16.6C Vancouver
ADS

Nov 27, 2025 1:36 PM - Connect Newsroom - Jasmine Singh

ਕੈਪਸ ਕੈਫੇ 'ਤੇ ਗੋਲੀਆਂ ਚੱਲਣ ਦੀਆਂ ਤਿੰਨ ਘਟਨਾਵਾਂ ਵਾਪਰਣ ਤੋਂ ਬਾਅਦ ਕਪਿਲ ਸ਼ਰਮਾ ਨੇ ਤੋੜੀ ਚੁੱਪੀ

Share On
kapil-sharma-breaks-silence-of-kaps-cafe-incidents-widely-covered-by-connect-media-network
Kap’s Café, which began operations in Surrey, British Columbia, in July, became the target of gunfire just days after opening. The first attack occurred on July 10, followed by two more shootings on August 7 and October 16.

ਸਰੀ ਵਿੱਚ ਕੈਪਸ ਕੈਫੇ 'ਤੇ ਗੋਲੀਆਂ ਚੱਲਣ ਦੀਆਂ ਤਿੰਨ ਘਟਨਾਵਾਂ ਵਾਪਰਣ ਤੋਂ ਬਾਅਦ ਮਾਮਲੇ ਵਿੱਚ ਪਹਿਲੀ ਵਾਰ ਕਪਿਲ ਸ਼ਰਮਾ ਨੇ ਚੁੱਪੀ ਤੋੜੀ ਹੈ। ਆਪਣੀ ਆ ਰਹੀ ਨਵੀਂ ਫਿਲਮ ਦੇ ਇਕ ਪ੍ਰੋਮਸ਼ਨ ਦੌਰਾਨ ਉਨ੍ਹਾਂ ਤੋਂ ਕੈਪਸ ਕੈਫੇ 'ਤੇ ਚੱਲੀ ਗੋਲੀ ਸੰਬੰਧੀ ਸਵਾਲ ਕੀਤੇ ਗਏ ਤਾਂ ਉਨ੍ਹਾਂ ਆਖਿਆ ਕਿ ਕੈਨੇਡਾ ਤੋਂ ਕੁਝ ਲੋਕਾਂ ਨੇ ਉਨ੍ਹਾਂ ਨੂੰ ਫੋਨ ਕਰਕੇ ਦੱਸਿਆ ਕਿ ਅਜਿਹੀਆਂ ਘਟਨਾਵਾਂ ਪਹਿਲਾਂ ਵੀ ਵਾਪਰ ਰਹੀਆਂ ਸਨ ਪਰ ਕੈਪਸ ਕੈਫੇ 'ਤੇ ਗੋਲੀ ਚੱਲਣ ਤੋਂ ਬਾਅਦ ਮਾਮਲਾ ਫੈਡਰਲ ਸਰਕਾਰ ਤੱਕ ਪਹੁੰਚ ਗਿਆ। ਉਨ੍ਹਾਂ ਇਸ ਮੌਕੇ ਗੱਲਾਂ-ਗੱਲਾਂ ਵਿੱਚ ਮੁੰਬਈ ਪੁਲਿਸ ਦੀ ਤਾਰੀਫ ਵੀ ਕੀਤੀ।

ਇਸ ਕੈਫੇ ਨੂੰ 10 ਜੁਲਾਈ ਨੂੰ ਗੋਲੀ ਚੱਲਣ ਦੀ ਪਹਿਲੀ ਵਾਰਦਾਤ ਤੋਂ ਬਾਅਦ ਕਰੀਬ 10 ਦਿਨ ਲਈ ਬੰਦ ਰੱਖਿਆ ਗਿਆ ਸੀ। ਪਹਿਲੇ ਮੌਕੇ ਕੈਫੇ ਦੇ ਮੁੜ ਖੁੱਲਣ ਸੰਬੰਧੀ ਕਪਿਲ ਵਲੋਂ ਇਕ ਪੋਸਟ ਸਾਂਝੀ ਕੀਤੀ ਗਈ ਸੀ। ਪਰ ਫਿਰ ਖੁੱਲਣ ਦੇ ਕੁਝ ਹੀ ਹਫਤਿਆਂ ਵਿੱਚ ਇਹ ਕੈਫੇ ਅਗਸਤ ਮਹੀਨੇ ਦੇ ਸ਼ੁਰੂਆਤੀ ਦਿਨਾਂ ਵਿਚ ਫਿਰ ਸ਼ੂਟਿੰਗ ਵਾਰਦਾਤ ਦਾ ਨਿਸ਼ਾਨਾ ਬਣ ਗਿਆ ਸੀ। ਇਸ ਤੋਂ ਬਾਅਦ 16 ਅਕਤੂਬਰ ਨੂੰ ਕੈਫੇ ਤੇ ਫਿਰ ਗੋਲੀਆਂ ਚਲਾ ਦਿੱਤੀਆਂ ਗਈਆਂ ਸਨ। ਮਾਮਲੇ ਵਿਚ ਪਹਿਲੀ ਵਾਰ ਕੁਮੈਂਟ ਕਰਦਿਆਂ ਕਪਿਲ ਸ਼ਰਮਾ ਨੇ ਆਖਿਆ ਕਿ ਸ਼ਾਇਦ ਜੋ ਹੁੰਦਾ ਹੈ ਚੰਗੇ ਲਈ ਹੁੰਦਾ ਹੈ।

ਉਨ੍ਹਾਂ ਕਿਹਾ ਕਿ ਸਰੀ ਵਿੱਚ ਉਨ੍ਹਾਂ ਦੇ ਕੈਫੇ 'ਤੇ ਵਾਪਰੀਆਂ ਘਟਨਾਵਾਂ ਤੋਂ ਬਾਅਦ ਕੁਝ ਲੋਕਾਂ ਨੇ ਉਨ੍ਹਾਂ ਨੂੰ ਕੈਨੇਡਾ ਸੰਬੰਧੀ ਇਸ ਪ੍ਰਕਾਰ ਦੀਆਂ ਘਟਨਾਵਾਂ ਦੀ ਜਾਣਕਾਰੀ ਦਿੱਤੀ ਅਤੇ ਦੱਸਿਆ ਕਿ ਕੈਪਸ ਕੈਫੇ 'ਤੇ ਗੋਲੀ ਚੱਲਣ ਕਾਰਨ ਇਹ ਮਾਮਲਾ ਪਾਰਲੀਮੈਂਟ ਤੱਕ ਪਹੁੰਚ ਗਿਆ ਅਤੇ ਹੁਣ ਇਸ 'ਤੇ ਲਾਅ ਐਂਡ ਆਰਡਰ ਪ੍ਰਕਿਰਿਆ ਤਹਿਤ ਗੰਭੀਰਤਾ ਨਾਲ ਕੰਮ ਹੋ ਰਿਹਾ ਹੈ। ਇੱਥੇ ਉਨ੍ਹਾਂ ਉਚੇਚੇ ਤੌਰ 'ਤੇ ਮੁੰਬਈ ਪੁਲਿਸ ਦੀ ਸ਼ਲਾਘਾ ਵੀ ਕੀਤੀ ਅਤੇ ਕਿਹਾ ਕਿ ਉਨ੍ਹਾਂ ਨੂੰ ਮੁੰਬਈ ਵਿੱਚ ਜਾਂ ਆਪਣੇ ਦੇਸ਼ ਵਿਚ ਕਦੇ ਖਤਰਾ ਮਹਿਸੂਸ ਨਹੀਂ ਹੋਇਆ ਅਤੇ ਮੁੰਬਈ ਪੁਲਿਸ ਜਿਹਾ ਕੋਈ ਵੀ ਨਹੀਂ ਹੈ।

Latest news

sidhu-moosewala-murder-case-punjab-and-haryana-high-court-rejects-joginder-singhs-bail-plea
Punjabi

ਸਿੱਧੂ ਮੂਸੇਵਾਲਾ ਕਤਲ ਕਾਂਡ: ਮੁਲਜ਼ਮ ਜੋਗਾ ਦੀ ਜ਼ਮਾਨਤ ਅਰਜ਼ੀ ਰੱਦ

ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਕਤਲ ਕਾਂਡ ਮਾਮਲੇ ਦੇ ਮੁਲਜ਼ਮ ਜੋਗਿੰਦਰ ਸਿੰਘ ਉਰਫ਼ ਜੋਗਾ ਦੀ ਨਿਯਮਤ ਜ਼ਮਾਨਤ ਦੀ ਅਰਜ਼ੀ ਨੂੰ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਰੱਦ ਕਰ ਦਿੱਤਾ ਹੈ। ਜੋਗਿੰਦਰ ਸਿੰਘ ਮੁੱਖ ਸਾਜ਼ਿਸ਼ ਘੜਨ ਵਾਲਿਆਂ ਵਿੱਚੋਂ ਇੱਕ ਹੈ ਅਤੇ ਉਸ ਦਾ ਪੁਰਾਣਾ ਅਪਰਾਧਿਕ ਰਿਕਾਰਡ ਹੈ।
rapper-badshah-and-punjabi-actress-isha-rikhi-separate-after-just-five-months-of-marriage
Punjabi

5 ਮਹੀਨੇ ਬਾਅਦ ਹੀ ਟੁੱਟ ਗਿਆ ਰੈਪਰ ਬਾਦਸ਼ਾਹ ਦਾ ਵਿਆਹ, ਪੋਸਟ ਸ਼ੇਅਰ ਕਰ ਦਿੱਤੀ ਜਾਣਕਾਰੀ

ਰੈਪਰ ਬਾਦਸ਼ਾਹ ਅਤੇ ਪੰਜਾਬੀ ਅਦਾਕਾਰਾ ਈਸ਼ਾ ਰਿਖੀ ਆਪਣੇ ਵਿਆਹ ਦੇ ਸਿਰਫ਼ ਪੰਜ ਮਹੀਨੇ ਬਾਅਦ ਵੱਖ ਹੋ ਗਏ ਹਨ। ਰੈਪਰ ਬਾਦਸ਼ਾਹ ਨੇ ਆਪਣੀ ਦੂਜੀ ਪਤਨੀ ਤੋਂ ਤਲਾਕ ਲੈਣ ਦਾ ਐਲਾਨ ਕਰ ਦਿੱਤਾ ਹੈ। ਸੋਮਵਾਰ ਨੂੰ ਦੋਵਾਂ ਨੇ ਸੋਸ਼ਲ ਮੀਡੀਆ 'ਤੇ ਇੱਕ ਸਾਂਝਾ ਬਿਆਨ ਜਾਰੀ ਕਰਕੇ ਆਪਣੇ ਤਲਾਕ ਦੀ ਪੁਸ਼ਟੀ ਕਰ ਦਿੱਤੀ ਹੈ।
kangana-ranaut-defamation-case-government-witness-cross-examined
Punjabi

ਕੰਗਨਾ ਰਣੌਤ ਮਾਣਹਾਨੀ ਮਾਮਲਾ: ਸਰਕਾਰੀ ਗਵਾਹ ਦੀ ਹੋਈ Cross-Examination

ਪੰਜਾਬ ਦੇ ਬਠਿੰਡਾ ਦੀ ਇੱਕ ਅਦਾਲਤ ਵਿੱਚ ਅੱਜ ਭਾਜਪਾ ਦੀ ਮੰਡੀ ਤੋਂ ਸੰਸਦ ਮੈਂਬਰ ਅਤੇ ਬਾਲੀਵੁੱਡ ਅਦਾਕਾਰਾ ਕੰਗਨਾ ਰਣੌਤ ਵਿਰੁੱਧ ਅਪਰਾਧਿਕ ਮਾਣਹਾਨੀ ਦੇ ਕੇਸ ਵਿੱਚ ਇੱਕ ਸਰਕਾਰੀ ਗਵਾਹ ਦੀ cross-examination ਕੀਤੀ ਗਈ। ਗਵਾਹ ਗੁਰਪ੍ਰੀਤ ਸਿੰਘ ਸ਼ਿਕਾਇਤਕਰਤਾ ਮਹਿੰਦਰ ਕੌਰ ਦਾ ਰਿਸ਼ਤੇਦਾਰ ਹੈ।
the-great-khali-shares-health-update-after-accident-video-goes-viral
Punjabi

ਹਾਦਸੇ ਦੀ ਵੀਡੀਓ ਵਾਇਰਲ ਹੋਣ ਮਗਰੋਂ ‘ਦਿ ਗ੍ਰੇਟ ਖਲੀ’ ਨੇ ਸਿਹਤ ਸੰਬੰਧੀ ਦਿੱਤੀ ਜਾਣਕਾਰੀ

ਸਾਬਕਾ ਪੇਸ਼ੇਵਰ ਪਹਿਲਵਾਨ 'ਦਿ ਗ੍ਰੇਟ ਖਲੀ' ਦੇ ਹਾਦਸੇ ਦਾ ਸ਼ਿਕਾਰ ਹੋਣ ਦਾ ਵੀਡੀਓ ਸੋਸ਼ਲ ਮੀਡੀਆ 'ਤੇ ਵਾਇਰਲ ਹੋਣ ਤੋਂ ਕੁਝ ਘੰਟਿਆਂ ਬਾਅਦ ਪਹਿਲਵਾਨ ਨੇ ਇੱਕ ਵੀਡੀਓ ਸਾਂਝਾ ਕੀਤਾ, ਜਿਸ ਵਿੱਚ ਪ੍ਰਸ਼ੰਸਕਾਂ ਨੂੰ ਭਰੋਸਾ ਦਿੱਤਾ ਗਿਆ ਕਿ ਉਹ ਸੁਰੱਖਿਅਤ ਹਨ ਅਤੇ ਠੀਕ ਹਨ।
film-fraternity-mourns-at-kuku-kohlis-funeral-aruna-irani-gets-emotional
Punjabi

ਕੁੱਕੂ ਕੋਹਲੀ ਦੇ ਅੰਤਿਮ ਸੰਸਕਾਰ ਮੌਕੇ ਗਮਗੀਨ ਹੋਇਆ ਫਿਲਮੀ ਜਗਤ, ਅਰੁਣਾ ਇਰਾਨੀ ਭਾਵੁਕ

ਦਿੱਗਜ ਅਦਾਕਾਰਾ ਅਰੁਣਾ ਇਰਾਨੀ ਦੇ ਪਤੀ ਅਤੇ ਮਸ਼ਹੂਰ ਫਿਲਮ ਨਿਰਮਾਤਾ ਕੁੱਕੂ ਕੋਹਲੀ ਦਾ ਅੱਜ ਮੁੰਬਈ ਦੇ ਓਸ਼ੀਵਾਰਾ ਸ਼ਮਸ਼ਾਨਘਾਟ ਵਿਖੇ ਅੰਤਿਮ ਸੰਸਕਾਰ ਕੀਤਾ ਗਿਆ। ਦੱਸ ਦੇਈਏ ਕਿ ਮੰਗਲਵਾਰ ਨੂੰ ਮੁੰਬਈ ਦੇ ਕੋਕੀਲਾਬੇਨ ਧੀਰੂਭਾਈ ਅੰਬਾਨੀ ਹਸਪਤਾਲ ਵਿੱਚ ਦਿਲ ਦਾ ਦੌਰਾ ਪੈਣ ਕਾਰਨ 77 ਸਾਲ ਦੀ ਉਮਰ ਵਿੱਚ ਉਨ੍ਹਾਂ ਦੇਹਾਂਤ ਹੋ ਗਿਆ ਸੀ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link