11.88C Vancouver
ADS

Jan 12, 2022 12:24 AM - Agencies

ਜਦੋਂ ਕਪਿਲ ਨੂੰ ਸ਼ਰਾਬ ਦੇ ਨਸ਼ੇ 'ਚ ਪੀਐੱਮ ਨੂੰ ਟਵੀਟ ਪਿਆ ਮਹਿੰਗਾ

Share On
kapil-sharmas-netflix-special-trailer-reveals-what-happened-after-he-drunk-tweeted-pm-modi
Kapil Sharma's Netflix special trailer reveals what happened after he drunk tweeted PM Modi

ਕਪਿਲ ਸ਼ਰਮਾ ਦੇ ਨੈਟਫਲਿਕਸ ਦੇ ਸਪੈਸ਼ਲ ਟ੍ਰੇਲਰ ਵਿਚ ਦਿਖਾਇਆ ਜਾ ਰਿਹੈ ਕਿ ਜਦੋਂ ਸ਼ਰਾਬ ਪੀ ਕੇ ਕਪਿਲ ਨੇ ਪ੍ਰਧਾਨ ਮੰਤਰੀ ਮੋਦੀ ਨੂੰ ਟਵੀਟ ਕੀਤਾ ਤਾਂ ਉਸ ਤੋਂ ਬਾਅਦ ਕੀ ਹੋਇਆ।

ਦਰਸ਼ਕਾਂ ਨੂੰ ਹਸਾਉਣ ਲਈ ਕਾਮੇਡੀ ਦੀਆਂ ਵੱਖ ਵੱਖ ਨਬਜ਼ਾਂ ਫੜਨ ਵਾਲੇ ਕਪਿਲ ਸ਼ਰਮਾ ਦਾ ਨੈਟਫਲਿਕਸ ਸ਼ੋਅ 'ਆਈ ਐਮ ਨੌਟ ਡੰਨ ਯੈੱਟ' ਵਿਚ ਉਹ ਆਪਣੀ ਰੀਅਲ ਲਾਈਫ਼ ਅਨੁਭਵ ਸਾਂਝੇ ਕਰਨ ਜਾ ਰਿਹਾ ਹੈ।

ਕਪਿਲ ਨੇ ਇਹ ਟੇ੍ਰਲਰ ਸੋਮਵਾਰ ਨੂੰ ਆਪਣੇ ਇੰਸਟਾ ਹੈਂਡਲ 'ਤੇ ਸ਼ੇਅਰ ਕੀਤਾ ਹੈ। ਕਪਿਲ ਨੇ ਉਸ ਕਿੱਸੇ ਦਾ ਵੀ ਜਿ਼ਕਰ ਕੀਤਾ ਜਦੋਂ ਉਸ ਨੇ ਸ਼ਰਾਬ ਦੇ ਨਸ਼ੇ ਵਿਚ ਪ੍ਰਧਾਨ ਮੰਤਰੀ ਨੂੰ ਟਵੀਟ ਕੀਤਾ ਸੀ।

ਕਪਿਲ ਨੇ ਉਸ ਬਾਰੇ ਵੀ ਜਿ਼ਕਰ ਕੀਤਾ ਜਦੋਂ ਓ ਬੀ ਵੈਨਜ਼ ਨੇ ਅਗਲੀ ਸਵੇਰ ਉਸ ਦੇ ਘਰ ਨੂੰ ਚੁਫੇਰਿਓਂ ਘੇਰ ਲਿਆ। ਉਸ ਨੇ ਸੋਚਿਆ ਕਿ ਇਹ ਫਾਇਰਬ੍ਰਿਗੇਡ ਦੀਆਂ ਗੱਡੀਆਂ ਹਨ।ਜਦੋਂ ਉਸ ਨੇ ਆਪਣੇ ਕੁੱਕ ਨੂੰ ਪੁੱਛਿਆ ਕਿ ਕਿਤੇ ਅੱਗ ਲੱਗੀ ਹੈ? ਤਾਂ ਉਸ ਨੇ ਕਿਹਾ 'ਤੁਸੀਂ ਲਾਈ ਹੈ।ਤੁਸੀਂ ਕੱਲ੍ਹ ਰਾਤੀਂ ਟਵਿੱਟਰ 'ਤੇ ਅੱਗ ਲਾਈ ਹੈ।'

ਕਪਿਲ ਦੇ ਵਿਵਾਦਗ੍ਰਸਤ ਟਵੀਟ ਵਿਚ ਲਿਖਿਆ ਸੀ, "ਮੈਂ ਪਿਛਲੇ 5 ਸਾਲਾਂ ਤੋਂ 15 ਕਰੋੜ ਇਨਕਮ ਟੈਕਸ ਭਰ ਰਿਹਾਂ ਪਰ ਫਿਰ ਵੀ ਮੈਨੂੰ ਦਫਤਰ ਬਣਾਉਣ ਲਈ ਬੀ ਐਮ ਸੀ ਦਫ਼ਤਰ ਨੂੰ 5 ਲੱਖ ਦੀ ਰਿਸ਼ਵਤ ਦੇਣੀ ਪੈ ਰਹੀ ਹੈ।"

ਇਸ ਟਵੀਟ ਕਾਰਨ ਕਪਿਲ ਵਿਵਾਦਾਂ ਵਿਚ ਫਸ ਗਏ ਸਨ।

Latest news

moosewala-murder-case-court-sets-october-9-for-hearing-on-anmol-bishnois-production-warrant
Punjabi

ਮੂਸੇਵਾਲਾ ਕਤਲ ਕੇਸ: ਅਨਮੋਲ ਬਿਸ਼ਨੋਈ ਦੇ ਪ੍ਰੋਡਕਸ਼ਨ ਵਾਰੰਟ ’ਤੇ 9 ਅਕਤੂਬਰ ਨੂੰ ਹੋਵੇਗੀ ਬਹਿਸ

ਪੰਜਾਬੀ ਮਰਹੂਮ ਗਾਇਕ ਸਿੱਧੂ ਮੂਸੇਵਾਲਾ ਦੇ ਹਾਈ-ਪ੍ਰੋਫਾਈਲ ਕਤਲ ਕੇਸ ਵਿਚ ਮਾਨਸਾ ਦੀ ਸੈਸ਼ਨ ਅਦਾਲਤ ਨੇ ਮਾਮਲੇ ਦੀ ਅਗਲੀ ਸੁਣਵਾਈ ਅਤੇ ਗੈਂਗਸਟਰ ਅਨਮੋਲ ਬਿਸ਼ਨੋਈ ਦੇ ਪ੍ਰੋਡਕਸ਼ਨ ਵਾਰੰਟ ਦੀ ਅਰਜ਼ੀ ’ਤੇ ਬਹਿਸ ਕਰਨ ਲਈ 9 ਅਕਤੂਬਰ ਦੀ ਤਾਰੀਖ਼ ਤੈਅ ਕੀਤੀ ਹੈ।
gurnam-bhullar-announces-new-punjabi-film-ve-faqeera-releasing-may-2027
Punjabi

ਗੁਰਨਾਮ ਭੁੱਲਰ ਦੀ ਨਵੀਂ ਪੰਜਾਬੀ ਫਿਲਮ 'ਵੇ ਫਕੀਰਾ' ਦਾ ਐਲਾਨ, ਅਗਲੇ ਸਾਲ ਹੋਏਗੀ ਰਿਲੀਜ਼

ਪੰਜਾਬੀ ਫਿਲਮ 'ਇਸ਼ਕਾਂ ਦੇ ਲੇਖੇ' ਦੀ ਸਫ਼ਲਤਾ ਤੋਂ ਬਾਅਦ ਈਸ਼ਾ ਮਾਲਵੀਆ ਅਤੇ ਗੁਰਨਾਮ ਭੁੱਲਰ ਦੀ ਨਵੀਂ ਪੰਜਾਬੀ ਫਿਲਮ ਦਾ ਐਲਾਨ ਕੀਤਾ ਗਿਆ ਹੈ। ਫਿਲਮ ਦਾ ਨਾਂਅ ਹੈ 'ਵੇ ਫਕੀਰਾ'। ਇਹ ਫਿਲਮ ਅਗਲੇ ਸਾਲ ਮਈ ਵਿੱਚ ਸਿਨੇਮਾਘਰਾਂ ਦਾ ਸ਼ਿੰਗਾਰ ਬਣਨ ਜਾ ਰਹੀ ਹੈ। ਫਿਲਮ ਦਾ ਐਲਾਨ ਕਰਦੇ ਹੋਏ ਗਾਇਕ ਗੁਰਨਾਮ ਭੁੱਲਰ ਨੇ ਇੱਕ ਪੋਸਟਰ ਸਾਂਝਾ ਕੀਤਾ ਅਤੇ ਲਿਖਿਆ, 'ਵੇ ਫਕੀਰਾ' 14 ਮਈ 2027 ਨੂੰ ਸਿਨੇਮਾਘਰਾਂ ਵਿੱਚ ਰਿਲੀਜ਼ ਹੋਏਗੀ।" ਸਾਂਝੇ ਕੀਤੇ ਗਏ ਪੋਸਟਰ ਤੋਂ ਇਹ ਫਿਲਮ ਇੱਕ ਪ੍ਰੇਮ ਕਹਾਣੀ ਲੱਗਦੀ ਹੈ।
supreme-court-gives-rajpal-yadav-2-weeks-to-repay-dues
Punjabi

ਸੁਪਰੀਮ ਕੋਰਟ ਵੱਲੋਂ ਰਾਜਪਾਲ ਯਾਦਵ ਨੂੰ ਬਕਾਇਆ ਰਕਮ ਮੋੜਨ ਲਈ 2 ਹਫ਼ਤਿਆਂ ਦਾ ਦਿੱਤਾ ਆਖ਼ਰੀ ਮੌਕਾ

ਸੁਪਰੀਮ ਕੋਰਟ ਨੇ ਮੰਗਲਵਾਰ ਨੂੰ ਅਦਾਕਾਰ ਰਾਜਪਾਲ ਯਾਦਵ ਨੂੰ ਇਕ ਨਿੱਜੀ ਕੰਪਨੀ ਦਾ ਬਕਾਇਆ ਪੈਸਾ ਮੋੜਨ ਲਈ ਠੋਸ ਪ੍ਰਸਤਾਵ ਨਾਲ ਆਉਣ ਲਈ 2 ਹਫ਼ਤਿਆਂ ਦਾ ਆਖ਼ਰੀ ਮੌਕਾ ਦਿੱਤਾ ਅਤੇ ਉਨ੍ਹਾਂ ਨੂੰ ਅਦਾਲਤ ਦੀ ਰਜਿਸਟਰੀ ਵਿਚ 2 ਕਰੋੜ ਰੁਪਏ ਜਮ੍ਹਾ ਕਰਵਾਉਣ ਦਾ ਹੁਕਮ ਦਿੱਤਾ। ਸ਼ਿਕਾਇਤਕਰਤਾ ਦਾ ਦੋਸ਼ ਹੈ ਕਿ 2010 ਵਿਚ ਇਕ ਫ਼ਿਲਮ ਲਈ ਦਿੱਤੀ ਗਈ 5 ਕਰੋੜ ਰੁਪਏ ਦੀ ਆਰਥਿਕ ਮਦਦ ਦੇ ਨਿਪਟਾਰੇ ਵਜੋਂ, 2013 ਵਿਚ ਰਾਜਪਾਲ ਨੇ 1.05 ਕਰੋੜ ਰੁਪਏ ਦੇ 7 ਚੈੱਕ ਦਿੱਤੇ ਸਨ। ਕੰਪਨੀ ਦਾ ਦੋਸ਼ ਹੈ ਕਿ ਇਹ ਚੈੱਕ ਬਾਊਂਸ ਹੋ ਗਏ।
diljit-dosanjh-announces-ahmedabad-show-on-november-21
Punjabi

ਦਿਲਜੀਤ ਦੋਸਾਂਝ ਨੇ ਕੀਤਾ ਐਲਾਨ: 21 ਨਵੰਬਰ ਨੂੰ ਅਹਿਮਦਾਬਾਦ ਦੇ ਨਰਿੰਦਰ ਮੋਦੀ ਸਟੇਡੀਅਮ 'ਚ ਲਾਉਣਗੇ ਰੌਣਕਾਂ

ਪੰਜਾਬੀ ਗਾਇਕ ਅਤੇ ਅਦਾਕਾਰ ਦਿਲਜੀਤ ਦੋਸਾਂਝ ਨੇ ਲੰਡਨ ਦੇ ਇਤਿਹਾਸਕ ਵੈਂਬਲੇ ਸਟੇਡੀਅਮ ਵਿੱਚ ਪ੍ਰੋਗਰਾਮ ਕਰਨ ਵਾਲੇ ਪਹਿਲੇ ਪੰਜਾਬੀ ਕਲਾਕਾਰ ਵਜੋਂ ਇਤਿਹਾਸ ਰਚ ਦਿੱਤਾ ਹੈ। ਇਸ ਤੋਂ ਕੁਝ ਘੰਟਿਆਂ ਬਾਅਦ ਹੀ ਉਨ੍ਹਾਂ ਨੇ ਆਪਣੇ ਭਾਰਤ ਦੌਰੇ ਦਾ ਐਲਾਨ ਕਰਦਿਆਂ 21 ਨਵੰਬਰ ਨੂੰ ਅਹਿਮਦਾਬਾਦ ਦੇ ਨਰਿੰਦਰ ਮੋਦੀ ਸਟੇਡੀਅਮ ਵਿੱਚ ਸ਼ੋਅ ਕਰਨ ਦਾ ਐਲਾਨ ਕੀਤਾ ਹੈ।
ranveer-singh-and-deepika-padukone-share-adorable-photos-of-daughter-dua-await-second-child
Punjabi

ਰਣਵੀਰ-ਦੀਪਿਕਾ ਨੇ ਸਾਂਝੀਆਂ ਕੀਤੀਆਂ ਧੀ ਦੁਆ ਦੀਆਂ ਪਿਆਰੀਆਂ ਤਸਵੀਰਾਂ, ਦੂਜੇ ਬੱਚੇ ਦੀ ਕਰ ਰਹੇ ਉਡੀਕ

ਬਾਲੀਵੁੱਡ ਦੇ ਪਾਵਰ ਕਪਲ, ਰਣਵੀਰ ਸਿੰਘ ਅਤੇ ਦੀਪਿਕਾ ਪਾਦੂਕੋਣ, ਆਪਣੇ ਦੂਜੇ ਬੱਚੇ ਦੇ ਆਉਣ ਦੀ ਉਡੀਕ ਕਰ ਰਹੇ ਹਨ। ਇਸ ਦੌਰਾਨ, ਉਸ ਨੇ ਆਪਣੇ ਇੰਸਟਾਗ੍ਰਾਮ ਪਰਿਵਾਰ ਨਾਲ ਦੁਆ ਦੀਆਂ ਕੁਝ ਪਿਆਰੀਆਂ ਤਸਵੀਰਾਂ ਸਾਂਝੀਆਂ ਕੀਤੀਆਂ। ਮੰਗਲਵਾਰ ਨੂੰ, ਰਣਵੀਰ ਅਤੇ ਦੀਪਿਕਾ ਨੇ ਇਕ ਸਾਂਝੀ ਪੋਸਟ ਸਾਂਝੀ ਕੀਤੀ, ਜਿਸ 'ਚ ਕੈਪਸ਼ਨ ਦਿੱਤਾ ਗਿਆ ਸੀ: "ਬੇਬੀ ਦੁਆ ਅਤੇ ਸਾਡੇ ਦਿਲ ਵੱਡੇ ਹੋ ਰਹੇ ਹਨ! ਤੁਹਾਡੇ ਆਸ਼ੀਰਵਾਦ ਲਈ ਧੰਨਵਾਦ! (ਬੁਰੀ ਨਜ਼ਰ ਅਤੇ ਹੱਥ ਜੋੜਨ ਵਾਲਾ ਇਮੋਜੀ) @deepikapadukone।"
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link