Sep 10, 2024 4:14 PM - Connect Newsroom

ਅਦਾਕਾਰਾ ਦੀਪਿਕਾ ਪਾਦੂਕੋਣ ਅਤੇ ਰਣਵੀਰ ਸਿੰਘ ਦੇ ਘਰ ਕਿਲਕਾਰੀਆਂ ਗੂੰਜੀਆਂ ਹਨ। ਦਰਅਸਲ, ਦੀਪਿਕਾ-ਰਣਵੀਰ ਮਾਤਾ-ਪਿਤਾ ਬਣ ਗਏ ਹਨ। ਦੀਪਿਕਾ ਨੇ ਇੱਕ ਨੰਨ੍ਹੀ ਪਰੀ ਨੂੰ ਜਨਮ ਦਿੱਤਾ ਹੈ। ਅਦਾਕਾਰਾ ਸ਼ਨੀਵਾਰ ਨੂੰ ਦੁਪਹਿਰ ਮੁੰਬਈ ਦੇ ਗੋਰੇਗਾਂਵ ਇਲਾਕੇ ਵਿੱਚ ਮੌਜੂਦ ਐੱਚ.ਐੱਨ ਰਿਲਾਇੰਸ ਹਸਪਤਾਲ ਵਿੱਚ ਦਾਖਲ ਹੋਈ ਸੀ। ਉਨ੍ਹਾਂ ਨਾਲ ਰਣਵੀਰ ਸਿੰਘ ਤੇ ਪਰਿਵਾਰ ਵਾਲੇ ਵੀ ਮੌਜੂਦ ਸਨ। ਇਸ ਤੋਂ ਪਹਿਲਾਂ ਦੀਪਿਕਾ ਤੇ ਰਣਵੀਰ ਬੱਪਾ ਦੇ ਦਰਸ਼ਨ ਕਰਨ ਲਈ ਸਿੱਧੀਵਿਨਾਇਕ ਮੰਦਿਰ ਪਹੁੰਚੇ ਸਨ।
ਦੱਸ ਦੇਈਏ ਕਿ ਦੀਪਿਕਾ ਨੇ ਇਸ ਸਾਲ 28 ਫਰਵਰੀ ਨੂੰ ਸੋਸ਼ਲ ਮੀਡੀਆ ‘ਤੇ ਪ੍ਰੈਗਨੈਂਸੀ ਅਨਾਊਂਸ ਕੀਤੀ ਸੀ। ਉਨ੍ਹਾਂ ਨੇ ਇੱਕ ਪੋਸਟ ਸਾਂਝੀ ਕਰ ਲਿਖਿਆ ਸੀ ਕਿ ਉਹ ਸਤੰਬਰ 2024 ਵਿੱਚ ਬੱਚੇ ਨੂੰ ਜਨਮ ਦੇਵੇਗੀ। ਕੁਝ ਦਿਨ ਪਹਿਲਾਂ ਹੀ ਦੀਪਿਕਾ ਨੇ ਪ੍ਰੈਗਨੈਂਸੀ ਫੋਟੋਸ਼ੂਟ ਦੀਆਂ ਕੁਝ ਤਸਵੀਰਾਂ ਵੀ ਸੋਸ਼ਲ ਮੀਡੀਆ ‘ਤੇ ਸਾਂਝੀਆਂ ਕੀਤੀਆਂ ਸਨ। ਅਦਾਕਾਰਾ ਵੱਲੋਂ ਆਪਣੇ ਸੋਸ਼ਲ ਮੀਡੀਆ ‘ਅਕਾਊਂਟ ਤੇ 14 ਫੋਟੋਆਂ ਸਾਂਝੀਆਂ ਕੀਤੀਆਂ ਗਈਆਂ ਸਨ।




