8.57C Vancouver
ADS

Aug 31, 2026 6:41 PM - Connect Newsroom - Jasmine Singh

ਕੰਗਨਾ ਰਣੌਤ ਮਾਣਹਾਨੀ ਮਾਮਲਾ: ਸਰਕਾਰੀ ਗਵਾਹ ਦੀ ਹੋਈ Cross-Examination

Share On
kangana-ranaut-defamation-case-government-witness-cross-examined
The complainant’s cross-examination is scheduled for the next hearing on September 15, subject to her health condition.(Photo: Instagram/kanganaranaut)

ਪੰਜਾਬ ਦੇ ਬਠਿੰਡਾ ਦੀ ਇੱਕ ਅਦਾਲਤ ਵਿੱਚ ਅੱਜ ਭਾਜਪਾ ਦੀ ਮੰਡੀ ਤੋਂ ਸੰਸਦ ਮੈਂਬਰ ਅਤੇ ਬਾਲੀਵੁੱਡ ਅਦਾਕਾਰਾ ਕੰਗਨਾ ਰਣੌਤ ਵਿਰੁੱਧ ਅਪਰਾਧਿਕ ਮਾਣਹਾਨੀ ਦੇ ਕੇਸ ਵਿੱਚ ਇੱਕ ਸਰਕਾਰੀ ਗਵਾਹ ਦੀ cross-examination ਕੀਤੀ ਗਈ। ਗਵਾਹ ਗੁਰਪ੍ਰੀਤ ਸਿੰਘ ਸ਼ਿਕਾਇਤਕਰਤਾ ਮਹਿੰਦਰ ਕੌਰ ਦਾ ਰਿਸ਼ਤੇਦਾਰ ਹੈ।

ਮਹਿੰਦਰ ਕੌਰ ਦੇ ਵਕੀਲ ਨੇ ਦੱਸਿਆ ਕਿ ਇਸ ਮਾਮਲੇ ਵਿੱਚ ਹੁਣ ਤੱਕ ਤਿੰਨ ਸਰਕਾਰੀ ਗਵਾਹਾਂ ਦੀ ਪੁੱਛਗਿੱਛ ਕੀਤੀ ਜਾ ਚੁੱਕੀ ਹੈ, ਜਦੋਂ ਕਿ ਸ਼ਿਕਾਇਤਕਰਤਾ ਦੀ cross-examination ਸੁਣਵਾਈ ਦੀ ਅਗਲੀ ਤਾਰੀਖ਼ ਭਾਵ 15 ਸਤੰਬਰ ਨੂੰ ਉਸਦੀ ਸਿਹਤ ਦੀ ਸਥਿਤੀ ਦੇ ਅਧੀਨ ਕੀਤੀ ਜਾਵੇਗੀ।

ਕੰਗਨਾ ਅੱਜ ਵੀਡੀਓ ਕਾਨਫਰੰਸਿੰਗ ਰਾਹੀਂ ਅਦਾਲਤ ਵਿੱਚ ਪੇਸ਼ ਹੋਈ। ਇਸ ਦੌਰਾਨ ਕੰਗਨਾ ਦਾ ਪਾਸਪੋਰਟ ਜ਼ਬਤ ਕਰਨ ਦੀ ਮੰਗ ਕਰਨ ਵਾਲੀ ਅਰਜ਼ੀ 'ਤੇ ਬਹਿਸ ਅੱਜ ਨਹੀਂ ਹੋਈ। ਜ਼ਿਕਰਯੋਗ ਹੈ ਕਿ ਇਹ ਮਾਮਲਾ 2020 ਦੇ ਇੱਕ ਟਵੀਟ ਨਾਲ ਸਬੰਧਤ ਹੈ, ਜਿਸ ਵਿੱਚ ਕੰਗਨਾ ਨੇ ਕਥਿਤ ਤੌਰ 'ਤੇ ਮਹਿੰਦਰ ਕੌਰ ਖਿਲਾਫ ਅਪਮਾਨਜਨਕ ਸ਼ਬਦਾਵਲੀ ਦੀ ਵਰਤੋਂ ਕੀਤੀ ਸੀ।

Latest news

cid-creator-b-p-singh-dies-of-heart-attack
Punjabi

ਮਸ਼ਹੂਰ ਟੀਵੀ ਸ਼ੋਅ ‘CID’ ਦੇ ਨਿਰਮਾਤਾ ਬੀ.ਪੀ. ਸਿੰਘ ਦਾ ਦੇਹਾਂਤ

ਟੀਵੀ ਸ਼ੋਅ "ਸੀਆਈਡੀ" ਅਤੇ ਆਹਟ ਦੇ ਨਿਰਮਾਤਾ ਬ੍ਰਿਜੇਂਦਰ ਪਾਲ ਸਿੰਘ ਦਾ ਮੰਗਲਵਾਰ ਸਵੇਰੇ ਦਿਲ ਦਾ ਦੌਰਾ ਪੈਣ ਨਾਲ ਦਿਹਾਂਤ ਹੋ ਗਿਆ। ਫਿਲਮ ਨਿਰਮਾਤਾ ਅਸ਼ੋਕ ਪੰਡਿਤ ਨੇ ਸੋਸ਼ਲ ਮੀਡੀਆ ਪਲੇਟਫਾਲਮ ਇੰਸਟਾਗ੍ਰਾਮ ਤੇ ਇਕ ਪੋਸਟ ਸਾਂਝੀ ਕਰਕੇ ਇਹ ਜਾਣਕਾਰੀ ਦਿੱਤੀ।
diljit-dosanjhs-delhi-concert-gets-security-clearance-show-on-october-30
Punjabi

ਦਿਲਜੀਤ ਦੋਸਾਂਝ ਕੇ ਦਿੱਲੀ ਕੰਸਰਟ ਨੂੰ ਮਨਜ਼ੂਰੀ:30 ਅਕਤੂਬਰ ਨੂੰ ਹੋਵੇਗਾ ਲਾਈਵ ਸ਼ੋਅ

ਜਵਾਹਰ ਲਾਲ ਨਹਿਰੂ ਸਟੇਡੀਅਮ ਵਿੱਚ 30 ਅਕਤੂਬਰ ਨੂੰ ਹੋਣ ਵਾਲੇ ਪੰਜਾਬੀ ਗਾਇਕ ਦਿਲਜੀਤ ਦੋਸਾਂਝ ਦੇ ਕੰਸਰਟ ਦੀ ਸੁਰੱਖਿਆ ਮਨਜ਼ੂਰੀ 'ਤੇ ਰੋਕ ਲਗਾਉਣ ਤੋਂ ਇੱਕ ਦਿਨ ਬਾਅਦ, ਦਿੱਲੀ ਪੁਲਿਸ ਨੇ ਸ਼ੁੱਕਰਵਾਰ ਨੂੰ ਆਖਰਕਾਰ ਜ਼ਰੂਰੀ ਮਨਜ਼ੂਰੀ ਦੇ ਦਿੱਤੀ ਹੈ।
security-increased-for-tiger-shroff-bodyguards-deployed
Punjabi

ਟਾਈਗਰ ਸ਼ਰਾਫ ਦੀ ਵਧਾਈ ਸੁਰੱਖਿਆ ,ਬਾਡੀਗਾਰਡ ਕੀਤੇ ਤਾਇਨਾਤ

ਮੁੰਬਈ ਵਿੱਚ 18 ਅਕਤੂਬਰ ਨੂੰ ਟਾਈਗਰ ਸ਼ਰਾਫ ਦੀ ਕਾਰ 'ਤੇ ਗੋਲੀਬਾਰੀ ਦੀ ਘਟਨਾ ਵਾਪਰੀ। ਟਾਈਗਰ ਫੁੱਟਬਾਲ ਖੇਡਣ ਤੋਂ ਬਾਅਦ ਜੁਹੂ ਦੇ ਇਲਾਕੇ ਤੋਂ ਬਾਹਰ ਹੀ ਨਿਕਲੇ ਸਨ ਤਾਂ ਉਨ੍ਹਾਂ ਦੀ ਕਾਰ ਤੇ ਗੋਲੀਆਂ ਚਲਾਈਆਂ ਗਈਆਂ।
neeru-bajwa-halts-thappi-screenings-amid-protests-over-parvinder-jhottas-killing
Punjabi

ਪਰਵਿੰਦਰ ਝੋਟੇ ਦੇ ਕਤਲ ਦੇ ਰੋਸ ਵਿਚਾਲੇ ਨੀਰੂ ਬਾਜਵਾ ਨੇ ਫ਼ਿਲਮ 'ਥਾਪੀ' ਦੀ ਸਕ੍ਰੀਨਿੰਗ ਰੋਕੀ

ਪੰਜਾਬੀ ਅਦਾਕਾਰਾ ਨੀਰੂ ਬਾਜਵਾ ਨੇ ਬੀਤੇ ਦਿਨੀਂ ਐਲਾਨ ਕੀਤਾ ਕਿ ਉਹ ਮਾਨਸਾ ਵਿੱਚ ਨਸ਼ਾ ਵਿਰੋਧੀ ਕਾਰਕੁੰਨ ਪਰਵਿੰਦਰ ਸਿੰਘ ਝੋਟੇ ਦੇ ਕਤਲ ਨੂੰ ਲੈ ਕੇ ਚੱਲ ਰਹੇ ਰੋਸ ਦੇ ਮੱਦੇਨਜ਼ਰ ਆਪਣੀ ਫ਼ਿਲਮ 'ਥਾਪੀ' ਦੀ ਸਕ੍ਰੀਨਿੰਗ ਰੋਕ ਰਹੇ ਹਨ।
20-teams-nab-three-suspects-in-15-hours-over-tiger-shroff-firing-incident
Punjabi

ਟਾਈਗਰ ਸ਼ਰੌਫ ਗੋਲੀਬਾਰੀ: 20 ਟੀਮਾਂ ਨੇ 15 ਘੰਟਿਆਂ ’ਚ ਕਾਬੂ ਕੀਤੇ ਮੁਲਜ਼ਮ

ਬਾਲੀਵੁੱਡ ਅਦਾਕਾਰ ਟਾਈਗਰ ਸ਼ਰੌਫ ਦੀ ਕਾਰ ’ਤੇ ਗੋਲੀਬਾਰੀ ਦੇ ਮਾਮਲੇ ਵਿੱਚ ਗ੍ਰਿਫ਼ਤਾਰ ਕੀਤੇ ਗਏ ਤਿੰਨੇ ਮੁਲਜ਼ਮ ਬਾਲਗ ਹਨ। ਮੁੰਬਈ ਪੁਲਿਸ ਨੇ ਸੋਮਵਾਰ ਨੂੰ ਦੱਸਿਆ ਕਿ ਦੋ ਹਮਲਾਵਰਾਂ ਨੇ ਅਦਾਕਾਰ ਦੀ ਕਾਰ ’ਤੇ ਪੰਜ ਤੋਂ ਛੇ ਗੋਲੀਆਂ ਚਲਾਈਆਂ ਸਨ। ਗੋਲੀਬਾਰੀ ਪਿੱਛੇ ਕੀ ਕਾਰਨ ਸੀ, ਇਹ ਅਜੇ ਪਤਾ ਨਹੀਂ ਲੱਗ ਸਕਿਆ। ਪੁਲਿਸ ਮੁਲਜ਼ਮਾਂ ਤੋਂ ਪੁੱਛਗਿੱਛ ਕਰਕੇ ਇਸ ਬਾਰੇ ਜਾਣਕਾਰੀ ਹਾਸਲ ਕਰਨ ਦੀ ਕੋਸ਼ਿਸ਼ ਕਰ ਰਹੀ ਹੈ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link