14.74C Vancouver
ADS

May 14, 2025 5:01 PM - Connect Newsroom

ਕੀ ਬਾਲੀਵੁੱਡ ਡਰਿਆ ਹੋਇਆ ਹੈ-ਜਾਵੇਦ ਅਖਤਰ

Share On
javed-akhtar-says-bollywood-is-scared
In a recent interview, Akhtar explained that the lack of dissent in Bollywood doesn’t necessarily come from within the industry but from outside influences.(Photo: Twiter/Javed Akhtar)

ਬਾਲੀਵੁੱਡ ਦੇ ਪ੍ਰਸਿੱਧ ਗੀਤਕਾਰ ਜਾਵੇਦ ਅਖਤਰ ਜਿਹੜੇ ਫਿਲਮ ਉਦਯੋਗ ਦੀਆਂ ਕੁਝ ਉਨ੍ਹਾਂ ਬੁਲੰਦ ਹਸਤੀਆਂ 'ਚੋਂ ਇਕ ਹਨ , ਜਿਹੜੀਆਂ ਕੇਂਦਰ ਸਰਕਾਰ ਦੀ ਖੁੱਲ੍ਹ ਕੇ ਆਲੋਚਨਾ ਕਰਦੀਆਂ ਹਨ। ਜਾਵੇਦ ਦੀ ਗੱਲਬਾਤ 'ਚ ਅਸਹਿਮਤੀ ਦਾ ਅੰਦਾਜ਼ ਤਾਂ ਘੱਟ ਹੀ ਹੁੰਦਾ ਹੈ ਅਤੇ ਉਹ ਇੰਡਸਟਰੀ ਦੇ ਆਪਣੇ ਸਾਥੀਆਂ ਪ੍ਰਤੀ ਜਿਨ੍ਹਾਂ 'ਚ ਚੋਟੀ ਦੇ ਅਭਿਨੇਤਾ ਵੀ ਸ਼ਾਮਲ ਹਨ ਦੇ ਖਿਲਾਫ ਉਹ ਕਦੇ ਵੀ ਬੜਬੋਲਾਪਣ ਨਹੀਂ ਦਿਖਾਉਂਦਾ।

ਉਸ ਨੇ ਹਾਲ ਹੀ 'ਚ ਇਕ ਟਿੱਪਣੀ ਕੀਤੀ ਕਿ ਮੈਰਿਲ ਸਟ੍ਰੀਪ ਨੇ ਅਮਰੀਕੀ ਸਰਕਾਰ ਵਿਰੁੱਧ ਇਕ ਬਿਆਨ ਦਿੱਤਾ ਸੀ, ਪਰ ਉਸ ਦੇ ਖਿਲਾਫ ਆਮਦਨ ਟੈਕਸ ਵਿਭਾਗ ਦੀ ਕੋਈ ਛਾਪੇਮਾਰੀ ਨਹੀਂ ਹੋਈ। ਮੈਂ ਇਸ ਗੱਲ 'ਚ ਨਹੀਂ ਜਾਂਦਾ ਕਿ ਡਰ ਹਕੀਕਤ 'ਚ ਹੈ ਜਾਂ ਨਹੀਂ ਪਰ ਅਜਿਹੀ ਧਾਰਨਾ ਜ਼ਰੂਰ ਹੈ। ਜੇਕਰ ਕਿਸੇ ਦੇ ਅੰਦਰ ਇਸ ਡਰ ਅਤੇ ਦਹਿਸ਼ਤ ਦੀ ਭਾਵਨਾ ਮੌਜੂਦ ਹੈ ਤਾਂ ਉਹ ਈ.ਡੀ. ਜਾਂ ਸੀ.ਬੀ.ਆਈ. ਦੀ ਜਾਂਚ ਦਾ ਸਾਹਮਣਾ ਕਰਨ ਦੀ ਚਿੰਤਾ ਕਰ ਸਕਦੇ ਹਨ।

ਜਾਵੇਦ ਨੇ ਇਕ ਇੰਟਰਵਿਊ 'ਚ ਦੱਸਿਆ ਕਿ ਬਾਲੀਵੁੱਡ 'ਚ ਸਹਿਮਤੀ ਦੀ ਘਾਟ ਇੰਡਸਟਰੀ ਦੇ ਅੰਦਰੋਂ ਨਹੀਂ ਸਗੋਂ ਬਾਹਰੀ ਪ੍ਰਭਾਵਾਂ ਕਾਰਨ ਹੁੰਦੀ ਹੈ, ਜਿਹੜੇ ਲੋਕ ਇਸ ਇੰਡਸਟਰੀ 'ਚ ਕੰਮ ਕਰਦੇ ਹਨ ਉਹ ਵੀ ਹੋਰਾਂ ਵਾਂਗ ਸਮਾਜ ਦਾ ਹਿੱਸਾ ਹਨ। ਉਨ੍ਹਾਂ ਦੇ ਪੇਸ਼ੇ 'ਚ ਕਾਫੀ ਗਲੈਮਰ ਹੋ ਸਕਦਾ ਹੈ। ਪਰ ਇਸ ਦੇ ਬਾਵਜੂਦ ਉਹ ਸਾਧਾਰਨ ਲੋਕਾਂ ਵਰਗੇ ਹੀ ਹਨ। ਉਸ ਨੇ ਕਿਹਾ ਬਾਲੀਵੁੱਡ 'ਚ ਜੇਕਰ ਕੋਈ ਡਰ ਦਾ ਮਾਹੌਲ ਹੈ ਤੇ ਉਹ ਬਾਹਰੀ ਕਾਰਨਾਂ ਕਰਕੇ ਹੈ।

Latest news

kangana-ranaut-defamation-case-government-witness-cross-examined
Punjabi

ਕੰਗਨਾ ਰਣੌਤ ਮਾਣਹਾਨੀ ਮਾਮਲਾ: ਸਰਕਾਰੀ ਗਵਾਹ ਦੀ ਹੋਈ Cross-Examination

ਪੰਜਾਬ ਦੇ ਬਠਿੰਡਾ ਦੀ ਇੱਕ ਅਦਾਲਤ ਵਿੱਚ ਅੱਜ ਭਾਜਪਾ ਦੀ ਮੰਡੀ ਤੋਂ ਸੰਸਦ ਮੈਂਬਰ ਅਤੇ ਬਾਲੀਵੁੱਡ ਅਦਾਕਾਰਾ ਕੰਗਨਾ ਰਣੌਤ ਵਿਰੁੱਧ ਅਪਰਾਧਿਕ ਮਾਣਹਾਨੀ ਦੇ ਕੇਸ ਵਿੱਚ ਇੱਕ ਸਰਕਾਰੀ ਗਵਾਹ ਦੀ cross-examination ਕੀਤੀ ਗਈ। ਗਵਾਹ ਗੁਰਪ੍ਰੀਤ ਸਿੰਘ ਸ਼ਿਕਾਇਤਕਰਤਾ ਮਹਿੰਦਰ ਕੌਰ ਦਾ ਰਿਸ਼ਤੇਦਾਰ ਹੈ।
the-great-khali-shares-health-update-after-accident-video-goes-viral
Punjabi

ਹਾਦਸੇ ਦੀ ਵੀਡੀਓ ਵਾਇਰਲ ਹੋਣ ਮਗਰੋਂ ‘ਦਿ ਗ੍ਰੇਟ ਖਲੀ’ ਨੇ ਸਿਹਤ ਸੰਬੰਧੀ ਦਿੱਤੀ ਜਾਣਕਾਰੀ

ਸਾਬਕਾ ਪੇਸ਼ੇਵਰ ਪਹਿਲਵਾਨ 'ਦਿ ਗ੍ਰੇਟ ਖਲੀ' ਦੇ ਹਾਦਸੇ ਦਾ ਸ਼ਿਕਾਰ ਹੋਣ ਦਾ ਵੀਡੀਓ ਸੋਸ਼ਲ ਮੀਡੀਆ 'ਤੇ ਵਾਇਰਲ ਹੋਣ ਤੋਂ ਕੁਝ ਘੰਟਿਆਂ ਬਾਅਦ ਪਹਿਲਵਾਨ ਨੇ ਇੱਕ ਵੀਡੀਓ ਸਾਂਝਾ ਕੀਤਾ, ਜਿਸ ਵਿੱਚ ਪ੍ਰਸ਼ੰਸਕਾਂ ਨੂੰ ਭਰੋਸਾ ਦਿੱਤਾ ਗਿਆ ਕਿ ਉਹ ਸੁਰੱਖਿਅਤ ਹਨ ਅਤੇ ਠੀਕ ਹਨ।
film-fraternity-mourns-at-kuku-kohlis-funeral-aruna-irani-gets-emotional
Punjabi

ਕੁੱਕੂ ਕੋਹਲੀ ਦੇ ਅੰਤਿਮ ਸੰਸਕਾਰ ਮੌਕੇ ਗਮਗੀਨ ਹੋਇਆ ਫਿਲਮੀ ਜਗਤ, ਅਰੁਣਾ ਇਰਾਨੀ ਭਾਵੁਕ

ਦਿੱਗਜ ਅਦਾਕਾਰਾ ਅਰੁਣਾ ਇਰਾਨੀ ਦੇ ਪਤੀ ਅਤੇ ਮਸ਼ਹੂਰ ਫਿਲਮ ਨਿਰਮਾਤਾ ਕੁੱਕੂ ਕੋਹਲੀ ਦਾ ਅੱਜ ਮੁੰਬਈ ਦੇ ਓਸ਼ੀਵਾਰਾ ਸ਼ਮਸ਼ਾਨਘਾਟ ਵਿਖੇ ਅੰਤਿਮ ਸੰਸਕਾਰ ਕੀਤਾ ਗਿਆ। ਦੱਸ ਦੇਈਏ ਕਿ ਮੰਗਲਵਾਰ ਨੂੰ ਮੁੰਬਈ ਦੇ ਕੋਕੀਲਾਬੇਨ ਧੀਰੂਭਾਈ ਅੰਬਾਨੀ ਹਸਪਤਾਲ ਵਿੱਚ ਦਿਲ ਦਾ ਦੌਰਾ ਪੈਣ ਕਾਰਨ 77 ਸਾਲ ਦੀ ਉਮਰ ਵਿੱਚ ਉਨ੍ਹਾਂ ਦੇਹਾਂਤ ਹੋ ਗਿਆ ਸੀ।
ankit-balyan-shot-dead-outside-gym-after-gunmen-open-fire
Punjabi

ਜਿਮ ਦੇ ਬਾਹਰ ਅੰਕਿਤ ਬਾਲਿਆਨ ’ਤੇ ਅੰਨ੍ਹੇਵਾਹ ਫਾਇਰਿੰਗ, ਮੌਕੇ ’ਤੇ ਤੋੜਿਆ ਦਮ

ਉੱਤਰ ਪ੍ਰਦੇਸ਼ ਦੇ ਸ਼ਾਮਲੀ ਕੋਤਵਾਲੀ ਖੇਤਰ ਵਿੱਚ ਬੁੱਧਵਾਰ ਸ਼ਾਮ ਨੂੰ ਇੱਕ ਸਨਸਨੀਖੇਜ਼ ਵਾਰਦਾਤ ਸਾਹਮਣੇ ਆਈ ਹੈ, ਜਿੱਥੇ ਮਸ਼ਹੂਰ ਯੂਟਿਊਬਰ ਅਤੇ ਹਰਿਆਣਵੀ ਅਦਾਕਾਰ ਅੰਕਿਤ ਬਾਲਿਆਨ ਦਾ ਦਿਨ-ਦਿਹਾੜੇ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ।
fake-plot-to-threaten-salman-khan-exposed-mumbai-police-uncover-the-truth
Punjabi

ਸਲਮਾਨ ਖਾਨ ਨੂੰ ਧਮਕੀ ਦੇਣ ਦੀ ਸਾਜ਼ਿਸ਼ ਨਿਕਲੀ ਫਰਜ਼ੀ, ਮੁੰਬਈ ਪੁਲਿਸ ਨੇ ਖੋਲ੍ਹਿਆ ਰਾਜ਼

ਮੁੰਬਈ ਪੁਲਿਸ ਨੇ ਅਦਾਕਾਰ ਸਲਮਾਨ ਖਾਨ ਵਿਰੁੱਧ ਜਬਰਨ ਵਸੂਲੀ ਦੀ ਧਮਕੀ ਦੇ ਮਾਮਲੇ ਵਿੱਚ ਫਰਜ਼ੀ ਸਾਜ਼ਿਸ਼ ਦਾ ਪਰਦਾਫਾਸ਼ ਕੀਤਾ ਹੈ। ਪੁਲਿਸ ਜਾਂਚ ਵਿੱਚ ਸਾਹਮਣੇ ਆਇਆ ਹੈ ਕਿ ਦੋਸ਼ੀ ਨੇ ਸਲਮਾਨ ਖਾਨ ਤੋਂ ਪੈਸੇ ਵਸੂਲਣ ਲਈ ਇੱਕ ਗੈਂਗਸਟਰ ਗਿਰੋਹ ਦੇ ਨਾਮ 'ਤੇ ਜਾਅਲੀ ਵਟਸਐਪ ਚੈਟ ਅਤੇ ਇੱਕ ਜਾਅਲੀ ਪਛਾਣ ਬਣਾਈ ਸੀ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link