13.16C Vancouver
ADS

Feb 4, 2022 9:43 PM - ANI

'ਲਾਕ ਅੱਪ' ਰਿਆਲਟੀ ਸ਼ੋਅ ਨੂੰ ਹੋਸਟ ਕਰਨ ਲਈ ਬੇਹੱਦ ਉਤਸ਼ਾਹਿਤ ਹੈ ਕੰਗਨਾ ਰਣੌਤ

Share On
kangana-ranaut-excited-to-host-lock-upp-reality-show
Kangana Ranaut excited to host 'Lock Upp' reality show/ ANI

ਅਦਾਕਾਰਾ ਕੰਗਨਾ ਰਣੌਤ ਆਪਣੇ ਆਉਣ ਵਾਲੇ ਸ਼ੋਅ 'ਲਾਕ ਅੱਪ' ਨੂੰ ਹੋਸਟ ਕਰਨ ਲਈ ਬੇਹੱਦ ਉਤਸ਼ਾਹਿਤ ਹੈ। ਆਉਣ ਵਾਲੇ ਸ਼ੋਅ ਵਿਚ 16 ਹਸਤੀਆਂ ਨੂੰ ਮਹੀਨਿਆਂ ਬੱਧੀ, ਉਨ੍ਹਾਂ ਦੀਆਂ ਵਿਰੋਧੀ ਹਸਤੀਆਂ ਨਾਲ ਲਾਕ ਅੱਪ ਵਿਚ ਰੱਖਿਆ ਜਾਵੇਗਾ।
ਇਸ ਪ੍ਰਾਜੈਕਟ ਬਾਰੇ ਗੱਲ ਕਰਦਿਆਂ ਕੰਗਨਾ ਨੇ ਕਿਹਾ, ''ਮੈਂ ਇਸ ਅਨੋਖੇ ਤੇ ਸ਼ਾਨਦਾਰ ਕਾਂਸੈਪਟ ਦੇ ਨਾਲ ਓਟੀਟੀ ਵਿਚ ਸ਼ਾਮਿਲ ਹੋਣ ਲਈ ਉਤਸ਼ਾਹਿਤ ਹਾਂ। ਏਐਲਟੀ ਬਾਲਾਜੀ ਅਤੇ ਐੱਮ ਐਕਸ ਪਲੇਅਰ ਦੋਹਾਂ ਦਾ ਪੈਮਾਨਾ ਅਤੇ ਅਪਰੋਚ ਬਹੁਤ ਉੱਚੇ ਪੱਧਰ ਦੀ ਹੈ। ਮੈਨੂੰ ਪੂਰਾ ਯਕੀਨ ਹੈ ਕਿ ਇਸ ਪ੍ਰੋਗਰਾਮ ਦੀ ਹੋਸਟ ਵਜੋਂ ਮੈਨੂੰ ਆਪਣੇ ਫੈਨਜ਼ ਨੂੰ ਐਂਟਰਟੇਨ ਕਰਨ ਅਤੇ ਉਨ੍ਹਾਂ ਦੇ ਰੂਬਰੂ ਹੋਣ ਦਾ ਬਹੁਤ ਵਧੀਆ ਮੌਕਾ ਮਿਲੇਗਾ।ਮੈਂ ਬੌਸ ਲੇਡੀ ਏਕਤਾ ਨੂੰ ਇਹ ਮੌਕੇ ਦੇਣ ਲਈ ਸ਼ੁਕਰੀਆ ਕਹਿਣਾ ਚਾਹੁੰਦੀ ਹਾਂ ਜਿਨ੍ਹਾਂ ਤੋਂ ਮੈਂ ਬਹੁਤ ਪ੍ਰਭਾਵਿਤ ਰਹੀ ਹਾਂ। ਮੈਨੂੰ ਬਹੁਤ ਖ਼ੁਸ਼ੀ ਹੈ ਕਿ ਉਹ ਮੇਰੇ ਓਟੀਟੀ ਡੈਬਿਊ ਕਰ ਰਹੇ ਹਾਂ। ਮੇਰੇ ਸਾਰੇ ਫੈਨਜ਼, ਹੁਣ ਤੱਕ ਦੇ ਸਭ ਤੋਂ ਬੇਖ਼ੌਫ ਸ਼ੋਅ ਲਈ ਤਿਆਰ ਰਹਿਣ।''

ਐਂਡਮੋਲ ਸ਼ਾਈਨ ਇੰਡੀਆ ਵੱਲੋਂ ਨਿਰਮਿਤ ਇਸ ਸ਼ੋਅ ਦਾ ਪ੍ਰੀਮੀਅਰ ਏਐਲਟੀ ਬਾਲਾਜੀ ਅਤੇ ਮੈਕਸ ਪਲੇਅਰ ਵਲੋਂ 27 ਫਰਵਰੀ ਨੂੰ ਹੋਣ ਜਾ ਰਿਹਾ ਹੈ।

Latest news

moosewala-murder-case-court-sets-october-9-for-hearing-on-anmol-bishnois-production-warrant
Punjabi

ਮੂਸੇਵਾਲਾ ਕਤਲ ਕੇਸ: ਅਨਮੋਲ ਬਿਸ਼ਨੋਈ ਦੇ ਪ੍ਰੋਡਕਸ਼ਨ ਵਾਰੰਟ ’ਤੇ 9 ਅਕਤੂਬਰ ਨੂੰ ਹੋਵੇਗੀ ਬਹਿਸ

ਪੰਜਾਬੀ ਮਰਹੂਮ ਗਾਇਕ ਸਿੱਧੂ ਮੂਸੇਵਾਲਾ ਦੇ ਹਾਈ-ਪ੍ਰੋਫਾਈਲ ਕਤਲ ਕੇਸ ਵਿਚ ਮਾਨਸਾ ਦੀ ਸੈਸ਼ਨ ਅਦਾਲਤ ਨੇ ਮਾਮਲੇ ਦੀ ਅਗਲੀ ਸੁਣਵਾਈ ਅਤੇ ਗੈਂਗਸਟਰ ਅਨਮੋਲ ਬਿਸ਼ਨੋਈ ਦੇ ਪ੍ਰੋਡਕਸ਼ਨ ਵਾਰੰਟ ਦੀ ਅਰਜ਼ੀ ’ਤੇ ਬਹਿਸ ਕਰਨ ਲਈ 9 ਅਕਤੂਬਰ ਦੀ ਤਾਰੀਖ਼ ਤੈਅ ਕੀਤੀ ਹੈ।
gurnam-bhullar-announces-new-punjabi-film-ve-faqeera-releasing-may-2027
Punjabi

ਗੁਰਨਾਮ ਭੁੱਲਰ ਦੀ ਨਵੀਂ ਪੰਜਾਬੀ ਫਿਲਮ 'ਵੇ ਫਕੀਰਾ' ਦਾ ਐਲਾਨ, ਅਗਲੇ ਸਾਲ ਹੋਏਗੀ ਰਿਲੀਜ਼

ਪੰਜਾਬੀ ਫਿਲਮ 'ਇਸ਼ਕਾਂ ਦੇ ਲੇਖੇ' ਦੀ ਸਫ਼ਲਤਾ ਤੋਂ ਬਾਅਦ ਈਸ਼ਾ ਮਾਲਵੀਆ ਅਤੇ ਗੁਰਨਾਮ ਭੁੱਲਰ ਦੀ ਨਵੀਂ ਪੰਜਾਬੀ ਫਿਲਮ ਦਾ ਐਲਾਨ ਕੀਤਾ ਗਿਆ ਹੈ। ਫਿਲਮ ਦਾ ਨਾਂਅ ਹੈ 'ਵੇ ਫਕੀਰਾ'। ਇਹ ਫਿਲਮ ਅਗਲੇ ਸਾਲ ਮਈ ਵਿੱਚ ਸਿਨੇਮਾਘਰਾਂ ਦਾ ਸ਼ਿੰਗਾਰ ਬਣਨ ਜਾ ਰਹੀ ਹੈ। ਫਿਲਮ ਦਾ ਐਲਾਨ ਕਰਦੇ ਹੋਏ ਗਾਇਕ ਗੁਰਨਾਮ ਭੁੱਲਰ ਨੇ ਇੱਕ ਪੋਸਟਰ ਸਾਂਝਾ ਕੀਤਾ ਅਤੇ ਲਿਖਿਆ, 'ਵੇ ਫਕੀਰਾ' 14 ਮਈ 2027 ਨੂੰ ਸਿਨੇਮਾਘਰਾਂ ਵਿੱਚ ਰਿਲੀਜ਼ ਹੋਏਗੀ।" ਸਾਂਝੇ ਕੀਤੇ ਗਏ ਪੋਸਟਰ ਤੋਂ ਇਹ ਫਿਲਮ ਇੱਕ ਪ੍ਰੇਮ ਕਹਾਣੀ ਲੱਗਦੀ ਹੈ।
supreme-court-gives-rajpal-yadav-2-weeks-to-repay-dues
Punjabi

ਸੁਪਰੀਮ ਕੋਰਟ ਵੱਲੋਂ ਰਾਜਪਾਲ ਯਾਦਵ ਨੂੰ ਬਕਾਇਆ ਰਕਮ ਮੋੜਨ ਲਈ 2 ਹਫ਼ਤਿਆਂ ਦਾ ਦਿੱਤਾ ਆਖ਼ਰੀ ਮੌਕਾ

ਸੁਪਰੀਮ ਕੋਰਟ ਨੇ ਮੰਗਲਵਾਰ ਨੂੰ ਅਦਾਕਾਰ ਰਾਜਪਾਲ ਯਾਦਵ ਨੂੰ ਇਕ ਨਿੱਜੀ ਕੰਪਨੀ ਦਾ ਬਕਾਇਆ ਪੈਸਾ ਮੋੜਨ ਲਈ ਠੋਸ ਪ੍ਰਸਤਾਵ ਨਾਲ ਆਉਣ ਲਈ 2 ਹਫ਼ਤਿਆਂ ਦਾ ਆਖ਼ਰੀ ਮੌਕਾ ਦਿੱਤਾ ਅਤੇ ਉਨ੍ਹਾਂ ਨੂੰ ਅਦਾਲਤ ਦੀ ਰਜਿਸਟਰੀ ਵਿਚ 2 ਕਰੋੜ ਰੁਪਏ ਜਮ੍ਹਾ ਕਰਵਾਉਣ ਦਾ ਹੁਕਮ ਦਿੱਤਾ। ਸ਼ਿਕਾਇਤਕਰਤਾ ਦਾ ਦੋਸ਼ ਹੈ ਕਿ 2010 ਵਿਚ ਇਕ ਫ਼ਿਲਮ ਲਈ ਦਿੱਤੀ ਗਈ 5 ਕਰੋੜ ਰੁਪਏ ਦੀ ਆਰਥਿਕ ਮਦਦ ਦੇ ਨਿਪਟਾਰੇ ਵਜੋਂ, 2013 ਵਿਚ ਰਾਜਪਾਲ ਨੇ 1.05 ਕਰੋੜ ਰੁਪਏ ਦੇ 7 ਚੈੱਕ ਦਿੱਤੇ ਸਨ। ਕੰਪਨੀ ਦਾ ਦੋਸ਼ ਹੈ ਕਿ ਇਹ ਚੈੱਕ ਬਾਊਂਸ ਹੋ ਗਏ।
diljit-dosanjh-announces-ahmedabad-show-on-november-21
Punjabi

ਦਿਲਜੀਤ ਦੋਸਾਂਝ ਨੇ ਕੀਤਾ ਐਲਾਨ: 21 ਨਵੰਬਰ ਨੂੰ ਅਹਿਮਦਾਬਾਦ ਦੇ ਨਰਿੰਦਰ ਮੋਦੀ ਸਟੇਡੀਅਮ 'ਚ ਲਾਉਣਗੇ ਰੌਣਕਾਂ

ਪੰਜਾਬੀ ਗਾਇਕ ਅਤੇ ਅਦਾਕਾਰ ਦਿਲਜੀਤ ਦੋਸਾਂਝ ਨੇ ਲੰਡਨ ਦੇ ਇਤਿਹਾਸਕ ਵੈਂਬਲੇ ਸਟੇਡੀਅਮ ਵਿੱਚ ਪ੍ਰੋਗਰਾਮ ਕਰਨ ਵਾਲੇ ਪਹਿਲੇ ਪੰਜਾਬੀ ਕਲਾਕਾਰ ਵਜੋਂ ਇਤਿਹਾਸ ਰਚ ਦਿੱਤਾ ਹੈ। ਇਸ ਤੋਂ ਕੁਝ ਘੰਟਿਆਂ ਬਾਅਦ ਹੀ ਉਨ੍ਹਾਂ ਨੇ ਆਪਣੇ ਭਾਰਤ ਦੌਰੇ ਦਾ ਐਲਾਨ ਕਰਦਿਆਂ 21 ਨਵੰਬਰ ਨੂੰ ਅਹਿਮਦਾਬਾਦ ਦੇ ਨਰਿੰਦਰ ਮੋਦੀ ਸਟੇਡੀਅਮ ਵਿੱਚ ਸ਼ੋਅ ਕਰਨ ਦਾ ਐਲਾਨ ਕੀਤਾ ਹੈ।
ranveer-singh-and-deepika-padukone-share-adorable-photos-of-daughter-dua-await-second-child
Punjabi

ਰਣਵੀਰ-ਦੀਪਿਕਾ ਨੇ ਸਾਂਝੀਆਂ ਕੀਤੀਆਂ ਧੀ ਦੁਆ ਦੀਆਂ ਪਿਆਰੀਆਂ ਤਸਵੀਰਾਂ, ਦੂਜੇ ਬੱਚੇ ਦੀ ਕਰ ਰਹੇ ਉਡੀਕ

ਬਾਲੀਵੁੱਡ ਦੇ ਪਾਵਰ ਕਪਲ, ਰਣਵੀਰ ਸਿੰਘ ਅਤੇ ਦੀਪਿਕਾ ਪਾਦੂਕੋਣ, ਆਪਣੇ ਦੂਜੇ ਬੱਚੇ ਦੇ ਆਉਣ ਦੀ ਉਡੀਕ ਕਰ ਰਹੇ ਹਨ। ਇਸ ਦੌਰਾਨ, ਉਸ ਨੇ ਆਪਣੇ ਇੰਸਟਾਗ੍ਰਾਮ ਪਰਿਵਾਰ ਨਾਲ ਦੁਆ ਦੀਆਂ ਕੁਝ ਪਿਆਰੀਆਂ ਤਸਵੀਰਾਂ ਸਾਂਝੀਆਂ ਕੀਤੀਆਂ। ਮੰਗਲਵਾਰ ਨੂੰ, ਰਣਵੀਰ ਅਤੇ ਦੀਪਿਕਾ ਨੇ ਇਕ ਸਾਂਝੀ ਪੋਸਟ ਸਾਂਝੀ ਕੀਤੀ, ਜਿਸ 'ਚ ਕੈਪਸ਼ਨ ਦਿੱਤਾ ਗਿਆ ਸੀ: "ਬੇਬੀ ਦੁਆ ਅਤੇ ਸਾਡੇ ਦਿਲ ਵੱਡੇ ਹੋ ਰਹੇ ਹਨ! ਤੁਹਾਡੇ ਆਸ਼ੀਰਵਾਦ ਲਈ ਧੰਨਵਾਦ! (ਬੁਰੀ ਨਜ਼ਰ ਅਤੇ ਹੱਥ ਜੋੜਨ ਵਾਲਾ ਇਮੋਜੀ) @deepikapadukone।"
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link