Aug 5, 2026 3:09 PM - Connect Newsroom - Jasmine Singh

ਅਦਾਕਾਰ ਪ੍ਰਦੀਪ ਰਾਵਤ ਦਾ ਅੰਤਿਮ ਸੰਸਕਾਰ ਅੱਜ ਮੁੰਬਈ ਦੇ ਬੈਸਟ ਕਲੋਨੀ ਨੇੜੇ ਗੋਰੇਗਾਓਂ ਵਿੱਚ ਕੀਤਾ ਗਿਆ। ਉਨ੍ਹਾਂ ਦਾ ਪੁੱਤਰ ਵਿਕਰਮਾਦਿਤਿਆ ਆਪਣੇ ਪਿਤਾ ਦੀ ਦੇਹ ਦੇਖ ਕੇ ਭਾਵੁਕ ਹੋ ਗਏ।'ਲਗਾਨ' ਅਤੇ 'ਗਜਨੀ' ਵਰਗੀਆਂ ਫਿਲਮਾਂ ਵਿੱਚ ਨਜ਼ਰ ਆਏ ਪ੍ਰਦੀਪ ਰਾਵਤ ਦਾ ਮੰਗਲਵਾਰ ਸ਼ਾਮ 74 ਸਾਲ ਦੀ ਉਮਰ ਵਿੱਚ ਦੇਹਾਂਤ ਹੋ ਗਿਆ।
ਆਮਿਰ ਖਾਨ ਅਤੇ ਰਜ਼ਾ ਮੁਰਾਦ ਸਮੇਤ ਕਈ ਮਸ਼ਹੂਰ ਹਸਤੀਆਂ ਨੇ ਉਨ੍ਹਾਂ ਦੇ ਅੰਤਿਮ ਸੰਸਕਾਰ ਵਿੱਚ ਸ਼ਿਰਕਤ ਕੀਤੀ। ਸਲਮਾਨ ਖਾਨ ਨੇ ਪ੍ਰਦੀਪ ਨਾਲ ਇੱਕ ਪੁਰਾਣੀ ਫੋਟੋ ਸਾਂਝੀ ਕਰਕੇ ਉਨ੍ਹਾਂ ਨੂੰ ਸ਼ਰਧਾਂਜਲੀ ਦਿੱਤੀ।




