17.21C Vancouver
ADS

Jan 9, 2026 11:11 AM - Connect Newsroom - Jasmine Singh

ਫਿਲਮ 'ਧੁਰੰਧਰ' ਤੋਂ ਪਾਬੰਦੀ ਹਟਾਉਣ ਲਈ ਨਿਰਮਾਤਾਵਾਂ ਨੇ ਮੰਗੀ ਮਦਦ

Share On
indian-filmmakers-seek-help-to-lift-ban-on-hit-film-dhurandhar
In their letter, IMPPA called the ban "unilateral and uncalled for," arguing that it limits the freedom of expression for the filmmakers. (Photo: Instagram/ranveersingh)

ਇੰਡੀਅਨ ਮੋਸ਼ਨ ਪਿਕਚਰ ਪ੍ਰੋਡਿਊਸਰਜ਼ ਐਸੋਸੀਏਸ਼ਨ ਨੇ 'ਧੁਰੰਧਰ' ਫਿਲਮ 'ਤੇ ਮੱਧ ਪ੍ਰਦੇਸ਼ ਵਿੱਚ ਲੱਗੀ ਪਾਬੰਦੀ ਨੂੰ ਹਟਾਉਣ ਲਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਤੱਕ ਪਹੁੰਚ ਕੀਤੀ ਹੈ। ਇਹ ਐਸੋਸੀਏਸ਼ਨ ਦੇਸ਼ ਭਰ ਦੇ ਫਿਲਮ ਨਿਰਮਾਤਾਵਾਂ ਦੀ ਪ੍ਰਤੀਨਿਧਤਾ ਕਰਦੀ ਹੈ।

ਆਦਿਤਿਆ ਧਰ ਦੇ ਨਿਰਦੇਸ਼ ਹੇਠ ਬਣੀ ਅਤੇ ਰਣਬੀਰ ਸਿੰਘ ਦੀ ਅਦਾਕਾਰੀ ਵਾਲੀ ਇਸ ਫਿਲਮ ਨੂੰ ਯੂਏਈ,ਬਹਿਰੀਨ,ਕੁਵੈਤ,ਕਤਰ,ਓਮਾਨ ਅਤੇ ਸਾਊਦੀ ਅਰਬ ਵਰਗੇ ਦੇਸ਼ਾਂ ਵਿੱਚ ਰਿਲੀਜ਼ ਹੋਣ ਤੋਂ ਰੋਕ ਦਿੱਤਾ ਗਿਆ ਸੀ।

ਐਸੋਸੀਏਸ਼ਨ ਨੇ ਇਸ ਪਾਬੰਦੀ ਨੂੰ ਇਕ ਤਰਫਾ ਅਤੇ ਗੈਰ ਜ਼ਰੂਰੀ ਦੱਸਿਆ ਅਤੇ ਨਾਲ ਹੀ ਇਹ ਵੀ ਕਿਹਾ ਕਿ ਇਹ ਪਾਬੰਦੀ ਫਿਲਮ ਨਿਰਮਾਤਾਵਾਂ ਦੀ ਪ੍ਰਗਟਾਵੇ ਦੀ ਆਜ਼ਾਦੀ ਨੂੰ ਸੀਮਤ ਕਰਦੀ ਹੈ। ਦਸੰਬਰ ਵਿੱਚ ਰਿਲੀਜ਼ ਹੋਈ ਇਹ ਫਿਲਮ ਵੱਡੀਆਂ ਹਿੱਟ ਫਿਲਮਾਂ ਵਿੱਚ ਸ਼ਾਮਲ ਹੋ ਗਈ ਹੈ ਪਰ ਖਾੜੀ ਦੇ ਦੇਸ਼ਾਂ ਤੇ ਇਸ ਤੇ ਪਾਬੰਦੀ ਹੈ।

Latest news

sidhu-moosewala-murder-case-punjab-and-haryana-high-court-rejects-joginder-singhs-bail-plea
Punjabi

ਸਿੱਧੂ ਮੂਸੇਵਾਲਾ ਕਤਲ ਕਾਂਡ: ਮੁਲਜ਼ਮ ਜੋਗਾ ਦੀ ਜ਼ਮਾਨਤ ਅਰਜ਼ੀ ਰੱਦ

ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਕਤਲ ਕਾਂਡ ਮਾਮਲੇ ਦੇ ਮੁਲਜ਼ਮ ਜੋਗਿੰਦਰ ਸਿੰਘ ਉਰਫ਼ ਜੋਗਾ ਦੀ ਨਿਯਮਤ ਜ਼ਮਾਨਤ ਦੀ ਅਰਜ਼ੀ ਨੂੰ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਰੱਦ ਕਰ ਦਿੱਤਾ ਹੈ। ਜੋਗਿੰਦਰ ਸਿੰਘ ਮੁੱਖ ਸਾਜ਼ਿਸ਼ ਘੜਨ ਵਾਲਿਆਂ ਵਿੱਚੋਂ ਇੱਕ ਹੈ ਅਤੇ ਉਸ ਦਾ ਪੁਰਾਣਾ ਅਪਰਾਧਿਕ ਰਿਕਾਰਡ ਹੈ।
rapper-badshah-and-punjabi-actress-isha-rikhi-separate-after-just-five-months-of-marriage
Punjabi

5 ਮਹੀਨੇ ਬਾਅਦ ਹੀ ਟੁੱਟ ਗਿਆ ਰੈਪਰ ਬਾਦਸ਼ਾਹ ਦਾ ਵਿਆਹ, ਪੋਸਟ ਸ਼ੇਅਰ ਕਰ ਦਿੱਤੀ ਜਾਣਕਾਰੀ

ਰੈਪਰ ਬਾਦਸ਼ਾਹ ਅਤੇ ਪੰਜਾਬੀ ਅਦਾਕਾਰਾ ਈਸ਼ਾ ਰਿਖੀ ਆਪਣੇ ਵਿਆਹ ਦੇ ਸਿਰਫ਼ ਪੰਜ ਮਹੀਨੇ ਬਾਅਦ ਵੱਖ ਹੋ ਗਏ ਹਨ। ਰੈਪਰ ਬਾਦਸ਼ਾਹ ਨੇ ਆਪਣੀ ਦੂਜੀ ਪਤਨੀ ਤੋਂ ਤਲਾਕ ਲੈਣ ਦਾ ਐਲਾਨ ਕਰ ਦਿੱਤਾ ਹੈ। ਸੋਮਵਾਰ ਨੂੰ ਦੋਵਾਂ ਨੇ ਸੋਸ਼ਲ ਮੀਡੀਆ 'ਤੇ ਇੱਕ ਸਾਂਝਾ ਬਿਆਨ ਜਾਰੀ ਕਰਕੇ ਆਪਣੇ ਤਲਾਕ ਦੀ ਪੁਸ਼ਟੀ ਕਰ ਦਿੱਤੀ ਹੈ।
kangana-ranaut-defamation-case-government-witness-cross-examined
Punjabi

ਕੰਗਨਾ ਰਣੌਤ ਮਾਣਹਾਨੀ ਮਾਮਲਾ: ਸਰਕਾਰੀ ਗਵਾਹ ਦੀ ਹੋਈ Cross-Examination

ਪੰਜਾਬ ਦੇ ਬਠਿੰਡਾ ਦੀ ਇੱਕ ਅਦਾਲਤ ਵਿੱਚ ਅੱਜ ਭਾਜਪਾ ਦੀ ਮੰਡੀ ਤੋਂ ਸੰਸਦ ਮੈਂਬਰ ਅਤੇ ਬਾਲੀਵੁੱਡ ਅਦਾਕਾਰਾ ਕੰਗਨਾ ਰਣੌਤ ਵਿਰੁੱਧ ਅਪਰਾਧਿਕ ਮਾਣਹਾਨੀ ਦੇ ਕੇਸ ਵਿੱਚ ਇੱਕ ਸਰਕਾਰੀ ਗਵਾਹ ਦੀ cross-examination ਕੀਤੀ ਗਈ। ਗਵਾਹ ਗੁਰਪ੍ਰੀਤ ਸਿੰਘ ਸ਼ਿਕਾਇਤਕਰਤਾ ਮਹਿੰਦਰ ਕੌਰ ਦਾ ਰਿਸ਼ਤੇਦਾਰ ਹੈ।
the-great-khali-shares-health-update-after-accident-video-goes-viral
Punjabi

ਹਾਦਸੇ ਦੀ ਵੀਡੀਓ ਵਾਇਰਲ ਹੋਣ ਮਗਰੋਂ ‘ਦਿ ਗ੍ਰੇਟ ਖਲੀ’ ਨੇ ਸਿਹਤ ਸੰਬੰਧੀ ਦਿੱਤੀ ਜਾਣਕਾਰੀ

ਸਾਬਕਾ ਪੇਸ਼ੇਵਰ ਪਹਿਲਵਾਨ 'ਦਿ ਗ੍ਰੇਟ ਖਲੀ' ਦੇ ਹਾਦਸੇ ਦਾ ਸ਼ਿਕਾਰ ਹੋਣ ਦਾ ਵੀਡੀਓ ਸੋਸ਼ਲ ਮੀਡੀਆ 'ਤੇ ਵਾਇਰਲ ਹੋਣ ਤੋਂ ਕੁਝ ਘੰਟਿਆਂ ਬਾਅਦ ਪਹਿਲਵਾਨ ਨੇ ਇੱਕ ਵੀਡੀਓ ਸਾਂਝਾ ਕੀਤਾ, ਜਿਸ ਵਿੱਚ ਪ੍ਰਸ਼ੰਸਕਾਂ ਨੂੰ ਭਰੋਸਾ ਦਿੱਤਾ ਗਿਆ ਕਿ ਉਹ ਸੁਰੱਖਿਅਤ ਹਨ ਅਤੇ ਠੀਕ ਹਨ।
film-fraternity-mourns-at-kuku-kohlis-funeral-aruna-irani-gets-emotional
Punjabi

ਕੁੱਕੂ ਕੋਹਲੀ ਦੇ ਅੰਤਿਮ ਸੰਸਕਾਰ ਮੌਕੇ ਗਮਗੀਨ ਹੋਇਆ ਫਿਲਮੀ ਜਗਤ, ਅਰੁਣਾ ਇਰਾਨੀ ਭਾਵੁਕ

ਦਿੱਗਜ ਅਦਾਕਾਰਾ ਅਰੁਣਾ ਇਰਾਨੀ ਦੇ ਪਤੀ ਅਤੇ ਮਸ਼ਹੂਰ ਫਿਲਮ ਨਿਰਮਾਤਾ ਕੁੱਕੂ ਕੋਹਲੀ ਦਾ ਅੱਜ ਮੁੰਬਈ ਦੇ ਓਸ਼ੀਵਾਰਾ ਸ਼ਮਸ਼ਾਨਘਾਟ ਵਿਖੇ ਅੰਤਿਮ ਸੰਸਕਾਰ ਕੀਤਾ ਗਿਆ। ਦੱਸ ਦੇਈਏ ਕਿ ਮੰਗਲਵਾਰ ਨੂੰ ਮੁੰਬਈ ਦੇ ਕੋਕੀਲਾਬੇਨ ਧੀਰੂਭਾਈ ਅੰਬਾਨੀ ਹਸਪਤਾਲ ਵਿੱਚ ਦਿਲ ਦਾ ਦੌਰਾ ਪੈਣ ਕਾਰਨ 77 ਸਾਲ ਦੀ ਉਮਰ ਵਿੱਚ ਉਨ੍ਹਾਂ ਦੇਹਾਂਤ ਹੋ ਗਿਆ ਸੀ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link