15.53C Vancouver
ADS

Mar 10, 2025 12:03 PM - Connect Newsroom

ਆ ਰਿਹਾ ਹੈ ਮਾਨ ਦਾ ਟਾਈਮ

Share On
mann-of-the-moment
In addition to his tour announcement, Babbu Maan has also been the subject of online criticism after his recent poetry failed to meet the high expectations of many fans.(Photo: Instagram/babbumaaninsta)

ਪਾਲੀਵੁੱਡ ਅਤੇ ਪੰਜਾਬੀ ਸੰਗੀਤ ਦੇ ਖੇਤਰ ਵਿੱਚ ਇੰਨੀ ਦਿਨੀਂ ਖਾਸੇ ਸਰਗਰਮ ਨਜ਼ਰ ਆ ਰਹੇ ਸਟਾਰ ਗਾਇਕ ਬੱਬੂ ਮਾਨ, ਜੋ ਜਲਦ ਹੀ ਕੈਨੇਡਾ ਦੌਰੇ ਲਈ ਵੀ ਰਵਾਨਾ ਹੋਣ ਜਾ ਰਹੇ ਹਨ, ਜਿਸ ਸੰਬੰਧਤ ਹੋਣ ਵਾਲੇ ਸ਼ੋਅਜ਼ ਦੀ ਰਸਮੀ ਰੂਪ ਰੇਖਾ ਦਾ ਐਲਾਨ ਉਨ੍ਹਾਂ ਵੱਲੋਂ ਕਰ ਦਿੱਤਾ ਗਿਆ ਹੈ।

ਇਸ ਵਰ੍ਹੇ 2025 ਦੇ ਅਗਾਮੀ ਮਈ ਮਹੀਨੇ ਤੋਂ ਅਗਾਜ਼ ਵੱਲ ਵਧਣ ਜਾ ਰਹੇ ਇਨ੍ਹਾਂ ਸ਼ੋਅਜ਼ ਦੀ ਸ਼ੁਰੂਆਤ 3 ਮਈ ਤੋਂ ਵੈਨਕੂਵਰ ਬ੍ਰਿਟਿਸ਼ ਕੋਲੰਬੀਆ ਵਿੱਚ ਹੋਵੇਗੀ, ਜਿਸ ਉਪਰੰਤ 10 ਮਈ ਨੂੰ ਐਡਮਿੰਟਨ ਏਬੀ (ਐਕਸਪੋ ਸੈਂਟਰ ਅਰੀਨਾ), 11 ਮਈ ਕੈਲਗਰੀ (ਵਿੰਸਪੋਰਟ ਅਰੀਨਾ), 16 ਮਈ ਵਿਨੀਪੈਗ (ਬੁਰਟਨ ਕਮਿਨਗਜ ਥੀਏਟਰ) ਅਤੇ 17 ਮਈ ਨੂੰ (ਟੋਰਾਂਟੋ ਦੇ ਸਕੋਟੀਬੈਂਕ ਅਰੀਨਾ) ਵਿਖੇ ਇਹ ਲਾਈਵ ਕੰਸਰਟ ਆਯੋਜਿਤ ਕੀਤੇ ਜਾ ਰਹੇ ਹਨ।

ਕੈਨੇਡਾ ਵਿਖੇ ਇਸ ਸਾਲ ਦੇ ਪਹਿਲੇ ਲਾਈਵ ਗਾਇਕੀ ਪ੍ਰੋਗਰਾਮਾਂ ਵਜੋਂ ਅੰਜ਼ਾਮ ਦਿੱਤੇ ਜਾ ਰਹੇ ਹਨ ਗਾਇਕ ਬੱਬੂ ਮਾਨ ਵੱਲੋਂ ਉਕਤ ਸ਼ੋਅਜ਼, ਜਿਸ ਸੰਬੰਧਤ ਸਾਰੀਆਂ ਤਿਆਰੀਆਂ ਪ੍ਰਬੰਧਕਾਂ ਵੱਲੋਂ ਤੇਜ਼ੀ ਨਾਲ ਪੂਰੀਆਂ ਕੀਤੀਆਂ ਜਾ ਰਹੀਆਂ ਹਨ।

Latest news

kangana-ranaut-defamation-case-government-witness-cross-examined
Punjabi

ਕੰਗਨਾ ਰਣੌਤ ਮਾਣਹਾਨੀ ਮਾਮਲਾ: ਸਰਕਾਰੀ ਗਵਾਹ ਦੀ ਹੋਈ Cross-Examination

ਪੰਜਾਬ ਦੇ ਬਠਿੰਡਾ ਦੀ ਇੱਕ ਅਦਾਲਤ ਵਿੱਚ ਅੱਜ ਭਾਜਪਾ ਦੀ ਮੰਡੀ ਤੋਂ ਸੰਸਦ ਮੈਂਬਰ ਅਤੇ ਬਾਲੀਵੁੱਡ ਅਦਾਕਾਰਾ ਕੰਗਨਾ ਰਣੌਤ ਵਿਰੁੱਧ ਅਪਰਾਧਿਕ ਮਾਣਹਾਨੀ ਦੇ ਕੇਸ ਵਿੱਚ ਇੱਕ ਸਰਕਾਰੀ ਗਵਾਹ ਦੀ cross-examination ਕੀਤੀ ਗਈ। ਗਵਾਹ ਗੁਰਪ੍ਰੀਤ ਸਿੰਘ ਸ਼ਿਕਾਇਤਕਰਤਾ ਮਹਿੰਦਰ ਕੌਰ ਦਾ ਰਿਸ਼ਤੇਦਾਰ ਹੈ।
the-great-khali-shares-health-update-after-accident-video-goes-viral
Punjabi

ਹਾਦਸੇ ਦੀ ਵੀਡੀਓ ਵਾਇਰਲ ਹੋਣ ਮਗਰੋਂ ‘ਦਿ ਗ੍ਰੇਟ ਖਲੀ’ ਨੇ ਸਿਹਤ ਸੰਬੰਧੀ ਦਿੱਤੀ ਜਾਣਕਾਰੀ

ਸਾਬਕਾ ਪੇਸ਼ੇਵਰ ਪਹਿਲਵਾਨ 'ਦਿ ਗ੍ਰੇਟ ਖਲੀ' ਦੇ ਹਾਦਸੇ ਦਾ ਸ਼ਿਕਾਰ ਹੋਣ ਦਾ ਵੀਡੀਓ ਸੋਸ਼ਲ ਮੀਡੀਆ 'ਤੇ ਵਾਇਰਲ ਹੋਣ ਤੋਂ ਕੁਝ ਘੰਟਿਆਂ ਬਾਅਦ ਪਹਿਲਵਾਨ ਨੇ ਇੱਕ ਵੀਡੀਓ ਸਾਂਝਾ ਕੀਤਾ, ਜਿਸ ਵਿੱਚ ਪ੍ਰਸ਼ੰਸਕਾਂ ਨੂੰ ਭਰੋਸਾ ਦਿੱਤਾ ਗਿਆ ਕਿ ਉਹ ਸੁਰੱਖਿਅਤ ਹਨ ਅਤੇ ਠੀਕ ਹਨ।
film-fraternity-mourns-at-kuku-kohlis-funeral-aruna-irani-gets-emotional
Punjabi

ਕੁੱਕੂ ਕੋਹਲੀ ਦੇ ਅੰਤਿਮ ਸੰਸਕਾਰ ਮੌਕੇ ਗਮਗੀਨ ਹੋਇਆ ਫਿਲਮੀ ਜਗਤ, ਅਰੁਣਾ ਇਰਾਨੀ ਭਾਵੁਕ

ਦਿੱਗਜ ਅਦਾਕਾਰਾ ਅਰੁਣਾ ਇਰਾਨੀ ਦੇ ਪਤੀ ਅਤੇ ਮਸ਼ਹੂਰ ਫਿਲਮ ਨਿਰਮਾਤਾ ਕੁੱਕੂ ਕੋਹਲੀ ਦਾ ਅੱਜ ਮੁੰਬਈ ਦੇ ਓਸ਼ੀਵਾਰਾ ਸ਼ਮਸ਼ਾਨਘਾਟ ਵਿਖੇ ਅੰਤਿਮ ਸੰਸਕਾਰ ਕੀਤਾ ਗਿਆ। ਦੱਸ ਦੇਈਏ ਕਿ ਮੰਗਲਵਾਰ ਨੂੰ ਮੁੰਬਈ ਦੇ ਕੋਕੀਲਾਬੇਨ ਧੀਰੂਭਾਈ ਅੰਬਾਨੀ ਹਸਪਤਾਲ ਵਿੱਚ ਦਿਲ ਦਾ ਦੌਰਾ ਪੈਣ ਕਾਰਨ 77 ਸਾਲ ਦੀ ਉਮਰ ਵਿੱਚ ਉਨ੍ਹਾਂ ਦੇਹਾਂਤ ਹੋ ਗਿਆ ਸੀ।
ankit-balyan-shot-dead-outside-gym-after-gunmen-open-fire
Punjabi

ਜਿਮ ਦੇ ਬਾਹਰ ਅੰਕਿਤ ਬਾਲਿਆਨ ’ਤੇ ਅੰਨ੍ਹੇਵਾਹ ਫਾਇਰਿੰਗ, ਮੌਕੇ ’ਤੇ ਤੋੜਿਆ ਦਮ

ਉੱਤਰ ਪ੍ਰਦੇਸ਼ ਦੇ ਸ਼ਾਮਲੀ ਕੋਤਵਾਲੀ ਖੇਤਰ ਵਿੱਚ ਬੁੱਧਵਾਰ ਸ਼ਾਮ ਨੂੰ ਇੱਕ ਸਨਸਨੀਖੇਜ਼ ਵਾਰਦਾਤ ਸਾਹਮਣੇ ਆਈ ਹੈ, ਜਿੱਥੇ ਮਸ਼ਹੂਰ ਯੂਟਿਊਬਰ ਅਤੇ ਹਰਿਆਣਵੀ ਅਦਾਕਾਰ ਅੰਕਿਤ ਬਾਲਿਆਨ ਦਾ ਦਿਨ-ਦਿਹਾੜੇ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ।
fake-plot-to-threaten-salman-khan-exposed-mumbai-police-uncover-the-truth
Punjabi

ਸਲਮਾਨ ਖਾਨ ਨੂੰ ਧਮਕੀ ਦੇਣ ਦੀ ਸਾਜ਼ਿਸ਼ ਨਿਕਲੀ ਫਰਜ਼ੀ, ਮੁੰਬਈ ਪੁਲਿਸ ਨੇ ਖੋਲ੍ਹਿਆ ਰਾਜ਼

ਮੁੰਬਈ ਪੁਲਿਸ ਨੇ ਅਦਾਕਾਰ ਸਲਮਾਨ ਖਾਨ ਵਿਰੁੱਧ ਜਬਰਨ ਵਸੂਲੀ ਦੀ ਧਮਕੀ ਦੇ ਮਾਮਲੇ ਵਿੱਚ ਫਰਜ਼ੀ ਸਾਜ਼ਿਸ਼ ਦਾ ਪਰਦਾਫਾਸ਼ ਕੀਤਾ ਹੈ। ਪੁਲਿਸ ਜਾਂਚ ਵਿੱਚ ਸਾਹਮਣੇ ਆਇਆ ਹੈ ਕਿ ਦੋਸ਼ੀ ਨੇ ਸਲਮਾਨ ਖਾਨ ਤੋਂ ਪੈਸੇ ਵਸੂਲਣ ਲਈ ਇੱਕ ਗੈਂਗਸਟਰ ਗਿਰੋਹ ਦੇ ਨਾਮ 'ਤੇ ਜਾਅਲੀ ਵਟਸਐਪ ਚੈਟ ਅਤੇ ਇੱਕ ਜਾਅਲੀ ਪਛਾਣ ਬਣਾਈ ਸੀ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link