukone-starrer-fighter-released-on-ott
Coming to the details, the film starring Hrithik Roshan, Deepika Padukone, Anil Kapoor, Akshay Oberoi, Karan Singh Grover, Sanjeeda Sheikh and more in leading, supporting and pivotal roles is directed by Siddharth Anand.(Photo:Instagram/deepikapadukone)

ਰਿਤਿਕ ਰੋਸ਼ਨ ਅਤੇ ਦੀਪਿਕਾ ਪਾਦੁਕੋਣ ਸਟਾਰਰ ਫਿਲਮ ‘Fighter’ OTT ‘ਤੇ ਹੋਈ ਰਿਲੀਜ਼ ਬਾਲੀਵੁੱਡ ਅਦਾਕਾਰ ਰਿਤਿਕ ਰੋਸ਼ਨ ਨੇ ਇਸ ਸਾਲ ਦੀ ਸ਼ੁਰੂਆਤ ‘ਚ ਆਪਣੀ ਬਲਾਕਬਸਟਰ ਫਿਲਮ ‘ਫਾਈਟਰ’ ਨਾਲ ਵੱਡੇ ਪਰਦੇ ‘ਤੇ ਹਲਚਲ ਮਚਾ ਦਿੱਤੀ ਹੈ।

ਇਸ ਫਿਲਮ ‘ਚ ਰਿਤਿਕ ਰੋਸ਼ਨ ਦੇ ਨਾਲ ਦੀਪਿਕਾ ਪਾਦੂਕੋਣ ਵੀ ਮੁੱਖ ਭੂਮਿਕਾ ‘ਚ ਨਜ਼ਰ ਆਈ ਸੀ। ਫਿਲਮ ਨੇ ਆਪਣੀ ਕਮਾਈ ਨਾਲ ਬਾਕਸ ਆਫਿਸ ‘ਤੇ ਹਲਚਲ ਮਚਾਉਣ ‘ਚ ਕੋਈ ਕਸਰ ਨਹੀਂ ਛੱਡੀ।

ਇਸ ਏਰੀਅਲ ਐਕਸ਼ਨ ਸੀਨ ਫਿਲਮ ਨੇ 212.62 ਕਰੋੜ ਰੁਪਏ ਦੀ ਜ਼ਬਰਦਸਤ ਕਮਾਈ ਕੀਤੀ ਸੀ। ਜੇਕਰ ਤੁਸੀਂ ਇਸ ਫਿਲਮ ਨੂੰ ਵੱਡੇ ਪਰਦੇ ‘ਤੇ ਨਹੀਂ ਦੇਖਿਆ ਹੈ ਤਾਂ ਹੁਣ ਤੁਸੀਂ ਘਰ ਬੈਠੇ ਵੀ ਇਸ ਫਿਲਮ ਦਾ ਆਨੰਦ ਲੈ ਸਕਦੇ ਹੋ। ਪਿਛਲੇ ਮਹੀਨੇ ਤੋਂ ਇਸ ਫਿਲਮ ਦੀ OTT ‘ਤੇ ਰਿਲੀਜ਼ ਹੋਣ ਦੀ ਕਾਫੀ ਚਰਚਾ ਸੀ। ਹੁਣ ਨਿਰਮਾਤਾਵਾਂ ਨੇ ਇਸ ਫਿਲਮ ਨੂੰ OTT ‘ਤੇ ਰਿਲੀਜ਼ ਕਰਨ ਦਾ ਐਲਾਨ ਕੀਤਾ ਹੈ।

ਨੈੱਟਫਲਿਕਸ ਦੇ ਅਧਿਕਾਰਤ ਇੰਸਟਾਗ੍ਰਾਮ ਹੈਂਡਲ ‘ਤੇ ਇਸ ਫਿਲਮ ਬਾਰੇ ਅਪਡੇਟ ਦਿੱਤੀ ਗਈ ਹੈ। ਹੁਣ ਬਾਕੀ ਜਾਣਕਾਰੀ ਫਿਲਮ ਦੀ ਇੱਕ ਛੋਟੀ ਜਿਹੀ ਕਲਿੱਪਿੰਗ ਦੇ ਨਾਲ ਕੈਪਸ਼ਨ ਵਿੱਚ ਦਿੱਤੀ ਗਈ ਹੈ। ਕੈਪਸ਼ਨ ‘ਚ ਲਿਖਿਆ ਹੈ- ‘ਲੇਡੀਜ਼ ਐਂਡ ਜੈਂਟਲਮੈਨ ਫਾਈਟਰ ਆਪਣੀ ਲੈਂਡਿੰਗ ਲਈ ਤਿਆਰ ਹੈ। ਇਹ ਫਿਲਮ ਨੈੱਟਫਲਿਕਸ ‘ਤੇ 20 ਤਰੀਕ ਨੂੰ ਅੱਧੀ ਰਾਤ 12 ਵਜੇ ਰਿਲੀਜ਼ ਹੋ ਗਈ ਹੈ। ਦੱਸ ਦੇਈਏ ਕਿ ਰਿਤਿਕ ਰੋਸ਼ਨ ਅਤੇ ਦੀਪਿਕਾ ਪਾਦੁਕੋਣ ਸਟਾਰਰ ਇਹ ਫਿਲਮ ਇਸ ਸਾਲ 26 ਜਨਵਰੀ ਨੂੰ ਰਿਲੀਜ਼ ਹੋਈ ਸੀ।

ਫਿਲਮ ‘ਵਾਰ’ ਅਤੇ ‘ਬਿਗ ਬੈਂਗ’ ਤੋਂ ਬਾਅਦ ਇਹ ਰਿਤਿਕ ਰੋਸ਼ਨ ਦੀ ਸਿਧਾਰਥ ਆਨੰਦ ਨਾਲ ਤੀਜੀ ਫਿਲਮ ਸੀ। ਇਸ ਦੇ ਨਾਲ ਹੀ ਅਦਾਕਾਰ ਨੇ ਦੱਸਿਆ ਕਿ ਫਿਲਮ ਦੇ OTT ਸੰਸਕਰਣ ਵਿੱਚ, ਫਿਲਮ ਦੇ ਉਹ ਡਿਲੀਟ ਕੀਤੇ ਗਏ ਦ੍ਰਿਸ਼ ਵੀ ਦਿਖਾਏ ਜਾਣਗੇ ਜੋ ਥੀਏਟਰ ਵਿੱਚ ਨਹੀਂ ਵੇਖੇ ਗਏ ਸਨ। ਇਸ ਦੇ ਨਾਲ ਹੀ ਫਿਲਮ ਦਾ ਗੀਤ ਦਿਲ ਬੇਕਰਾਰ ਵੀ ਫਿਲਮ ਦੇ OTT ਵਰਜ਼ਨ ‘ਚ ਦੇਖਣ ਨੂੰ ਮਿਲੇਗਾ।

Latest news

gippy-grewal-and-sargun-mehta-bring-laughter-to-connedia-media-network-studio
Punjabi

ਫਿਲਮ ਦੀ ਰਿਲੀਜ਼ ਤੋਂ ਪਹਿਲਾਂ 'ਕੈਰੀ ਆਨ ਜੱਟਾ 4' ਦੀ ਟੀਮ ਨੇ ਸਰੀ ਸਟੂਡੀਓ ਦਾ ਕੀਤਾ ਦੌਰਾ

ਪੰਜਾਬੀ ਅਦਾਕਾਰ ਅਤੇ ਨਿਰਮਾਤਾ ਗਿੱਪੀ ਗਰੇਵਾਲ, ਅਦਾਕਾਰਾ ਸਰਗੁਣ ਮਹਿਤਾ ਅਤੇ ਫ਼ਿਲਮ 'ਕੈਰੀ ਆਨ ਜੱਟਾ 4' ਦੀ ਸਟਾਰ ਕਾਸਟ ਅਤੇ ਮੈਂਬਰਾਂ ਨੇ ਫ਼ਿਲਮ ਦੇ ਪ੍ਰਚਾਰ ਦੌਰੇ ਦੌਰਾਨ ਸਰੀ ਸਥਿਤ ਕਨੈਕਟ ਮੀਡੀਆ ਨੈੱਟਵਰਕ ਸਟੂਡੀਓ ਦਾ ਦੌਰਾ ਕੀਤਾ।
delhi-high-court-reviews-salman-khans-plea-against-kala-hiran-film-release
Punjabi

Delhi High Court Reviews Salman Khan's Plea Against "Kala Hiran" Film Release

The Delhi High Court requested a response from the creators of the film "Kala Hiran: The Battle for Legal" concerning actor Salman Khan's request for a release stay. Khan's legal team argued that the movie is allegedly based on the blackbuck poaching incident linked to him, infringing upon a court order safeguarding his personality rights.
tv-actress-sanchita-ugle-found-dead-at-mumbai-home-police-investigating
Punjabi

'ਕੁਮਕੁਮ ਭਾਗਿਆ' ਦੀ ਅਦਾਕਾਰਾ ਸੰਚਿਤਾ ਉਗਲੇ ਨੇ ਕੀਤੀ ਖੁਦਕੁਸ਼ੀ

ਟੀਵੀ ਅਦਾਕਾਰਾ ਸੰਚਿਤਾ ਉਗਾਲੇ ਦਾ ਸੋਮਵਾਰ ਸਵੇਰੇ ਦੇਹਾਂਤ ਹੋ ਗਿਆ। ਸ਼ੁਰੂਆਤੀ ਜਾਂਚ ਤੋਂ ਪਤਾ ਚੱਲਿਆ ਹੈ ਕਿ ਇਹ ਖੁਦਕੁਸ਼ੀ ਹੈ। ਪੁਲਿਸ ਨੇ ਲਾਸ਼ ਨੂੰ ਪੋਸਟਮਾਰਟਮ ਲਈ ਭੇਜ ਦਿੱਤਾ ਹੈ ਤੇ ਮਾਮਲੇ ਦੀ ਜਾਂਚ ਚੱਲ ਰਹੀ ਹੈ।
spiritual-awakening-takes-center-stage-in-tarnvir-singh-jagpals-groundbreaking-film-chaali-din
Punjabi

ਵਿਲੱਖਣ ਰੰਗ ਵਾਲੀ ਫਿਲਮ ਹੈ ਤਰਨਵੀਰ ਜਗਪਾਲ ਦੀ ਫਿਲਮ ‘ਚਾਲੀ ਦਿਨ’

ਪੰਜਾਬੀ ਸਿਨੇਮਾ ਵਿੱਚ ਇੱਕ ਵੱਖਰੇ ਵਿਸ਼ੇ ਨਾਲ ਆ ਰਹੀ ਨਿਰਦੇਸ਼ਕ ਤਰਨਵੀਰ ਸਿੰਘ ਜਗਪਾਲ ਦੀ ਫ਼ਿਲਮ ‘ਚਾਲੀ ਦਿਨ’ ਰਿਲੀਜ਼ ਤੋਂ ਪਹਿਲਾਂ ਹੀ ਚਰਚਾ ਦਾ ਕੇਂਦਰ ਬਣ ਰਹੀ ਹੈ। ਡਾ.ਗੁਰਪ੍ਰੀਤ ਧੁੱਗਾ ਦੀ ਕਿਤਾਬ 'ਤੇ ਆਧਾਰਿਤ ਇਹ ਫ਼ਿਲਮ ਜ਼ਿੰਦਗੀ ਦੇ ਮਕਸਦ,ਆਤਮਿਕ ਜਾਗਰੂਕਤਾ ਅਤੇ ਸਹੀ ਰਾਹ ਦੀ ਖੋਜ ਨੂੰ ਉਜਾਗਰ ਕਰਦੀ ਹੈ।
comedian-pranit-more-faces-backlash-after-controversial-audience-comments
Punjabi

ਦਰਸ਼ਕਾਂ ਦੀਆਂ ਵਿਵਾਦਪੂਰਨ ਟਿੱਪਣੀਆਂ ਤੋਂ ਬਾਅਦ ਕਾਮੇਡੀਅਨ ਪ੍ਰਣਿਤ ਮੋਰੇ ਦਾ ਹੋਇਆ ਸਖਤ ਵਿਰੋਧ

ਪ੍ਰਣਿਤ ਮੋਰੇ ਦੇ ਹਾਲ ਹੀ ਦੇ ਇਕ ਸਟੈਂਡਅੱਪ ਸ਼ੋਅ ਦੀ ਇਕ ਕੜੀ ਵਿਚ ਦਰਸ਼ਕ ਮੈਂਬਰਾਂ ਵਲੋਂ ਕੀਤੀਆਂ ਟਿੱਪਣੀਆਂ ਕਾਰਨ ਅਜੀਬ ਸਥਿਤੀ ਪੈਦਾ ਹੋ ਗਈ। ਨਤੀਜੇ ਵਜੋਂ ਕਾਮੇਡੀਅਨ ਮੋਰੇ ਨੂੰ ਸਖਤ ਵਿਰੋਧ ਦਾ ਸਾਹਮਣਾ ਕਰਨਾ ਪਿਆ। ਐਪੀਸੋਡ ਦੌਰਾਨ ਇਕ ਔਰਤ ਬਾਰੇ ਦਰਸ਼ਕ ਦੀਆਂ ਇਤਰਾਜ਼ਯੋਗ ਟਿੱਪਣੀਆਂ ਨੇ ਸੋਸ਼ਲ ਮੀਡੀਆ ਤੇ ਕਾਫੀ ਰੋਸ ਪੈਦਾ ਕਰ ਦਿੱਤਾ ਹੈ। ਇਹ ਅਜਿਹੀ ਘਟਨਾ ਸੀ ਜਿਸ ਨੂੰ 370 ਰੁਪਏ ਦੀ ਬਰਿਆਨੀ ਕਲਿੱਪ ਕਿਹਾ ਜਾਂਦਾ ਹੈ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link