18.25C Vancouver
ADS

Aug 29, 2024 5:53 PM - Connect Newsroom

ਕਪਿਲ ਸ਼ਰਮਾ ਨੂੰ ਫਿਰ ਹੋਇਆ ਪਿਆਰ!

Share On
kapil-sharma-falls-in-love-yet-again
The sequel promises to build on the comedic legacy of the first installment, continuing the hilarious journey of Kapil's character. (Photo: Instagram/kapilsharma)

ਕਾਮੇਡੀ ਕਿੰਗ ਕਪਿਲ ਸ਼ਰਮਾ ਅਕਸਰ ਆਪਣੇ ਸ਼ੋਅ ਨੂੰ ਲੈ ਕੇ ਸੁਰਖੀਆਂ ’ਚ ਰਹਿੰਦੇ ਹਨ ਪਰ ਹੁਣ ਉਹ ਆਪਣੀ ਨਵੀਂ ਫਿਲਮ ਨੂੰ ਲੈ ਕੇ ਸੁਰਖੀਆਂ ’ਚ ਹਨ। ਜੀ ਹਾਂ, ਕਪਿਲ ਇੱਕ ਵਾਰ ਫਿਰ ਸਿਲਵਰ ਸਕ੍ਰੀਨ ’ਤੇ ਆਪਣਾ ਜਾਦੂ ਦਿਖਾਉਣ ਲਈ ਤਿਆਰ ਹਨ। ਤੁਹਾਨੂੰ ਸਾਲ 2015 ’ਚ ਰਿਲੀਜ਼ ਹੋਈ ਫਿਲਮ ’ਕਿਸ ਕਿਸਕੋ ਪਿਆਰ ਕਰੂੰ’ ਯਾਦ ਹੋਵੇਗੀ। ਕਪਿਲ ਨੇ ਇਸ ਫਿਲਮ ਨਾਲ ਬਾਲੀਵੁੱਡ ’ਚ ਬਤੌਰ ਐਕਟਰ ਡੈਬਿਊ ਕੀਤਾ ਸੀ। ਇਸ ਫਿਲਮ ਨੂੰ ਦਰਸ਼ਕਾਂ ਨੇ ਕਾਫੀ ਪਸੰਦ ਕੀਤਾ ਸੀ। ਹੁਣ ਖਬਰ ਹੈ ਕਿ ਇਸ ਫਿਲਮ ਦਾ ਸੀਕਵਲ ਬਣਨ ਜਾ ਰਿਹਾ ਹੈ।

ਖਬਰਾਂ ਮੁਤਾਬਕ ਕਪਿਲ ਸ਼ਰਮਾ ਨੇ ’ਕਿਸ ਕਿਸਕੋ ਪਿਆਰ ਕਰੂੰ 2’ ਸਾਈਨ ਕਰ ਲਈ ਹੈ ਅਤੇ ਉਹ ਕਾਮਿਕ ਸਪੇਸ ’ਤੇ ਵਾਪਸੀ ਨੂੰ ਲੈ ਕੇ ਉਤਸ਼ਾਹਿਤ ਹਨ। ’ਕਿਸ ਕਿਸਕੋ ਪਿਆਰ ਕਰੋ 2’ ਦਾ ਨਿਰਦੇਸ਼ਨ ਅਨੁਕਲਪ ਗੋਸਵਾਮੀ ਕਰਨਗੇ।

ਫਿਲਮ ਕੋਡ ਦਾ ਨਿਰਮਾਣ ਰਤਨ ਜੈਨ ਕਰਨਗੇ। ਮਹਿਲਾ ਅਦਾਕਾਰਾਂ ਦੀ ਕਾਸਟਿੰਗ ਚੱਲ ਰਹੀ ਹੈ ਅਤੇ ਪਹਿਲੇ ਭਾਗ ਦੀ ਤਰ੍ਹਾਂ ਇਸ ਵਾਰ ਵੀ ਕਈ ਅਦਾਕਾਰਾਂ ਫਿਲਮ ਦਾ ਹਿੱਸਾ ਹੋਣਗੀਆਂ।ਰਿਪੋਰਟ ਮੁਤਾਬਕ ਫਿਲਮ ਦੇ ਸੀਕਵਲ ਦੀ ਸ਼ੂਟਿੰਗ ਇਸ ਸਾਲ ਦੇ ਅੰਤ ’ਚ ਸ਼ੁਰੂ ਹੋਵੇਗੀ।

ਜਾਣਕਾਰੀ ਹੈ ਕਿ ’ਕਿਸ ਕਿਸਕੋ ਪਿਆਰ ਕਰੂੰ 2’ ਦਾ ਨਿਰਦੇਸ਼ਨ ਅਨੁਕਲਪ ਗੋਸਵਾਮੀ ਕਰਨਗੇ, ਜੋ ਫਿਲਮ ਦੇ ਪਹਿਲੇ ਭਾਗ ਦੇ ਮੁੱਖ ਲੇਖਕਾਂ ’ਚੋਂ ਇਕ ਸਨ। ਅਨੁਕਲਪ ਨੇ ਇਸ ਦੇ ਦੂਜੇ ਭਾਗ ਦੀ ਸਕ੍ਰਿਪਟ ਲਿਖੀ ਹੈ ਅਤੇ ਇਸ ਨੂੰ ਵੱਡੇ ਪਰਦੇ ਲਈ ਨਿਰਦੇਸ਼ਿਤ ਵੀ ਕਰਨਗੇ। ਦੂਜੇ ਪਾਸੇ, ਅੱਬਾਸ ਮਸਤਾਨ ਇਸ ਪ੍ਰੋਜੈਕਟ ਦੀ ਰਚਨਾਤਮਕ ਤੌਰ ’ਤੇ ਨਿਗਰਾਨੀ ਕਰਨਗੇ। ਰਤਨ ਜੈਨ ਫਿਲਮ ਦਾ ਨਿਰਮਾਣ ਕਰਨਗੇ।

Latest news

gippy-grewal-and-sargun-mehta-bring-laughter-to-connedia-media-network-studio
Punjabi

ਫਿਲਮ ਦੀ ਰਿਲੀਜ਼ ਤੋਂ ਪਹਿਲਾਂ 'ਕੈਰੀ ਆਨ ਜੱਟਾ 4' ਦੀ ਟੀਮ ਨੇ ਸਰੀ ਸਟੂਡੀਓ ਦਾ ਕੀਤਾ ਦੌਰਾ

ਪੰਜਾਬੀ ਅਦਾਕਾਰ ਅਤੇ ਨਿਰਮਾਤਾ ਗਿੱਪੀ ਗਰੇਵਾਲ, ਅਦਾਕਾਰਾ ਸਰਗੁਣ ਮਹਿਤਾ ਅਤੇ ਫ਼ਿਲਮ 'ਕੈਰੀ ਆਨ ਜੱਟਾ 4' ਦੀ ਸਟਾਰ ਕਾਸਟ ਅਤੇ ਮੈਂਬਰਾਂ ਨੇ ਫ਼ਿਲਮ ਦੇ ਪ੍ਰਚਾਰ ਦੌਰੇ ਦੌਰਾਨ ਸਰੀ ਸਥਿਤ ਕਨੈਕਟ ਮੀਡੀਆ ਨੈੱਟਵਰਕ ਸਟੂਡੀਓ ਦਾ ਦੌਰਾ ਕੀਤਾ।
delhi-high-court-reviews-salman-khans-plea-against-kala-hiran-film-release
Punjabi

Delhi High Court Reviews Salman Khan's Plea Against "Kala Hiran" Film Release

The Delhi High Court requested a response from the creators of the film "Kala Hiran: The Battle for Legal" concerning actor Salman Khan's request for a release stay. Khan's legal team argued that the movie is allegedly based on the blackbuck poaching incident linked to him, infringing upon a court order safeguarding his personality rights.
tv-actress-sanchita-ugle-found-dead-at-mumbai-home-police-investigating
Punjabi

'ਕੁਮਕੁਮ ਭਾਗਿਆ' ਦੀ ਅਦਾਕਾਰਾ ਸੰਚਿਤਾ ਉਗਲੇ ਨੇ ਕੀਤੀ ਖੁਦਕੁਸ਼ੀ

ਟੀਵੀ ਅਦਾਕਾਰਾ ਸੰਚਿਤਾ ਉਗਾਲੇ ਦਾ ਸੋਮਵਾਰ ਸਵੇਰੇ ਦੇਹਾਂਤ ਹੋ ਗਿਆ। ਸ਼ੁਰੂਆਤੀ ਜਾਂਚ ਤੋਂ ਪਤਾ ਚੱਲਿਆ ਹੈ ਕਿ ਇਹ ਖੁਦਕੁਸ਼ੀ ਹੈ। ਪੁਲਿਸ ਨੇ ਲਾਸ਼ ਨੂੰ ਪੋਸਟਮਾਰਟਮ ਲਈ ਭੇਜ ਦਿੱਤਾ ਹੈ ਤੇ ਮਾਮਲੇ ਦੀ ਜਾਂਚ ਚੱਲ ਰਹੀ ਹੈ।
spiritual-awakening-takes-center-stage-in-tarnvir-singh-jagpals-groundbreaking-film-chaali-din
Punjabi

ਵਿਲੱਖਣ ਰੰਗ ਵਾਲੀ ਫਿਲਮ ਹੈ ਤਰਨਵੀਰ ਜਗਪਾਲ ਦੀ ਫਿਲਮ ‘ਚਾਲੀ ਦਿਨ’

ਪੰਜਾਬੀ ਸਿਨੇਮਾ ਵਿੱਚ ਇੱਕ ਵੱਖਰੇ ਵਿਸ਼ੇ ਨਾਲ ਆ ਰਹੀ ਨਿਰਦੇਸ਼ਕ ਤਰਨਵੀਰ ਸਿੰਘ ਜਗਪਾਲ ਦੀ ਫ਼ਿਲਮ ‘ਚਾਲੀ ਦਿਨ’ ਰਿਲੀਜ਼ ਤੋਂ ਪਹਿਲਾਂ ਹੀ ਚਰਚਾ ਦਾ ਕੇਂਦਰ ਬਣ ਰਹੀ ਹੈ। ਡਾ.ਗੁਰਪ੍ਰੀਤ ਧੁੱਗਾ ਦੀ ਕਿਤਾਬ 'ਤੇ ਆਧਾਰਿਤ ਇਹ ਫ਼ਿਲਮ ਜ਼ਿੰਦਗੀ ਦੇ ਮਕਸਦ,ਆਤਮਿਕ ਜਾਗਰੂਕਤਾ ਅਤੇ ਸਹੀ ਰਾਹ ਦੀ ਖੋਜ ਨੂੰ ਉਜਾਗਰ ਕਰਦੀ ਹੈ।
comedian-pranit-more-faces-backlash-after-controversial-audience-comments
Punjabi

ਦਰਸ਼ਕਾਂ ਦੀਆਂ ਵਿਵਾਦਪੂਰਨ ਟਿੱਪਣੀਆਂ ਤੋਂ ਬਾਅਦ ਕਾਮੇਡੀਅਨ ਪ੍ਰਣਿਤ ਮੋਰੇ ਦਾ ਹੋਇਆ ਸਖਤ ਵਿਰੋਧ

ਪ੍ਰਣਿਤ ਮੋਰੇ ਦੇ ਹਾਲ ਹੀ ਦੇ ਇਕ ਸਟੈਂਡਅੱਪ ਸ਼ੋਅ ਦੀ ਇਕ ਕੜੀ ਵਿਚ ਦਰਸ਼ਕ ਮੈਂਬਰਾਂ ਵਲੋਂ ਕੀਤੀਆਂ ਟਿੱਪਣੀਆਂ ਕਾਰਨ ਅਜੀਬ ਸਥਿਤੀ ਪੈਦਾ ਹੋ ਗਈ। ਨਤੀਜੇ ਵਜੋਂ ਕਾਮੇਡੀਅਨ ਮੋਰੇ ਨੂੰ ਸਖਤ ਵਿਰੋਧ ਦਾ ਸਾਹਮਣਾ ਕਰਨਾ ਪਿਆ। ਐਪੀਸੋਡ ਦੌਰਾਨ ਇਕ ਔਰਤ ਬਾਰੇ ਦਰਸ਼ਕ ਦੀਆਂ ਇਤਰਾਜ਼ਯੋਗ ਟਿੱਪਣੀਆਂ ਨੇ ਸੋਸ਼ਲ ਮੀਡੀਆ ਤੇ ਕਾਫੀ ਰੋਸ ਪੈਦਾ ਕਰ ਦਿੱਤਾ ਹੈ। ਇਹ ਅਜਿਹੀ ਘਟਨਾ ਸੀ ਜਿਸ ਨੂੰ 370 ਰੁਪਏ ਦੀ ਬਰਿਆਨੀ ਕਲਿੱਪ ਕਿਹਾ ਜਾਂਦਾ ਹੈ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link