14.23C Vancouver
ADS

Nov 18, 2024 8:00 PM - Connect Newsroom

ਮਿਲੋ ਛੋਟੇ ਸਿੱਧੂ ਨੂੰ

Share On
meet-chota-shidhu
In a heartfelt post, they shared a family photograph on Instagram, accompanied by a poignant caption in Punjabi. The message read:(Photo: Instagram/sidhu_moosewala)

ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦਾ ਪਰਿਵਾਰ ਇੱਕ ਵਾਰ ਫਿਰ ਸੁਰਖੀਆਂ ਵਿੱਚ ਹੈ। ਸਿੱਧੂ ਮੂਸੇਵਾਲਾ ਦੇ ਮਾਪਿਆਂ ਨੇ ਆਪਣੇ ਪ੍ਰਸ਼ੰਸਕਾਂ ਨੂੰ ਪਹਿਲੀ ਵਾਰ ਆਪਣੇ ਛੋਟੇ ਬੇਟੇ ਦੀ ਝਲਕ ਦਿਖਾਈ ਹੈ। ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਅਤੇ ਮਾਤਾ ਚਰਨ ਕੌਰ ਨੇ ਆਪਣੇ ਛੋਟੇ ਬੇਟੇ ਦੀ ਤਸਵੀਰ ਸੋਸ਼ਲ ਮੀਡੀਆ 'ਤੇ ਸ਼ੇਅਰ ਕੀਤੀ ਹੈ। ਇਸ ਤਸਵੀਰ 'ਚ ਜੋੜਾ ਆਪਣੇ ਬੇਟੇ ਨੂੰ ਗੋਦ 'ਚ ਲੈ ਕੇ ਬੈਠਾ ਹੈ। ਉਸ ਦੀ ਤਸਵੀਰ ਕੁਝ ਹੀ ਘੰਟਿਆਂ 'ਚ ਸੋਸ਼ਲ ਮੀਡੀਆ 'ਤੇ ਤੇਜ਼ੀ ਨਾਲ ਵਾਇਰਲ ਹੋ ਰਹੀ ਹੈ। ਸਿੱਧੂ ਮੂਸੇਵਾਲਾ ਦੇ ਛੋਟੇ ਭਰਾ ਦਾ ਨਾਂ ਸ਼ੁਭਦੀਪ ਹੈ।

ਸਿੱਧੂ ਮੂਸੇਵਾਲਾ ਦੇ ਸੋਸ਼ਲ ਮੀਡੀਆ ਅਕਾਊਂਟ 'ਤੇ ਸ਼ੇਅਰ ਕੀਤੀ ਫੋਟੋ ਦੇ ਨਾਲ ਹੀ ਲਿਖਿਆ ਹੈ ਕਿ ਅੱਖਾਂ 'ਚ ਖਾਸ ਗਹਿਰਾਈ ਹੁੰਦੀ ਹੈ, ਜੋ ਸਾਡੀ ਜ਼ਿੰਦਗੀ ਦੀ ਹਰ ਸੱਚਾਈ ਨੂੰ ਸਮਝਦੀ ਹੈ, ਚਿਹਰੇ ਦੀ ਮਾਸੂਮੀਅਤ ਅਤੇ ਸ਼ਬਦਾਂ ਤੋਂ ਪਰੇ ਇਕ ਅਨਮੋਲ ਨੂਰ ਹੈ, ਜੋ ਹਮੇਸ਼ਾ ਇਕ ਅਹਿਸਾਸ ਦਿਵਾਉਂਦਾ ਹੈ। ਜੋ ਚਿਹਰਾ ਨਮ ਅੱਖਾਂ ਨਾਲ ਸਦੀਵੀ ਵਿਛੋੜਾ ਦੇ ਗਿਆ ਸੀ, ਉਹੀ ਅਕਾਲ ਪੁਰਖ ਦੀ ਮਿਹਰ ਅਤੇ ਸਾਰੇ ਵੀਰਾਂ-ਭੈਣਾਂ ਦੀਆਂ ਅਰਦਾਸਾਂ ਸਦਕਾ ਇੱਕ ਛੋਟੇ ਰੂਪ ਵਿੱਚ ਆ ਰਹੇ ਹਾਂ। ਪ੍ਰਮਾਤਮਾ ਦਾ ਸਾਡੇ ਵਿੱਚ ਵਿਸ਼ਵਾਸ ਹੈ, ਅਸੀਂ ਉਸ ਦੀਆਂ ਬੇਅੰਤ ਬਖਸ਼ਿਸ਼ਾਂ ਲਈ ਹਮੇਸ਼ਾ ਉਨ੍ਹਾਂ ਦੇ ਰਿਣੀ ਰਹਾਂਗੇ।

ਦੱਸ ਦੇਈਏ ਕਿ ਸਿੱਧੂ ਮੂਸੇਵਾਲਾ ਦੀ ਮਾਨਸਾ ਜ਼ਿਲ੍ਹੇ ਦੇ ਪਿੰਡ ਜਵਾਹਰਕੇ ਵਿੱਚ 29 ਮਈ 2022 ਨੂੰ ਹਮਲਾਵਰਾਂ ਨੇ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਸੀ। ਉਹ ਆਪਣੇ ਮਾਪਿਆਂ ਦਾ ਇਕਲੌਤਾ ਪੁੱਤਰ ਸੀ।

Latest news

film-fraternity-mourns-at-kuku-kohlis-funeral-aruna-irani-gets-emotional
Punjabi

ਕੁੱਕੂ ਕੋਹਲੀ ਦੇ ਅੰਤਿਮ ਸੰਸਕਾਰ ਮੌਕੇ ਗਮਗੀਨ ਹੋਇਆ ਫਿਲਮੀ ਜਗਤ, ਅਰੁਣਾ ਇਰਾਨੀ ਭਾਵੁਕ

ਦਿੱਗਜ ਅਦਾਕਾਰਾ ਅਰੁਣਾ ਇਰਾਨੀ ਦੇ ਪਤੀ ਅਤੇ ਮਸ਼ਹੂਰ ਫਿਲਮ ਨਿਰਮਾਤਾ ਕੁੱਕੂ ਕੋਹਲੀ ਦਾ ਅੱਜ ਮੁੰਬਈ ਦੇ ਓਸ਼ੀਵਾਰਾ ਸ਼ਮਸ਼ਾਨਘਾਟ ਵਿਖੇ ਅੰਤਿਮ ਸੰਸਕਾਰ ਕੀਤਾ ਗਿਆ। ਦੱਸ ਦੇਈਏ ਕਿ ਮੰਗਲਵਾਰ ਨੂੰ ਮੁੰਬਈ ਦੇ ਕੋਕੀਲਾਬੇਨ ਧੀਰੂਭਾਈ ਅੰਬਾਨੀ ਹਸਪਤਾਲ ਵਿੱਚ ਦਿਲ ਦਾ ਦੌਰਾ ਪੈਣ ਕਾਰਨ 77 ਸਾਲ ਦੀ ਉਮਰ ਵਿੱਚ ਉਨ੍ਹਾਂ ਦੇਹਾਂਤ ਹੋ ਗਿਆ ਸੀ।
ankit-balyan-shot-dead-outside-gym-after-gunmen-open-fire
Punjabi

ਜਿਮ ਦੇ ਬਾਹਰ ਅੰਕਿਤ ਬਾਲਿਆਨ ’ਤੇ ਅੰਨ੍ਹੇਵਾਹ ਫਾਇਰਿੰਗ, ਮੌਕੇ ’ਤੇ ਤੋੜਿਆ ਦਮ

ਉੱਤਰ ਪ੍ਰਦੇਸ਼ ਦੇ ਸ਼ਾਮਲੀ ਕੋਤਵਾਲੀ ਖੇਤਰ ਵਿੱਚ ਬੁੱਧਵਾਰ ਸ਼ਾਮ ਨੂੰ ਇੱਕ ਸਨਸਨੀਖੇਜ਼ ਵਾਰਦਾਤ ਸਾਹਮਣੇ ਆਈ ਹੈ, ਜਿੱਥੇ ਮਸ਼ਹੂਰ ਯੂਟਿਊਬਰ ਅਤੇ ਹਰਿਆਣਵੀ ਅਦਾਕਾਰ ਅੰਕਿਤ ਬਾਲਿਆਨ ਦਾ ਦਿਨ-ਦਿਹਾੜੇ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ।
fake-plot-to-threaten-salman-khan-exposed-mumbai-police-uncover-the-truth
Punjabi

ਸਲਮਾਨ ਖਾਨ ਨੂੰ ਧਮਕੀ ਦੇਣ ਦੀ ਸਾਜ਼ਿਸ਼ ਨਿਕਲੀ ਫਰਜ਼ੀ, ਮੁੰਬਈ ਪੁਲਿਸ ਨੇ ਖੋਲ੍ਹਿਆ ਰਾਜ਼

ਮੁੰਬਈ ਪੁਲਿਸ ਨੇ ਅਦਾਕਾਰ ਸਲਮਾਨ ਖਾਨ ਵਿਰੁੱਧ ਜਬਰਨ ਵਸੂਲੀ ਦੀ ਧਮਕੀ ਦੇ ਮਾਮਲੇ ਵਿੱਚ ਫਰਜ਼ੀ ਸਾਜ਼ਿਸ਼ ਦਾ ਪਰਦਾਫਾਸ਼ ਕੀਤਾ ਹੈ। ਪੁਲਿਸ ਜਾਂਚ ਵਿੱਚ ਸਾਹਮਣੇ ਆਇਆ ਹੈ ਕਿ ਦੋਸ਼ੀ ਨੇ ਸਲਮਾਨ ਖਾਨ ਤੋਂ ਪੈਸੇ ਵਸੂਲਣ ਲਈ ਇੱਕ ਗੈਂਗਸਟਰ ਗਿਰੋਹ ਦੇ ਨਾਮ 'ਤੇ ਜਾਅਲੀ ਵਟਸਐਪ ਚੈਟ ਅਤੇ ਇੱਕ ਜਾਅਲੀ ਪਛਾਣ ਬਣਾਈ ਸੀ।
bobby-deols-bandar-to-premiere-on-zee5-on-august-28
Punjabi

ਬੌਬੀ ਦਿਓਲ ਦੀ ਫਿਲਮ ‘ਬੰਦਰ’ 28 ਅਗਸਤ ਨੂੰ ZEE5 ’ਤੇ ਹੋਵੇਗੀ ਰਿਲੀਜ਼

ਥੀਏਟਰ ਵਿੱਚ ਰਿਲੀਜ਼ ਹੋਣ ਤੋਂ ਬਾਅਦ ਚਰਚਾ ਵਿੱਚ ਰਹੀ ਅਨੁਰਾਗ ਕਸ਼ਯਪ ਦੀ ਫਿਲਮ “ਬੰਦਰ”, ਜਿਸ ਵਿੱਚ ਬੌਬੀ ਦਿਓਲ ਮੁੱਖ ਭੂਮਿਕਾ ਵਿੱਚ ਹਨ, ਹੁਣ ਡਿਜੀਟਲ ਪ੍ਰੀਮੀਅਰ ਦੇ ਲਈ ਤਿਆਰ ਹੈ। ਸਟ੍ਰੀਮਿੰਗ ਪਲੇਟਫਾਰਮ ਜ਼ੀ5 ਨੇ ਬੀਤੇ ਦਿਨ ਐਲਾਨ ਕੀਤਾ ਕਿ ਇਹ ਫਿਲਮ ਇਸ ਮਹੀਨੇ ਦੇ ਅੰਤ ਵਿੱਚ ਰਿਲੀਜ਼ ਹੋਵੇਗੀ।
taapsee-pannus-gandhari-to-release-on-netflix-on-september-3
Punjabi

ਤਾਪਸੀ ਪੰਨੂ ਦੀ 'ਗਾਂਧਾਰੀ' 3 ਸਤੰਬਰ ਨੂੰ ਨੈੱਟਫਲਿਕਸ 'ਤੇ ਹੋਵੇਗੀ ਰਿਲੀਜ਼

ਤਾਪਸੀ ਪੰਨੂ ਸਟਾਰਰ ਫਿਲਮ 'ਗਾਂਧਾਰੀ' 3 ਸਤੰਬਰ ਨੂੰ ਨੈੱਟਫਲਿਕਸ 'ਤੇ ਰਿਲੀਜ਼ ਹੋਵੇਗੀ। ਦੇਵਾਸ਼ੀਸ਼ ਮਖੀਜਾ ਵਲੋਂ ਨਿਰਦੇਸ਼ਤ, ਇਹ ਫਿਲਮ ਕਨਿਕਾ ਢਿੱਲੋਂ ਦੁਆਰਾ ਬਣਾਈ ਗਈ ਹੈ। ਇਸ ਫਿਲਮ ਵਿੱਚ ਇਸ਼ਵਾਕ ਸਿੰਘ, ਛਾਇਆ ਕਦਮ, ਸਵਾਸਤਿਕਾ ਮੁਖਰਜੀ, ਮੀਤਾ ਵਸ਼ਿਸ਼ਟ ਅਤੇ ਜਤਿਨ ਸਰਨਾ ਵੀ ਮੁੱਖ ਭੂਮਿਕਾਵਾਂ ਵਿੱਚ ਹਨ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link