14.18C Vancouver
ADS

May 28, 2026 6:16 PM - Connect Newsroom - Jasmine Singh

ਯੋ ਯੋ ਹਨੀ ਸਿੰਘ ਦੇ ਨਸ਼ਾ ਵਿਰੋਧੀ ਮੁਹਿੰਮ ਨਾਲ ਜੁੜਨ 'ਤੇ ਭੜਕੇ ਗਾਇਕ ਜਸਬੀਰ ਜੱਸੀ

Share On
jasbir-jassi-slams-honey-singhs-appointment-as-face-of-punjabs-anti-drug-drive
The controversy erupted after Honey Singh recently met senior BJP leader Tarun Chugh to discuss the growing drug menace in Punjab.(Photo: Instagram/yoyohoneysingh)

ਯੋ ਯੋ ਹਨੀ ਸਿੰਘ ਨੇ ਹਾਲ ਹੀ ਵਿੱਚ ਬੀਜੇਪੀ ਨੈਸ਼ਨਲ ਜਨਰਲ ਸਕੱਤਰ ਤਰੁਣ ਚੁੱਘ ਨਾਲ ਮੁਲਾਕਾਤ ਕੀਤੀ। ਹਨੀ ਸਿੰਘ ਪੰਜਾਬ ਵਿੱਚ ਬੀਜੇਪੀ ਦੇ ਨਸ਼ਾ ਵਿਰੋਧੀ ਮੁਹਿੰਮ ਨਾਲ ਜੁੜੇ। ਹਨੀ ਸਿੰਘ ਨੇ ਤਰੁਣ ਚੁੱਘ ਨਾਲ ਮੁਲਾਕਾਤ ਕਰਨ ਤੋਂ ਬਾਅਦ ਕਿਹਾ ਕਿ ਪੰਜਾਬ ਵਿੱਚ ਡਰੱਗ ਕਰਕੇ ਪਰਿਵਾਰ ਅਤੇ ਨੌਜਵਾਨ ਬਰਬਾਦ ਹੋ ਰਹੇ ਹਨ। ਪੰਜਾਬ ਨੂੰ ਇਸ ਤੋਂ ਬਚਾਉਣ ਦੀ ਲੋੜ ਹੈ। ਇਸ ਤੋਂ ਬਾਅਦ ਹੁਣ ਗਾਇਕ ਜਸਬੀਰ ਜੱਸੀ ਨੇ ਆਪਣੀ ਪ੍ਰਤੀਕਿਰੀਆਂ ਦਿੱਤੀ ਹੈ ਅਤੇ ਉਨ੍ਹਾਂ ਨੇ ਹਨੀ ਸਿੰਘ 'ਤੇ ਆਪਣਾ ਗੁੱਸਾ ਪ੍ਰਗਟ ਕੀਤਾ।


ਜਸਬੀਰ ਜੱਸੀ ਨੇ ਆਪਣੇ ਸੋਸ਼ਲ ਮੀਡੀਆ ਅਕਾਊਂਟ 'ਤੇ ਇੱਕ ਵੀਡੀਓ ਸਾਂਝੀ ਕਰਕੇ ਯੋ ਯੋ ਹਨੀ ਸਿੰਘ 'ਤੇ ਗੁੱਸਾ ਪ੍ਰਗਟ ਕੀਤਾ। ਗਾਇਕ ਨੇ ਇਸ ਵੀਡੀਓ ਵਿੱਚ ਕਿਹਾ,"ਮੈਂ ਕਦੇਂ ਵੀ ਰਾਜਨੀਤਿਕ ਮੁੱਦਿਆਂ 'ਤੇ ਗੱਲ ਨਹੀਂ ਕਰਦਾ, ਕਿਉਂਕਿ ਰਾਜਨੀਤਿਕ ਮੁੱਦਿਆਂ ਵਿੱਚ ਕਈ ਪਰਤਾਂ ਹੁੰਦੀਆਂ ਹਨ ਅਤੇ ਕੁਝ ਚੀਜ਼ਾਂ ਸਾਨੂੰ ਪਤਾ ਨਹੀਂ ਹੁੰਦੀਆਂ।
https://www.instagram.com/reel...

ਇਸ ਲਈ ਮੈਂ ਉਸ ਬਾਰੇ ਗੱਲ ਨਹੀਂ ਕਰਦਾ ਪਰ ਜਦੋਂ ਪੰਜਾਬ ਦਾ ਮੁੱਦਾ ਹੋਵੇਗਾ ਅਤੇ ਕੋਈ ਵੀ ਪਾਰਟੀ ਪੰਜਾਬ ਵਿੱਚ ਕੁਝ ਕਰੇਗੀ, ਤਾਂ ਚਾਹੇ ਮੇਰਾ ਕਿੰਨਾ ਵੀ ਨੁਕਸਾਨ ਹੋ, ਮੈਨੂੰ ਡਰ ਨਹੀਂ, ਮੈਂ ਬੋਲਾਂਗਾ। ਮੈਂ ਤਰੁਣ ਚੁੱਘ ਦਾ ਇੱਕ ਸਟੇਟਸ ਦੇਖਿਆ, ਜਿੱਥੇ ਉਨ੍ਹਾਂ ਨੇ ਹਨੀ ਸਿੰਘ ਨੂੰ ਪੰਜਾਬ ਵਿੱਚ ਨਸ਼ਾ ਖਤਮ ਕਰਨ ਲਈ ਬ੍ਰਾਂਡ ਅੰਬੈਸਡਰ ਬਣਾਇਆ ਹੈ। ਉਨ੍ਹਾਂ ਨੂੰ ਆਪਣੀ ਮੁਹਿੰਮ ਨਾਲ ਜੋੜਿਆ ਹੈ। ਇਹ ਦੇਖ ਕੇ ਮੈਨੂੰ ਦੁੱਖ ਹੋਇਆ, ਜਿਨ੍ਹਾਂ ਨੇ ਪੰਜਾਬ ਨੂੰ ਨਸ਼ੇ ਵੱਲ ਧੱਕਿਆ, ਉਨ੍ਹਾਂ ਨੂੰ ਹੀ ਤੁਸੀਂ ਪੰਜਾਬ ਦੇ ਨੌਜਵਾਨਾਂ ਨੂੰ ਬਚਾਉਣ ਲਈ ਬ੍ਰਾਂਡ ਅੰਬੈਸਡਰ ਚੁਣਿਆ।"


Latest news

sidhu-moosewala-murder-case-punjab-and-haryana-high-court-rejects-joginder-singhs-bail-plea
Punjabi

ਸਿੱਧੂ ਮੂਸੇਵਾਲਾ ਕਤਲ ਕਾਂਡ: ਮੁਲਜ਼ਮ ਜੋਗਾ ਦੀ ਜ਼ਮਾਨਤ ਅਰਜ਼ੀ ਰੱਦ

ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਕਤਲ ਕਾਂਡ ਮਾਮਲੇ ਦੇ ਮੁਲਜ਼ਮ ਜੋਗਿੰਦਰ ਸਿੰਘ ਉਰਫ਼ ਜੋਗਾ ਦੀ ਨਿਯਮਤ ਜ਼ਮਾਨਤ ਦੀ ਅਰਜ਼ੀ ਨੂੰ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਰੱਦ ਕਰ ਦਿੱਤਾ ਹੈ। ਜੋਗਿੰਦਰ ਸਿੰਘ ਮੁੱਖ ਸਾਜ਼ਿਸ਼ ਘੜਨ ਵਾਲਿਆਂ ਵਿੱਚੋਂ ਇੱਕ ਹੈ ਅਤੇ ਉਸ ਦਾ ਪੁਰਾਣਾ ਅਪਰਾਧਿਕ ਰਿਕਾਰਡ ਹੈ।
rapper-badshah-and-punjabi-actress-isha-rikhi-separate-after-just-five-months-of-marriage
Punjabi

5 ਮਹੀਨੇ ਬਾਅਦ ਹੀ ਟੁੱਟ ਗਿਆ ਰੈਪਰ ਬਾਦਸ਼ਾਹ ਦਾ ਵਿਆਹ, ਪੋਸਟ ਸ਼ੇਅਰ ਕਰ ਦਿੱਤੀ ਜਾਣਕਾਰੀ

ਰੈਪਰ ਬਾਦਸ਼ਾਹ ਅਤੇ ਪੰਜਾਬੀ ਅਦਾਕਾਰਾ ਈਸ਼ਾ ਰਿਖੀ ਆਪਣੇ ਵਿਆਹ ਦੇ ਸਿਰਫ਼ ਪੰਜ ਮਹੀਨੇ ਬਾਅਦ ਵੱਖ ਹੋ ਗਏ ਹਨ। ਰੈਪਰ ਬਾਦਸ਼ਾਹ ਨੇ ਆਪਣੀ ਦੂਜੀ ਪਤਨੀ ਤੋਂ ਤਲਾਕ ਲੈਣ ਦਾ ਐਲਾਨ ਕਰ ਦਿੱਤਾ ਹੈ। ਸੋਮਵਾਰ ਨੂੰ ਦੋਵਾਂ ਨੇ ਸੋਸ਼ਲ ਮੀਡੀਆ 'ਤੇ ਇੱਕ ਸਾਂਝਾ ਬਿਆਨ ਜਾਰੀ ਕਰਕੇ ਆਪਣੇ ਤਲਾਕ ਦੀ ਪੁਸ਼ਟੀ ਕਰ ਦਿੱਤੀ ਹੈ।
kangana-ranaut-defamation-case-government-witness-cross-examined
Punjabi

ਕੰਗਨਾ ਰਣੌਤ ਮਾਣਹਾਨੀ ਮਾਮਲਾ: ਸਰਕਾਰੀ ਗਵਾਹ ਦੀ ਹੋਈ Cross-Examination

ਪੰਜਾਬ ਦੇ ਬਠਿੰਡਾ ਦੀ ਇੱਕ ਅਦਾਲਤ ਵਿੱਚ ਅੱਜ ਭਾਜਪਾ ਦੀ ਮੰਡੀ ਤੋਂ ਸੰਸਦ ਮੈਂਬਰ ਅਤੇ ਬਾਲੀਵੁੱਡ ਅਦਾਕਾਰਾ ਕੰਗਨਾ ਰਣੌਤ ਵਿਰੁੱਧ ਅਪਰਾਧਿਕ ਮਾਣਹਾਨੀ ਦੇ ਕੇਸ ਵਿੱਚ ਇੱਕ ਸਰਕਾਰੀ ਗਵਾਹ ਦੀ cross-examination ਕੀਤੀ ਗਈ। ਗਵਾਹ ਗੁਰਪ੍ਰੀਤ ਸਿੰਘ ਸ਼ਿਕਾਇਤਕਰਤਾ ਮਹਿੰਦਰ ਕੌਰ ਦਾ ਰਿਸ਼ਤੇਦਾਰ ਹੈ।
the-great-khali-shares-health-update-after-accident-video-goes-viral
Punjabi

ਹਾਦਸੇ ਦੀ ਵੀਡੀਓ ਵਾਇਰਲ ਹੋਣ ਮਗਰੋਂ ‘ਦਿ ਗ੍ਰੇਟ ਖਲੀ’ ਨੇ ਸਿਹਤ ਸੰਬੰਧੀ ਦਿੱਤੀ ਜਾਣਕਾਰੀ

ਸਾਬਕਾ ਪੇਸ਼ੇਵਰ ਪਹਿਲਵਾਨ 'ਦਿ ਗ੍ਰੇਟ ਖਲੀ' ਦੇ ਹਾਦਸੇ ਦਾ ਸ਼ਿਕਾਰ ਹੋਣ ਦਾ ਵੀਡੀਓ ਸੋਸ਼ਲ ਮੀਡੀਆ 'ਤੇ ਵਾਇਰਲ ਹੋਣ ਤੋਂ ਕੁਝ ਘੰਟਿਆਂ ਬਾਅਦ ਪਹਿਲਵਾਨ ਨੇ ਇੱਕ ਵੀਡੀਓ ਸਾਂਝਾ ਕੀਤਾ, ਜਿਸ ਵਿੱਚ ਪ੍ਰਸ਼ੰਸਕਾਂ ਨੂੰ ਭਰੋਸਾ ਦਿੱਤਾ ਗਿਆ ਕਿ ਉਹ ਸੁਰੱਖਿਅਤ ਹਨ ਅਤੇ ਠੀਕ ਹਨ।
film-fraternity-mourns-at-kuku-kohlis-funeral-aruna-irani-gets-emotional
Punjabi

ਕੁੱਕੂ ਕੋਹਲੀ ਦੇ ਅੰਤਿਮ ਸੰਸਕਾਰ ਮੌਕੇ ਗਮਗੀਨ ਹੋਇਆ ਫਿਲਮੀ ਜਗਤ, ਅਰੁਣਾ ਇਰਾਨੀ ਭਾਵੁਕ

ਦਿੱਗਜ ਅਦਾਕਾਰਾ ਅਰੁਣਾ ਇਰਾਨੀ ਦੇ ਪਤੀ ਅਤੇ ਮਸ਼ਹੂਰ ਫਿਲਮ ਨਿਰਮਾਤਾ ਕੁੱਕੂ ਕੋਹਲੀ ਦਾ ਅੱਜ ਮੁੰਬਈ ਦੇ ਓਸ਼ੀਵਾਰਾ ਸ਼ਮਸ਼ਾਨਘਾਟ ਵਿਖੇ ਅੰਤਿਮ ਸੰਸਕਾਰ ਕੀਤਾ ਗਿਆ। ਦੱਸ ਦੇਈਏ ਕਿ ਮੰਗਲਵਾਰ ਨੂੰ ਮੁੰਬਈ ਦੇ ਕੋਕੀਲਾਬੇਨ ਧੀਰੂਭਾਈ ਅੰਬਾਨੀ ਹਸਪਤਾਲ ਵਿੱਚ ਦਿਲ ਦਾ ਦੌਰਾ ਪੈਣ ਕਾਰਨ 77 ਸਾਲ ਦੀ ਉਮਰ ਵਿੱਚ ਉਨ੍ਹਾਂ ਦੇਹਾਂਤ ਹੋ ਗਿਆ ਸੀ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link