14.99C Vancouver
ADS

Aug 8, 2024 5:27 PM - Connect Newsroom

40 ਕਰੋੜ ਵਿੱਚ ਮੁੰਬਈ ਵਾਲਾ ਬੰਗਲਾ ਵੇਚ ਰਹੀ ਹੈ ਕੰਗਨਾ ਰਣੌਤ?

Share On
kanganas-bandra-bungalow-for-sale
This property, in the upscale Pali Hill area of Bandra, is the office for her production company, Manikarnika Films.(Photo: Instagram/kanganaranaut)

ਖਬਰਾਂ ਦੀ ਮੰਨੀਏ ਤਾਂ ਕੰਗਨਾ ਰਣੌਤ ਆਪਣਾ ਮੁੰਬਈ ਵਾਲਾ ਘਰ ਵੇਚਣ ਜਾ ਰਹੀ ਹੈ। ਤੁਹਾਨੂੰ ਦੱਸ ਦੇਈਏ ਕਿ ਕੰਗਨਾ ਦਾ ਬਾਂਦਰਾ ਦੇ ਪਾਲੀ ਹਿੱਲ ਇਲਾਕੇ ਵਿੱਚ ਇੱਕ ਘਰ ਹੈ। ਇਸ ਜਾਇਦਾਦ ਵਿੱਚ ਉਸਦੇ ਪ੍ਰੋਡਕਸ਼ਨ ਹਾਊਸ ਮਣੀਕਰਨਿਕਾ ਫਿਲਮਜ਼ ਦਾ ਦਫਤਰ ਵੀ ਹੈ। ਆਪਣੇ ਸਿਆਸੀ ਕਰੀਅਰ ਕਾਰਨ ਕੰਗਨਾ ਆਪਣਾ ਜ਼ਿਆਦਾਤਰ ਸਮਾਂ ਨਵੀਂ ਦਿੱਲੀ ਅਤੇ ਹਿਮਾਚਲ ਪ੍ਰਦੇਸ਼ ਵਿੱਚ ਬਿਤਾਉਂਦੀ ਹੈ, ਪਰ ਅਫਵਾਹਾਂ ਸਾਹਮਣੇ ਆਈਆਂ ਹਨ ਕਿ ਕੰਗਨਾ ਆਪਣਾ ਬਾਂਦਰਾ ਦਾ ਬੰਗਲਾ 40 ਕਰੋੜ ਰੁਪਏ ਵਿੱਚ ਵੇਚ ਰਹੀ ਹੈ।

ਇਹ ਅਟਕਲਾਂ ਉਦੋਂ ਸਾਹਮਣੇ ਆਈਆਂ ਜਦੋਂ ਇੱਕ ਯੂਟਿਊਬ ਪੇਜ ’ਤੇ ਇੱਕ ਵੀਡੀਓ ਨੇ ਦਾਅਵਾ ਕੀਤਾ ਕਿ ਇੱਕ ਪ੍ਰੋਡਕਸ਼ਨ ਹਾਊਸ ਦਾ ਦਫਤਰ ਵਿਕਰੀ ਲਈ ਹੈ। ਹਾਲਾਂਕਿ ਪ੍ਰੋਡਕਸ਼ਨ ਹਾਊਸ ਅਤੇ ਮਾਲਕ ਦਾ ਨਾਂ ਸਾਹਮਣੇ ਨਹੀਂ ਆਇਆ ਪਰ ਵੀਡੀਓ ’ਚ ਇਸਤੇਮਾਲ ਕੀਤੀਆਂ ਗਈਆਂ ਤਸਵੀਰਾਂ ਤੋਂ ਅੰਦਾਜ਼ਾਂ ਲਗਾਇਆ ਜਾ ਰਿਹਾ ਹੈ ਕਿ ਇਹ ਕੰਗਨਾ ਦਾ ਦਫਤਰ ਹੈ, ਜਿਸ ਤੋਂ ਬਾਅਦ ਸੋਸ਼ਲ ਮੀਡੀਆ ’ਤੇ ਅਫਵਾਹ ਫੈਲ ਗਈ ਕਿ ਇਹ ਕੰਗਨਾ ਦਾ ਘਰ ਹੈ ਜਿਸ ਨੂੰ ਉਹ ਵੇਚਣ ਜਾ ਰਹੀ ਹੈ।

ਵੀਡੀਓ ਵਿੱਚ ਦਿੱਤੇ ਵੇਰਵਿਆਂ ਤੋਂ ਪਤਾ ਚੱਲਦਾ ਹੈ ਕਿ ਪਲਾਟ 285 ਵਰਗ ਮੀਟਰ ਹੈ ਜਦੋਂ ਕਿ ਉਸਾਰੀ ਖੇਤਰ 3042 ਵਰਗ ਫੁੱਟ ਹੈ। ਘਰ ਵਿੱਚ 500 ਵਰਗ ਫੁੱਟ ਪਾਰਕਿੰਗ ਵੀ ਹੈ ਅਤੇ ਇਸ ਦੀਆਂ ਦੋ ਮੰਜ਼ਿਲਾਂ ਹਨ, ਜਿਸ ਦੀ ਕੀਮਤ 40 ਕਰੋੜ ਰੁਪਏ ਦੱਸੀ ਜਾਂਦੀ ਹੈ।

ਤੁਹਾਨੂੰ ਦੱਸ ਦੇਈਏ ਕਿ ਇਹ ਉਹੀ ਪ੍ਰਾਪਰਟੀ ਹੈ ਜੋ 2020 ’ਚ ਬੀ.ਐੱਮ.ਸੀ. ਦੀ ਜਾਂਚ ’ਚ ਆਈ ਸੀ। ਸਤੰਬਰ 2020 ਵਿੱਚ ਬੀ.ਐੱਮ.ਸੀ. ਨੇ ਬਾਂਦਰਾ ਵਿੱਚ ਕੰਗਨਾ ਦੇ ਦਫਤਰ ਦੇ ਕੁਝ ਹਿੱਸਿਆਂ ਨੂੰ ਗੈਰ-ਕਾਨੂੰਨੀ ਉਸਾਰੀ ਦਾ ਹਵਾਲਾ ਦਿੰਦੇ ਹੋਏ ਢਾਹ ਦਿੱਤਾ ਸੀ। 9 ਸਤੰਬਰ ਨੂੰ ਬੰਬੇ ਹਾਈ ਕੋਰਟ ਦੇ ਸਟੇਅ ਆਰਡਰ ਤੋਂ ਬਾਅਦ ਢਾਹੁਣ ਦਾ ਕੰਮ ਅੱਧ ਵਿਚਾਲੇ ਹੀ ਰੋਕ ਦਿੱਤਾ ਗਿਆ ਸੀ। ਕੰਗਨਾ ਨੇ ਬੀਐਮਸੀ

ਖ਼ਿਲਾਫ਼ ਕੇਸ ਦਾਇਰ ਕੀਤਾ ਅਤੇ ਬੀਐਮਸੀ ਤੋਂ ਮੁਆਵਜ਼ੇ ਵਜੋਂ 2 ਕਰੋੜ ਰੁਪਏ ਦੀ ਮੰਗ ਵੀ ਕੀਤੀ, ਪਰ ਮਈ 2023 ਵਿੱਚ ਆਪਣੀ ਮੰਗ ਵਾਪਸ ਲੈ ਲਈ।

ਵਰਕ ਫਰੰਟ ਦੀ ਗੱਲ ਕਰੀਏ ਤਾਂ ਕੰਗਨਾ ਦੀ ਆਉਣ ਵਾਲੀ ਫਿਲਮ ‘ਐਮਰਜੈਂਸੀ’ ਹੈ, ਜਿਸ ਨੂੰ ਉਹ ਖੁਦ ਡਾਇਰੈਕਟ ਕਰ ਰਹੀ ਹੈ। ਇਸ ਤੋਂ ਇਲਾਵਾ ਮੌਜੂਦਾ ਸਮੇਂ ’ਚ ਉਹ ਆਪਣੇ ਸਿਆਸੀ ਕਰੀਅਰ ’ਚ ਕਾਫੀ ਰੁੱਝੇ ਹੋਈ ਹੈ।

Latest news

gippy-grewal-and-sargun-mehta-bring-laughter-to-connedia-media-network-studio
Punjabi

ਫਿਲਮ ਦੀ ਰਿਲੀਜ਼ ਤੋਂ ਪਹਿਲਾਂ 'ਕੈਰੀ ਆਨ ਜੱਟਾ 4' ਦੀ ਟੀਮ ਨੇ ਸਰੀ ਸਟੂਡੀਓ ਦਾ ਕੀਤਾ ਦੌਰਾ

ਪੰਜਾਬੀ ਅਦਾਕਾਰ ਅਤੇ ਨਿਰਮਾਤਾ ਗਿੱਪੀ ਗਰੇਵਾਲ, ਅਦਾਕਾਰਾ ਸਰਗੁਣ ਮਹਿਤਾ ਅਤੇ ਫ਼ਿਲਮ 'ਕੈਰੀ ਆਨ ਜੱਟਾ 4' ਦੀ ਸਟਾਰ ਕਾਸਟ ਅਤੇ ਮੈਂਬਰਾਂ ਨੇ ਫ਼ਿਲਮ ਦੇ ਪ੍ਰਚਾਰ ਦੌਰੇ ਦੌਰਾਨ ਸਰੀ ਸਥਿਤ ਕਨੈਕਟ ਮੀਡੀਆ ਨੈੱਟਵਰਕ ਸਟੂਡੀਓ ਦਾ ਦੌਰਾ ਕੀਤਾ।
delhi-high-court-reviews-salman-khans-plea-against-kala-hiran-film-release
Punjabi

Delhi High Court Reviews Salman Khan's Plea Against "Kala Hiran" Film Release

The Delhi High Court requested a response from the creators of the film "Kala Hiran: The Battle for Legal" concerning actor Salman Khan's request for a release stay. Khan's legal team argued that the movie is allegedly based on the blackbuck poaching incident linked to him, infringing upon a court order safeguarding his personality rights.
tv-actress-sanchita-ugle-found-dead-at-mumbai-home-police-investigating
Punjabi

'ਕੁਮਕੁਮ ਭਾਗਿਆ' ਦੀ ਅਦਾਕਾਰਾ ਸੰਚਿਤਾ ਉਗਲੇ ਨੇ ਕੀਤੀ ਖੁਦਕੁਸ਼ੀ

ਟੀਵੀ ਅਦਾਕਾਰਾ ਸੰਚਿਤਾ ਉਗਾਲੇ ਦਾ ਸੋਮਵਾਰ ਸਵੇਰੇ ਦੇਹਾਂਤ ਹੋ ਗਿਆ। ਸ਼ੁਰੂਆਤੀ ਜਾਂਚ ਤੋਂ ਪਤਾ ਚੱਲਿਆ ਹੈ ਕਿ ਇਹ ਖੁਦਕੁਸ਼ੀ ਹੈ। ਪੁਲਿਸ ਨੇ ਲਾਸ਼ ਨੂੰ ਪੋਸਟਮਾਰਟਮ ਲਈ ਭੇਜ ਦਿੱਤਾ ਹੈ ਤੇ ਮਾਮਲੇ ਦੀ ਜਾਂਚ ਚੱਲ ਰਹੀ ਹੈ।
spiritual-awakening-takes-center-stage-in-tarnvir-singh-jagpals-groundbreaking-film-chaali-din
Punjabi

ਵਿਲੱਖਣ ਰੰਗ ਵਾਲੀ ਫਿਲਮ ਹੈ ਤਰਨਵੀਰ ਜਗਪਾਲ ਦੀ ਫਿਲਮ ‘ਚਾਲੀ ਦਿਨ’

ਪੰਜਾਬੀ ਸਿਨੇਮਾ ਵਿੱਚ ਇੱਕ ਵੱਖਰੇ ਵਿਸ਼ੇ ਨਾਲ ਆ ਰਹੀ ਨਿਰਦੇਸ਼ਕ ਤਰਨਵੀਰ ਸਿੰਘ ਜਗਪਾਲ ਦੀ ਫ਼ਿਲਮ ‘ਚਾਲੀ ਦਿਨ’ ਰਿਲੀਜ਼ ਤੋਂ ਪਹਿਲਾਂ ਹੀ ਚਰਚਾ ਦਾ ਕੇਂਦਰ ਬਣ ਰਹੀ ਹੈ। ਡਾ.ਗੁਰਪ੍ਰੀਤ ਧੁੱਗਾ ਦੀ ਕਿਤਾਬ 'ਤੇ ਆਧਾਰਿਤ ਇਹ ਫ਼ਿਲਮ ਜ਼ਿੰਦਗੀ ਦੇ ਮਕਸਦ,ਆਤਮਿਕ ਜਾਗਰੂਕਤਾ ਅਤੇ ਸਹੀ ਰਾਹ ਦੀ ਖੋਜ ਨੂੰ ਉਜਾਗਰ ਕਰਦੀ ਹੈ।
comedian-pranit-more-faces-backlash-after-controversial-audience-comments
Punjabi

ਦਰਸ਼ਕਾਂ ਦੀਆਂ ਵਿਵਾਦਪੂਰਨ ਟਿੱਪਣੀਆਂ ਤੋਂ ਬਾਅਦ ਕਾਮੇਡੀਅਨ ਪ੍ਰਣਿਤ ਮੋਰੇ ਦਾ ਹੋਇਆ ਸਖਤ ਵਿਰੋਧ

ਪ੍ਰਣਿਤ ਮੋਰੇ ਦੇ ਹਾਲ ਹੀ ਦੇ ਇਕ ਸਟੈਂਡਅੱਪ ਸ਼ੋਅ ਦੀ ਇਕ ਕੜੀ ਵਿਚ ਦਰਸ਼ਕ ਮੈਂਬਰਾਂ ਵਲੋਂ ਕੀਤੀਆਂ ਟਿੱਪਣੀਆਂ ਕਾਰਨ ਅਜੀਬ ਸਥਿਤੀ ਪੈਦਾ ਹੋ ਗਈ। ਨਤੀਜੇ ਵਜੋਂ ਕਾਮੇਡੀਅਨ ਮੋਰੇ ਨੂੰ ਸਖਤ ਵਿਰੋਧ ਦਾ ਸਾਹਮਣਾ ਕਰਨਾ ਪਿਆ। ਐਪੀਸੋਡ ਦੌਰਾਨ ਇਕ ਔਰਤ ਬਾਰੇ ਦਰਸ਼ਕ ਦੀਆਂ ਇਤਰਾਜ਼ਯੋਗ ਟਿੱਪਣੀਆਂ ਨੇ ਸੋਸ਼ਲ ਮੀਡੀਆ ਤੇ ਕਾਫੀ ਰੋਸ ਪੈਦਾ ਕਰ ਦਿੱਤਾ ਹੈ। ਇਹ ਅਜਿਹੀ ਘਟਨਾ ਸੀ ਜਿਸ ਨੂੰ 370 ਰੁਪਏ ਦੀ ਬਰਿਆਨੀ ਕਲਿੱਪ ਕਿਹਾ ਜਾਂਦਾ ਹੈ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link