17.22C Vancouver
ADS

Jan 6, 2026 2:31 PM - Connect Newsroom - Jasmine Singh

ਮਾਹੀ ਵਿਜ ਅਤੇ ਜੈ ਭਾਨੂੰਸ਼ਾਲੀ ਨੇ ਵੱਖ-ਵੱਖ ਹੋਣ ਦਾ ਕੀਤਾ ਐਲਾਨ

Share On
mahhi-vij-and-jay-bhanushali-announce-separation-emphasise-peaceful-co-parenting
The couple shared a joint statement on their Instagram Stories , stressing that their decision comes without bitterness or blame. (Photo: Instagram/ ijaybhanushali)

ਅਦਾਕਾਰਾ ਮਾਹੀ ਵਿਜ ਅਤੇ ਜੈ ਭਾਨੁਸ਼ਾਲੀ ਨੇ ਸੋਸ਼ਲ ਮੀਡੀਆ ਤੇ ਇਕ ਸੰਦੇਸ਼ ਰਾਹੀਂ ਅਧਿਕਾਰਤ ਤੌਰ 'ਤੇ ਆਪਸ ਵਿੱਚ ਵੱਖਰੇ ਹੋਣ ਦਾ ਐਲਾਨ ਕਰ ਦਿੱਤਾ ਹੈ। ਜੋੜੇ ਨੇ ਇਹ ਵੀ ਸਪੱਸ਼ਟ ਕੀਤਾ ਕਿ ਉਹ ਆਪਣੇ ਬੱਚਿਆਂ ਨੂੰ ਪਿਆਰ ਸਤਿਕਾਰ ਅਤੇ ਸਹਿਯੋਗ ਨਾਲ ਪਹਿਲਾਂ ਵਾਂਗ ਹੀ ਪਾਲਣਾ ਜਾਰੀ ਰੱਖਣਗੇ।

ਦੋਹਾਂ ਨੇ ਇੰਸਟਾਗ੍ਰਾਮ ਸਟੋਰੀ 'ਤੇ ਇਕ ਸਾਂਝਾ ਬਿਆਨ ਜਾਰੀ ਕੀਤਾ ਕਿ ਉਨ੍ਹਾਂ ਦਾ ਇਹ ਫੈਸਲਾ ਕਿਸੇ ਦੋਸ਼ ਜਾਂ ਆਪਸੀ ਕੁੜਤਨ ਤੋਂ ਬਗੈਰ ਹੈ। ਉਨ੍ਹਾਂ ਦੀ ਕਹਾਣੀ ਵਿੱਚ ਕੋਈ ਖਲਨਾਇਕ ਨਹੀਂ ਹੈ ਅਤੇ ਨਾ ਹੀ ਉਨ੍ਹਾਂ ਦੇ ਆਪਸ ਵਿੱਚ ਵਿਛੜਨ ਨਾਲ ਕਿਸੇ ਨਾ ਪੱਖੀ ਸੋਚ ਦਾ ਸੰਬੰਧ ਹੈ।

ਉਨ੍ਹਾਂ ਆਪਣੇ ਬਿਆਨ ਵਿੱਚ ਲਿਖਿਆ ਹੈ ਕਿ ਅੱਜ ਅਸੀਂ ਜ਼ਿੰਦਗੀ ਦੇ ਸਫਰ ਵਿੱਚ ਵੱਖੋ-ਵੱਖਰੇ ਰਾਹਾਂ ਉੱਤੇ ਚੱਲਣ ਵੱਲ ਕਦਮ ਚੁੱਕਿਆ ਹੈ ਪਰ ਫਿਰ ਵੀ ਇਕ-ਦੂਜੇ ਦੇ ਨਾਲ ਖੜੇ ਰਹਾਂਗੇ। ਮਾਹੀ ਅਤੇ ਭਾਨੂੰਸ਼ਾਲੀ ਦਾ ਵਿਆਹ 2011 ਵਿੱਚ ਹੋਇਆ ਸੀ ਅਤੇ ਉਹ 3 ਬੱਚਿਆਂ ਦੇ ਮਾਪੇ ਹਨ। ਖੁਸ਼ੀ ਅਤੇ ਰਾਜਵੀਰ ਨਾਮੀ ਬੱਚਿਆਂ ਨੂੰ ਉਨ੍ਹਾਂ 2017 ਵਿੱਚ ਗੋਦ ਲਿਆ ਸੀ, ਜਦੋਂਕਿ ਉਨ੍ਹਾਂ ਦੀ ਆਪਣੀ ਧੀ ਤਾਰਾ ਦਾ ਜਨਮ 2019 ਵਿੱਚ ਹੋਇਆ ਸੀ।

Latest news

sidhu-moosewala-murder-case-punjab-and-haryana-high-court-rejects-joginder-singhs-bail-plea
Punjabi

ਸਿੱਧੂ ਮੂਸੇਵਾਲਾ ਕਤਲ ਕਾਂਡ: ਮੁਲਜ਼ਮ ਜੋਗਾ ਦੀ ਜ਼ਮਾਨਤ ਅਰਜ਼ੀ ਰੱਦ

ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਕਤਲ ਕਾਂਡ ਮਾਮਲੇ ਦੇ ਮੁਲਜ਼ਮ ਜੋਗਿੰਦਰ ਸਿੰਘ ਉਰਫ਼ ਜੋਗਾ ਦੀ ਨਿਯਮਤ ਜ਼ਮਾਨਤ ਦੀ ਅਰਜ਼ੀ ਨੂੰ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਰੱਦ ਕਰ ਦਿੱਤਾ ਹੈ। ਜੋਗਿੰਦਰ ਸਿੰਘ ਮੁੱਖ ਸਾਜ਼ਿਸ਼ ਘੜਨ ਵਾਲਿਆਂ ਵਿੱਚੋਂ ਇੱਕ ਹੈ ਅਤੇ ਉਸ ਦਾ ਪੁਰਾਣਾ ਅਪਰਾਧਿਕ ਰਿਕਾਰਡ ਹੈ।
rapper-badshah-and-punjabi-actress-isha-rikhi-separate-after-just-five-months-of-marriage
Punjabi

5 ਮਹੀਨੇ ਬਾਅਦ ਹੀ ਟੁੱਟ ਗਿਆ ਰੈਪਰ ਬਾਦਸ਼ਾਹ ਦਾ ਵਿਆਹ, ਪੋਸਟ ਸ਼ੇਅਰ ਕਰ ਦਿੱਤੀ ਜਾਣਕਾਰੀ

ਰੈਪਰ ਬਾਦਸ਼ਾਹ ਅਤੇ ਪੰਜਾਬੀ ਅਦਾਕਾਰਾ ਈਸ਼ਾ ਰਿਖੀ ਆਪਣੇ ਵਿਆਹ ਦੇ ਸਿਰਫ਼ ਪੰਜ ਮਹੀਨੇ ਬਾਅਦ ਵੱਖ ਹੋ ਗਏ ਹਨ। ਰੈਪਰ ਬਾਦਸ਼ਾਹ ਨੇ ਆਪਣੀ ਦੂਜੀ ਪਤਨੀ ਤੋਂ ਤਲਾਕ ਲੈਣ ਦਾ ਐਲਾਨ ਕਰ ਦਿੱਤਾ ਹੈ। ਸੋਮਵਾਰ ਨੂੰ ਦੋਵਾਂ ਨੇ ਸੋਸ਼ਲ ਮੀਡੀਆ 'ਤੇ ਇੱਕ ਸਾਂਝਾ ਬਿਆਨ ਜਾਰੀ ਕਰਕੇ ਆਪਣੇ ਤਲਾਕ ਦੀ ਪੁਸ਼ਟੀ ਕਰ ਦਿੱਤੀ ਹੈ।
kangana-ranaut-defamation-case-government-witness-cross-examined
Punjabi

ਕੰਗਨਾ ਰਣੌਤ ਮਾਣਹਾਨੀ ਮਾਮਲਾ: ਸਰਕਾਰੀ ਗਵਾਹ ਦੀ ਹੋਈ Cross-Examination

ਪੰਜਾਬ ਦੇ ਬਠਿੰਡਾ ਦੀ ਇੱਕ ਅਦਾਲਤ ਵਿੱਚ ਅੱਜ ਭਾਜਪਾ ਦੀ ਮੰਡੀ ਤੋਂ ਸੰਸਦ ਮੈਂਬਰ ਅਤੇ ਬਾਲੀਵੁੱਡ ਅਦਾਕਾਰਾ ਕੰਗਨਾ ਰਣੌਤ ਵਿਰੁੱਧ ਅਪਰਾਧਿਕ ਮਾਣਹਾਨੀ ਦੇ ਕੇਸ ਵਿੱਚ ਇੱਕ ਸਰਕਾਰੀ ਗਵਾਹ ਦੀ cross-examination ਕੀਤੀ ਗਈ। ਗਵਾਹ ਗੁਰਪ੍ਰੀਤ ਸਿੰਘ ਸ਼ਿਕਾਇਤਕਰਤਾ ਮਹਿੰਦਰ ਕੌਰ ਦਾ ਰਿਸ਼ਤੇਦਾਰ ਹੈ।
the-great-khali-shares-health-update-after-accident-video-goes-viral
Punjabi

ਹਾਦਸੇ ਦੀ ਵੀਡੀਓ ਵਾਇਰਲ ਹੋਣ ਮਗਰੋਂ ‘ਦਿ ਗ੍ਰੇਟ ਖਲੀ’ ਨੇ ਸਿਹਤ ਸੰਬੰਧੀ ਦਿੱਤੀ ਜਾਣਕਾਰੀ

ਸਾਬਕਾ ਪੇਸ਼ੇਵਰ ਪਹਿਲਵਾਨ 'ਦਿ ਗ੍ਰੇਟ ਖਲੀ' ਦੇ ਹਾਦਸੇ ਦਾ ਸ਼ਿਕਾਰ ਹੋਣ ਦਾ ਵੀਡੀਓ ਸੋਸ਼ਲ ਮੀਡੀਆ 'ਤੇ ਵਾਇਰਲ ਹੋਣ ਤੋਂ ਕੁਝ ਘੰਟਿਆਂ ਬਾਅਦ ਪਹਿਲਵਾਨ ਨੇ ਇੱਕ ਵੀਡੀਓ ਸਾਂਝਾ ਕੀਤਾ, ਜਿਸ ਵਿੱਚ ਪ੍ਰਸ਼ੰਸਕਾਂ ਨੂੰ ਭਰੋਸਾ ਦਿੱਤਾ ਗਿਆ ਕਿ ਉਹ ਸੁਰੱਖਿਅਤ ਹਨ ਅਤੇ ਠੀਕ ਹਨ।
film-fraternity-mourns-at-kuku-kohlis-funeral-aruna-irani-gets-emotional
Punjabi

ਕੁੱਕੂ ਕੋਹਲੀ ਦੇ ਅੰਤਿਮ ਸੰਸਕਾਰ ਮੌਕੇ ਗਮਗੀਨ ਹੋਇਆ ਫਿਲਮੀ ਜਗਤ, ਅਰੁਣਾ ਇਰਾਨੀ ਭਾਵੁਕ

ਦਿੱਗਜ ਅਦਾਕਾਰਾ ਅਰੁਣਾ ਇਰਾਨੀ ਦੇ ਪਤੀ ਅਤੇ ਮਸ਼ਹੂਰ ਫਿਲਮ ਨਿਰਮਾਤਾ ਕੁੱਕੂ ਕੋਹਲੀ ਦਾ ਅੱਜ ਮੁੰਬਈ ਦੇ ਓਸ਼ੀਵਾਰਾ ਸ਼ਮਸ਼ਾਨਘਾਟ ਵਿਖੇ ਅੰਤਿਮ ਸੰਸਕਾਰ ਕੀਤਾ ਗਿਆ। ਦੱਸ ਦੇਈਏ ਕਿ ਮੰਗਲਵਾਰ ਨੂੰ ਮੁੰਬਈ ਦੇ ਕੋਕੀਲਾਬੇਨ ਧੀਰੂਭਾਈ ਅੰਬਾਨੀ ਹਸਪਤਾਲ ਵਿੱਚ ਦਿਲ ਦਾ ਦੌਰਾ ਪੈਣ ਕਾਰਨ 77 ਸਾਲ ਦੀ ਉਮਰ ਵਿੱਚ ਉਨ੍ਹਾਂ ਦੇਹਾਂਤ ਹੋ ਗਿਆ ਸੀ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link