19.36C Vancouver
ADS

Apr 30, 2024 1:13 PM - Connect Newsroom

ਕਿਸੇ ਕਲਾਕਾਰ ਦਾ ਟੈਟੂ ਨਾ ਬਣਵਾਓ: ਦਿਲਜੀਤ ਦੋਸਾਂਝ

Share On
kisey-artist-da-tattoo-na-banwana-diljit-dosanjh
Internationally renowned singer Diljit Dosanjh made history at BC Stadium in Vancouver during his Dil-Luminati Tour 2024.(Photo: Instagram/diljitdosanjh)

ਅੰਤਰਰਾਸ਼ਟਰੀ ਪ੍ਰਸਿੱਧੀ ਖੱਟਣ ਵਾਲੇ ਗਾਇਕ ਦਿਲਜੀਤ ਦੋਸਾਂਝ ਨੇ ਆਪਣੇ ਦਿਲ ਲੁਮਿਨਾਟੀ ਟੂਰ 2024 ਦੌਰਾਨ ਵੈਨਕੂਵਰ ਦੇ ਬੀ.ਸੀ. ਸਟੇਡੀਅਮ ’ਚ ਇਤਿਹਾਸ ਰਚ ਦਿੱਤਾ ਹੈ। ਦਿਲਜੀਤ ਨੇ ਆਪਣੇ ਗੀਤਾਂ ਅਤੇ ਮਨਮੋਹਕ ਪ੍ਰਦਰਸ਼ਨ ਨਾਲ ਸਟੇਜ ਨੂੰ ਰੋਸ਼ਨ ਕੀਤਾ ਅਤੇ ਦਰਸ਼ਕਾਂ ਨੂੰ ਖ਼ੁਸ਼ ਕੀਤਾ ਹੈ।

ਦਿਲਜੀਤ ਨੇ ਆਪਣੇ ਸੰਗੀਤਕ ਹੁਨਰ ਦੇ ਨਾਲ- ਨਾਲ ਦਿਲਚਸਪ ਕਿੱਸਿਆ ਨਾਲ ਵੀ ਦਰਸ਼ਕਾਂ ਦਾ ਖੂਬ ਮਨੋਰੰਜਨ ਕੀਤਾ। ਉਨ੍ਹਾਂ ਦੇ ਪ੍ਰਦਰਸ਼ਨ ਦੌਰਾਨ ਇਕ ਪ੍ਰਸ਼ੰਸਕ ਨੇ ਮਾਣ ਨਾਲ ਘੋਸ਼ਣਾ ਕੀਤੀ ਕਿ ਉਨ੍ਹਾਂ ਨੇ ਦਿਲਜੀਤ ਦਾ ਟੈਟੂ ਬਣਾਵਾਇਆ ਹੈ ਅਤੇ ਦਿਲਜੀਤ ਨੇ ਮਜ਼ਾਕ ’ਚ ਜਵਾਬ ਦਿੱਤਾ ਕਿ ‘ਤੁਸੀਂ ਮੇਰਾ ਟੈਟੂ ਇੱਦਾ ਨਾ ਬਣਵਾਇਆ ਕਰੋ। ਨਾਲ ਹੀ ਉਨ੍ਹਾਂ ਨੇ ਇਹ ਵੀ ਕਿਹਾ ਕਿ ਕਿਸੇ ਵੀ ਕਲਾਕਾਰ ਦਾ ਟੈਟੂ ਨਾ ਬਣਵਾਇਆ ਕਰੋ।

Latest news

badshah-isha-rikhi-divorce-rumours-gain-traction-after-social-media-posts
Punjabi

ਸੋਸ਼ਲ ਮੀਡੀਆ ਪੋਸਟਾਂ ਤੋਂ ਬਾਅਦ ਬਾਦਸ਼ਾਹ ਅਤੇ ਈਸ਼ਾ ਰਿਖੀ ਦੇ ਰਿਸ਼ਤੇ ਨੂੰ ਲੈ ਕੇ ਅਟਕਲਾਂ ਤੇਜ਼

ਰੈਪਰ-ਸਿੰਗਰ ਬਾਦਸ਼ਾਹ ਦੀ ਨਿੱਜੀ ਜ਼ਿੰਦਗੀ ਇਨ੍ਹੀਂ ਦਿਨੀਂ ਲਗਾਤਾਰ ਸੁਰਖ਼ੀਆਂ ਵਿਚ ਬਣੀ ਹੋਈ ਹੈ। ਬਾਦਸ਼ਾਹ ਨੇ 5 ਮਹੀਨੇ ਪਹਿਲਾਂ ਅਦਾਕਾਰਾ-ਮਾਡਲ ਈਸ਼ਾ ਰਿਖੀ ਨਾਲ ਦੂਜਾ ਵਿਆਹ ਕਰਵਾਇਆ ਸੀ।
bollywood-actor-dev-anands-son-suniel-anand-dies-at-70-in-london
Punjabi

ਬਾਲੀਵੁੱਡ ਦੇ ਦਿੱਗਜ ਅਦਾਕਾਰ ਦੇਵ ਆਨੰਦ ਦੇ ਪੁੱਤਰ ਸੁਨੀਲ ਆਨੰਦ ਦਾ ਲੰਡਨ ਵਿੱਚ ਦਿਹਾਂਤ

ਮਸ਼ਹੂਰ ਬਾਲੀਵੁੱਡ ਅਦਾਕਾਰ ਦੇਵ ਆਨੰਦ ਦੇ ਪੁੱਤਰ ਅਦਾਕਾਰ ਸੁਨੀਲ ਆਨੰਦ ਦਾ ਲੰਡਨ ਵਿੱਚ ਦਿਲ ਦਾ ਦੌਰਾ ਪੈਣ ਕਾਰਨ ਦੇਹਾਂਤ ਹੋ ਗਿਆ। ਉਹ 70 ਸਾਲ ਦੇ ਸਨ। ਇਸ ਖ਼ਬਰ ਦੀ ਪੁਸ਼ਟੀ ਦੇਵ ਆਨੰਦ ਦੀ ਪੋਤੀ ਅਤੇ ਸੁਨੀਲ ਆਨੰਦ ਦੀ ਭਤੀਜੀ ਜ਼ੀਨਾ ਨਾਰੰਗ ਨੇ ਕੀਤੀ।
sunny-deol-dedicates-batwara-1947-to-mothers-ahead-of-trailer-release
Punjabi

ਫਿਲਮ 'ਬਟਵਾਰਾ 1947' ਨੂੰ ਲੈ ਕੇ ਸੰਨੀ ਦਿਓਲ ਹੋਏ ਭਾਵੁਕ

ਇਸ ਸਾਲ ਦੀਆਂ ਸਭ ਤੋਂ ਵੱਧ ਉਡੀਕੀਆਂ ਜਾਣ ਵਾਲੀਆਂ ਫਿਲਮਾਂ ਵਿੱਚੋਂ ਇੱਕ 'ਬਟਵਾਰਾ 1947' ਆਮਿਰ ਖਾਨ ਪ੍ਰੋਡਕਸ਼ਨ ਵਲੋਂ ਨਿਰਮਿਤ ਤੇ ਰਾਜਕੁਮਾਰ ਸੰਤੋਸ਼ੀ ਦੁਆਰਾ ਨਿਰਦੇਸ਼ਤ ਹੈ। ਇਹ ਫਿਲਮ 14 ਅਗਸਤ, 2026 ਨੂੰ ਸਿਨੇਮਾਘਰਾਂ ਵਿੱਚ ਰਿਲੀਜ਼ ਹੋਣ ਲਈ ਤਿਆਰ ਹੈ।ਇਸ ਫਿਲਮ ਨੇ ਆਪਣੀ ਘੋਸ਼ਣਾ ਤੋਂ ਬਾਅਦ ਤੋਂ ਹੀ ਬਹੁਤ ਚਰਚਾ ਪੈਦਾ ਕੀਤੀ ਹੈ।
arshdeep-singh-confirms-relationship-with-samreen-kaur
Punjabi

ਕ੍ਰਿਕਟਰ ਅਰਸ਼ਦੀਪ ਸਿੰਘ ਵੱਲੋਂ ਸਮਰੀਨ ਨਾਲ ਰਿਸ਼ਤੇ ’ਤੇ ਮੋਹਰ

ਭਾਰਤੀ ਕ੍ਰਿਕਟ ਟੀਮ ਦੇ ਤੇਜ਼ ਗੇਂਦਬਾਜ਼ ਅਰਸ਼ਦੀਪ ਸਿੰਘ ਨੇ ਆਖ਼ਰਕਾਰ ਮਾਡਲ ਤੇ ਅਦਾਕਾਰਾ ਸਮਰੀਨ ਕੌਰ ਨਾਲ ਆਪਣੇ ਰਿਸ਼ਤੇ ਨੂੰ ਜਨਤਕ ਕਰ ਦਿੱਤਾ ਹੈ। ਅਰਸ਼ਦੀਪ ਨੇ ਆਪਣੇ ਅਧਿਕਾਰਤ ਇੰਸਟਾਗ੍ਰਾਮ ਅਕਾਊਂਟ 'ਤੇ ਸਮਰੀਨ ਕੌਰ ਨਾਲ ਦੋ ਤਸਵੀਰਾਂ ਸ਼ੇਅਰ ਕੀਤੀਆਂ ਹਨ, ਜਿਸ ਵਿੱਚ ਦੋਵੇਂ ਇਕੱਠੇ ਨਜ਼ਰ ਆ ਰਹੇ ਹਨ। ਅਰਸ਼ਦੀਪ ਨੇ ਇਨ੍ਹਾਂ ਤਸਵੀਰਾਂ ਦਾ ਕੈਪਸ਼ਨ "My Person" (ਮਾਈ ਪਰਸਨ) ਲਿਖਿਆ ਹੈ, ਜਿਸ ਤੋਂ ਬਾਅਦ ਉਨ੍ਹਾਂ ਦੇ ਰਿਸ਼ਤੇ ’ਤੇ ਅਧਿਕਾਰਤ ਤੌਰ ’ਤੇ ਮੋਹਰ ਲੱਗ ਗਈ ਹੈ।
punjabi-singer-and-actor-jassie-gills-mother-ravinder-kaur-dies-after-brief-illness
Punjabi

ਪ੍ਰਸਿੱਧ ਪੰਜਾਬੀ ਗਾਇਕ ਤੇ ਅਦਾਕਾਰ ਜੱਸੀ ਗਿੱਲ ਦੇ ਮਾਤਾ ਦਾ ਦਿਹਾਂਤ

ਪ੍ਰਸਿੱਧ ਪੰਜਾਬੀ ਗਾਇਕ ਤੇ ਪਾਲੀਵੁੱਡ-ਬਾਲੀਵੁੱਡ ਫਿਲਮਾਂ ਦੇ ਚਰਚਿਤ ਅਦਾਕਾਰ ਜੱਸੀ ਗਿੱਲ ਵਾਸੀ ਪਿੰਡ ਜੰਡਾਲੀ ਨੂੰ ਉਸ ਸਮੇਂ ਗਹਿਰਾ ਸਦਮਾ ਲੱਗਾ ਜਦੋਂ ਉਨ੍ਹਾਂ ਦੇ ਸਤਿਕਾਰਤ ਮਾਤਾ ਰਵਿੰਦਰ ਕੌਰ ਪਤਨੀ ਗੁਰਮਿੰਦਰ ਸਿੰਘ ਗਿੱਲ ਦਾ ਸੰਖੇਪ ਬਿਮਾਰੀ ਉਪਰੰਤ ਅਚਨਚੇਤ ਦਿਹਾਂਤ ਹੋ ਗਿਆ। ਮਾਤਾ ਰਵਿੰਦਰ ਕੌਰ ਆਪਣੇ ਪਿੱਛੇ 3 ਲੜਕੀਆਂ ਤੇ 1 ਲੜਕਾ ਜਸਦੀਪ ਸਿੰਘ ਉਰਫ ਜੱਸੀ ਗਿੱਲ ਨੂੰ ਛੱਡ ਗਏ ਹਨ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link