14.83C Vancouver
ADS

Jan 21, 2026 11:55 AM - Connect Newsroom - Jasmine Singh

ਗਾਇਕ ਇਮਰਾਨ ਖਾਨ ਪਹੁੰਚੇ ਸਿੱਧੂ ਮੂਸੇਵਾਲਾ ਦੇ ਘਰ

Share On
imran-khan-pays-a-quiet-visit-to-sidhu-moosewalas-home
A photograph from the visit, now widely shared online, shows Imran Khan warmly holding Moosewala’s younger brother, Shubhdeep Singh Sidhu, lovingly called ‘Chhota Sidhu’. (Photo: Instagram/imrankhanworld)

'ਐਂਪਲੀਫਾਇਰ' ਅਤੇ 'ਸੈਟਿਸਫਾਇਆ' ਵਰਗੇ ਸੁਪਰਹਿੱਟ ਗੀਤਾਂ ਲਈ ਦੁਨੀਆ ਭਰ 'ਚ ਜਾਣੇ ਜਾਂਦੇ ਅੰਤਰਰਾਸ਼ਟਰੀ ਗਾਇਕ ਅਤੇ ਰੈਪਰ ਇਮਰਾਨ ਖਾਨ ਹਾਲ ਹੀ 'ਚ ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਪਿੰਡ ਮੂਸਾ ਪਹੁੰਚੇ। ਇੱਥੇ ਉਨ੍ਹਾਂ ਨੇ ਸਿੱਧੂ ਦੇ ਮਾਤਾ-ਪਿਤਾ ਨਾਲ ਮੁਲਾਕਾਤ ਕੀਤੀ, ਜਿਸ ਦੀਆਂ ਤਸਵੀਰਾਂ ਸੋਸ਼ਲ ਮੀਡੀਆ 'ਤੇ ਤੇਜ਼ੀ ਨਾਲ ਵਾਇਰਲ ਹੋ ਰਹੀਆਂ ਹਨ।

ਇਮਰਾਨ ਖਾਨ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ 'ਤੇ ਸਿੱਧੂ ਮੂਸੇਵਾਲਾ ਦੇ ਮਾਤਾ-ਪਿਤਾ ਨਾਲ ਇਕ ਤਸਵੀਰ ਸਾਂਝੀ ਕੀਤੀ ਹੈ। ਇਸ ਪੋਸਟ 'ਚ ਉਨ੍ਹਾਂ ਨੇ ਸਿੱਧੂ ਮੂਸੇਵਾਲਾ, ਉਨ੍ਹਾਂ ਦੇ ਪਿਤਾ ਅਤੇ ਮਾਤਾ ਨੂੰ ਟੈਗ ਕੀਤਾ ਹੈ।

ਖਾਸ ਗੱਲ ਇਹ ਰਹੀ ਕਿ ਇਮਰਾਨ ਨੇ ਇਸ ਪੋਸਟ ਦੇ ਨਾਲ ਕੋਈ ਵੀ ਕੈਪਸ਼ਨ ਨਹੀਂ ਲਿਖਿਆ, ਜਿਸ ਨੂੰ ਪ੍ਰਸ਼ੰਸਕਾਂ ਵੱਲੋਂ ਮਰਹੂਮ ਗਾਇਕ ਪ੍ਰਤੀ ਇਕ ਸ਼ਾਂਤ ਪਰ ਪ੍ਰਭਾਵਸ਼ਾਲੀ ਸਨਮਾਨ ਅਤੇ ਸ਼ਰਧਾਂਜਲੀ ਵਜੋਂ ਦੇਖਿਆ ਜਾ ਰਿਹਾ ਹੈ।ਸੋਸ਼ਲ ਮੀਡੀਆ 'ਤੇ ਪ੍ਰਸ਼ੰਸਕ ਇਸ ਭਾਵੁਕ ਮੁਲਾਕਾਤ ਦੀ ਖੂਬ ਸ਼ਲਾਘਾ ਕਰ ਰਹੇ ਹਨ।

Latest news

sidhu-moosewala-murder-case-punjab-and-haryana-high-court-rejects-joginder-singhs-bail-plea
Punjabi

ਸਿੱਧੂ ਮੂਸੇਵਾਲਾ ਕਤਲ ਕਾਂਡ: ਮੁਲਜ਼ਮ ਜੋਗਾ ਦੀ ਜ਼ਮਾਨਤ ਅਰਜ਼ੀ ਰੱਦ

ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਕਤਲ ਕਾਂਡ ਮਾਮਲੇ ਦੇ ਮੁਲਜ਼ਮ ਜੋਗਿੰਦਰ ਸਿੰਘ ਉਰਫ਼ ਜੋਗਾ ਦੀ ਨਿਯਮਤ ਜ਼ਮਾਨਤ ਦੀ ਅਰਜ਼ੀ ਨੂੰ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਰੱਦ ਕਰ ਦਿੱਤਾ ਹੈ। ਜੋਗਿੰਦਰ ਸਿੰਘ ਮੁੱਖ ਸਾਜ਼ਿਸ਼ ਘੜਨ ਵਾਲਿਆਂ ਵਿੱਚੋਂ ਇੱਕ ਹੈ ਅਤੇ ਉਸ ਦਾ ਪੁਰਾਣਾ ਅਪਰਾਧਿਕ ਰਿਕਾਰਡ ਹੈ।
rapper-badshah-and-punjabi-actress-isha-rikhi-separate-after-just-five-months-of-marriage
Punjabi

5 ਮਹੀਨੇ ਬਾਅਦ ਹੀ ਟੁੱਟ ਗਿਆ ਰੈਪਰ ਬਾਦਸ਼ਾਹ ਦਾ ਵਿਆਹ, ਪੋਸਟ ਸ਼ੇਅਰ ਕਰ ਦਿੱਤੀ ਜਾਣਕਾਰੀ

ਰੈਪਰ ਬਾਦਸ਼ਾਹ ਅਤੇ ਪੰਜਾਬੀ ਅਦਾਕਾਰਾ ਈਸ਼ਾ ਰਿਖੀ ਆਪਣੇ ਵਿਆਹ ਦੇ ਸਿਰਫ਼ ਪੰਜ ਮਹੀਨੇ ਬਾਅਦ ਵੱਖ ਹੋ ਗਏ ਹਨ। ਰੈਪਰ ਬਾਦਸ਼ਾਹ ਨੇ ਆਪਣੀ ਦੂਜੀ ਪਤਨੀ ਤੋਂ ਤਲਾਕ ਲੈਣ ਦਾ ਐਲਾਨ ਕਰ ਦਿੱਤਾ ਹੈ। ਸੋਮਵਾਰ ਨੂੰ ਦੋਵਾਂ ਨੇ ਸੋਸ਼ਲ ਮੀਡੀਆ 'ਤੇ ਇੱਕ ਸਾਂਝਾ ਬਿਆਨ ਜਾਰੀ ਕਰਕੇ ਆਪਣੇ ਤਲਾਕ ਦੀ ਪੁਸ਼ਟੀ ਕਰ ਦਿੱਤੀ ਹੈ।
kangana-ranaut-defamation-case-government-witness-cross-examined
Punjabi

ਕੰਗਨਾ ਰਣੌਤ ਮਾਣਹਾਨੀ ਮਾਮਲਾ: ਸਰਕਾਰੀ ਗਵਾਹ ਦੀ ਹੋਈ Cross-Examination

ਪੰਜਾਬ ਦੇ ਬਠਿੰਡਾ ਦੀ ਇੱਕ ਅਦਾਲਤ ਵਿੱਚ ਅੱਜ ਭਾਜਪਾ ਦੀ ਮੰਡੀ ਤੋਂ ਸੰਸਦ ਮੈਂਬਰ ਅਤੇ ਬਾਲੀਵੁੱਡ ਅਦਾਕਾਰਾ ਕੰਗਨਾ ਰਣੌਤ ਵਿਰੁੱਧ ਅਪਰਾਧਿਕ ਮਾਣਹਾਨੀ ਦੇ ਕੇਸ ਵਿੱਚ ਇੱਕ ਸਰਕਾਰੀ ਗਵਾਹ ਦੀ cross-examination ਕੀਤੀ ਗਈ। ਗਵਾਹ ਗੁਰਪ੍ਰੀਤ ਸਿੰਘ ਸ਼ਿਕਾਇਤਕਰਤਾ ਮਹਿੰਦਰ ਕੌਰ ਦਾ ਰਿਸ਼ਤੇਦਾਰ ਹੈ।
the-great-khali-shares-health-update-after-accident-video-goes-viral
Punjabi

ਹਾਦਸੇ ਦੀ ਵੀਡੀਓ ਵਾਇਰਲ ਹੋਣ ਮਗਰੋਂ ‘ਦਿ ਗ੍ਰੇਟ ਖਲੀ’ ਨੇ ਸਿਹਤ ਸੰਬੰਧੀ ਦਿੱਤੀ ਜਾਣਕਾਰੀ

ਸਾਬਕਾ ਪੇਸ਼ੇਵਰ ਪਹਿਲਵਾਨ 'ਦਿ ਗ੍ਰੇਟ ਖਲੀ' ਦੇ ਹਾਦਸੇ ਦਾ ਸ਼ਿਕਾਰ ਹੋਣ ਦਾ ਵੀਡੀਓ ਸੋਸ਼ਲ ਮੀਡੀਆ 'ਤੇ ਵਾਇਰਲ ਹੋਣ ਤੋਂ ਕੁਝ ਘੰਟਿਆਂ ਬਾਅਦ ਪਹਿਲਵਾਨ ਨੇ ਇੱਕ ਵੀਡੀਓ ਸਾਂਝਾ ਕੀਤਾ, ਜਿਸ ਵਿੱਚ ਪ੍ਰਸ਼ੰਸਕਾਂ ਨੂੰ ਭਰੋਸਾ ਦਿੱਤਾ ਗਿਆ ਕਿ ਉਹ ਸੁਰੱਖਿਅਤ ਹਨ ਅਤੇ ਠੀਕ ਹਨ।
film-fraternity-mourns-at-kuku-kohlis-funeral-aruna-irani-gets-emotional
Punjabi

ਕੁੱਕੂ ਕੋਹਲੀ ਦੇ ਅੰਤਿਮ ਸੰਸਕਾਰ ਮੌਕੇ ਗਮਗੀਨ ਹੋਇਆ ਫਿਲਮੀ ਜਗਤ, ਅਰੁਣਾ ਇਰਾਨੀ ਭਾਵੁਕ

ਦਿੱਗਜ ਅਦਾਕਾਰਾ ਅਰੁਣਾ ਇਰਾਨੀ ਦੇ ਪਤੀ ਅਤੇ ਮਸ਼ਹੂਰ ਫਿਲਮ ਨਿਰਮਾਤਾ ਕੁੱਕੂ ਕੋਹਲੀ ਦਾ ਅੱਜ ਮੁੰਬਈ ਦੇ ਓਸ਼ੀਵਾਰਾ ਸ਼ਮਸ਼ਾਨਘਾਟ ਵਿਖੇ ਅੰਤਿਮ ਸੰਸਕਾਰ ਕੀਤਾ ਗਿਆ। ਦੱਸ ਦੇਈਏ ਕਿ ਮੰਗਲਵਾਰ ਨੂੰ ਮੁੰਬਈ ਦੇ ਕੋਕੀਲਾਬੇਨ ਧੀਰੂਭਾਈ ਅੰਬਾਨੀ ਹਸਪਤਾਲ ਵਿੱਚ ਦਿਲ ਦਾ ਦੌਰਾ ਪੈਣ ਕਾਰਨ 77 ਸਾਲ ਦੀ ਉਮਰ ਵਿੱਚ ਉਨ੍ਹਾਂ ਦੇਹਾਂਤ ਹੋ ਗਿਆ ਸੀ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link