19.53C Vancouver
ADS

Oct 3, 2024 4:49 PM - Connect Newsroom

ਕੰਗਣਾ ਰਣੌਤ ਨੇ ਅਸਿੱਧੇ ਢੰਗ ਨਾਲ ਪੰਜਾਬੀ ਨੌਜਵਾਨਾਂ ਨੂੰ ਕਿਹਾ ਨਸ਼ੇੜੀ

Share On
kangana-ranaut-indirectly-called-punjabi-youth-drug-addicts
Without naming anyone, Kangana targeted the neighboring state and said that whether it is white or bully or something else, the youths here come on motorbikes making noise and create havoc by using drugs and alcohol.(Photo: Facebook/Kangana Ranaut)

ਫ਼ਿਲਮ ਅਦਾਕਾਰਾ ਅਤੇ ਹਿਮਾਚਲ ਤੋਂ ਸੰਸਦ ਮੈਂਬਰ ਕੰਗਣਾ ਰਣੌਤ ਨੇ ਅਸਿੱਧੇ ਢੰਗ ਨਾਲ ਪੰਜਾਬੀ ਨੌਜਵਾਨਾਂ ਨੂੰ ਨਸ਼ੇੜੀ ਦੱਸਿਆ ਹੈ। ਹਿਮਾਚਲ ਵਿੱਚ ਇੱਕ ਸਭਾ ਨੂੰ ਸੰਬੋਧਨ ਕਰਦਿਆਂ ਉਸ ਨੇ ਕਿਹਾ ਕਿ ਗੁਆਂਢੀ ਰਾਜਾਂ ਤੋਂ ਇੱਥੇ ਬਹੁਤ ਸਾਰੀਆਂ ਚੀਜ਼ਾਂ ਅਤੇ ਨਸ਼ੇ ਆਦਿ ਆ ਰਹੇ ਹਨ ਜਿਨ੍ਹਾਂ ਵਿੱਚ ਚਿੱਟਾ ਵੀ ਸ਼ਾਮਿਲ ਹੈ। ਉਸ ਨੇ ਕਿਹਾ ਕਿ ਇਸ ਢੰਗ ਨਾਲ ਹਿਮਾਚਲ ਦੀ ਜਵਾਨੀ ਨੂੰ ਬਰਬਾਦ ਕੀਤਾ ਜਾ ਰਿਹਾ ਹੈ। ਸਾਨੂੰ ਇਨ੍ਹਾਂ ਤੋਂ ਸਾਵਧਾਨ ਰਹਿਣਾ ਚਾਹੀਦਾ ਹੈ।

ਕੰਗਣਾ ਨੇ ਕਿਸੇ ਦਾ ਨਾਂ ਲਏ ਬਗੈਰ ਗੁਆਂਢੀ ਰਾਜ ਉੱਤੇ ਨਿਸ਼ਾਨਾ ਲਾਉਂਦਿਆਂ ਕਿਹਾ ਕਿ ਭਾਵੇਂ ਚਿੱਟਾ ਹੋਵੇ ਜਾਂ ਧੱਕੇਸ਼ਾਹੀ ਅਤੇ ਜਾਂ ਕੁਝ ਹੋਰ ਇੱਥੋਂ ਦੇ ਨੌਜਵਾਨ ਸ਼ੋਰ ਮਚਾਉਂਦੇ ਹੋਏ ਮੋਟਰਸਾਈਕਲਾਂ ਉੱਤੇ ਆਉਂਦੇ ਹਨ ਅਤੇ ਨਸ਼ੇ ਅਤੇ ਸ਼ਰਾਬ ਦੀ ਵਰਤੋਂ ਕਰਕੇ ਤਬਾਹੀ ਮਚਾਉਂਦੇ ਹਨ। ਕੰਗਣਾ ਆਪਣੇ ਸੰਸਦੀ ਹਲਕੇ ਦੇ ਇੱਕ ਪਿੰਡ ਵਿੱਚ ਲੋਕਾਂ ਨੂੰ ਸੰਬੋਧਨ ਕਰ ਰਹੀ ਸੀ।

ਕੰਗਣਾ ਦੇ ਇਸ ਬਿਆਨ ਦਾ ਨੋਟਿਸ ਲੈਂਦਿਆਂ ਆਮ ਆਦਮੀ ਪਾਰਟੀ ਦੇ ਸੰਸਦ ਮੈਂਬਰ ਮਾਲਵਿੰਦਰ ਸਿੰਘ ਕੰਗ ਨੇ ਕਿਹਾ ਕਿ ਕੰਗਣਾ ਗੁਆਂਢੀ ਸੂਬੇ ਵਿੱਚ ਨਸ਼ਿਆਂ ਦੀ ਗੱਲ ਕਰਦੀ ਹੈ ਪਰ ਪਿਛਲੇ ਸਾਲਾਂ ਵਿੱਚ ਨਸ਼ੇ ਦੀਆਂ ਜੋ ਸਭ ਤੋਂ ਵੱਡੀਆਂ ਖੇਪਾਂ ਗੁਜਰਾਤ ਵਿੱਚ ਬਰਾਮਦ ਕੀਤੀਆਂ ਗਈਆਂ ਸਨ ਉਸ ਬਾਰੇ ਕੁਝ ਕਿਉਂ ਨਹੀਂ ਬੋਲਦੀ।

Latest news

gippy-grewal-and-sargun-mehta-bring-laughter-to-connedia-media-network-studio
Punjabi

ਫਿਲਮ ਦੀ ਰਿਲੀਜ਼ ਤੋਂ ਪਹਿਲਾਂ 'ਕੈਰੀ ਆਨ ਜੱਟਾ 4' ਦੀ ਟੀਮ ਨੇ ਸਰੀ ਸਟੂਡੀਓ ਦਾ ਕੀਤਾ ਦੌਰਾ

ਪੰਜਾਬੀ ਅਦਾਕਾਰ ਅਤੇ ਨਿਰਮਾਤਾ ਗਿੱਪੀ ਗਰੇਵਾਲ, ਅਦਾਕਾਰਾ ਸਰਗੁਣ ਮਹਿਤਾ ਅਤੇ ਫ਼ਿਲਮ 'ਕੈਰੀ ਆਨ ਜੱਟਾ 4' ਦੀ ਸਟਾਰ ਕਾਸਟ ਅਤੇ ਮੈਂਬਰਾਂ ਨੇ ਫ਼ਿਲਮ ਦੇ ਪ੍ਰਚਾਰ ਦੌਰੇ ਦੌਰਾਨ ਸਰੀ ਸਥਿਤ ਕਨੈਕਟ ਮੀਡੀਆ ਨੈੱਟਵਰਕ ਸਟੂਡੀਓ ਦਾ ਦੌਰਾ ਕੀਤਾ।
delhi-high-court-reviews-salman-khans-plea-against-kala-hiran-film-release
Punjabi

Delhi High Court Reviews Salman Khan's Plea Against "Kala Hiran" Film Release

The Delhi High Court requested a response from the creators of the film "Kala Hiran: The Battle for Legal" concerning actor Salman Khan's request for a release stay. Khan's legal team argued that the movie is allegedly based on the blackbuck poaching incident linked to him, infringing upon a court order safeguarding his personality rights.
tv-actress-sanchita-ugle-found-dead-at-mumbai-home-police-investigating
Punjabi

'ਕੁਮਕੁਮ ਭਾਗਿਆ' ਦੀ ਅਦਾਕਾਰਾ ਸੰਚਿਤਾ ਉਗਲੇ ਨੇ ਕੀਤੀ ਖੁਦਕੁਸ਼ੀ

ਟੀਵੀ ਅਦਾਕਾਰਾ ਸੰਚਿਤਾ ਉਗਾਲੇ ਦਾ ਸੋਮਵਾਰ ਸਵੇਰੇ ਦੇਹਾਂਤ ਹੋ ਗਿਆ। ਸ਼ੁਰੂਆਤੀ ਜਾਂਚ ਤੋਂ ਪਤਾ ਚੱਲਿਆ ਹੈ ਕਿ ਇਹ ਖੁਦਕੁਸ਼ੀ ਹੈ। ਪੁਲਿਸ ਨੇ ਲਾਸ਼ ਨੂੰ ਪੋਸਟਮਾਰਟਮ ਲਈ ਭੇਜ ਦਿੱਤਾ ਹੈ ਤੇ ਮਾਮਲੇ ਦੀ ਜਾਂਚ ਚੱਲ ਰਹੀ ਹੈ।
spiritual-awakening-takes-center-stage-in-tarnvir-singh-jagpals-groundbreaking-film-chaali-din
Punjabi

ਵਿਲੱਖਣ ਰੰਗ ਵਾਲੀ ਫਿਲਮ ਹੈ ਤਰਨਵੀਰ ਜਗਪਾਲ ਦੀ ਫਿਲਮ ‘ਚਾਲੀ ਦਿਨ’

ਪੰਜਾਬੀ ਸਿਨੇਮਾ ਵਿੱਚ ਇੱਕ ਵੱਖਰੇ ਵਿਸ਼ੇ ਨਾਲ ਆ ਰਹੀ ਨਿਰਦੇਸ਼ਕ ਤਰਨਵੀਰ ਸਿੰਘ ਜਗਪਾਲ ਦੀ ਫ਼ਿਲਮ ‘ਚਾਲੀ ਦਿਨ’ ਰਿਲੀਜ਼ ਤੋਂ ਪਹਿਲਾਂ ਹੀ ਚਰਚਾ ਦਾ ਕੇਂਦਰ ਬਣ ਰਹੀ ਹੈ। ਡਾ.ਗੁਰਪ੍ਰੀਤ ਧੁੱਗਾ ਦੀ ਕਿਤਾਬ 'ਤੇ ਆਧਾਰਿਤ ਇਹ ਫ਼ਿਲਮ ਜ਼ਿੰਦਗੀ ਦੇ ਮਕਸਦ,ਆਤਮਿਕ ਜਾਗਰੂਕਤਾ ਅਤੇ ਸਹੀ ਰਾਹ ਦੀ ਖੋਜ ਨੂੰ ਉਜਾਗਰ ਕਰਦੀ ਹੈ।
comedian-pranit-more-faces-backlash-after-controversial-audience-comments
Punjabi

ਦਰਸ਼ਕਾਂ ਦੀਆਂ ਵਿਵਾਦਪੂਰਨ ਟਿੱਪਣੀਆਂ ਤੋਂ ਬਾਅਦ ਕਾਮੇਡੀਅਨ ਪ੍ਰਣਿਤ ਮੋਰੇ ਦਾ ਹੋਇਆ ਸਖਤ ਵਿਰੋਧ

ਪ੍ਰਣਿਤ ਮੋਰੇ ਦੇ ਹਾਲ ਹੀ ਦੇ ਇਕ ਸਟੈਂਡਅੱਪ ਸ਼ੋਅ ਦੀ ਇਕ ਕੜੀ ਵਿਚ ਦਰਸ਼ਕ ਮੈਂਬਰਾਂ ਵਲੋਂ ਕੀਤੀਆਂ ਟਿੱਪਣੀਆਂ ਕਾਰਨ ਅਜੀਬ ਸਥਿਤੀ ਪੈਦਾ ਹੋ ਗਈ। ਨਤੀਜੇ ਵਜੋਂ ਕਾਮੇਡੀਅਨ ਮੋਰੇ ਨੂੰ ਸਖਤ ਵਿਰੋਧ ਦਾ ਸਾਹਮਣਾ ਕਰਨਾ ਪਿਆ। ਐਪੀਸੋਡ ਦੌਰਾਨ ਇਕ ਔਰਤ ਬਾਰੇ ਦਰਸ਼ਕ ਦੀਆਂ ਇਤਰਾਜ਼ਯੋਗ ਟਿੱਪਣੀਆਂ ਨੇ ਸੋਸ਼ਲ ਮੀਡੀਆ ਤੇ ਕਾਫੀ ਰੋਸ ਪੈਦਾ ਕਰ ਦਿੱਤਾ ਹੈ। ਇਹ ਅਜਿਹੀ ਘਟਨਾ ਸੀ ਜਿਸ ਨੂੰ 370 ਰੁਪਏ ਦੀ ਬਰਿਆਨੀ ਕਲਿੱਪ ਕਿਹਾ ਜਾਂਦਾ ਹੈ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link