Oct 8, 2026 3:42 PM - Connect Newsroom - Jasmine Singh

ਪੰਜਾਬ ਦੀ ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ ਗੁਜਰਾਤ ਪੁਲਿਸ ਨਾਲ ਸਾਂਝੇ ਅਪਰੇਸ਼ਨ ਦੌਰਾਨ ਸੋਸ਼ਲ ਮੀਡੀਆ ਇਨਫਲੂਐਂਸਰ ਮੈਡ ਸੰਧੂ ਦੇ ਕਤਲ ਕੇਸ ਨੂੰ ਸੁਲਝਾਉਂਦਿਆਂ ਛੇ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਪੁਲਿਸ ਕਮਿਸ਼ਨਰ ਹਰਮਨਬੀਰ ਸਿੰਘ ਗਿੱਲ ਨੇ ਦੱਸਿਆ ਕਿ ਗ੍ਰਿਫ਼ਤਾਰ ਕੀਤੇ ਮੁਲਜ਼ਮਾਂ ਵਿੱਚ ਮੁੱਖ ਸ਼ੂਟਰ ਤੇ ਮੁੱਖ ਮੁਲਜ਼ਮ ਪਰਮਿੰਦਰ ਉਰਫ਼ ਕਾਕਾ ਵੀ ਸ਼ਾਮਲ ਹੈ।
ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ ਗੁਜਰਾਤ ਪੁਲਿਸ ਨਾਲ ਮਿਲ ਕੇ ਉਸ ਨੂੰ ਗੁਜਰਾਤ ਤੋਂ ਗ੍ਰਿਫ਼ਤਾਰ ਕੀਤਾ ਹੈ। ਅੰਮ੍ਰਿਤਸਰ ਪੁਲਿਸ ਦੀ ਟੀਮ ਉਸ ਨੂੰ ਰਸਮੀ ਤੌਰ ’ਤੇ ਗ੍ਰਿਫ਼ਤਾਰ ਕਰਨ ਲਈ ਹਵਾਈ ਜਹਾਜ਼ ਰਾਹੀਂ ਗੁਜਰਾਤ ਲਈ ਰਵਾਨਾ ਹੋ ਗਈ ਹੈ।
ਦੱਸ ਦੇਈਏ ਕਿ 3 ਅਕਤੂਬਰ ਨੂੰ ਅੰਮ੍ਰਿਤਸਰ ਦੇ ਲੋਹਾਰਕਾ ਰੋਡ ’ਤੇ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ ਸੀ। ਇਸ ਸਬੰਧੀ ਥਾਣਾ ਕੈਂਟ, ਅੰਮ੍ਰਿਤਸਰ ਵਿੱਚ ਅਸਲਾ ਐਕਟ ਤਹਿਤ ਕੇਸ ਦਰਜ ਕੀਤਾ ਗਿਆ ਸੀ।




