15.71C Vancouver
ADS

Mar 19, 2025 3:49 PM - Connect Newsroom

ਕਰਨ ਜੌਹਰ ਅਤੇ ਗਿੱਪੀ ਗਰੇਵਾਲ ਨਜ਼ਰ ਆਏ 'ਅਕਾਲ' ਫ਼ਿਲਮ ਦੀ ਲਾਂਚ 'ਤੇ

Share On
karan-johar-and-gippy-grewal-come-together-for-akaal
Instead of focusing on Akaal, the journalists pressed Karan about the backlash his film had received. With grace, Karan responded thoughtfully to the queries.(Photo: Facebook/Gippy Grewal)

ਪੰਜਾਬੀ ਫਿਲਮ ‘ਅਕਾਲ’ 10 ਅਪ੍ਰੈਲ ਨੂੰ ਦੁਨੀਆ ਭਰ ’ਚ ਰਿਲੀਜ਼ ਹੋਣ ਜਾ ਰਹੀ ਹੈ। ਇਸ ਫਿਲਮ ’ਚ ਗਿੱਪੀ ਗਰੇਵਾਲ, ਨਿਮਰਤ ਖੈਰਾ, ਗੁਰਪ੍ਰੀਤ ਘੁੱਗੀ, ਪ੍ਰਿੰਸ ਕੰਵਲਜੀਤ ਸਿੰਘ, ਨਿਕੀਤੀਨ ਧੀਰ ਤੇ ਹੋਰ ਕਈ ਸਿਤਾਰੇ ਮੁੱਖ ਭੂਮਿਕਾ ’ਚ ਨਜ਼ਰ ਆਉਣ ਵਾਲੇ ਹਨ। ਵੱਡੀ ਗੱਲ ਇਹ ਹੈ ਕਿ ਹੁਣ ਇਸ ਪੰਜਾਬੀ ਫਿਲਮ ਨਾਲ ਬਾਲੀਵੁੱਡ ਦੇ ਮਸ਼ਹੂਰ ਪ੍ਰੋਡਿਊਸਰ ਕਰਨ ਜੌਹਰ ਵੀ ਜੁੜ ਗਏ ਹਨ। ਇਕ ਗੱਲ ਹੋਰ ਖਾਸ ਹੈ ਕਿ ਫਿਲਮ ਹੁਣ ਸਿਰਫ ਪੰਜਾਬੀ ਹੀ ਨਹੀਂ, ਸਗੋਂ ਹਿੰਦੀ ਭਾਸ਼ਾ ’ਚ ਵੀ ਰਿਲੀਜ਼ ਹੋਣ ਜਾ ਰਹੀ ਹੈ।

ਇਹ ਪੰਜਾਬੀ ਫਿਲਮ ਇੰਡਸਟਰੀ ਲਈ ਮਾਣ ਵਾਲੀ ਗੱਲ ਹੈ। ਇਸ ਮੇਲ ਨਾਲ ਪੰਜਾਬੀ ਇੰਡਸਟਰੀ ਦਾ ਕੱਦ ਹੋਰ ਵੱਡਾ ਹੋਵੇਗਾ। ਫਿਲਮ ਉਨ੍ਹਾਂ ਥਾਵਾਂ ’ਤੇ ਵੀ ਰਿਲੀਜ਼ ਕੀਤੀ ਜਾਵੇਗੀ, ਜਿੱਥੇ ਹੁਣ ਤੱਕ ਪੰਜਾਬੀ ਫ਼ਿਲਮਾਂ ਰਿਲੀਜ਼ ਨਹੀਂ ਹੁੰਦੀਆਂ ਸਨ। ਕਰਨ ਜੌਹਰ ਨੂੰ ਬਾਲੀਵੁੱਡ ’ਚ ਵੱਡੀਆਂ ਫ਼ਿਲਮਾਂ ਦੇਣ ਲਈ ਹੀ ਜਾਣਿਆ ਜਾਂਦਾ ਹੈ। ਉੱਥੇ ‘ਅਕਾਲ’ ਪੰਜਾਬੀ ਫਿਲਮ ਇੰਡਸਟਰੀ ਲਈ ਇਕ ਵੱਡੀ ਫਿਲਮ ਹੈ।

ਦੱਸ ਦੇਈਏ ਕਿ ਫਿਲਮ ਨੂੰ ਗਿੱਪੀ ਗਰੇਵਾਲ ਵੱਲੋਂ ਹੀ ਲਿਖਿਆ ਤੇ ਡਾਇਰੈਕਟ ਕੀਤਾ ਗਿਆ ਹੈ। ਫਿਲਮ ਦੇ ਪ੍ਰੋਡਿਊਸਰ ਗਿੱਪੀ ਗਰੇਵਾਲ ਤੇ ਉਨ੍ਹਾਂ ਦੀ ਪਤਨੀ ਰਵਨੀਤ ਕੌਰ ਗਰੇਵਾਲ ਹਨ। ਫਿਲਮ ਦੇ ਟੀਜ਼ਰ ਤੇ ਗੀਤਾਂ ਨੂੰ ਦਰਸ਼ਕਾਂ ਵੱਲੋਂ ਖੂਬ ਪਿਆਰ ਮਿਲ ਰਿਹਾ ਹੈ।

Latest news

kangana-ranaut-defamation-case-government-witness-cross-examined
Punjabi

ਕੰਗਨਾ ਰਣੌਤ ਮਾਣਹਾਨੀ ਮਾਮਲਾ: ਸਰਕਾਰੀ ਗਵਾਹ ਦੀ ਹੋਈ Cross-Examination

ਪੰਜਾਬ ਦੇ ਬਠਿੰਡਾ ਦੀ ਇੱਕ ਅਦਾਲਤ ਵਿੱਚ ਅੱਜ ਭਾਜਪਾ ਦੀ ਮੰਡੀ ਤੋਂ ਸੰਸਦ ਮੈਂਬਰ ਅਤੇ ਬਾਲੀਵੁੱਡ ਅਦਾਕਾਰਾ ਕੰਗਨਾ ਰਣੌਤ ਵਿਰੁੱਧ ਅਪਰਾਧਿਕ ਮਾਣਹਾਨੀ ਦੇ ਕੇਸ ਵਿੱਚ ਇੱਕ ਸਰਕਾਰੀ ਗਵਾਹ ਦੀ cross-examination ਕੀਤੀ ਗਈ। ਗਵਾਹ ਗੁਰਪ੍ਰੀਤ ਸਿੰਘ ਸ਼ਿਕਾਇਤਕਰਤਾ ਮਹਿੰਦਰ ਕੌਰ ਦਾ ਰਿਸ਼ਤੇਦਾਰ ਹੈ।
the-great-khali-shares-health-update-after-accident-video-goes-viral
Punjabi

ਹਾਦਸੇ ਦੀ ਵੀਡੀਓ ਵਾਇਰਲ ਹੋਣ ਮਗਰੋਂ ‘ਦਿ ਗ੍ਰੇਟ ਖਲੀ’ ਨੇ ਸਿਹਤ ਸੰਬੰਧੀ ਦਿੱਤੀ ਜਾਣਕਾਰੀ

ਸਾਬਕਾ ਪੇਸ਼ੇਵਰ ਪਹਿਲਵਾਨ 'ਦਿ ਗ੍ਰੇਟ ਖਲੀ' ਦੇ ਹਾਦਸੇ ਦਾ ਸ਼ਿਕਾਰ ਹੋਣ ਦਾ ਵੀਡੀਓ ਸੋਸ਼ਲ ਮੀਡੀਆ 'ਤੇ ਵਾਇਰਲ ਹੋਣ ਤੋਂ ਕੁਝ ਘੰਟਿਆਂ ਬਾਅਦ ਪਹਿਲਵਾਨ ਨੇ ਇੱਕ ਵੀਡੀਓ ਸਾਂਝਾ ਕੀਤਾ, ਜਿਸ ਵਿੱਚ ਪ੍ਰਸ਼ੰਸਕਾਂ ਨੂੰ ਭਰੋਸਾ ਦਿੱਤਾ ਗਿਆ ਕਿ ਉਹ ਸੁਰੱਖਿਅਤ ਹਨ ਅਤੇ ਠੀਕ ਹਨ।
film-fraternity-mourns-at-kuku-kohlis-funeral-aruna-irani-gets-emotional
Punjabi

ਕੁੱਕੂ ਕੋਹਲੀ ਦੇ ਅੰਤਿਮ ਸੰਸਕਾਰ ਮੌਕੇ ਗਮਗੀਨ ਹੋਇਆ ਫਿਲਮੀ ਜਗਤ, ਅਰੁਣਾ ਇਰਾਨੀ ਭਾਵੁਕ

ਦਿੱਗਜ ਅਦਾਕਾਰਾ ਅਰੁਣਾ ਇਰਾਨੀ ਦੇ ਪਤੀ ਅਤੇ ਮਸ਼ਹੂਰ ਫਿਲਮ ਨਿਰਮਾਤਾ ਕੁੱਕੂ ਕੋਹਲੀ ਦਾ ਅੱਜ ਮੁੰਬਈ ਦੇ ਓਸ਼ੀਵਾਰਾ ਸ਼ਮਸ਼ਾਨਘਾਟ ਵਿਖੇ ਅੰਤਿਮ ਸੰਸਕਾਰ ਕੀਤਾ ਗਿਆ। ਦੱਸ ਦੇਈਏ ਕਿ ਮੰਗਲਵਾਰ ਨੂੰ ਮੁੰਬਈ ਦੇ ਕੋਕੀਲਾਬੇਨ ਧੀਰੂਭਾਈ ਅੰਬਾਨੀ ਹਸਪਤਾਲ ਵਿੱਚ ਦਿਲ ਦਾ ਦੌਰਾ ਪੈਣ ਕਾਰਨ 77 ਸਾਲ ਦੀ ਉਮਰ ਵਿੱਚ ਉਨ੍ਹਾਂ ਦੇਹਾਂਤ ਹੋ ਗਿਆ ਸੀ।
ankit-balyan-shot-dead-outside-gym-after-gunmen-open-fire
Punjabi

ਜਿਮ ਦੇ ਬਾਹਰ ਅੰਕਿਤ ਬਾਲਿਆਨ ’ਤੇ ਅੰਨ੍ਹੇਵਾਹ ਫਾਇਰਿੰਗ, ਮੌਕੇ ’ਤੇ ਤੋੜਿਆ ਦਮ

ਉੱਤਰ ਪ੍ਰਦੇਸ਼ ਦੇ ਸ਼ਾਮਲੀ ਕੋਤਵਾਲੀ ਖੇਤਰ ਵਿੱਚ ਬੁੱਧਵਾਰ ਸ਼ਾਮ ਨੂੰ ਇੱਕ ਸਨਸਨੀਖੇਜ਼ ਵਾਰਦਾਤ ਸਾਹਮਣੇ ਆਈ ਹੈ, ਜਿੱਥੇ ਮਸ਼ਹੂਰ ਯੂਟਿਊਬਰ ਅਤੇ ਹਰਿਆਣਵੀ ਅਦਾਕਾਰ ਅੰਕਿਤ ਬਾਲਿਆਨ ਦਾ ਦਿਨ-ਦਿਹਾੜੇ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ।
fake-plot-to-threaten-salman-khan-exposed-mumbai-police-uncover-the-truth
Punjabi

ਸਲਮਾਨ ਖਾਨ ਨੂੰ ਧਮਕੀ ਦੇਣ ਦੀ ਸਾਜ਼ਿਸ਼ ਨਿਕਲੀ ਫਰਜ਼ੀ, ਮੁੰਬਈ ਪੁਲਿਸ ਨੇ ਖੋਲ੍ਹਿਆ ਰਾਜ਼

ਮੁੰਬਈ ਪੁਲਿਸ ਨੇ ਅਦਾਕਾਰ ਸਲਮਾਨ ਖਾਨ ਵਿਰੁੱਧ ਜਬਰਨ ਵਸੂਲੀ ਦੀ ਧਮਕੀ ਦੇ ਮਾਮਲੇ ਵਿੱਚ ਫਰਜ਼ੀ ਸਾਜ਼ਿਸ਼ ਦਾ ਪਰਦਾਫਾਸ਼ ਕੀਤਾ ਹੈ। ਪੁਲਿਸ ਜਾਂਚ ਵਿੱਚ ਸਾਹਮਣੇ ਆਇਆ ਹੈ ਕਿ ਦੋਸ਼ੀ ਨੇ ਸਲਮਾਨ ਖਾਨ ਤੋਂ ਪੈਸੇ ਵਸੂਲਣ ਲਈ ਇੱਕ ਗੈਂਗਸਟਰ ਗਿਰੋਹ ਦੇ ਨਾਮ 'ਤੇ ਜਾਅਲੀ ਵਟਸਐਪ ਚੈਟ ਅਤੇ ਇੱਕ ਜਾਅਲੀ ਪਛਾਣ ਬਣਾਈ ਸੀ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link