17.22C Vancouver
ADS

May 28, 2025 6:20 PM - Connect Newsroom

ਸੁੱਖ ਰਤੀਆ ਕਤਲ ਕੇਸ 'ਚ ਗ੍ਰਿਫ਼ਤਾਰ

Share On
instagram-influencer-sukh-ratia-arrested-on-murder-charges
The murder was premeditated and caught on CCTV. Sukh had bought the knife online and tracked the victim’s movements beforehand.(Photo: Instagram/_sukh_ratia)

ਸੋਸ਼ਲ ਮੀਡੀਆ ਉੱਤੇ ਅਕਸਰ ਵਿਵਾਦਾਂ ਵਿੱਚ ਰਹਿਣ ਵਾਲੇ ਸੁਖਪ੍ਰੀਤ ਸਿੰਘ ਉਰਫ਼ ਸੁੱਖ ਰਤੀਆ ਨੂੰ ਕਤਲ ਦੇ ਗੰਭੀਰ ਦੋਸ਼ਾਂ ਵਿੱਚ ਜੇਲ੍ਹ ਭੇਜ ਦਿੱਤਾ ਗਿਆ ਹੈ। ਇੰਸਟਾਗ੍ਰਾਮ 'ਤੇ ਉਸਦੇ 5.25 ਲੱਖ ਤੋਂ ਵੱਧ ਫਾਲੋਅਰਜ਼ ਹਨ। ਉਹ ਵਿਅਕਤੀ ਜੋ ਆਪਣੀਆਂ ਇੰਸਟਾਗ੍ਰਾਮ ਰੀਲਾਂ ਤੇ ਸਟਾਈਲਿਸ਼ ਜੀਵਨ ਸ਼ੈਲੀ ਲਈ ਜਾਣਿਆ ਜਾਂਦਾ ਸੀ, ਹੁਣ ਇੱਕ ਬਹੁਤ ਹੀ ਭਿਆਨਕ ਕਤਲ ਕੇਸ ਦਾ ਮੁੱਖ ਦੋਸ਼ੀ ਬਣ ਗਿਆ ਹੈ। ਨੋਇਡਾ STF ਨੇ ਉਸਨੂੰ ਗ੍ਰਿਫ਼ਤਾਰ ਕਰਕੇ ਨਵੀਂ ਮੁੰਬਈ ਪੁਲਿਸ ਦੇ ਹਵਾਲੇ ਕਰ ਦਿੱਤਾ ਹੈ।

ਜਾਣਕਾਰੀ ਅਨੁਸਾਰ ਫਤਿਹਾਬਾਦ ਦੇ ਰਤੀਆ ਕਸਬੇ ਦੇ ਰਹਿਣ ਵਾਲੇ 24 ਸਾਲਾ ਸੁੱਖ ਰਤੀਆ ਨੇ ਸਿਰਫ਼ 12ਵੀਂ ਤੱਕ ਹੀ ਪੜ੍ਹਾਈ ਕੀਤੀ ਹੈ। ਮਾਡਲਿੰਗ ਦੀ ਇੱਛਾ ਨਾਲ, ਉਹ 2022 ਵਿੱਚ ਆਪਣੇ ਚਚੇਰੇ ਭਰਾ ਗੁਰਪ੍ਰੀਤ ਸਿੰਘ ਨਾਲ ਮੁੰਬਈ ਪਹੁੰਚ ਗਿਆ। ਉੱਥੇ ਉਸਦੀ ਮੁਲਾਕਾਤ ਇੱਕ ਔਰਤ ਨਾਲ ਹੋਈ ਜੋ ਸੈਲੂਨ ਚਲਾਉਂਦੀ ਸੀ ਤੇ ਗਾਜ਼ੀਆਬਾਦ (ਯੂਪੀ) ਦੀ ਰਹਿਣ ਵਾਲੀ ਸੀ। ਪੁਲਿਸ ਪੁੱਛਗਿੱਛ ਦੌਰਾਨ ਸੁਖਪ੍ਰੀਤ ਨੇ ਕਬੂਲ ਕੀਤਾ ਕਿ ਉਸੇ ਔਰਤ ਨੇ ਉਸਨੂੰ 5 ਲੱਖ ਰੁਪਏ ਵਿੱਚ ਕਤਲ ਦੀ ਸੁਪਾਰੀ ਦਵਾਈ ਸੀ।

18 ਮਈ ਦੀ ਰਾਤ ਨੂੰ ਸੁੱਖ ਰਤੀਆ ਤੇ ਉਸਦੇ ਸਾਥੀ ਗੁਰਪ੍ਰੀਤ ਸਿੰਘ ਨੇ ਪਹਿਲਾਂ ਰੇਕੀ ਕੀਤੀ ਤੇ ਫਿਰ ਔਰਤ ਦਾ ਪਿੱਛਾ ਕੀਤਾ ਅਤੇ ਸੜਕ 'ਤੇ ਉਸਦਾ ਗਲਾ ਵੱਢ ਦਿੱਤਾ, ਜਿਸ ਨਾਲ ਉਸਦੀ ਮੌਤ ਹੋ ਗਈ। ਇਹ ਘਟਨਾ ਇੱਕ ਸੀਸੀਟੀਵੀ ਕੈਮਰੇ ਵਿੱਚ ਰਿਕਾਰਡ ਹੋ ਗਈ।

ਪੁਲਿਸ ਜਾਂਚ ਤੋਂ ਪਤਾ ਲੱਗਾ ਹੈ ਕਿ ਸੁਖਪ੍ਰੀਤ ਨੇ ਕਤਲ ਤੋਂ ਪਹਿਲਾਂ ਇੱਕ ਚਾਕੂ ਆਨਲਾਈਨ ਖਰੀਦਿਆ ਸੀ ਤੇ ਕਤਲ ਵਾਲੀ ਰਾਤ ਔਰਤ ਦੀਆਂ ਹਰਕਤਾਂ 'ਤੇ ਖਾਸ ਤੌਰ 'ਤੇ ਨਜ਼ਰ ਰੱਖੀ ਗਈ ਸੀ।ਸ਼ੱਕੀਆਂ 'ਤੇ ਹੁਣ ਆਈਪੀਸੀ ਦੀ ਧਾਰਾ 103(1) ਅਤੇ 61(2) ਦੇ ਤਹਿਤ ਦੋਸ਼ ਲਗਾਏ ਜਾ ਰਹੇ ਹਨ।

Latest news

sidhu-moosewala-murder-case-punjab-and-haryana-high-court-rejects-joginder-singhs-bail-plea
Punjabi

ਸਿੱਧੂ ਮੂਸੇਵਾਲਾ ਕਤਲ ਕਾਂਡ: ਮੁਲਜ਼ਮ ਜੋਗਾ ਦੀ ਜ਼ਮਾਨਤ ਅਰਜ਼ੀ ਰੱਦ

ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਕਤਲ ਕਾਂਡ ਮਾਮਲੇ ਦੇ ਮੁਲਜ਼ਮ ਜੋਗਿੰਦਰ ਸਿੰਘ ਉਰਫ਼ ਜੋਗਾ ਦੀ ਨਿਯਮਤ ਜ਼ਮਾਨਤ ਦੀ ਅਰਜ਼ੀ ਨੂੰ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਰੱਦ ਕਰ ਦਿੱਤਾ ਹੈ। ਜੋਗਿੰਦਰ ਸਿੰਘ ਮੁੱਖ ਸਾਜ਼ਿਸ਼ ਘੜਨ ਵਾਲਿਆਂ ਵਿੱਚੋਂ ਇੱਕ ਹੈ ਅਤੇ ਉਸ ਦਾ ਪੁਰਾਣਾ ਅਪਰਾਧਿਕ ਰਿਕਾਰਡ ਹੈ।
rapper-badshah-and-punjabi-actress-isha-rikhi-separate-after-just-five-months-of-marriage
Punjabi

5 ਮਹੀਨੇ ਬਾਅਦ ਹੀ ਟੁੱਟ ਗਿਆ ਰੈਪਰ ਬਾਦਸ਼ਾਹ ਦਾ ਵਿਆਹ, ਪੋਸਟ ਸ਼ੇਅਰ ਕਰ ਦਿੱਤੀ ਜਾਣਕਾਰੀ

ਰੈਪਰ ਬਾਦਸ਼ਾਹ ਅਤੇ ਪੰਜਾਬੀ ਅਦਾਕਾਰਾ ਈਸ਼ਾ ਰਿਖੀ ਆਪਣੇ ਵਿਆਹ ਦੇ ਸਿਰਫ਼ ਪੰਜ ਮਹੀਨੇ ਬਾਅਦ ਵੱਖ ਹੋ ਗਏ ਹਨ। ਰੈਪਰ ਬਾਦਸ਼ਾਹ ਨੇ ਆਪਣੀ ਦੂਜੀ ਪਤਨੀ ਤੋਂ ਤਲਾਕ ਲੈਣ ਦਾ ਐਲਾਨ ਕਰ ਦਿੱਤਾ ਹੈ। ਸੋਮਵਾਰ ਨੂੰ ਦੋਵਾਂ ਨੇ ਸੋਸ਼ਲ ਮੀਡੀਆ 'ਤੇ ਇੱਕ ਸਾਂਝਾ ਬਿਆਨ ਜਾਰੀ ਕਰਕੇ ਆਪਣੇ ਤਲਾਕ ਦੀ ਪੁਸ਼ਟੀ ਕਰ ਦਿੱਤੀ ਹੈ।
kangana-ranaut-defamation-case-government-witness-cross-examined
Punjabi

ਕੰਗਨਾ ਰਣੌਤ ਮਾਣਹਾਨੀ ਮਾਮਲਾ: ਸਰਕਾਰੀ ਗਵਾਹ ਦੀ ਹੋਈ Cross-Examination

ਪੰਜਾਬ ਦੇ ਬਠਿੰਡਾ ਦੀ ਇੱਕ ਅਦਾਲਤ ਵਿੱਚ ਅੱਜ ਭਾਜਪਾ ਦੀ ਮੰਡੀ ਤੋਂ ਸੰਸਦ ਮੈਂਬਰ ਅਤੇ ਬਾਲੀਵੁੱਡ ਅਦਾਕਾਰਾ ਕੰਗਨਾ ਰਣੌਤ ਵਿਰੁੱਧ ਅਪਰਾਧਿਕ ਮਾਣਹਾਨੀ ਦੇ ਕੇਸ ਵਿੱਚ ਇੱਕ ਸਰਕਾਰੀ ਗਵਾਹ ਦੀ cross-examination ਕੀਤੀ ਗਈ। ਗਵਾਹ ਗੁਰਪ੍ਰੀਤ ਸਿੰਘ ਸ਼ਿਕਾਇਤਕਰਤਾ ਮਹਿੰਦਰ ਕੌਰ ਦਾ ਰਿਸ਼ਤੇਦਾਰ ਹੈ।
the-great-khali-shares-health-update-after-accident-video-goes-viral
Punjabi

ਹਾਦਸੇ ਦੀ ਵੀਡੀਓ ਵਾਇਰਲ ਹੋਣ ਮਗਰੋਂ ‘ਦਿ ਗ੍ਰੇਟ ਖਲੀ’ ਨੇ ਸਿਹਤ ਸੰਬੰਧੀ ਦਿੱਤੀ ਜਾਣਕਾਰੀ

ਸਾਬਕਾ ਪੇਸ਼ੇਵਰ ਪਹਿਲਵਾਨ 'ਦਿ ਗ੍ਰੇਟ ਖਲੀ' ਦੇ ਹਾਦਸੇ ਦਾ ਸ਼ਿਕਾਰ ਹੋਣ ਦਾ ਵੀਡੀਓ ਸੋਸ਼ਲ ਮੀਡੀਆ 'ਤੇ ਵਾਇਰਲ ਹੋਣ ਤੋਂ ਕੁਝ ਘੰਟਿਆਂ ਬਾਅਦ ਪਹਿਲਵਾਨ ਨੇ ਇੱਕ ਵੀਡੀਓ ਸਾਂਝਾ ਕੀਤਾ, ਜਿਸ ਵਿੱਚ ਪ੍ਰਸ਼ੰਸਕਾਂ ਨੂੰ ਭਰੋਸਾ ਦਿੱਤਾ ਗਿਆ ਕਿ ਉਹ ਸੁਰੱਖਿਅਤ ਹਨ ਅਤੇ ਠੀਕ ਹਨ।
film-fraternity-mourns-at-kuku-kohlis-funeral-aruna-irani-gets-emotional
Punjabi

ਕੁੱਕੂ ਕੋਹਲੀ ਦੇ ਅੰਤਿਮ ਸੰਸਕਾਰ ਮੌਕੇ ਗਮਗੀਨ ਹੋਇਆ ਫਿਲਮੀ ਜਗਤ, ਅਰੁਣਾ ਇਰਾਨੀ ਭਾਵੁਕ

ਦਿੱਗਜ ਅਦਾਕਾਰਾ ਅਰੁਣਾ ਇਰਾਨੀ ਦੇ ਪਤੀ ਅਤੇ ਮਸ਼ਹੂਰ ਫਿਲਮ ਨਿਰਮਾਤਾ ਕੁੱਕੂ ਕੋਹਲੀ ਦਾ ਅੱਜ ਮੁੰਬਈ ਦੇ ਓਸ਼ੀਵਾਰਾ ਸ਼ਮਸ਼ਾਨਘਾਟ ਵਿਖੇ ਅੰਤਿਮ ਸੰਸਕਾਰ ਕੀਤਾ ਗਿਆ। ਦੱਸ ਦੇਈਏ ਕਿ ਮੰਗਲਵਾਰ ਨੂੰ ਮੁੰਬਈ ਦੇ ਕੋਕੀਲਾਬੇਨ ਧੀਰੂਭਾਈ ਅੰਬਾਨੀ ਹਸਪਤਾਲ ਵਿੱਚ ਦਿਲ ਦਾ ਦੌਰਾ ਪੈਣ ਕਾਰਨ 77 ਸਾਲ ਦੀ ਉਮਰ ਵਿੱਚ ਉਨ੍ਹਾਂ ਦੇਹਾਂਤ ਹੋ ਗਿਆ ਸੀ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link