20.47C Vancouver
ADS

Aug 11, 2022 5:25 PM - ANI

ਪੀਟ ਡੇਵਿਡਸਨ ਨਾਲ ਆਪਣੇ ਬ੍ਰੇਕਅੱਪ 'ਤੇ ਕੈਨਯ ਵੈਸਟ ਦੀ ਪ੍ਰਤੀਕਿਰਿਆ ਤੋਂ 'ਨਾਰਾਜ਼' ਹੋਈ ਕਿਮ

Share On
kim-kardashian-is-upset-with-kanye-wests-reaction-to-her-breakup-with-pete-davidson
Kim Kardashian 'is upset' with Kanye West's reaction to her breakup with Pete Davidson (Photo: ANI)

ਅਮਰੀਕੀ ਰੈਪਰ ਤੇ ਗੀਤਕਾਰ ਕੈਨਯ ਵੈਸਟ ਵੱਲੋਂ ਸੋਸ਼ਲ ਮੀਡੀਆ 'ਤੇ ਕਿਮ ਕਾਰਦਾਸ਼ੀਅਨ ਅਤੇ ਪੀਟ ਡੇਵਿਡਸਨ ਦੇ ਬ੍ਰੇਕਅੱਪ 'ਤੇ ਪ੍ਰਤੀਕਿਰਿਆ ਕਰਨ 'ਤੇ ਕਿਮ ਕਾਰਦਸ਼ੀਅਨ ਨੇ ਨਾਰਾਜ਼ਗੀ ਜ਼ਾਹਰ ਕੀਤੀ ਹੈ।

ਗ੍ਰੈਮੀ-ਜੇਤੂ ਰੈਪਰ ਕੈਨਯ ਨੇ ਸੋਮਵਾਰ ਨੂੰ ਇੰਸਟਾਗ੍ਰਾਮ 'ਤੇ ਨਿਊਯਾਰਕ ਟਾਈਮਜ਼ ਨਿਊਜ਼ਪੇਪਰ ਦੇ ਨਕਲੀ ਹੈੱਡਲਾਈਨ ਦੀ ਇੱਕ ਪੋਸਟ ਸਾਂਝੀ ਕੀਤੀ ਸੀ, ਜਿਸ ਵਿਚ ਲਿਖਿਆ ਸੀ, "28 ਸਾਲ ਦੀ ਉਮਰ ਵਿੱਚ ਸਕੇਟ ਡੇਵਿਡਸਨ ਦੀ ਮੌਤ"। ਇਸ ਪੋਸਟ ਨੂੰ ਬਾਅਦ ਵਿਚ ਡਿਲੀਟ ਕਰ ਦਿੱਤਾ ਗਿਆ। ਇਸ ਦੀ ਨਜ਼ਦੀਕੀ ਜਾਣਕਾਰੀ ਰੱਖਣ ਵਾਲੇ ਇੱਕ ਸੂਤਰ ਨੇ ਕਿਹਾ ਕਿ ਕਿਮ ਇਸ ਤੋਂ ਕਾਫ਼ੀ ਨਾਰਾਜ਼ ਹੋਏ। ਸੂਤਰ ਨੇ ਅੱਗੇ ਕਿਹਾ ਕਿ ਕਿਮ ਨੂੰ "ਇਸ ਤਰ੍ਹਾਂ ਦਾ ਵਿਵਹਾਰ ਪਸੰਦ ਨਹੀਂ ਅਤੇ ਉਹ ਆਪਣੇ ਹਰਮਨ ਪਿਆਰਿਆਂ ਪ੍ਰਤੀ ਇਸ ਤਰ੍ਹਾਂ ਦਾ ਮਖੌਲ ਬਰਦਾਸ਼ਤ ਨਹੀਂ ਕਰੇਗੀ।"

ਕਿਮ ਤੇ ਪੀਟ ਦੇ ਨਜ਼ਦੀਕੀ ਸੂਤਰ ਨੇ ਬ੍ਰੇਕਅੱਪ ਦੀ ਪੁਸ਼ਟੀ ਕਰਦੇ ਹੋਏ ਕਿਹਾ ਕਿ ਉਨ੍ਹਾਂ ਨੇ ਸਿਰਫ਼ ਦੋਸਤ ਬਣੇ ਰਹਿਣ ਦਾ ਫ਼ੈਸਲਾ ਕੀਤਾ ਹੈ। ਹਾਲਾਂਕਿ, ਦੋਹਾਂ ਵਿਚਕਾਰ ਇੱਕ-ਦੂਜੇ ਲਈ ਭਰਪੂਰ ਪਿਆਰ ਅਤੇ ਸਤਿਕਾਰ ਹਾਲੇ ਵੀ ਹੈ। ਇਸ ਦਾ ਸਬੂਤ ਕਿਮ ਕਾਰਦਸ਼ੀਅਨ ਨੇ ਕੈਨਯ ਦੀ ਇੰਸਟਾਗ੍ਰਾਮ ਪੋਸਟ ਨੂੰ ਹਟਾਉਣ ਲਈ ਜ਼ੋਰ ਪਾ ਕੇ ਦਿਖਾਇਆ ਹੈ। ਕਿਮ ਨੇ ਕਈ ਵਾਰ ਪੋਸਟ ਨੂੰ ਹਟਾਉਣ ਲਈ ਕਿਹਾ।

ਪੀਟ ਫਿਲਮ 'ਵਿਜ਼ਾਰਡਜ਼' 'ਤੇ ਕੰਮ ਕਰਦੇ ਹੋਏ ਆਸਟ੍ਰੇਲੀਆ ਵਿਚ ਗਰਮੀਆਂ ਦਾ ਕੁਝ ਹਿੱਸਾ ਬਿਤਾ ਰਹੇ ਹਨ, ਜਦੋਂ ਕਿ ਕਿਮ ਕੈਨੇ ਨਾਲ ਆਪਣੇ ਚਾਰ ਬੱਚਿਆਂ ਦੇ ਪਾਲਣ-ਪੋਸ਼ਣ 'ਤੇ ਧਿਆਨ ਦੇ ਰਹੀ ਹੈ। ਹਾਲਾਂਕਿ, ਉਹ ਕੈਨਯ ਨਾਲ ਸੁਲ੍ਹਾ ਕਰਨ ਦੇ ਮੂਡ ਵਿਚ ਨਹੀਂ ਹੈ।

ਗੌਰਤਲਬ ਹੈ ਕਿ ਕਿਮ ਨੇ ਫਰਵਰੀ 2021 ਵਿਚ ਕੈਨੀ ਨਾਲ ਆਪਣਾ ਰਿਸ਼ਤਾ ਖ਼ਤਮ ਕਰਨ ਲਈ ਅਰਜ਼ੀ ਦਾਇਰ ਕੀਤੀ ਸੀ ਅਤੇ ਮਾਰਚ ਵਿਚ ਕਾਨੂੰਨੀ ਤੌਰ 'ਤੇ ਉਨ੍ਹਾਂ ਨੂੰ ਸਿੰਗਲ ਘੋਸ਼ਿਤ ਕਰ ਦਿੱਤਾ ਗਿਆ ਸੀ।

Latest news

moosewala-murder-case-court-sets-october-9-for-hearing-on-anmol-bishnois-production-warrant
Punjabi

ਮੂਸੇਵਾਲਾ ਕਤਲ ਕੇਸ: ਅਨਮੋਲ ਬਿਸ਼ਨੋਈ ਦੇ ਪ੍ਰੋਡਕਸ਼ਨ ਵਾਰੰਟ ’ਤੇ 9 ਅਕਤੂਬਰ ਨੂੰ ਹੋਵੇਗੀ ਬਹਿਸ

ਪੰਜਾਬੀ ਮਰਹੂਮ ਗਾਇਕ ਸਿੱਧੂ ਮੂਸੇਵਾਲਾ ਦੇ ਹਾਈ-ਪ੍ਰੋਫਾਈਲ ਕਤਲ ਕੇਸ ਵਿਚ ਮਾਨਸਾ ਦੀ ਸੈਸ਼ਨ ਅਦਾਲਤ ਨੇ ਮਾਮਲੇ ਦੀ ਅਗਲੀ ਸੁਣਵਾਈ ਅਤੇ ਗੈਂਗਸਟਰ ਅਨਮੋਲ ਬਿਸ਼ਨੋਈ ਦੇ ਪ੍ਰੋਡਕਸ਼ਨ ਵਾਰੰਟ ਦੀ ਅਰਜ਼ੀ ’ਤੇ ਬਹਿਸ ਕਰਨ ਲਈ 9 ਅਕਤੂਬਰ ਦੀ ਤਾਰੀਖ਼ ਤੈਅ ਕੀਤੀ ਹੈ।
gurnam-bhullar-announces-new-punjabi-film-ve-faqeera-releasing-may-2027
Punjabi

ਗੁਰਨਾਮ ਭੁੱਲਰ ਦੀ ਨਵੀਂ ਪੰਜਾਬੀ ਫਿਲਮ 'ਵੇ ਫਕੀਰਾ' ਦਾ ਐਲਾਨ, ਅਗਲੇ ਸਾਲ ਹੋਏਗੀ ਰਿਲੀਜ਼

ਪੰਜਾਬੀ ਫਿਲਮ 'ਇਸ਼ਕਾਂ ਦੇ ਲੇਖੇ' ਦੀ ਸਫ਼ਲਤਾ ਤੋਂ ਬਾਅਦ ਈਸ਼ਾ ਮਾਲਵੀਆ ਅਤੇ ਗੁਰਨਾਮ ਭੁੱਲਰ ਦੀ ਨਵੀਂ ਪੰਜਾਬੀ ਫਿਲਮ ਦਾ ਐਲਾਨ ਕੀਤਾ ਗਿਆ ਹੈ। ਫਿਲਮ ਦਾ ਨਾਂਅ ਹੈ 'ਵੇ ਫਕੀਰਾ'। ਇਹ ਫਿਲਮ ਅਗਲੇ ਸਾਲ ਮਈ ਵਿੱਚ ਸਿਨੇਮਾਘਰਾਂ ਦਾ ਸ਼ਿੰਗਾਰ ਬਣਨ ਜਾ ਰਹੀ ਹੈ। ਫਿਲਮ ਦਾ ਐਲਾਨ ਕਰਦੇ ਹੋਏ ਗਾਇਕ ਗੁਰਨਾਮ ਭੁੱਲਰ ਨੇ ਇੱਕ ਪੋਸਟਰ ਸਾਂਝਾ ਕੀਤਾ ਅਤੇ ਲਿਖਿਆ, 'ਵੇ ਫਕੀਰਾ' 14 ਮਈ 2027 ਨੂੰ ਸਿਨੇਮਾਘਰਾਂ ਵਿੱਚ ਰਿਲੀਜ਼ ਹੋਏਗੀ।" ਸਾਂਝੇ ਕੀਤੇ ਗਏ ਪੋਸਟਰ ਤੋਂ ਇਹ ਫਿਲਮ ਇੱਕ ਪ੍ਰੇਮ ਕਹਾਣੀ ਲੱਗਦੀ ਹੈ।
supreme-court-gives-rajpal-yadav-2-weeks-to-repay-dues
Punjabi

ਸੁਪਰੀਮ ਕੋਰਟ ਵੱਲੋਂ ਰਾਜਪਾਲ ਯਾਦਵ ਨੂੰ ਬਕਾਇਆ ਰਕਮ ਮੋੜਨ ਲਈ 2 ਹਫ਼ਤਿਆਂ ਦਾ ਦਿੱਤਾ ਆਖ਼ਰੀ ਮੌਕਾ

ਸੁਪਰੀਮ ਕੋਰਟ ਨੇ ਮੰਗਲਵਾਰ ਨੂੰ ਅਦਾਕਾਰ ਰਾਜਪਾਲ ਯਾਦਵ ਨੂੰ ਇਕ ਨਿੱਜੀ ਕੰਪਨੀ ਦਾ ਬਕਾਇਆ ਪੈਸਾ ਮੋੜਨ ਲਈ ਠੋਸ ਪ੍ਰਸਤਾਵ ਨਾਲ ਆਉਣ ਲਈ 2 ਹਫ਼ਤਿਆਂ ਦਾ ਆਖ਼ਰੀ ਮੌਕਾ ਦਿੱਤਾ ਅਤੇ ਉਨ੍ਹਾਂ ਨੂੰ ਅਦਾਲਤ ਦੀ ਰਜਿਸਟਰੀ ਵਿਚ 2 ਕਰੋੜ ਰੁਪਏ ਜਮ੍ਹਾ ਕਰਵਾਉਣ ਦਾ ਹੁਕਮ ਦਿੱਤਾ। ਸ਼ਿਕਾਇਤਕਰਤਾ ਦਾ ਦੋਸ਼ ਹੈ ਕਿ 2010 ਵਿਚ ਇਕ ਫ਼ਿਲਮ ਲਈ ਦਿੱਤੀ ਗਈ 5 ਕਰੋੜ ਰੁਪਏ ਦੀ ਆਰਥਿਕ ਮਦਦ ਦੇ ਨਿਪਟਾਰੇ ਵਜੋਂ, 2013 ਵਿਚ ਰਾਜਪਾਲ ਨੇ 1.05 ਕਰੋੜ ਰੁਪਏ ਦੇ 7 ਚੈੱਕ ਦਿੱਤੇ ਸਨ। ਕੰਪਨੀ ਦਾ ਦੋਸ਼ ਹੈ ਕਿ ਇਹ ਚੈੱਕ ਬਾਊਂਸ ਹੋ ਗਏ।
diljit-dosanjh-announces-ahmedabad-show-on-november-21
Punjabi

ਦਿਲਜੀਤ ਦੋਸਾਂਝ ਨੇ ਕੀਤਾ ਐਲਾਨ: 21 ਨਵੰਬਰ ਨੂੰ ਅਹਿਮਦਾਬਾਦ ਦੇ ਨਰਿੰਦਰ ਮੋਦੀ ਸਟੇਡੀਅਮ 'ਚ ਲਾਉਣਗੇ ਰੌਣਕਾਂ

ਪੰਜਾਬੀ ਗਾਇਕ ਅਤੇ ਅਦਾਕਾਰ ਦਿਲਜੀਤ ਦੋਸਾਂਝ ਨੇ ਲੰਡਨ ਦੇ ਇਤਿਹਾਸਕ ਵੈਂਬਲੇ ਸਟੇਡੀਅਮ ਵਿੱਚ ਪ੍ਰੋਗਰਾਮ ਕਰਨ ਵਾਲੇ ਪਹਿਲੇ ਪੰਜਾਬੀ ਕਲਾਕਾਰ ਵਜੋਂ ਇਤਿਹਾਸ ਰਚ ਦਿੱਤਾ ਹੈ। ਇਸ ਤੋਂ ਕੁਝ ਘੰਟਿਆਂ ਬਾਅਦ ਹੀ ਉਨ੍ਹਾਂ ਨੇ ਆਪਣੇ ਭਾਰਤ ਦੌਰੇ ਦਾ ਐਲਾਨ ਕਰਦਿਆਂ 21 ਨਵੰਬਰ ਨੂੰ ਅਹਿਮਦਾਬਾਦ ਦੇ ਨਰਿੰਦਰ ਮੋਦੀ ਸਟੇਡੀਅਮ ਵਿੱਚ ਸ਼ੋਅ ਕਰਨ ਦਾ ਐਲਾਨ ਕੀਤਾ ਹੈ।
ranveer-singh-and-deepika-padukone-share-adorable-photos-of-daughter-dua-await-second-child
Punjabi

ਰਣਵੀਰ-ਦੀਪਿਕਾ ਨੇ ਸਾਂਝੀਆਂ ਕੀਤੀਆਂ ਧੀ ਦੁਆ ਦੀਆਂ ਪਿਆਰੀਆਂ ਤਸਵੀਰਾਂ, ਦੂਜੇ ਬੱਚੇ ਦੀ ਕਰ ਰਹੇ ਉਡੀਕ

ਬਾਲੀਵੁੱਡ ਦੇ ਪਾਵਰ ਕਪਲ, ਰਣਵੀਰ ਸਿੰਘ ਅਤੇ ਦੀਪਿਕਾ ਪਾਦੂਕੋਣ, ਆਪਣੇ ਦੂਜੇ ਬੱਚੇ ਦੇ ਆਉਣ ਦੀ ਉਡੀਕ ਕਰ ਰਹੇ ਹਨ। ਇਸ ਦੌਰਾਨ, ਉਸ ਨੇ ਆਪਣੇ ਇੰਸਟਾਗ੍ਰਾਮ ਪਰਿਵਾਰ ਨਾਲ ਦੁਆ ਦੀਆਂ ਕੁਝ ਪਿਆਰੀਆਂ ਤਸਵੀਰਾਂ ਸਾਂਝੀਆਂ ਕੀਤੀਆਂ। ਮੰਗਲਵਾਰ ਨੂੰ, ਰਣਵੀਰ ਅਤੇ ਦੀਪਿਕਾ ਨੇ ਇਕ ਸਾਂਝੀ ਪੋਸਟ ਸਾਂਝੀ ਕੀਤੀ, ਜਿਸ 'ਚ ਕੈਪਸ਼ਨ ਦਿੱਤਾ ਗਿਆ ਸੀ: "ਬੇਬੀ ਦੁਆ ਅਤੇ ਸਾਡੇ ਦਿਲ ਵੱਡੇ ਹੋ ਰਹੇ ਹਨ! ਤੁਹਾਡੇ ਆਸ਼ੀਰਵਾਦ ਲਈ ਧੰਨਵਾਦ! (ਬੁਰੀ ਨਜ਼ਰ ਅਤੇ ਹੱਥ ਜੋੜਨ ਵਾਲਾ ਇਮੋਜੀ) @deepikapadukone।"
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link