20.39C Vancouver
ADS

Jul 25, 2022 12:33 PM - ANI

ਕੈਟਰੀਨਾ ਕੈਫ ਤੇ ਵਿੱਕੀ ਕੌਸ਼ਲ ਨੂੰ ਜਾਨੋਂ ਮਾਰਨ ਦੀਆਂ ਧਮਕੀਆਂ, ਮੁੰਬਈ ਪੁਲਿਸ ਵੱਲੋਂ ਜਾਂਚ ਸ਼ੁਰੂ

Share On
katrina-kaif-vicky-kaushal-receive-death-threats-mumbai-police-launches-probe
Katrina Kaif, Vicky Kaushal receive death threats, Mumbai Police launches probe (Photo: ANI)

ਕੈਟਰੀਨਾ ਕੈਫ ਤੇ ਵਿੱਕੀ ਕੌਸ਼ਲ ਨੂੰ ਸੋਸ਼ਲ ਮੀਡੀਆ 'ਤੇ ਕਥਿਤ ਤੌਰ 'ਤੇ ਜਾਨੋਂ ਮਾਰਨ ਦੀਆਂ ਧਮਕੀਆਂ ਮਿਲੀਆਂ ਹਨ, ਜਿਸ ਤੋਂ ਬਾਅਦ ਮੁੰਬਈ ਪੁਲਿਸ ਨੇ ਜਾਂਚ ਸ਼ੁਰੂ ਕਰ ਦਿੱਤੀ ਹੈ। ਮੁੰਬਈ ਪੁਲਿਸ ਨੇ ਦੱਸਿਆ ਕਿ ਸਾਂਤਾਕਰੂਜ਼ ਪੁਲਸ ਸਟੇਸ਼ਨ ਵਿਚ ਇਕ ਅਣਪਛਾਤੇ ਵਿਅਕਤੀ ਖਿਲਾਫ਼ ਸ਼ਿਕਾਇਤ ਦਰਜ ਕਰਵਾਈ ਗਈ ਹੈ।

9 ਦਸੰਬਰ ਨੂੰ ਰਾਜਸਥਾਨ ਵਿਚ ਵਿਆਹ ਦੇ ਬੰਧਨ ਵਿਚ ਬੱਝਣ ਵਾਲੇ ਕੈਟਰੀਨਾ ਤੇ ਵਿੱਕੀ ਨੇ ਅਜੇ ਤੱਕ ਜਨਤਕ ਤੌਰ 'ਤੇ ਇਸ ਮਾਮਲੇ 'ਤੇ ਕੋਈ ਟਿੱਪਣੀ ਨਹੀਂ ਕੀਤੀ ਹੈ। ਵਿੱਕੀ ਅਤੇ ਕੈਟਰੀਨਾ ਤੋਂ ਪਹਿਲਾਂ ਜੂਨ ਵਿਚ ਅਦਾਕਾਰਾ ਸਵਰਾ ਭਾਸਕਰ ਨੂੰ ਇੱਕ ਚਿੱਠੀ ਰਾਹੀਂ ਜਾਨੋਂ ਮਾਰਨ ਦੀ ਧਮਕੀ ਮਿਲੀ ਸੀ। ਇਹ ਪੱਤਰ ਅਦਾਕਾਰ ਦੇ ਵਰਸੋਵਾ ਵਿਖੇ ਰਿਹਾਇਸ਼ 'ਤੇ ਭੇਜਿਆ ਗਿਆ ਸੀ। ਪੱਤਰ ਮਿਲਣ ਤੋਂ ਬਾਅਦ ਸਵਰਾ ਨੇ ਵਰਸੋਵਾ ਪੁਲਸ ਸਟੇਸ਼ਨ ਵਿਚ ਅਣਪਛਾਤੇ ਵਿਅਕਤੀਆਂ ਖਿਲਾਫ ਸ਼ਿਕਾਇਤ ਦਰਜ ਕਰਵਾਈ ਸੀ।

ਗੌਰਤਲਬ ਹੈ ਕਿ ਸੁਪਰ ਸਟਾਰ ਸਲਮਾਨ ਖਾਨ ਤੇ ਉਨ੍ਹਾਂ ਦੀ ਪਿਤਾ ਸਲੀਮ ਖਾਨ ਨੂੰ ਵੀ ਜਾਨੋਂ ਮਾਰਨ ਦੀ ਧਮਕੀਆਂ ਮਿਲ ਚੁੱਕੀਆਂ ਹਨ। ਮਹੀਨਾ ਕੁ ਪਹਿਲਾਂ ਇਸ ਦੀ ਇੱਕ ਚਿੱਠੀ ਮਿਲੀ ਸੀ। ਰਿਪੋਰਟਾਂ ਮੁਤਾਬਕ ਇਹ ਚਿੱਠੀ ਸਲੀਮ ਦੇ ਸੁਰੱਖਿਆ ਅਮਲੇ ਤੇ ਪੁਲਿਸ ਨੂੰ ਮਿਲੀ ਸੀ। ਇਸ ਵਿਚ ਸਿੱਧੂ ਮੂਸੇਵਾਲਾ ਦੀ ਤਰ੍ਹਾਂ ਸਲਮਾਨ ਤੇ ਉਨ੍ਹਾਂ ਦੇ ਪਿਤਾ ਨੂੰ ਅੰਜ਼ਾਮ ਭੁਗਤਣ ਦੀ ਧਮਕੀ ਦਿੱਤੀ ਗਈ ਸੀ। ਦੱਸ ਦੇਈਏ ਕਿ ਸਿੱਧੂ ਮੂਸੇਵਾਲਾ ਦਾ 29 ਮਈ ਨੂੰ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਸੀ।

ਪਿਛਲੇ ਹਫ਼ਤੇ ਸਲਮਾਨ ਖਾਨ ਨੇ ਮੁੰਬਈ ਪੁਲਿਸ ਕਮਿਸ਼ਨਰ ਵਿਵੇਕ ਫਾਂਸਾਲਕਰ ਨਾਲ ਮੁਲਾਕਾਤ ਕੀਤੀ ਸੀ। ਉਨ੍ਹਾਂ ਇਸ ਦੌਰਾਨ ਉਨ੍ਹਾਂ ਨੂੰ ਕਥਿਤ ਤੌਰ 'ਤੇ ਜਾਨੋਂ ਮਾਰਨ ਦੀਆਂ ਮਿਲ ਰਹੀਆਂ ਧਮਕੀਆਂ ਵਿਚਕਾਰ ਆਪਣੀ ਸੁਰੱਖਿਆ ਲਈ ਅਸਲਾ ਲਾਇਸੈਂਸ ਲੈਣ ਲਈ ਮੁੰਬਈ ਪੁਲਿਸ ਨੂੰ ਲਿਖਤੀ ਅਰਜ਼ੀ ਦਿੱਤੀ ਸੀ।

ਇਸੇ ਤਰ੍ਹਾਂ ਨਵੰਬਰ 2021 ਵਿਚ ਕੰਗਨਾ ਰਣੌਤ ਨੇ ਹਿਮਾਚਲ ਪ੍ਰਦੇਸ਼ ਦੇ ਇੱਕ ਪੁਲਿਸ ਸਟੇਸ਼ਨ ਵਿਚ ਉਨ੍ਹਾਂ ਨੂੰ ਜਾਨੋਂ ਮਾਰਨ ਦੀਆਂ ਧਮਕੀਆਂ ਮਿਲਣ ਦੀ ਸ਼ਿਕਾਇਤ ਦਰਜ ਕਰਾਈ ਸੀ। ਇਸੇ ਤਰ੍ਹਾਂ, ਅਕਤੂਬਰ 2021 ਵਿਚ ਗਾਇਕ ਤੇ ਬਿੱਗ ਬੌਸ ਦੇ ਸਾਬਕਾ ਪ੍ਰਤੀਯੋਗੀ ਰਾਹੁਲ ਵੈਦਿਆ ਨੂੰ ਇੱਕ ਗੀਤ ਵਿਚ 'ਸ਼੍ਰੀ ਮੋਗਲ ਮਾਂ' ਦੇ ਨਾਂ ਦਾ ਜ਼ਿਕਰ ਕਰਨ ਲਈ ਸ਼ਰਧਾਲੂਆਂ ਵੱਲੋਂ ਧਮਕੀਆਂ ਮਿਲੀਆਂ ਸਨ।

Latest news

moosewala-murder-case-court-sets-october-9-for-hearing-on-anmol-bishnois-production-warrant
Punjabi

ਮੂਸੇਵਾਲਾ ਕਤਲ ਕੇਸ: ਅਨਮੋਲ ਬਿਸ਼ਨੋਈ ਦੇ ਪ੍ਰੋਡਕਸ਼ਨ ਵਾਰੰਟ ’ਤੇ 9 ਅਕਤੂਬਰ ਨੂੰ ਹੋਵੇਗੀ ਬਹਿਸ

ਪੰਜਾਬੀ ਮਰਹੂਮ ਗਾਇਕ ਸਿੱਧੂ ਮੂਸੇਵਾਲਾ ਦੇ ਹਾਈ-ਪ੍ਰੋਫਾਈਲ ਕਤਲ ਕੇਸ ਵਿਚ ਮਾਨਸਾ ਦੀ ਸੈਸ਼ਨ ਅਦਾਲਤ ਨੇ ਮਾਮਲੇ ਦੀ ਅਗਲੀ ਸੁਣਵਾਈ ਅਤੇ ਗੈਂਗਸਟਰ ਅਨਮੋਲ ਬਿਸ਼ਨੋਈ ਦੇ ਪ੍ਰੋਡਕਸ਼ਨ ਵਾਰੰਟ ਦੀ ਅਰਜ਼ੀ ’ਤੇ ਬਹਿਸ ਕਰਨ ਲਈ 9 ਅਕਤੂਬਰ ਦੀ ਤਾਰੀਖ਼ ਤੈਅ ਕੀਤੀ ਹੈ।
gurnam-bhullar-announces-new-punjabi-film-ve-faqeera-releasing-may-2027
Punjabi

ਗੁਰਨਾਮ ਭੁੱਲਰ ਦੀ ਨਵੀਂ ਪੰਜਾਬੀ ਫਿਲਮ 'ਵੇ ਫਕੀਰਾ' ਦਾ ਐਲਾਨ, ਅਗਲੇ ਸਾਲ ਹੋਏਗੀ ਰਿਲੀਜ਼

ਪੰਜਾਬੀ ਫਿਲਮ 'ਇਸ਼ਕਾਂ ਦੇ ਲੇਖੇ' ਦੀ ਸਫ਼ਲਤਾ ਤੋਂ ਬਾਅਦ ਈਸ਼ਾ ਮਾਲਵੀਆ ਅਤੇ ਗੁਰਨਾਮ ਭੁੱਲਰ ਦੀ ਨਵੀਂ ਪੰਜਾਬੀ ਫਿਲਮ ਦਾ ਐਲਾਨ ਕੀਤਾ ਗਿਆ ਹੈ। ਫਿਲਮ ਦਾ ਨਾਂਅ ਹੈ 'ਵੇ ਫਕੀਰਾ'। ਇਹ ਫਿਲਮ ਅਗਲੇ ਸਾਲ ਮਈ ਵਿੱਚ ਸਿਨੇਮਾਘਰਾਂ ਦਾ ਸ਼ਿੰਗਾਰ ਬਣਨ ਜਾ ਰਹੀ ਹੈ। ਫਿਲਮ ਦਾ ਐਲਾਨ ਕਰਦੇ ਹੋਏ ਗਾਇਕ ਗੁਰਨਾਮ ਭੁੱਲਰ ਨੇ ਇੱਕ ਪੋਸਟਰ ਸਾਂਝਾ ਕੀਤਾ ਅਤੇ ਲਿਖਿਆ, 'ਵੇ ਫਕੀਰਾ' 14 ਮਈ 2027 ਨੂੰ ਸਿਨੇਮਾਘਰਾਂ ਵਿੱਚ ਰਿਲੀਜ਼ ਹੋਏਗੀ।" ਸਾਂਝੇ ਕੀਤੇ ਗਏ ਪੋਸਟਰ ਤੋਂ ਇਹ ਫਿਲਮ ਇੱਕ ਪ੍ਰੇਮ ਕਹਾਣੀ ਲੱਗਦੀ ਹੈ।
supreme-court-gives-rajpal-yadav-2-weeks-to-repay-dues
Punjabi

ਸੁਪਰੀਮ ਕੋਰਟ ਵੱਲੋਂ ਰਾਜਪਾਲ ਯਾਦਵ ਨੂੰ ਬਕਾਇਆ ਰਕਮ ਮੋੜਨ ਲਈ 2 ਹਫ਼ਤਿਆਂ ਦਾ ਦਿੱਤਾ ਆਖ਼ਰੀ ਮੌਕਾ

ਸੁਪਰੀਮ ਕੋਰਟ ਨੇ ਮੰਗਲਵਾਰ ਨੂੰ ਅਦਾਕਾਰ ਰਾਜਪਾਲ ਯਾਦਵ ਨੂੰ ਇਕ ਨਿੱਜੀ ਕੰਪਨੀ ਦਾ ਬਕਾਇਆ ਪੈਸਾ ਮੋੜਨ ਲਈ ਠੋਸ ਪ੍ਰਸਤਾਵ ਨਾਲ ਆਉਣ ਲਈ 2 ਹਫ਼ਤਿਆਂ ਦਾ ਆਖ਼ਰੀ ਮੌਕਾ ਦਿੱਤਾ ਅਤੇ ਉਨ੍ਹਾਂ ਨੂੰ ਅਦਾਲਤ ਦੀ ਰਜਿਸਟਰੀ ਵਿਚ 2 ਕਰੋੜ ਰੁਪਏ ਜਮ੍ਹਾ ਕਰਵਾਉਣ ਦਾ ਹੁਕਮ ਦਿੱਤਾ। ਸ਼ਿਕਾਇਤਕਰਤਾ ਦਾ ਦੋਸ਼ ਹੈ ਕਿ 2010 ਵਿਚ ਇਕ ਫ਼ਿਲਮ ਲਈ ਦਿੱਤੀ ਗਈ 5 ਕਰੋੜ ਰੁਪਏ ਦੀ ਆਰਥਿਕ ਮਦਦ ਦੇ ਨਿਪਟਾਰੇ ਵਜੋਂ, 2013 ਵਿਚ ਰਾਜਪਾਲ ਨੇ 1.05 ਕਰੋੜ ਰੁਪਏ ਦੇ 7 ਚੈੱਕ ਦਿੱਤੇ ਸਨ। ਕੰਪਨੀ ਦਾ ਦੋਸ਼ ਹੈ ਕਿ ਇਹ ਚੈੱਕ ਬਾਊਂਸ ਹੋ ਗਏ।
diljit-dosanjh-announces-ahmedabad-show-on-november-21
Punjabi

ਦਿਲਜੀਤ ਦੋਸਾਂਝ ਨੇ ਕੀਤਾ ਐਲਾਨ: 21 ਨਵੰਬਰ ਨੂੰ ਅਹਿਮਦਾਬਾਦ ਦੇ ਨਰਿੰਦਰ ਮੋਦੀ ਸਟੇਡੀਅਮ 'ਚ ਲਾਉਣਗੇ ਰੌਣਕਾਂ

ਪੰਜਾਬੀ ਗਾਇਕ ਅਤੇ ਅਦਾਕਾਰ ਦਿਲਜੀਤ ਦੋਸਾਂਝ ਨੇ ਲੰਡਨ ਦੇ ਇਤਿਹਾਸਕ ਵੈਂਬਲੇ ਸਟੇਡੀਅਮ ਵਿੱਚ ਪ੍ਰੋਗਰਾਮ ਕਰਨ ਵਾਲੇ ਪਹਿਲੇ ਪੰਜਾਬੀ ਕਲਾਕਾਰ ਵਜੋਂ ਇਤਿਹਾਸ ਰਚ ਦਿੱਤਾ ਹੈ। ਇਸ ਤੋਂ ਕੁਝ ਘੰਟਿਆਂ ਬਾਅਦ ਹੀ ਉਨ੍ਹਾਂ ਨੇ ਆਪਣੇ ਭਾਰਤ ਦੌਰੇ ਦਾ ਐਲਾਨ ਕਰਦਿਆਂ 21 ਨਵੰਬਰ ਨੂੰ ਅਹਿਮਦਾਬਾਦ ਦੇ ਨਰਿੰਦਰ ਮੋਦੀ ਸਟੇਡੀਅਮ ਵਿੱਚ ਸ਼ੋਅ ਕਰਨ ਦਾ ਐਲਾਨ ਕੀਤਾ ਹੈ।
ranveer-singh-and-deepika-padukone-share-adorable-photos-of-daughter-dua-await-second-child
Punjabi

ਰਣਵੀਰ-ਦੀਪਿਕਾ ਨੇ ਸਾਂਝੀਆਂ ਕੀਤੀਆਂ ਧੀ ਦੁਆ ਦੀਆਂ ਪਿਆਰੀਆਂ ਤਸਵੀਰਾਂ, ਦੂਜੇ ਬੱਚੇ ਦੀ ਕਰ ਰਹੇ ਉਡੀਕ

ਬਾਲੀਵੁੱਡ ਦੇ ਪਾਵਰ ਕਪਲ, ਰਣਵੀਰ ਸਿੰਘ ਅਤੇ ਦੀਪਿਕਾ ਪਾਦੂਕੋਣ, ਆਪਣੇ ਦੂਜੇ ਬੱਚੇ ਦੇ ਆਉਣ ਦੀ ਉਡੀਕ ਕਰ ਰਹੇ ਹਨ। ਇਸ ਦੌਰਾਨ, ਉਸ ਨੇ ਆਪਣੇ ਇੰਸਟਾਗ੍ਰਾਮ ਪਰਿਵਾਰ ਨਾਲ ਦੁਆ ਦੀਆਂ ਕੁਝ ਪਿਆਰੀਆਂ ਤਸਵੀਰਾਂ ਸਾਂਝੀਆਂ ਕੀਤੀਆਂ। ਮੰਗਲਵਾਰ ਨੂੰ, ਰਣਵੀਰ ਅਤੇ ਦੀਪਿਕਾ ਨੇ ਇਕ ਸਾਂਝੀ ਪੋਸਟ ਸਾਂਝੀ ਕੀਤੀ, ਜਿਸ 'ਚ ਕੈਪਸ਼ਨ ਦਿੱਤਾ ਗਿਆ ਸੀ: "ਬੇਬੀ ਦੁਆ ਅਤੇ ਸਾਡੇ ਦਿਲ ਵੱਡੇ ਹੋ ਰਹੇ ਹਨ! ਤੁਹਾਡੇ ਆਸ਼ੀਰਵਾਦ ਲਈ ਧੰਨਵਾਦ! (ਬੁਰੀ ਨਜ਼ਰ ਅਤੇ ਹੱਥ ਜੋੜਨ ਵਾਲਾ ਇਮੋਜੀ) @deepikapadukone।"
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link