13.93C Vancouver
ADS

Jan 23, 2025 1:58 PM - Connect Newsroom

ਕਪਿਲ ਸ਼ਰਮਾ ਸਮੇਤ ਇਨ੍ਹਾਂ ਸਿਤਾਰਿਆਂ ਨੂੰ ਮਿਲੀ ਜਾਨੋਂ ਮਾਰਨ ਦੀ ਧਮਕੀ

Share On
kapil-sharma-receives-death-threat-from-pakistan
This is not a publicity stunt or an attempt to harass you. We urge you to treat this message with utmost seriousness and confidentiality."(Photo: Facebook/Kapil sharma)

ਕਾਮੇਡੀਅਨ ਕਪਿਲ ਸ਼ਰਮਾ ਬਾਰੇ ਇੱਕ ਵੱਡੀ ਖ਼ਬਰ ਆ ਰਹੀ ਹੈ। ਕਿਸੇ ਅਣਪਛਾਤੇ ਵਿਅਕਤੀ ਨੇ ਕਪਿਲ ਨੂੰ ਜਾਨੋਂ ਮਾਰਨ ਦੀ ਧਮਕੀ ਦਿੱਤੀ ਹੈ। ਸਿਰਫ਼ ਕਪਿਲ ਸ਼ਰਮਾ ਹੀ ਨਹੀਂ, ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਅਤੇ ਸਹਿ-ਕਲਾਕਾਰਾਂ ਨੂੰ ਵੀ ਜਾਨੋਂ ਮਾਰਨ ਦੀਆਂ ਧਮਕੀਆਂ ਮਿਲੀਆਂ ਹਨ। ਇਸ ਹੈਰਾਨ ਕਰਨ ਵਾਲੀ ਘਟਨਾ ਦੇ ਸਾਹਮਣੇ ਆਉਣ ਤੋਂ ਬਾਅਦ, ਮੁੰਬਈ ਦੇ ਅੰਬੋਲੀ ਪੁਲਸ ਸਟੇਸ਼ਨ 'ਚ ਸ਼ਿਕਾਇਤ ਦਰਜ ਕਰਵਾਈ ਗਈ।

ਦਿਲਚਸਪ ਗੱਲ ਇਹ ਹੈ ਕਿ ਕਪਿਲ ਤੋਂ ਪਹਿਲਾਂ ਅਦਾਕਾਰ ਰਾਜਪਾਲ ਯਾਦਵ, ਕੋਰੀਓਗ੍ਰਾਫਰ ਰੇਮੋ ਡਿਸੂਜ਼ਾ ਅਤੇ ਕਾਮੇਡੀਅਨ ਸੁਗੰਧਾ ਮਿਸ਼ਰਾ ਨੂੰ ਵੀ ਅਜਿਹੀਆਂ ਧਮਕੀ ਭਰੀਆਂ ਈਮੇਲ ਮਿਲ ਚੁੱਕੀਆਂ ਹਨ।ਧਮਕੀ ਭਰੇ ਈਮੇਲ ਭੇਜਣ ਵਾਲੇ ਨੇ ਕਪਿਲ ਸ਼ਰਮਾ ਅਤੇ ਉਸ ਦੇ ਰਿਸ਼ਤੇਦਾਰਾਂ, ਪਰਿਵਾਰਕ ਮੈਂਬਰਾਂ, ਜਾਣਕਾਰਾਂ, ਸਹਿਯੋਗੀਆਂ ਅਤੇ ਗੁਆਂਢੀਆਂ ਨੂੰ ਜਾਨੋਂ ਮਾਰਨ ਦੀ ਧਮਕੀ ਦਿੱਤੀ ਹੈ। ਇਸ ਸਬੰਧ 'ਚ ਮੁੰਬਈ ਦੀ ਅੰਬੋਲੀ ਪੁਲਸ ਨੇ ਧਾਰਾ 351(3) ਦੇ ਤਹਿਤ ਮਾਮਲਾ ਦਰਜ ਕੀਤਾ ਹੈ। ਮਾਮਲਾ ਦਰਜ ਹੁੰਦੇ ਹੀ ਪੁਲਸ ਨੇ ਜਾਂਚ ਸ਼ੁਰੂ ਕਰ ਦਿੱਤੀ।

ਹਾਲਾਂਕਿ, ਕਪਿਲ ਜਾਂ ਉਸ ਦੇ ਪਰਿਵਾਰ ਵੱਲੋਂ ਅਜੇ ਤੱਕ ਕੋਈ ਪ੍ਰਤੀਕਿਰਿਆ ਨਹੀਂ ਆਈ ਹੈ। ਇਹ ਵੀ ਜਾਣਕਾਰੀ ਸਾਹਮਣੇ ਆ ਰਹੀ ਹੈ ਕਿ ਜਿਸ ਈਮੇਲ ਤੋਂ ਕਪਿਲ ਨੂੰ ਧਮਕੀ ਮਿਲੀ ਸੀ, ਉਸ ਦਾ ਆਈਪੀ ਐਡਰੈੱਸ ਪਾਕਿਸਤਾਨ ਦਾ ਹੈ। ਕਪਿਲ ਸ਼ਰਮਾ ਤੋਂ ਪਹਿਲਾਂ ਰਾਜਪਾਲ ਯਾਦਵ, ਰੇਮੋ ਡਿਸੂਜ਼ਾ ਅਤੇ ਸੁਗੰਧਾ ਮਿਸ਼ਰਾ ਨੂੰ ਵੀ ਜਾਨੋਂ ਮਾਰਨ ਦੀਆਂ ਧਮਕੀਆਂ ਮਿਲ ਚੁੱਕੀਆਂ ਸਨ। ਪੁਲਸ ਆਈਪੀ ਐਡਰੈੱਸ ਅਤੇ ਹੋਰ ਤਕਨੀਕੀ ਜਾਣਕਾਰੀ ਦੇ ਆਧਾਰ ‘ਤੇ ਧਮਕੀ ਦੇਣ ਵਾਲੇ ਵਿਅਕਤੀ ਦਾ ਪਤਾ ਲਗਾਉਣ ਦੀ ਕੋਸ਼ਿਸ਼ ਕਰ ਰਹੀ ਹੈ।

Latest news

kangana-ranaut-defamation-case-government-witness-cross-examined
Punjabi

ਕੰਗਨਾ ਰਣੌਤ ਮਾਣਹਾਨੀ ਮਾਮਲਾ: ਸਰਕਾਰੀ ਗਵਾਹ ਦੀ ਹੋਈ Cross-Examination

ਪੰਜਾਬ ਦੇ ਬਠਿੰਡਾ ਦੀ ਇੱਕ ਅਦਾਲਤ ਵਿੱਚ ਅੱਜ ਭਾਜਪਾ ਦੀ ਮੰਡੀ ਤੋਂ ਸੰਸਦ ਮੈਂਬਰ ਅਤੇ ਬਾਲੀਵੁੱਡ ਅਦਾਕਾਰਾ ਕੰਗਨਾ ਰਣੌਤ ਵਿਰੁੱਧ ਅਪਰਾਧਿਕ ਮਾਣਹਾਨੀ ਦੇ ਕੇਸ ਵਿੱਚ ਇੱਕ ਸਰਕਾਰੀ ਗਵਾਹ ਦੀ cross-examination ਕੀਤੀ ਗਈ। ਗਵਾਹ ਗੁਰਪ੍ਰੀਤ ਸਿੰਘ ਸ਼ਿਕਾਇਤਕਰਤਾ ਮਹਿੰਦਰ ਕੌਰ ਦਾ ਰਿਸ਼ਤੇਦਾਰ ਹੈ।
the-great-khali-shares-health-update-after-accident-video-goes-viral
Punjabi

ਹਾਦਸੇ ਦੀ ਵੀਡੀਓ ਵਾਇਰਲ ਹੋਣ ਮਗਰੋਂ ‘ਦਿ ਗ੍ਰੇਟ ਖਲੀ’ ਨੇ ਸਿਹਤ ਸੰਬੰਧੀ ਦਿੱਤੀ ਜਾਣਕਾਰੀ

ਸਾਬਕਾ ਪੇਸ਼ੇਵਰ ਪਹਿਲਵਾਨ 'ਦਿ ਗ੍ਰੇਟ ਖਲੀ' ਦੇ ਹਾਦਸੇ ਦਾ ਸ਼ਿਕਾਰ ਹੋਣ ਦਾ ਵੀਡੀਓ ਸੋਸ਼ਲ ਮੀਡੀਆ 'ਤੇ ਵਾਇਰਲ ਹੋਣ ਤੋਂ ਕੁਝ ਘੰਟਿਆਂ ਬਾਅਦ ਪਹਿਲਵਾਨ ਨੇ ਇੱਕ ਵੀਡੀਓ ਸਾਂਝਾ ਕੀਤਾ, ਜਿਸ ਵਿੱਚ ਪ੍ਰਸ਼ੰਸਕਾਂ ਨੂੰ ਭਰੋਸਾ ਦਿੱਤਾ ਗਿਆ ਕਿ ਉਹ ਸੁਰੱਖਿਅਤ ਹਨ ਅਤੇ ਠੀਕ ਹਨ।
film-fraternity-mourns-at-kuku-kohlis-funeral-aruna-irani-gets-emotional
Punjabi

ਕੁੱਕੂ ਕੋਹਲੀ ਦੇ ਅੰਤਿਮ ਸੰਸਕਾਰ ਮੌਕੇ ਗਮਗੀਨ ਹੋਇਆ ਫਿਲਮੀ ਜਗਤ, ਅਰੁਣਾ ਇਰਾਨੀ ਭਾਵੁਕ

ਦਿੱਗਜ ਅਦਾਕਾਰਾ ਅਰੁਣਾ ਇਰਾਨੀ ਦੇ ਪਤੀ ਅਤੇ ਮਸ਼ਹੂਰ ਫਿਲਮ ਨਿਰਮਾਤਾ ਕੁੱਕੂ ਕੋਹਲੀ ਦਾ ਅੱਜ ਮੁੰਬਈ ਦੇ ਓਸ਼ੀਵਾਰਾ ਸ਼ਮਸ਼ਾਨਘਾਟ ਵਿਖੇ ਅੰਤਿਮ ਸੰਸਕਾਰ ਕੀਤਾ ਗਿਆ। ਦੱਸ ਦੇਈਏ ਕਿ ਮੰਗਲਵਾਰ ਨੂੰ ਮੁੰਬਈ ਦੇ ਕੋਕੀਲਾਬੇਨ ਧੀਰੂਭਾਈ ਅੰਬਾਨੀ ਹਸਪਤਾਲ ਵਿੱਚ ਦਿਲ ਦਾ ਦੌਰਾ ਪੈਣ ਕਾਰਨ 77 ਸਾਲ ਦੀ ਉਮਰ ਵਿੱਚ ਉਨ੍ਹਾਂ ਦੇਹਾਂਤ ਹੋ ਗਿਆ ਸੀ।
ankit-balyan-shot-dead-outside-gym-after-gunmen-open-fire
Punjabi

ਜਿਮ ਦੇ ਬਾਹਰ ਅੰਕਿਤ ਬਾਲਿਆਨ ’ਤੇ ਅੰਨ੍ਹੇਵਾਹ ਫਾਇਰਿੰਗ, ਮੌਕੇ ’ਤੇ ਤੋੜਿਆ ਦਮ

ਉੱਤਰ ਪ੍ਰਦੇਸ਼ ਦੇ ਸ਼ਾਮਲੀ ਕੋਤਵਾਲੀ ਖੇਤਰ ਵਿੱਚ ਬੁੱਧਵਾਰ ਸ਼ਾਮ ਨੂੰ ਇੱਕ ਸਨਸਨੀਖੇਜ਼ ਵਾਰਦਾਤ ਸਾਹਮਣੇ ਆਈ ਹੈ, ਜਿੱਥੇ ਮਸ਼ਹੂਰ ਯੂਟਿਊਬਰ ਅਤੇ ਹਰਿਆਣਵੀ ਅਦਾਕਾਰ ਅੰਕਿਤ ਬਾਲਿਆਨ ਦਾ ਦਿਨ-ਦਿਹਾੜੇ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ।
fake-plot-to-threaten-salman-khan-exposed-mumbai-police-uncover-the-truth
Punjabi

ਸਲਮਾਨ ਖਾਨ ਨੂੰ ਧਮਕੀ ਦੇਣ ਦੀ ਸਾਜ਼ਿਸ਼ ਨਿਕਲੀ ਫਰਜ਼ੀ, ਮੁੰਬਈ ਪੁਲਿਸ ਨੇ ਖੋਲ੍ਹਿਆ ਰਾਜ਼

ਮੁੰਬਈ ਪੁਲਿਸ ਨੇ ਅਦਾਕਾਰ ਸਲਮਾਨ ਖਾਨ ਵਿਰੁੱਧ ਜਬਰਨ ਵਸੂਲੀ ਦੀ ਧਮਕੀ ਦੇ ਮਾਮਲੇ ਵਿੱਚ ਫਰਜ਼ੀ ਸਾਜ਼ਿਸ਼ ਦਾ ਪਰਦਾਫਾਸ਼ ਕੀਤਾ ਹੈ। ਪੁਲਿਸ ਜਾਂਚ ਵਿੱਚ ਸਾਹਮਣੇ ਆਇਆ ਹੈ ਕਿ ਦੋਸ਼ੀ ਨੇ ਸਲਮਾਨ ਖਾਨ ਤੋਂ ਪੈਸੇ ਵਸੂਲਣ ਲਈ ਇੱਕ ਗੈਂਗਸਟਰ ਗਿਰੋਹ ਦੇ ਨਾਮ 'ਤੇ ਜਾਅਲੀ ਵਟਸਐਪ ਚੈਟ ਅਤੇ ਇੱਕ ਜਾਅਲੀ ਪਛਾਣ ਬਣਾਈ ਸੀ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link