18.78C Vancouver
ADS

Feb 6, 2024 2:47 PM - The Connect News

ਡਾਇਰੈਕਟਰ ਸੰਦੀਪ ਰੈੱਡੀ ’ਤੇ ਬੁਰੀ ਤਰ੍ਹਾਂ ਭੜਕੀ ਕੰਗਨਾ ਰਣੌਤ

Share On
kangana-ranaut-rejects-collaboration-with-sandeep-reddy-vanga-after-the-latter-expressed-interest
Kangana had bashed Animal while talking about the latest trends of films. She called of filmmakers for stripping off women’s dignity in their violent movies.(Photo:Instagram/kanganaranaut)

ਇਨ੍ਹੀਂ ਦਿਨੀਂ ਸੰਦੀਪ ‘ਐਨੀਮਲ’ ਦੀ ਕਾਮਯਾਬੀ ਦਾ ਆਨੰਦ ਲੈ ਰਹੇ ਹਨ। ਫਿਲਮ ਨੂੰ ਬਾਕਸ ਆਫਿਸ ਦੇ ਨਾਲ-ਨਾਲ ਓ.ਟੀ.ਟੀ. ਪਲੇਟਫਾਰਮ ’ਤੇ ਕਾਫੀ ਪਸੰਦ ਕੀਤਾ ਜਾ ਰਿਹਾ ਹੈ। ਹਰ ਕੋਈ ਇਸ ਦੀ ਤਾਰੀਫ਼ ਕਰ ਰਿਹਾ ਹੈ। ਹਾਲਾਂਕਿ ਇਸ ਫਿਲਮ ਨੂੰ ਲੈ ਕੇ ਕਈ ਵਿਵਾਦ ਵੀ ਹੋਏ ਹਨ।

ਸੰਦੀਪ ਨੇ ਕੰਗਨਾ ਨਾਲ ਕੰਮ ਕਰਨ ਬਾਰੇ ਕਹੇ ਜਾਣ ਤੋਂ ਬਾਅਦ ਅਦਾਕਾਰਾ ਨੇ ਇਸ ’ਤੇ ਪ੍ਰਤੀਕਿਰਿਆ ਦਿੱਤੀ ਹੈ। ਕੰਗਨਾ ਨੇ ਟਵੀਟ ਕੀਤਾ- ‘ਸਮੀਖਿਆ ਅਤੇ ਆਲੋਚਨਾ ਇਕ ਸਮਾਨ ਨਹੀਂ ਹਨ, ਹਰ ਤਰ੍ਹਾਂ ਦੀ ਕਲਾ ਦੀ ਸਮੀਖਿਆ ਅਤੇ ਚਰਚਾ ਹੋਣੀ ਚਾਹੀਦੀ ਹੈ, ਇਹ ਆਮ ਗੱਲ ਹੈ। ਸੰਦੀਪ ਜੀ ਨੇ ਮੁਸਕਰਾਉਂਦੇ ਹੋਏ ਮੇਰੀ ਸਮੀਖਿਆ ਪ੍ਰਤੀ ਜਿਸ ਤਰ੍ਹਾਂ ਦਾ ਸਤਿਕਾਰ ਦਿਖਾਇਆ, ਉਸ ਨੂੰ ਦੇਖ ਕੇ ਇਹ ਕਿਹਾ ਜਾ ਸਕਦਾ ਹੈ ਕਿ ਉਹ ਸਿਰਫ਼ ਮਰਦਾਨਾ ਫ਼ਿਲਮਾਂ ਹੀ ਨਹੀਂ ਬਣਾਉਂਦੇ, ਉਨ੍ਹਾਂ ਦਾ ਰਵੱਈਆ ਵੀ ਮਰਦਾਨਾ ਹੈ, ਧੰਨਵਾਦ ਸਰ।

ਕੰਗਨਾ ਨੇ ਅੱਗੇ ਲਿਖਿਆ- ‘ਪਰ ਕਿਰਪਾ ਕਰਕੇ ਮੈਨੂੰ ਕੋਈ ਰੋਲ ਨਾ ਦਿਓ, ਨਹੀਂ ਤਾਂ ਤੁਹਾਡੇ ਅਲਫਾ ਮੇਲ ਹੀਰੋ ਨਾਰੀਵਾਦੀ ਬਣ ਜਾਣਗੇ ਅਤੇ ਤੁਹਾਡੀਆਂ ਫਿਲਮਾਂ ਵੀ ਫਲੌਪ ਹੋਣ ਲੱਗ ਜਾਣਗੀਆਂ। ਤੁਸੀਂ ਬਲਾਕਬਸਟਰ ਬਣਾਉਂਦੇ ਹੋ ਅਤੇ ਫਿਲਮ ਇੰਡਸਟਰੀ ਨੂੰ ਤੁਹਾਡੀ ਲੋੜ ਹੈ।

ਸੰਦੀਪ ਰੈੱਡੀ ਵਾਂਗਾ ਨੇ ਸਿਧਾਰਥ ਕਾਨਨ ਨੂੰ ਦਿੱਤੇ ਇੱਕ ਇੰਟਰਵਿਊ ਵਿੱਚ ਕਿਹਾ ਸੀ- ‘ਜੇਕਰ ਮੈਨੂੰ ਮੌਕਾ ਮਿਲਦਾ ਹੈ ਅਤੇ ਮਹਿਸੂਸ ਹੁੰਦਾ ਹੈ ਕਿ ਉਹ ਮੇਰੇ ਰੋਲ ਦੇ ਅਨੁਕੂਲ ਹੈ, ਤਾਂ ਮੈਂ ਉਸ ਕੋਲ ਜਾਵਾਂਗਾ ਅਤੇ ਕਹਾਣੀ ਸੁਣਾਵਾਂਗਾ। ਮੈਨੂੰ ‘ਕੁਈਨ’ ਅਤੇ ਹੋਰ ਫਿਲਮਾਂ ਵਿੱਚ

ਉਸਦੀ ਅਦਾਕਾਰੀ ਬਹੁਤ ਪਸੰਦ ਆਈ, ਇਸ ਲਈ ਜੇਕਰ ਉਹ ਐਨੀਮਲ ਬਾਰੇ ਨਕਾਰਾਤਮਕ ਟਿੱਪਣੀਆਂ ਦੇ ਰਹੀ ਹੈ ਤਾਂ ਮੈਨੂੰ ਕੋਈ ਸਮੱਸਿਆ ਨਹੀਂ ਹੈ। ਮੈਂ ਗੁੱਸੇ ਨਹੀਂ ਹੋਵਾਂਗਾ ਕਿਉਂਕਿ ਮੈਂ ਉਸ ਦਾ ਕੰਮ ਦੇਖਿਆ ਹੈ। ਕੰਗਨਾ ਦੇ ਨੈਗਟਿਵ ਰਿਵਿਊ ਨਾਲ ਕੋਈ ਫਰਕ ਨਹੀਂ ਪਿਆ।

Latest news

gippy-grewal-and-sargun-mehta-bring-laughter-to-connedia-media-network-studio
Punjabi

ਫਿਲਮ ਦੀ ਰਿਲੀਜ਼ ਤੋਂ ਪਹਿਲਾਂ 'ਕੈਰੀ ਆਨ ਜੱਟਾ 4' ਦੀ ਟੀਮ ਨੇ ਸਰੀ ਸਟੂਡੀਓ ਦਾ ਕੀਤਾ ਦੌਰਾ

ਪੰਜਾਬੀ ਅਦਾਕਾਰ ਅਤੇ ਨਿਰਮਾਤਾ ਗਿੱਪੀ ਗਰੇਵਾਲ, ਅਦਾਕਾਰਾ ਸਰਗੁਣ ਮਹਿਤਾ ਅਤੇ ਫ਼ਿਲਮ 'ਕੈਰੀ ਆਨ ਜੱਟਾ 4' ਦੀ ਸਟਾਰ ਕਾਸਟ ਅਤੇ ਮੈਂਬਰਾਂ ਨੇ ਫ਼ਿਲਮ ਦੇ ਪ੍ਰਚਾਰ ਦੌਰੇ ਦੌਰਾਨ ਸਰੀ ਸਥਿਤ ਕਨੈਕਟ ਮੀਡੀਆ ਨੈੱਟਵਰਕ ਸਟੂਡੀਓ ਦਾ ਦੌਰਾ ਕੀਤਾ।
delhi-high-court-reviews-salman-khans-plea-against-kala-hiran-film-release
Punjabi

Delhi High Court Reviews Salman Khan's Plea Against "Kala Hiran" Film Release

The Delhi High Court requested a response from the creators of the film "Kala Hiran: The Battle for Legal" concerning actor Salman Khan's request for a release stay. Khan's legal team argued that the movie is allegedly based on the blackbuck poaching incident linked to him, infringing upon a court order safeguarding his personality rights.
tv-actress-sanchita-ugle-found-dead-at-mumbai-home-police-investigating
Punjabi

'ਕੁਮਕੁਮ ਭਾਗਿਆ' ਦੀ ਅਦਾਕਾਰਾ ਸੰਚਿਤਾ ਉਗਲੇ ਨੇ ਕੀਤੀ ਖੁਦਕੁਸ਼ੀ

ਟੀਵੀ ਅਦਾਕਾਰਾ ਸੰਚਿਤਾ ਉਗਾਲੇ ਦਾ ਸੋਮਵਾਰ ਸਵੇਰੇ ਦੇਹਾਂਤ ਹੋ ਗਿਆ। ਸ਼ੁਰੂਆਤੀ ਜਾਂਚ ਤੋਂ ਪਤਾ ਚੱਲਿਆ ਹੈ ਕਿ ਇਹ ਖੁਦਕੁਸ਼ੀ ਹੈ। ਪੁਲਿਸ ਨੇ ਲਾਸ਼ ਨੂੰ ਪੋਸਟਮਾਰਟਮ ਲਈ ਭੇਜ ਦਿੱਤਾ ਹੈ ਤੇ ਮਾਮਲੇ ਦੀ ਜਾਂਚ ਚੱਲ ਰਹੀ ਹੈ।
spiritual-awakening-takes-center-stage-in-tarnvir-singh-jagpals-groundbreaking-film-chaali-din
Punjabi

ਵਿਲੱਖਣ ਰੰਗ ਵਾਲੀ ਫਿਲਮ ਹੈ ਤਰਨਵੀਰ ਜਗਪਾਲ ਦੀ ਫਿਲਮ ‘ਚਾਲੀ ਦਿਨ’

ਪੰਜਾਬੀ ਸਿਨੇਮਾ ਵਿੱਚ ਇੱਕ ਵੱਖਰੇ ਵਿਸ਼ੇ ਨਾਲ ਆ ਰਹੀ ਨਿਰਦੇਸ਼ਕ ਤਰਨਵੀਰ ਸਿੰਘ ਜਗਪਾਲ ਦੀ ਫ਼ਿਲਮ ‘ਚਾਲੀ ਦਿਨ’ ਰਿਲੀਜ਼ ਤੋਂ ਪਹਿਲਾਂ ਹੀ ਚਰਚਾ ਦਾ ਕੇਂਦਰ ਬਣ ਰਹੀ ਹੈ। ਡਾ.ਗੁਰਪ੍ਰੀਤ ਧੁੱਗਾ ਦੀ ਕਿਤਾਬ 'ਤੇ ਆਧਾਰਿਤ ਇਹ ਫ਼ਿਲਮ ਜ਼ਿੰਦਗੀ ਦੇ ਮਕਸਦ,ਆਤਮਿਕ ਜਾਗਰੂਕਤਾ ਅਤੇ ਸਹੀ ਰਾਹ ਦੀ ਖੋਜ ਨੂੰ ਉਜਾਗਰ ਕਰਦੀ ਹੈ।
comedian-pranit-more-faces-backlash-after-controversial-audience-comments
Punjabi

ਦਰਸ਼ਕਾਂ ਦੀਆਂ ਵਿਵਾਦਪੂਰਨ ਟਿੱਪਣੀਆਂ ਤੋਂ ਬਾਅਦ ਕਾਮੇਡੀਅਨ ਪ੍ਰਣਿਤ ਮੋਰੇ ਦਾ ਹੋਇਆ ਸਖਤ ਵਿਰੋਧ

ਪ੍ਰਣਿਤ ਮੋਰੇ ਦੇ ਹਾਲ ਹੀ ਦੇ ਇਕ ਸਟੈਂਡਅੱਪ ਸ਼ੋਅ ਦੀ ਇਕ ਕੜੀ ਵਿਚ ਦਰਸ਼ਕ ਮੈਂਬਰਾਂ ਵਲੋਂ ਕੀਤੀਆਂ ਟਿੱਪਣੀਆਂ ਕਾਰਨ ਅਜੀਬ ਸਥਿਤੀ ਪੈਦਾ ਹੋ ਗਈ। ਨਤੀਜੇ ਵਜੋਂ ਕਾਮੇਡੀਅਨ ਮੋਰੇ ਨੂੰ ਸਖਤ ਵਿਰੋਧ ਦਾ ਸਾਹਮਣਾ ਕਰਨਾ ਪਿਆ। ਐਪੀਸੋਡ ਦੌਰਾਨ ਇਕ ਔਰਤ ਬਾਰੇ ਦਰਸ਼ਕ ਦੀਆਂ ਇਤਰਾਜ਼ਯੋਗ ਟਿੱਪਣੀਆਂ ਨੇ ਸੋਸ਼ਲ ਮੀਡੀਆ ਤੇ ਕਾਫੀ ਰੋਸ ਪੈਦਾ ਕਰ ਦਿੱਤਾ ਹੈ। ਇਹ ਅਜਿਹੀ ਘਟਨਾ ਸੀ ਜਿਸ ਨੂੰ 370 ਰੁਪਏ ਦੀ ਬਰਿਆਨੀ ਕਲਿੱਪ ਕਿਹਾ ਜਾਂਦਾ ਹੈ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link