15.51C Vancouver
ADS

Jan 14, 2026 2:48 PM - Connect Newsroom - Jasmine Singh

ਕਰਨ ਔਜਲਾ ਦੇ ਅਫੇਅਰ ਨੂੰ ਲੈ ਛਿੜੀ ਚਰਚਾ

Share On
karan-aujla-caught-in-extra-marital-affair-rumours-no-proof-backs-claims
Karan Aujla, who spent most of his childhood and early career years in Surrey, Canada, enjoys a massive fan following across the globe, especially in Canada and India. (Photo: Facebook/Karan Aujla)

ਮਸ਼ਹੂਰ ਪੰਜਾਬੀ ਗਾਇਕ ਕਰਨ ਔਜਲਾ ਇਨ੍ਹੀਂ ਦਿਨੀਂ ਆਪਣੀ ਨਿੱਜੀ ਜ਼ਿੰਦਗੀ ਨੂੰ ਲੈ ਸੁਰਖੀਆਂ ਬਟੋਰ ਰਹੇ ਹਨ। ਔਜਲਾ ਨੂੰ ਲੈ ਕੇ ਅਜਿਹੀ ਖਬਰ ਸਾਹਮਣੇ ਆਈ ਹੈ, ਜਿਸ ਨੇ ਸੰਗੀਤ ਜਗਤ ਵਿੱਚ ਹਲਚਲ ਮਚਾ ਦਿੱਤੀ ਹੈ। ਦੱਸ ਦੇਈਏ ਕਿ ਕੈਨੇਡਾ ਵਿੱਚ ਜਨਮੀਂ ਰੈਪਰ ਅਤੇ ਅਦਾਕਾਰਾ ਮਿਸ ਗੋਰੀ ਨੇ ਕਰਨ ਔਜਲਾ 'ਤੇ ਵਿਆਹ ਤੋਂ ਬਾਅਦ ਵੀ ਕਿਸੇ ਹੋਰ ਨਾਲ ਸਬੰਧ (ਐਕਸਟਰਾ ਮੈਰੀਟਲ ਅਫੇਅਰ) ਰੱਖਣ ਦੇ ਗੰਭੀਰ ਦੋਸ਼ ਲਗਾਏ ਹਨ।

ਅਦਾਕਾਰਾ ਮੁਤਾਬਕ ਕਰਨ ਔਜਲਾ ਨਾਲ ਉਸ ਦਾ ਨਿੱਜੀ ਰਿਸ਼ਤਾ ਰਿਹਾ ਸੀ। ਉਸ ਨੇ ਦਾਅਵਾ ਕੀਤਾ ਕਿ ਜਦੋਂ ਇਹ ਅਫੇਅਰ ਚੱਲ ਰਿਹਾ ਸੀ, ਉਦੋਂ ਉਸ ਨੂੰ ਗਾਇਕ ਦੇ ਵਿਆਹੁਤਾ ਹੋਣ ਬਾਰੇ ਕੋਈ ਜਾਣਕਾਰੀ ਨਹੀਂ ਸੀ ਕਿਉਂਕਿ ਕਰਨ ਨੇ ਆਪਣੇ ਵਿਆਹ ਦੀ ਗੱਲ ਲੁਕਾ ਕੇ ਰੱਖੀ ਸੀ। ਮਿਸ ਗੋਰੀ ਨੇ ਇਹ ਵੀ ਦੋਸ਼ ਲਗਾਇਆ ਹੈ ਕਿ ਉਸ ਨੂੰ ਚੁੱਪ ਕਰਵਾਉਣ ਅਤੇ ਜਨਤਕ ਤੌਰ 'ਤੇ ਬਦਨਾਮ ਕਰਨ ਲਈ ਕਰਨ ਔਜਲਾ ਦੀ ਟੀਮ ਨੇ ਭਾਰਤੀ ਇੰਫਲੂਐਂਸਰਾਂ ਨਾਲ ਸੰਪਰਕ ਕੀਤਾ ਸੀ ਤਾਂ ਜੋ ਉਸ ਬਾਰੇ ਝੂਠੀਆਂ ਅਫ਼ਵਾਹਾਂ ਫੈਲਾਈਆਂ ਜਾ ਸਕਣ।

ਸੋਸ਼ਲ ਮੀਡੀਆ 'ਤੇ ਮਿਸ ਗੋਰੀ ਦਾ ਇੱਕ ਸਕ੍ਰੀਨਸ਼ੌਟ ਕਾਫੀ ਵਾਇਰਲ ਹੋ ਰਿਹਾ ਹੈ, ਜਿਸ ਵਿੱਚ ਉਸ ਨੇ ਲਿਖਿਆ ਹੈ ਕਿ ਉਸ ਨੂੰ ਚੁੱਪ ਕਰਵਾਉਣ ਦੀਆਂ ਕਾਫੀ ਕੋਸ਼ਿਸ਼ਾਂ ਕੀਤੀਆਂ ਗਈਆਂ, ਪਰ ਉਹ ਹੁਣ ਆਪਣੀ ਗੱਲ ਸਾਹਮਣੇ ਰੱਖੇਗੀ। ਉਸ ਨੇ ਇੰਸਟਾਗ੍ਰਾਮ ਸਟੋਰੀ 'ਤੇ ਲਿਖਿਆ ਕਿ ਕਈ ਔਰਤਾਂ ਨੂੰ ਸੰਨੀਪਲੇਟ ਕਰਕੇ ਸ਼ਰਮਸਾਰ ਕੀਤਾ ਗਿਆ ਹੈ, ਪਰ ਉਹ ਹੁਣ ਇਸ ਦਾ ਹਿੱਸਾ ਨਹੀਂ ਬਣੇਗੀ। ਉਸ ਦਾ ਕਹਿਣਾ ਹੈ ਕਿ ਆਪਣੀ ਇਮਾਨਦਾਰੀ ਲਈ ਖੜ੍ਹੇ ਹੋਣ ਲਈ ਉਸ ਨੂੰ ਕਿਸੇ ਦੀ ਇਜਾਜ਼ਤ ਦੀ ਲੋੜ ਨਹੀਂ ਹੈ।ਗਾਇਕ ਔਜਲਾ ਨੇ ਸਾਲ 2023 ਵਿੱਚ ਮੈਕਸੀਕੋ ਵਿੱਚ ਪਲਕ ਨਾਲ ਵਿਆਹ ਕਰਵਾਇਆ ਸੀ।

ਰਿਪੋਰਟਾਂ ਮੁਤਾਬਕ ਉਹ ਦੋਵੇਂ ਬਚਪਨ ਤੋਂ ਇੱਕ-ਦੂਜੇ ਨੂੰ ਜਾਣਦੇ ਸਨ ਅਤੇ ਲਗਭਗ ਇੱਕ ਦਹਾਕੇ ਤੱਕ ਨਾਲ ਰਹਿਣ ਤੋਂ ਬਾਅਦ ਵਿਆਹ ਦੇ ਬੰਧਨ ਵਿੱਚ ਬੱਝੇ ਸਨ। ਪਲਕ ਕੈਨੇਡਾ ਵਿੱਚ ਇੱਕ ਮਸ਼ਹੂਰ ਮੇਕਅੱਪ ਆਰਟਿਸਟ ਅਤੇ ਇੱਕ ਸੈਲੂਨ ਦੀ ਸੀ.ਈ.ਓ. ਹੈ। ਕਰਨ ਔਜਲਾ ਨੂੰ ਅਕਸਰ ਪੋਡਕਾਸਟਾਂ ਵਿੱਚ ਆਪਣੀ ਪਤਨੀ ਪ੍ਰਤੀ ਪਿਆਰ ਜ਼ਾਹਰ ਕਰਦੇ ਦੇਖਿਆ ਗਿਆ ਸੀ, ਜਿਸ ਕਾਰਨ ਪ੍ਰਸ਼ੰਸਕ ਉਨ੍ਹਾਂ ਨੂੰ ਇੱਕ ਆਈਡਲ ਹਸਬੈਂਡ' ਮੰਨਦੇ ਸਨ, ਪਰ ਹੁਣ ਇਨ੍ਹਾਂ ਇਲਜ਼ਾਮਾਂ ਨੇ ਸਭ ਨੂੰ ਹੈਰਾਨ ਕਰ ਦਿੱਤਾ ਹੈ।

Latest news

7-dogs-trailer-released-salman-khan-and-sanjay-dutts-action-packed-reunion-raises-excitement
Punjabi

'7 ਡੌਗਜ਼': ਸਲਮਾਨ ਖਾਨ ਅਤੇ ਸੰਜੈ ਦੱਤ ਦੀ ਐਕਸ਼ਨ ਫਿਲਮ ਦਾ ਧਮਾਕੇਦਾਰ ਟ੍ਰੇਲਰ ਰਿਲੀਜ਼

ਗਲੋਬਲ ਐਕਸ਼ਨ-ਥ੍ਰਿਲਰ ਫਿਲਮ '7 ਡੌਗਜ਼' ਦਾ ਭਾਰਤੀ ਰਿਲੀਜ਼ ਟ੍ਰੇਲਰ ਵੀਰਵਾਰ ਨੂੰ ਅਦਾਕਾਰ ਸਲਮਾਨ ਖਾਨ ਵੱਲੋਂ ਜਾਰੀ ਕਰ ਦਿੱਤਾ ਗਿਆ ਹੈ। ਇਹ ਫਿਲਮ ਇਸ ਸਾਲ 21 ਅਗਸਤ ਨੂੰ ਭਾਰਤ ਵਿੱਚ ਸਿਨੇਮਾਘਰਾਂ ਵਿੱਚ ਰਿਲੀਜ਼ ਹੋਣ ਲਈ ਤਿਆਰ ਹੈ।ਇਸ ਟ੍ਰੇਲਰ ਵਿੱਚ ਸਲਮਾਨ ਖਾਨ ਅਤੇ ਸੰਜੇ ਦੱਤ ਦੀਆਂ ਖਾਸ ਐਕਸ਼ਨ ਪੇਸ਼ਕਾਰੀਆਂ ਦੇਖਣ ਨੂੰ ਮਿਲਦੀਆਂ ਹਨ, ਜਿਸ ਨਾਲ ਬਾਲੀਵੁੱਡ ਦੇ ਇਨ੍ਹਾਂ ਦਿੱਗਜ ਸਿਤਾਰਿਆਂ ਦਾ ਲੰਬੇ ਸਮੇਂ ਬਾਅਦ ਪਰਦੇ 'ਤੇ ਮੁੜ ਮਿਲਾਪ ਹੋਇਆ ਹੈ।
mithun-chakraborty-undergoes-successful-surgery-suvendu-adhikari-visits-him-in-kolkata-hospital
Punjabi

ਮਿਥੁਨ ਚੱਕਰਵਰਤੀ ਦੀ ਸਰਜਰੀ ਸਫਲ, ਸ਼ੁਭੇਂਦੂ ਅਧਿਕਾਰੀ ਨੇ ਹਸਪਤਾਲ ਪਹੁੰਚ ਕੇ ਕੀਤੀ ਮੁਲਾਕਾਤ

ਸੀਨੀਅਰ ਅਦਾਕਾਰ ਅਤੇ ਭਾਜਪਾ ਨੇਤਾ ਮਿਥੁਨ ਚੱਕਰਵਰਤੀ ਦੀ ਵੀਰਵਾਰ ਨੂੰ ਸਰਜਰੀ ਹੋਈ। ਇਸ ਤੋਂ ਬਾਅਦ ਪੱਛਮੀ ਬੰਗਾਲ ਦੇ ਮੁੱਖ ਮੰਤਰੀ ਸੁਵੇਂਦੂ ਅਧਿਕਾਰੀ ਸ਼ੁੱਕਰਵਾਰ ਸਵੇਰੇ ਕੋਲਕਾਤਾ ਦੇ ਇੱਕ ਨਿੱਜੀ ਹਸਪਤਾਲ ਵਿੱਚ ਉਨ੍ਹਾਂ ਨੂੰ ਮਿਲਣ ਗਏ।
bigg-boss-season-20-teaser-released-premiere-set-for-sept-6
Punjabi

‘ਬਿੱਗ ਬੌਸ’ ਦੇ 20ਵੇਂ ਸੀਜ਼ਨ ਦਾ ਟੀਜ਼ਰ ਜਾਰੀ, ਛੇ ਸਤੰਬਰ ਤੋਂ ਹੋਵੇਗਾ ਪ੍ਰਸਾਰਨ

ਰਿਐਲਿਟੀ ਸ਼ੋਅ 'ਬਿੱਗ ਬੌਸ' ਦੇ 20ਵੇਂ ਸੀਜ਼ਨ ਦਾ ਪਹਿਲਾ 'ਟੀਜ਼ਰ' ਮੰਗਲਵਾਰ ਨੂੰ ਜਾਰੀ ਕਰ ਦਿੱਤਾ ਗਿਆ ਹੈ।ਜਿਓ ਹੌਟਸਟਾਰ ਅਤੇ ਕਲਰਜ਼ ਚੈਨਲ ਨੇ ਮੰਗਲਵਾਰ ਨੂੰ ਇਹ ਟੀਜ਼ਰ ਜਾਰੀ ਕੀਤਾ ਜਿਸ ਵਿੱਚ ਸ਼ੋਅ ਦੀ ਮੇਜ਼ਬਾਨੀ ਇੱਕ ਵਾਰ ਫਿਰ ਉੱਘੇ ਅਦਾਕਾਰ ਸਲਮਾਨ ਖ਼ਾਨ ਕਰਨਗੇ ਅਤੇ ਇਸ ਦਾ ਪ੍ਰਸਾਰਨ ਛੇ ਸਤੰਬਰ ਤੋਂ ਸ਼ੁਰੂ ਹੋਵੇਗਾ।
mahabharat-actor-pradeep-rawat-cremated-in-mumbai-film-fraternity-pays-final-respects
Punjabi

ਮਹਾਭਾਰਤ ਦੇ ਅਦਾਕਾਰ ਪ੍ਰਦੀਪ ਰਾਵਤ ਦਾ ਮੁੰਬਈ ਵਿੱਚ ਹੋਇਆ ਅੰਤਿਮ ਸੰਸਕਾਰ

ਅਦਾਕਾਰ ਪ੍ਰਦੀਪ ਰਾਵਤ ਦਾ ਅੰਤਿਮ ਸੰਸਕਾਰ ਅੱਜ ਮੁੰਬਈ ਦੇ ਬੈਸਟ ਕਲੋਨੀ ਨੇੜੇ ਗੋਰੇਗਾਓਂ ਵਿੱਚ ਕੀਤਾ ਗਿਆ। ਉਨ੍ਹਾਂ ਦਾ ਪੁੱਤਰ ਵਿਕਰਮਾਦਿਤਿਆ ਆਪਣੇ ਪਿਤਾ ਦੀ ਦੇਹ ਦੇਖ ਕੇ ਭਾਵੁਕ ਹੋ ਗਏ।'ਲਗਾਨ' ਅਤੇ 'ਗਜਨੀ' ਵਰਗੀਆਂ ਫਿਲਮਾਂ ਵਿੱਚ ਨਜ਼ਰ ਆਏ ਪ੍ਰਦੀਪ ਰਾਵਤ ਦਾ ਮੰਗਲਵਾਰ ਸ਼ਾਮ 74 ਸਾਲ ਦੀ ਉਮਰ ਵਿੱਚ ਦੇਹਾਂਤ ਹੋ ਗਿਆ।
punjab-born-pallavi-mukhija-crowned-mrs-canada-world-2026
Punjabi

ਪੰਜਾਬ ਦੀ ਧੀ ਪੱਲਵੀ ਮੁਖੀਜਾ ਬਣੀ ਮਿਸਿਜ਼ ਕੈਨੇਡਾ ਵਰਲਡ 2026

ਪੱਲਵੀ ਮੁਖੀਜਾ,ਜੋ ਕਿ ਮੂਲ ਰੂਪ ਵਿੱਚ ਪੰਜਾਬ ਦੇ ਜਲੰਧਰ ਜ਼ਿਲ੍ਹੇ ਦੇ ਗੁਰਾਇਆ ਦੀ ਰਹਿਣ ਵਾਲੀ ਹੈ ਅਤੇ ਹੁਣ ਕੈਨੇਡਾ ਵਿੱਚ ਵਸ ਗਈ ਹੈ, ਨੂੰ 25 ਜੁਲਾਈ ਨੂੰ ਬ੍ਰਿਟਿਸ਼ ਕੋਲੰਬੀਆ ਦੇ ਸਰੀ ਦੇ ਬੈੱਲ ਪਰਫਾਰਮਿੰਗ ਆਰਟਸ ਸੈਂਟਰ ਵਿਖੇ ਹੋਏ ਰਾਸ਼ਟਰੀ ਮੁਕਾਬਲੇ ਵਿੱਚ ਮਿਸਿਜ਼ ਕੈਨੇਡਾ ਵਰਲਡ 2026 ਦਾ ਤਾਜ ਪਹਿਨਾਇਆ ਗਿਆ ਹੈ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link